BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ ਦੀ ਸੇਵਾ ਕਰਿਦਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁਖ ਆ।

ਜ਼ਬੂਰ 100:2


 

ਅਧਿਆਇ 11ਯਾਕੂਬ ਆਪਣੇ ਪੁੱਤਰਾਂ ਨਾਲ ਮਿਸਰ ਵਿੱਚ ਚਲਿਆ ਗਿਆ। ਉਸਦੇ ਹਰੇਕ ਪੁੱਤਰ ਨਾਲ ਉਸਦਾ ਆਪਣਾ ਪਰਿਵਾਰ ਸੀ। ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ;
2ਰਊਬੇਨ, ਸਿਮਓਨ, ਲੇਵੀ, ਯਹੂਦਾਹ,
3ਯਿੱਸਾਕਾਰ, ਜ਼ਬੂਲੁਨ, ਬਿਨਯਾਮੀਨ,
4ਦਾਨ, ਨਫ਼ਤਾਲੀ, ਗਾਦ, ਆਸ਼ੇਰ।
5ਕੁੱਲ 70 ਲੋਕ ਸਨ, ਜਿਹੜੇ ਯਾਕੂਬ ਦੇ ਉਤਰਾਧਿਕਾਰੀਆਂ ਵਿੱਚੋਂ ਸਨ। (ਯੂਸੁਫ਼ ਵੀ
12ਪੁੱਤਰਾਂ ਵਿੱਚੋਂ ਇੱਕ ਸੀ, ਪਰ ਉਹ ਪਹਿਲਾਂ ਹੀ ਮਿਸਰ ਵਿੱਚ ਸੀ।)
6ਬਾਦ ਵਿੱਚ ਯੂਸੁਫ਼, ਉਸਦੇ ਭਰਾਵਾਂ ਅਤੇ ਉਸਦੀ ਪੀੜੀ ਦੇ ਸਾਰੇ ਲੋਕਾਂ ਦਾ ਦੇਹਾਂਤ ਹੋ ਗਿਆ।
7ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ।
8ਫ਼ੇਰ ਇੱਕ ਨਵਾਂ ਰਾਜਾ ਮਿਸਰ ਵਿੱਚ ਰਾਜ ਕਰਨ ਲੱਗਾ। ਇਹ ਰਾਜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
9ਉਸਨੇ ਆਪਣੇ ਲੋਕਾਂ ਨੂੰ ਆਖਿਆ, “ਵੇਖੋ, ਇਸਰਾਏਲ ਦੇ ਲੋਕ ਬਹੁਤ ਸਾਰੇ ਹਨ। ਅਤੇ ਉਹ ਸਾਡੇ ਨਾਲੋਂ ਵਧੇਰੇ ਤਾਕਤਵਰ ਹਨ।
10ਸਾਨੂੰ ਇਸਰਾਏਲੀਆਂ ਨੂੰ ਤਾਕਤਵਰ ਹੋਣ ਤੋਂ ਰੋਕਣ ਦੀਆਂ ਵਿਉਂਤਾਂ ਜ਼ਰੂਰ ਬਨਾਉਣੀਆਂ ਚਾਹੀਦੀਆਂ ਹਨ। ਜੇ ਲੜਾਈ ਹੋਈ, ਤਾਂ ਹੋ ਸਕਦਾ ਹੈ ਕਿ ਇਸਰਾਏਲ ਦੇ ਲੋਕ ਸਾਡੇ ਦੁਸ਼ਮਨਾਂ ਨਾਲ ਰਲ ਜਾਣ। ਤਾਂ ਹੋ ਸਕਦਾ ਹੈ ਕਿ ਉਹ ਸਾਨੂੰ ਹਰਾ ਦੇਣ ਅਤੇ ਸਾਡੇ ਕੋਲੋਂ ਬਚਕੇ ਨਿਕਲ ਜਾਣ।”
11ਇਸ ਲਈ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮਾਂ ਵਾਂਗ ਕੰਮ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਸਤਾਉਣ ਲਈ ਉਨ੍ਹਾਂ ਉੱਪਰ ਕੰਮ ਨਿਰੀਖਕ ਨਿਯੁਕਤ ਕਰ ਦਿੱਤੇ। ਜਦੋਂ ਉਹ ਫ਼ਿਰਊਨ ਲਈ ਭਂਡਾਰ ਰੱਖਣ ਵਾਲੇ ਸ਼ਹਿਰ ਫ਼ਿਤੋਮ ਤੇ ਰਾਮਸੇਸ ਉਸਾਰ ਰਹੇ ਸਨ।
12ਮਿਸਰੀਆਂ ਨੇ ਇਸਰਾਏਲੀਆਂ ਨੂੰ ਔਖੇ ਤੋਂ ਔਖੇ ਕੰਮ ਕਰਨ ਲਈ ਮਜਬੂਰ ਕੀਤਾ। ਪਰ ਇਸਰਾਏਲ ਦੇ ਲੋਕਾਂ ਨੂੰ ਜਿੰਨਾ ਵਧੇਰੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਉਹ ਓਨਾ ਹੀ ਵਧੇਰੇ ਵਧੇ ਫ਼ੁੱਲੇ ਤੇ ਫ਼ੈਲੇ। ਅਤੇ ਮਿਸਰੀ ਲੋਕ ਇਸਰਾਏਲ ਦੇ ਲੋਕਾਂ ਤੋਂ ਹੋਰ ਵਧੇਰੇ ਡਰ ਗਏ।
13ਤਾਂ ਮਿਸਰੀਆਂ ਨੇ ਇਸਰਾਏਲ ਦੇ ਲੋਕਾਂ ਨੂੰ ਹੋਰ ਵੀ ਵਧੇਰੇ ਸਖਤੀ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।
14ਮਿਸਰੀਆਂ ਨੇ ਇਸਰਾਏਲੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਇੱਟਾਂ ਗਾਰੇ ਦਾ ਔਖਾ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਖੇਤਾਂ ਵਿੱਚ ਵੀ ਔਖੇ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਹਰ ਕੰਮ ਵਿੱਚ ਸਖਤ ਮਿਹਨਤ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।
15ਦੋ ਦਾਈਆਂ ਸਨ ਜਿਹੜੀਆਂ ਇਸਰਾਏਲੀ ਔਰਤਾਂ ਨੂੰ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਸਨ। ਉਨ੍ਹਾਂ ਦੇ ਨਾਮ ਸਨ ਸਿਫ਼ਰਾਹ ਤੇ ਫ਼ੂਆਹ। ਮਿਸਰ ਦੇ ਰਾਜੇ ਨੇ ਦਾਈਆਂ ਨਾਲ ਗੱਲ ਕੀਤੀ।
16ਰਾਜੇ ਨੇ ਆਖਿਆ, “ਤੁਸੀਂ ਇਬਰਾਨੀ ਔਰਤਾਂ ਦੀ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਰਹੋਂਗੀਆਂ। ਜੇ ਕੁੜੀ ਜੰਮੇ ਤਾਂ ਉਸਨੂੰ ਜਿਉਣ ਦਿਓ ਪਰ ਜੇ ਮੁੰਡਾ ਜੰਮੇ ਤਾਂ ਤੁਸੀਂ ਉਸਨੂੰ ਜ਼ਰੂਰ ਮਾਰ ਦਿਓ।”
17ਪਰ ਦਾਈਆਂ ਨੇ ਪਰਮੇਸ਼ੁਰ ਤੇ ਭਰੋਸਾ ਰੱਖਿਆ ਅਤੇ ਉਹ ਨਹੀਂ ਕੀਤਾ ਜੋ ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਕਰਨ ਲਈ ਕਿਹਾ ਸੀ। ਉਨ੍ਹਾਂ ਨੇ ਮੁੰਡਿਆਂ ਨੂੰ ਜਿਉਣ ਦਿੱਤਾ।
18ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸਦਿਆ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜਿਹਾ ਕਿਉਂ ਕੀਤਾ? ਤੁਸੀਂ ਮੁੰਡਿਆਂ ਨੂੰ ਕਿਉਂ ਜਿਉਂਦਿਆਂ ਛੱਡ ਦਿੱਤਾ?”
19ਦਾਈਆਂ ਨੇ ਫ਼ਿਰਊਨ ਨੂੰ ਆਖਿਆ, “ਇਬਰਾਨੀ ਔਰਤਾਂ ਮਿਸਰੀ ਔਰਤਾਂ ਨਾਲੋਂ ਵੱਧ ਤਾਕਤਵਰ ਹਨ। ਉਹ ਸਾਡੇ ਉਥੇ ਪਹੁੰਚ ਕੇ ਉਨ੍ਹਾਂ ਦੀ ਮਦਦ ਕਰਨ ਤੋਂ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਜਨਮ ਦੇ ਦਿੰਦੀਆਂ ਹਨ।”
20ਇਸ ਲਈ ਪਰਮੇਸ਼ੁਰ ਨੇ ਦਾਈਆਂ ਦਾ ਭਲਾ ਕੀਤਾ, ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਿੱਤੇ ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਨਮਾਨ ਦਿੱਤਾ ਅਤੇ ਉਸ ਤੋਂ ਭੈ ਖਾਧਾ।ਇਬਰਾਨੀਆਂ ਦੇ ਬੱਚਿਆਂ ਨੇ ਜਨਮ ਲੈਣਾ ਜਾਰੀ ਰੱਖਿਆ ਅਤੇ ਉਨ੍ਹਾਂ ਦੀ ਗਿਣਤੀ ਵਧਦੀ ਗਈ ਅਤੇ ਉਹ ਬਹੁਤ ਸ਼ਕਤੀਸ਼ਾਲੀ ਬਣ ਗਏ। 21
22ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية