BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ।

੨ ਸਲਾਤੀਨ 18:5


 

ਅਧਿਆਇ 191ਇਸਰਾਏਲ ਦੇ ਲੋਕ ਮਿਸਰ ਤੋਂ ਆਪਣੀ ਯਾਤਰਾ ਦੇ ਤੀਸਰੇ ਮਹੀਨੇ ਸੀਨਈ ਮਾਰੂਥਲ ਵਿੱਚ ਪਹੁੰਚੇ।
2ਉਨ੍ਹਾਂ ਨੇ ਰਫ਼ੀਦੀਮ ਤੋਂ ਸੀਨਈ ਮਾਰੂਥਲ ਦਾ ਸਫ਼ਰ ਕੀਤਾ ਸੀ। ਇਸਰਾਏਲ ਦੇ ਲੋਕਾਂ ਨੇ ਹੋਰੇਬ ਪਰਬਤ ਨੇੜੇ ਡੇਰਾ ਲਾਇਆ।
3ਤਾਂ ਮੂਸਾ ਪਰਮੇਸ਼ੁਰ ਨੂੰ ਮਿਲਣ ਲਈ ਪਰਬਤ ਉੱਤੇ ਚੜ ਗਿਆ ਅਤੇ ਪਰਮੇਸ਼ੁਰ ਨੇ ਉਸ ਨਾਲ ਗੱਲ ਕੀਤੀ ਤੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਯਾਕੂਬ ਦੇ ਪਰਿਵਾਰ ਨੂੰ, ਇਹ ਗੱਲਾਂ ਆਖ;
4‘ਤੁਸੀਂ ਲੋਕਾਂ ਨੇ ਦੇਖਿਆ ਹੈ ਕਿ ਮੈਂ ਆਪਣੇ ਦੁਸ਼ਮਣਾਂ ਨਾਲ ਕੀ ਕਰ ਸਕਦਾ ਹਾਂ। ਤੁਸੀਂ ਦੇਖਿਆ ਕਿ ਮੈਂ ਮਿਸਰ ਦੇ ਲੋਕਾਂ ਨਾਲ ਕੀ ਕੀਤਾ। ਤੁਸੀਂ ਦੇਖਿਆ ਕਿ ਮੈਂ ਤੁਹਾਨੂੰ ਮਿਸਰ ਵਿੱਚ ਬਾਜ਼ ਦੀ ਤਰ੍ਹਾਂ ਚੁੱਕ ਕੇ ਇੱਥੇ ਆਪਣੇ ਕੋਲ ਲਿਆਇਆ।
5ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।
6ਤੁਸੀਂ ਇੱਕ ਖਾਸ ਕੌਮ ਹੋਵੋਂਗੇ - ਜਾਜਕਾਂ ਦੀ ਰਿਆਸਤ।’ ਮੂਸਾ, ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਆਖਿਆ ਹੈ।”
7ਤਾਂ ਮੂਸਾ ਪਰਬਤ ਤੋਂ ਹੇਠਾਂ ਉਤਰ ਆਇਆ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇਕਠਿਆਂ ਕੀਤਾ। ਮੂਸਾ ਨੇ ਬਜ਼ੁਰਗਾਂ ਨੂੰ ਹਰ ਉਹ ਗੱਲ ਦਸੀ ਜਿਹੜੀ ਯਹੋਵਾਹ ਨੇ ਉਸਨੂੰ ਉਨ੍ਹਾਂ ਨੂੰ ਦੱਸਣ ਦਾ ਹੁਕਮ ਦਿੱਤਾ ਸੀ।
8ਸਾਰੇ ਲੋਕ ਇੱਕੋ ਵੇਲੇ ਬੋਲੇ ਅਤੇ ਆਖਿਆ, “ਅਸੀਂ ਹਰ ਉਹ ਗੱਲ ਮੰਨਾਂਗੇ ਜੋ ਯਹੋਵਾਹ ਆਖਦਾ ਹੈ।”ਤਾਂ ਮੂਸਾ ਪਰਬਤ ਉੱਤੇ ਪਰਮੇਸ਼ੁਰ ਕੋਲ ਵਾਪਸ ਗਿਆ। ਮੂਸਾ ਨੇ ਪਰਮੇਸ਼ੁਰ ਨੂੰ ਦੱਸਿਆ ਕਿ ਲੋਕ ਉਸਦਾ ਹੁਕਮ ਮੰਨਣਗੇ।
9ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਸਂਘਣੇ ਬੱਦਲ ਵਿੱਚ ਤੇਰੇ ਕੋਲ ਆਵਾਂਗਾ। ਮੈਂ ਤੇਰੇ ਨਾਲ ਗੱਲ ਕਰਾਂਗਾ। ਸਾਰੇ ਲੋਕ ਮੈਨੂੰ ਤੇਰੇ ਨਾਲ ਗੱਲ ਕਰਿਦਆਂ ਸੁਣਨਗੇ। ਮੈਂ ਅਜਿਹਾ ਇਸ ਲਈ ਕਰਾਂਗਾ ਤਾਂ ਜੋ ਲੋਕ ਹਮੇਸ਼ਾ ਉਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਕਰਨ ਜੋ ਤੂੰ ਉਨ੍ਹਾਂ ਨੂੰ ਆਖੇਂ।”ਤਾਂ ਮੂਸਾ ਨੇ ਪਰਮੇਸ਼ੁਰ ਨੂੰ ਉਹ ਸਾਰੀਆਂ ਗੱਲਾਂ ਦਸੀਆਂ ਜਿਹੜੀਆਂ ਲੋਕਾਂ ਨੇ ਆਖੀਆਂ ਸਨ।
10ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਜ ਅਤੇ ਕਲ ਨੂੰ ਤੈਨੂੰ ਮੇਰੇ ਨਾਲ ਖਾਸ ਸਭਾ ਵਾਸਤੇ ਲੋਕਾਂ ਨੂੰ ਤਿਆਰ ਕਰਨਾ ਚਾਹੀਦਾ ਹੈ। ਲੋਕ ਆਪਣੇ ਕੱਪੜੇ ਧੋ ਲੈਣ।
11ਅਤੇ ਤੀਸਰੇ ਦਿਨ ਮੇਰੇ ਲਈ ਤਿਆਰ ਰਹਿਣ। ਤੀਸਰੇ ਦਿਨ ਮੈਂ, ਯਹੋਵਾਹ ਸੀਨਈ ਪਰਬਤ ਉੱਤੇ ਆਵਾਂਗਾ। ਅਤੇ ਸਾਰੇ ਲੋਕ ਮੈਨੂੰ ਦੇਖਣਗੇ।
12ਪਰਬਤ ਦੇ ਦੁਆਲੇ ਇੱਕ ਲਕੀਰ ਖਿੱਚ ਦੇਵੀਂ ਅਤੇ ਲੋਕਾਂ ਨੂੰ ਉਹ ਲਕੀਰ ਨਾ ਟੱਪਣ ਦੇਵੀਂ। ਕੋਈ ਵੀ ਬੰਦਾ ਜਿਹੜਾ ਪਰਬਤ ਨੂੰ ਛੂਹੇ, ਅਵੱਸ਼ ਹੀ ਮਾਰਿਆ ਜਾਵੇ। ਉਸਨੂੰ ਪੱਥਰਾਂ ਜਾਂ ਤੀਰਾਂ ਨਾਲ ਮਾਰ ਦਿੱਤਾ ਜਾਵੇ, ਕਿਸੇ ਵੀ ਹੱਥ ਨੂੰ ਉਸਨੂੰ ਨਹੀਂ ਛੂਹਣਾ ਚਾਹੀਦਾ। ਭਾਵੇਂ ਆਦਮੀ ਹੋਵੇ ਜਾਂ ਜਾਨਵਰ, ਉਸਨੂੰ ਜਿਉਂਦਾ ਨਹੀਂ ਰਹਿਣਾ ਚਾਹੀਦਾ। ਲੋਕਾਂ ਨੂੰ ਤੂਰ੍ਹੀ ਤੋਂ ਇੱਕ ਵੱਡੀ ਅਵਾਜ਼ ਦਾ ਇੰਤਜ਼ਾਰ ਕਰਨਾ ਚਾਹੀਦਾ। ਸਿਰਫ਼ ਉਦੋਂ ਹੀ, ਉਹ ਪਰਬਤ ਉੱਤੇ ਜਾ ਸਕਦੇ ਹਨ।” 13
14ਫ਼ੇਰ ਮੂਸਾ ਪਰਬਤ ਤੋਂ ਹੇਠਾਂ ਉਤਰਿਆ ਅਤੇ ਲੋਕਾਂ ਕੋਲ ਗਿਆ। ਮੂਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਨਾਲ ਖਾਸ ਸਭਾ ਵਾਸਤੇ ਤਿਆਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਧੋ ਲe।
15ਫ਼ੇਰ ਮੂਸਾ ਨੇ ਲੋਕਾਂ ਨੂੰ ਆਖਿਆ, “ਤਿੰਨਾਂ ਦਿਨਾਂ ਅੰਦਰ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾਵੋ। ਉਸ ਸਮੇਂ ਤੱਕ ਆਦਮੀਆਂ ਨੂੰ ਔਰਤਾਂ ਨੂੰ ਨਹੀਂ ਛੂਹਣਾ ਚਾਹੀਦਾ।”
16ਤੀਸਰੇ ਦਿਨ ਹੀ ਸਵੇਰ ਨੂੰ ਪਰਬਤ੍ਰ ਉੱਤੋਂ ਇੱਕ ਸੰਘਣਾ ਬੱਦਲ ਹੇਠਾਂ ਆਇਆ। ਓਥੇ ਗਰਜ ਅਤੇ ਚਮਕ ਹੋਈ ਅਤੇ ਭੇਡੂ ਦੇ ਸਿੰਗ ਦੀ ਤੂਰ੍ਹੀ ਦੀ ਬਹੁਤ ਉੱਚੀ ਅਵਾਜ਼ ਸੁਣਾਈ ਦਿੱਤੀ। ਡੇਰੇ ਦੇ ਸਾਰੇ ਲੋਕ ਡਰ ਗਏ।
17ਤਾਂ ਮੂਸਾ ਲੋਕਾਂ ਨੂੰ ਡੇਰੇ ਤੋਂ ਬਾਹਰ ਪਰਬਤ ਦੇ ਨੇੜੇ ਪਰਮੇਸ਼ੁਰ ਨਾਲ ਮੁਲਾਕਾਤ ਲਈ ਲੈ ਆਇਆ।
18ਸੀਨਈ ਪਰਬਤ ਧੂੰਏਂ ਨਾਲ ਭਰਿਆ ਹੋਇਆ ਸੀ। ਪਰਬਤ ਤੋਂ ਧੂੰਆਂ ਇਸ ਤਰ੍ਹਾਂ ਉਠ ਰਿਹਾ ਸੀ ਜਿਵੇਂ ਕਿਸੇ ਭਠੀ ਵਿੱਚੋਂ ਉਠਦਾ ਹੈ। ਅਜਿਹਾ ਇਸ ਲਈ ਹੋਇਆ ਕਿ ਯਹੋਵਾਹ ਪਰਬਤ ਉੱਤੇ ਅਗਨੀ ਵਿੱਚ ਆਇਆ। ਅਤੇ ਸਾਰਾ ਪਰਬਤ ਕੰਬਣ ਲੱਗਾ।
19ਭੇਡੂ ਦੇ ਸਿੰਗ ਦੀ ਅਵਾਜ਼ ਹਰ ਵਾਰ ਉੱਚੀ ਤੋਂ ਉੱਚੀ ਹੁੰਦੀ ਗਈ। ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਗਰਜਦੀ ਆਵਾਜ਼ ਵਿੱਚ ਉਸਨੂੰ ਜਵਾਬ ਦਿੱਤਾ।
20ਇਸ ਤਰ੍ਹਾਂ ਯਹੋਵਾਹ ਸੀਨਈ ਪਰਬਤ ਵੱਲ ਹੇਠਾਂ ਆਇਆ। ਯਹੋਵਾਹ ਅਕਾਸ਼ ਤੋਂ ਪਰਬਤ ਦੀ ਚੋਟੀ ਉੱਤੇ ਆਇਆ। ਫ਼ੇਰ ਯਹੋਵਾਹ ਨੇ ਮੂਸਾ ਨੂੰ ਆਪਣੇ ਕੋਲ ਪਰਬਤ ਦੀ ਚੋਟੀ ਤੇ ਬੁਲਾਇਆ। ਇਸ ਲਈ ਮੂਸਾ ਪਰਬਤ ਤੇ ਚੜ ਗਿਆ।
21ਯਹੋਵਾਹ ਨੇ ਮੂਸਾ ਨੂੰ ਆਖਿਆ, “ਹੇਠਾ ਜਾ ਅਤੇ ਲੋਕਾਂ ਨੂੰ ਚਿਤਾਵਨੀ ਦੇ ਕਿ ਮੇਰੇ ਨੇੜੇ ਨਾ ਆਉਣ ਤੇ ਮੇਰੇ ਵੱਲ ਨਾ ਦੇਖਣ। ਜੇ ਉਹ ਅਜਿਹਾ ਕਰਨਗੇ ਤਾਂ ਬਹੁਤ ਸਾਰੇ ਲੋਕ ਮਰ ਜਾਣਗੇ।
22ਜਾਜਕਾਂ ਨੂੰ ਵੀ ਦੱਸ ਕਿ ਉਹ ਆਪਣੇ-ਆਪ ਨੂੰ ਇਸ ਖਾਸ ਮੁਲਾਕਾਤ ਲਈ ਤਿਆਰ ਕਰਨ। ਜੇ ਉਹ ਅਜਿਹਾ ਨਹੀਂ ਕਰਨਗੇ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।”
23ਮੂਸਾ ਨੇ ਯਹੋਵਾਹ ਨੂੰ ਆਖਿਆ, “ਪਰ ਲੋਕ ਪਰਬਤ ਉੱਤੇ ਨਹੀਂ ਆ ਸਕਦੇ ਤੂੰ ਮੈਨੂੰ ਖੁਦ ਆਖਿਆ ਸੀ ਕਿ ਇੱਕ ਲਕੀਰ ਖਿੱਚ ਦਿਆਂ ਅਤੇ ਲੋਕਾਂ ਨੂੰ ਲਕੀਰ ਟੱਪਕੇ ਪਵਿੱਤਰ ਧਰਤੀ ਤੇ ਨਾ ਆਉਣ ਦਿਆਂ।”
24ਯਹੋਵਾਹ ਨੇ ਉਸਨੂੰ ਆਖਿਆ, “ਹੇਠਾਂ ਲੋਕਾਂ ਕੋਲ ਜਾ ਹਾਰੂਨ ਨੂੰ ਲੈ ਤੇ ਆਪਣੇ ਨਾਲ ਲੈਕੇ ਮੇਰੇ ਕੋਲ ਵਾਪਸ ਆ। ਪਰ ਜਾਜਕਾਂ ਜਾਂ ਲੋਕਾਂ ਨੂੰ ਮੇਰੇ ਨੇੜੇ ਨਾ ਆਉਣ ਦੇਵੀਂ। ਜੇ ਉਹ ਮੇਰੇ ਬਹੁਤਾ ਨੇੜੇ ਆਉਣਗੇ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।”
25ਇਸ ਲਈ ਮੂਸਾ ਹੇਠਾਂ ਲੋਕਾਂ ਕੋਲ ਗਿਆ ਅਤੇ ਉਨ੍ਹਾਂ ਨੂੰ ਇਹ ਗੱਲਾਂ ਦਸੀਆਂ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية