BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

“ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”

ਲੋਕਾ 16:18


 

ਅਧਿਆਇ 27



1“ਸ਼ਿੱਟੀਮ ਦੀ ਲੱਕੜ ਦੀ ਵਰਤੋਂ ਕਰਕੇ ਇੱਕ ਜਗਵੇਦੀ ਬਣਾਉ। ਜਗਵੇਦੀ ਚੌਰਸ ਹੋਣੀ ਚਾਹੀਦੀ ਹੈ। ਇਹ ਪੰਜ ਕਿਊਬਿਟ ਲੰਮੀ, ਪੰਜ ਕਿਊਬਿਟ ਚੌੜੀ ਅਤੇ ਤਿੰਨ ਕਿਊਬਿਟ ਉੱਚੀ ਹੋਣੀ ਚਾਹੀਦੀ ਹੈ।
2ਜਗਵੇਦੀ ਦੇ ਚੌਹਾਂ ਕੋਨਿਆਂ ਚੋਂ ਹਰੇਕ ਉੱਤੇ ਇੱਕ ਸਿੰਗ ਬਣਾਈ। ਇਸਦੇ ਸਿੰਗ ਉਸੇ ਪਦਾਰਥ ਦੇ ਬਣੇ ਹੋਣੇ ਚਾਹੀਦੇ ਹਨ ਜਿਸਤੋਂ ਜਗਵੇਦੀ ਬਣੀ ਹੈ। ਫ਼ੇਰ ਜਗਵੇਦੀ ਉੱਤੇ ਪਿੱਤਲ ਚੜਾਵੀਂ।
3“ਜਗਵੇਦੀ ਉੱਤੇ ਵਰਤੇ ਜਾਣ ਵਾਲੇ ਸਾਰੇ ਸੰਦ ਅਤੇ ਪਲੇਟਾਂ ਪਿੱਤਲ ਦੀਆਂ ਬਣਾਈ। ਪਤੀਲੇ, ਕੜਛੇ, ਕੌਲੇ, ਚਿਮਟੇ ਅਤੇ ਤਸਲੇ ਬਣਾਈ। ਇਨ੍ਹਾਂ ਦੀ ਵਰਤੋਂ ਜਗਵੇਦੀ ਉੱਤੋਂ ਰਾਖ ਸਾਫ਼ ਕਰਨ ਲਈ ਕੀਤੀ ਜਾਵੇਗੀ।
4ਜਗਵੇਦੀ ਲਈ ਜਾਲ ਦੀ ਸ਼ਕਲ ਦੀ ਇੱਕ ਕਾਂਸੀ ਦੀ ਜਾਲੀ ਬਣਾਵੀਂ। ਅਤੇ ਜਾਲੀ ਦੇ ਚੌਹਾਂ ਕੋਨਿਆਂ ਲਈ ਇੱਕ-ਇੱਕ ਕਾਂਸੀ ਦਾ ਕੜਾ ਬਣਾਵੀਂ।
5ਜਾਲੀ ਨੂੰ ਜਗਵੇਦੀ ਦੇ ਹੇਠਾਂ ਕਰਕੇ ਥੜੇ ਉੱਤੇ ਟਿਕਾ ਦੇਵੀਂ। ਜਾਲੀ ਜਗਵੇਦੀ ਦੇ ਹੇਠਾਂ ਤੋਂ ਉੱਪਰ ਵੱਲ ਅਧ ਤੱਕ ਜਾਵੇਗੀ।
6“ਜਗਵੇਦੀ ਲਈ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈ ਅਤੇ ਉਨ੍ਹਾਂ ਉੱਤੇ ਪਿੱਤਲ ਮਢ਼ ਦੇਵੀਂ।
7ਜਗਵੇਦੀ ਦੇ ਦੋਹਾਂ ਪਾਸਿਆਂ ਉੱਤੇ ਲੱਗੇ ਕੜਿਆਂ ਵਿੱਚੋਂ ਚੋਬਾਂ ਨੂੰ ਗੁਜਾਰ ਦੇਵੀਂ। ਇਨ੍ਹਾਂ ਚੋਬਾਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਹੋਵੇਗੀ।
8ਜਗਵੇਦੀ ਨੂੰ ਇੱਕ ਅਜਿਹੇ ਖਾਲੀ ਬਕਸੇ ਵਾਂਗ ਬਣਾਈ ਜਿਸਦੇ ਆਸੇ-ਪਾਸੇ ਫ਼ੱਟੀਆਂ ਲੱਗੀਆਂ ਹੋਣ। ਜਗਵੇਦੀ ਨੂੰ ਬਿਲਕੁਲ ਉਵੇਂ ਹੀ ਬਣਾਵੀਂ ਜਿਵੇਂ ਮੈਂ ਪਰਬਤ ਉੱਤੇ ਤੈਨੂੰ ਦਰਸਾਇਆ ਸੀ।
9“ਪਵਿੱਤਰ ਤੰਬੂ ਲਈ ਇੱਕ ਵਿਹੜਾ ਬਣਾਈ। ਦਖਣ ਵਾਲੇ ਪਾਸੇ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਹ ਪਰਦੇ ਮਹੀਨ ਲਿਨਨ ਦੇ ਬਣੇ ਹੋਣੇ ਚਾਹੀਦੇ ਹਨ।
10ਵੀਹ ਚੋਬਾਂ ਅਤੇ ਉਨ੍ਹਾਂ ਚੋਬਾਂ ਦੇ ਹੇਠਾਂ ਪਿੱਤਲ ਦੀਆਂ ਵੀਹ ਚੀਥੀਆਂ ਵਰਤੀਂ। ਚੋਬਾਂ ਅਤੇ ਪਰਦਿਆਂ ਦੀਆਂ ਲੱਕੜਾਂ ਲਈ ਕੁੰਡਿਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।
11ਉਤਰ ਵਾਲੇ ਪਾਸੇ ਵੀ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਸ ਦੀਆਂ ਵੀ ਵੀਹ ਚੋਬਾਂ ਅਤੇ ਵੀਹ ਪਿੱਤਲ ਦੀਆਂ ਚੀਥੀਆਂ ਹੋਣੀਆਂ ਚਾਹੀਦੀਆਂ ਹਨ। ਚੋਬਾਂ ਅਤੇ ਪਰਦਿਆਂ ਦੀ ਲੱਕੜ ਦੀਆਂ ਕੁਡੀਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।
12“ਵਿਹੜੇ ਦੇ ਪਛਮ ਵਾਲੇ ਪਾਸੇ 50 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇੱਥੇ
10ਚੋਬਾਂ ਅਤੇ
10ਚੀਥੀਆਂ ਹੋਣੀਆਂ ਚਾਹੀਦੀਆਂ ਹਨ।
13ਵਿਹੜੇ ਦਾ ਪੂਰਬ ਵਾਲਾ ਪਾਸਾ ਵੀ 50 ਹੱਥ ਲੰਬਾ ਹੋਣਾ ਚਾਹੀਦਾ ਹੈ।
14ਇਹ ਪੂਰਬ ਵਾਲਾ ਪਾਸਾ ਵਿਹੜੇ ਦਾ ਲਾਂਘਾ ਹੈ। ਲਾਂਘੇ ਦੇ ਇੱਕ ਪਾਸੇ
15ਹੱਥ ਲੰਬੇ ਪਰਦੇ ਹੋਣੇ ਚਾਹੀਦੇ ਹਨ। ਇਸ ਪਾਸੇ ਉੱਤੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਹੋਣੀਆਂ ਚਾਹੀਦੀਆਂ ਹਨ।
15ਦੂਸਰੇ ਪਾਸੇ ਵੀ
15ਹੱਥ ਲੰਮੇ ਪਰਦੇ ਹੋਣੇ ਚਾਹੀਦੇ ਹਨ। ਇਸ ਪਾਸੇ ਉੱਤੇ ਵੀ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਹੋਣੀਆਂ ਚਾਹੀਦੀਆਂ ਹਨ।
16“ਵਿਹੜੇ ਦੇ ਲਾਂਘੇ ਨੂੰ ਢਕਣ ਲਈ
20ਹੱਥ ਲੰਮਾ ਪਰਦਾ ਬਣਾਈਂ। ਇਹ ਪਰਦਾ ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਧਾਗੇ ਦਾ ਬਣਿਆ ਹੋਣਾ ਚਾਹੀਦਾ ਹੈ। ਉਸ ਪਰਦੇ ਉੱਤੇ ਕਸੀਦਾਕਾਰੀ ਕਰੀਂ। ਉਸ ਪਰਦੇ ਲਈ ਚਾਰ ਚੋਬਾਂ ਅਤੇ ਚਾਰ ਚੀਥੀਆਂ ਹੋਣੀਆਂ ਚਾਹੀਦੀਆਂ ਹਨ।
17ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਚੋਬਾਂ ਪਰਦੇ ਦੀਆਂ ਲੱਕੜਾਂ ਚਾਂਦੀ ਨਾਲ ਜੁੜੀਆਂ ਹੋਣੀਆਂ ਚਾਹੀਦੀਆਂ ਹਨ। ਚੋਬਾਂ ਦੀਆਂ ਕੁੰਡੀਆਂ ਚਾਂਦੀ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਚੋਬਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣੀਆਂ ਚਾਹੀਦੀਆਂ ਹਨ।
18ਗੁੰਦੇ ਹੋਏ ਮਹੀਨ ਲਿਨਨ ਦੇ ਪੰਜ ਕਿਊਬਿਟ ਉੱਚੇ ਪਰਦਿਆਂ ਦੇ ਨਾਲ ਵਿਹੜਾ 100 ਕਿਊਬਿਟ ਲੰਮਾ ਅਤੇ 50 ਕਿਊਬਿਟ ਚੌੜਾ ਹੋਣਾ ਚਾਹੀਦਾ ਹੈ। ਚੋਬਾਂ ਦੇ ਹੇਠਾਂ ਚੀਥੀਆਂ ਪਿੱਤਲ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।
19ਪਵਿੱਤਰ ਤੰਬੂ ਵਿੱਚ ਵਰਤੇ ਜਾਣ ਵਾਲੇ ਸਾਰੇ ਔਜ਼ਾਰ ਕਿੱਲੀਆਂ ਅਤੇ ਹੋਰ ਸਾਜ਼-ਸਮਾਨ ਪਿੱਤਲ ਦਾ ਹੋਣਾ ਚਾਹੀਦਾ ਹੈ। (ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਸਾਰੀਆਂ ਕਿੱਲੀਆਂ ਪਿੱਤਲ ਦੀਆਂ ਹੋਣੀਆਂ ਚਾਹੀਦੀਆਂ ਹਨ।
20“ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿਉ ਕਿ ਉਹ ਰੌਸ਼ਨੀ ਲਈ ਦੀਵੇ ਨੂੰ ਹਮੇਸ਼ਾ ਬਲਦਾ ਰੱਖਣ ਲਈ ਸਭ ਤੋਂ ਵਧੀਆ ਜੈਤੂਨ ਦਾ ਤੇਲ ਲੈਕੇ ਆਉਣ।
21ਹਾਰੂਨ ਅਤੇ ਉਸਦੇ ਪੁੱਤਰਾਂ ਦੇ ਜ਼ਿਂਮੇ ਦੀਵੇ ਦੀ ਦੇਖ-ਭਾਲ ਕਰਨ ਦਾ ਕੰਮ ਹੋਵੇਗਾ। ਉਹ ਮੰਡਲੀ ਵਾਲੇ ਤੰਬੂ ਦੇ ਪਹਿਲੇ ਕਮਰੇ ਵਿੱਚ ਜਾਣਗੇ। ਇਹ ਉਸ ਕਮਰੇ ਦੇ ਬਾਹਰ ਵਾਲਾ ਕਮਰਾ ਹੈ ਜਿਸਦੇ ਅੰਦਰ ਪਰਦੇ ਪਿਛੇ ਇਕਰਾਰਨਾਮਾ ਹੈ। (ਉਹ ਪਰਦਾ ਜਿਹੜਾ ਦੋਹਾਂ ਕਮਰਿਆਂ ਨੂੰ ਵੱਖ ਕਰਦਾ ਹੈ।) ਇਸ ਥਾਂ ਉੱਤੇ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਯਹੋਵਾਹ ਦੇ ਸਨਮੁਖ ਦੀਵਾ ਸ਼ਾਮ ਤੋਂ ਸਵੇਰ ਤੱਕ ਲਗਾਤਾਰ ਬਲਦਾ ਰਹੇ। ਇਸਰਾਏਲ ਦੇ ਲੋਕਾਂ ਅਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਨੂੰ ਇਸ ਨੇਮ ਦੀ ਪਾਲਣਾ ਹਮੇਸ਼ਾ ਲਈ ਕਰਨੀ ਚਾਹੀਦੀ ਹੈ।”



  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية