BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਨਾਲੋਂ ਯਕੀਨ ਰਖਣਾ ਬਿਹਤਰ ਹੈ।

ਜ਼ਬੂਰ 118:8


 

ਅਧਿਆਇ 11ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਬੁਲਾਇਆ ਅਤੇ ਮੰਡਲੀ ਵਾਲੇ ਤੰਬੂ ਵਿੱਚੋਂ ਉਸ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,
2“ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਯਹੋਵਾਹ ਲਈ ਕੋਈ ਭੇਟ ਲੈਕੇ ਆਵੋਂ, ਇਹ ਭੇਟ ਤੁਹਾਡੇ ਪਾਲਤੂ ਪਸ਼ੂਆਂ ਵਿੱਚੋਂ ਇੱਕ ਹੋਣੀ ਚਾਹੀਦੀ ਹੈ - ਇਹ ਗਾਂ ਵੀ ਹੋ ਸਕਦੀ ਹੈ, ਭੇਡ ਵੀ ਤੇ ਬੱਕਰੀ ਵੀ।
3“ਜਦੋਂ ਕੋਈ ਬੰਦਾ ਆਪਣੀਆਂ ਗਾਵਾਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈ, ਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ।
4ਉਸਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ।
5“ਉਸ ਬੰਦੇ ਨੂੰ ਬਲਦ ਨੂੰ ਯਹੋਵਾਹ ਦੇ ਸਾਮ੍ਹਣੇ ਮਾਰਨਾ ਚਾਹੀਦਾ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਖੂਨ ਲੈਕੇ ਆਉਣਾ ਚਾਹੀਦਾ ਹੈ, ਅਤੇ ਇਸਨੂੰ ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
6ਜਾਜਕ ਨੂੰ ਜਾਨਵਰ ਦੀ ਖੱਲ ਲਾਹ ਲੈਣੀ ਚਾਹੀਦੀ ਹੈ ਅਤੇ ਜਾਨਵਰ ਨੂੰ ਟੁਕੜਿਆਂ ਵਿੱਚ ਕੱਟ ਦੇਣਾ ਚਾਹੀਦਾ ਹੈ।
7ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਤੇ ਅੱਗ ਬਾਲਣ ਅਤੇ ਫ਼ੇਰ ਅੱਗ ਉੱਤੇ ਲੱਕੜਾਂ ਚਿਣਨ।
8ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਪਰ ਬਲਦੀ ਹੋਈ ਲੱਕੜੀ ਉੱਤੇ ਟੁਕੜੇ (ਸਿਰੀ ਅਤੇ ਚਰਬੀ) ਰੱਖ ਦੇਣ।
9ਜਾਜਕਾਂ ਨੂੰ ਚਾਹੀਦਾ ਹੈ ਕਿ ਜਾਨਵਰ ਦੀਆਂ ਲੱਤਾਂ ਅਤੇ ਉਸਦੇ ਅੰਦਰਲੇ ਹਿਸਿਆਂ ਨੂੰ ਪਾਣੀ ਨਾਲ ਧੋ ਲਵੇ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ ਉਸਨੂੰ ਚਾਹੀਦਾ ਹੈ ਕਿ ਜਾਨਵਰ ਦੇ ਸਾਰੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜ ਦੇਵੇ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਆਹੂਤੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
10“ਜਦੋਂ ਕੋਈ ਬੰਦਾ ਭੇਡ ਜਾਂ ਬੱਕਰੀ ਨੂੰ ਹੋਮ ਦੀ ਭੇਟ ਵਜੋਂ ਚੜਾਉਂਦਾ ਹੈ, ਤਾਂ ਉਹ ਜਾਨਵਰ ਬੇਨੁਕਸ ਨਰ ਹੋਣਾ ਚਾਹੀਦਾ ਹੈ।
11ਉਸਨੂੰ ਜਗਵੇਦੀ ਦੇ ਉੱਤਰ ਵਾਲੇ ਪਾਸੇ ਯਹੋਵਾਹ ਦੇ ਸਾਮ੍ਹਣੇ ਉਸ ਜਾਨਵਰ ਨੂੰ ਮਾਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਖੂਨ, ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
12ਫ਼ੇਰ ਜਾਜਕਾਂ ਨੂੰ ਜਾਨਵਰ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਟੁਕੜਿਆਂ (ਸਿਰੀ ਅਤੇ ਚਰਬੀ) ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਉੱਤੇ ਰੱਖ ਦੇਵੇ।
13ਜਾਜਕਾਂ ਨੂੰ ਜਾਨਵਰ ਦੀਆਂ ਲੱਤਾਂ ਅਤੇ ਉਸਦੇ ਅੰਦਰੂਨੀ ਹਿਸਿਆਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ। ਉਸਨੂੰ ਜਗਵੇਦੀ ਉੱਤੇ ਜਾਨਵਰ ਨੂੰ ਸਾੜ ਦੇਣਾ ਚਾਹੀਦਾ ਹੈ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਬਲੀ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
14“ਜਦੋਂ ਕੋਈ ਵਿਅਕਤੀ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਪੰਛੀ ਨੂੰ ਚੜਾਉਂਦਾ ਹੈ, ਤਾਂ ਉਹ ਪੰਛੀ ਇੱਕ ਘੁੱਗੀ ਜਾਂ ਛੋਟਾ ਕਬੂਤਰ ਹੋਣਾ ਚਾਹੀਦਾ ਹੈ।
15ਜਾਜਕ ਨੂੰ ਭੇਟ ਜਗਵੇਦੀ ਦੇ ਕੋਲ ਲਿਆਉਣੀ ਚਾਹੀਦੀ ਹੈ। ਉਸਨੂੰ ਪੰਛੀ ਦਾ ਸਿਰ ਉਖਾੜ ਦੇਣਾ ਚਾਹੀਦਾ ਅਤੇ ਇਸਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। ਪੰਛੀ ਦੇ ਖੂਨ ਨੂੰ ਜਗਵੇਦੀ ਦੇ ਇੱਕ ਪਾਸੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
16ਉਸਨੂੰ ਪੰਛੀ ਦੇ ਗਲ ਦੀ ਥੈਲੀ ਅਤੇ ਖੰਭਾਂ ਨੂੰ ਕੱਢ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਜਗਵੇਦੀ ਦੇ ਪੂਰਬ ਵਾਲੇ ਪਾਸੇ ਸੁੱਟ ਦੇਣਾ ਚਾਹੀਦਾ, ਜਿਥੇ ਉਹ ਜਗਵੇਦੀ ਤੋਂ ਰਾਖ ਪਾਉਂਦੇ ਹਨ।
17ਫ਼ੇਰ ਉਸਨੂੰ ਪੰਛੀ ਨੂੰ ਇਸ ਦੇ ਪਰਾਂ ਤੋਂ ਫ਼ੜਕੇ ਪਾੜ ਦੇਣ ਚਾਹੀਦਾ ਹੈ, ਪਰ ਉਸਨੂੰ ਪੰਛੀ ਨੂੰ ਦੋ ਹਿਸਿਆਂ ਵਿੱਚ ਨਹੀਂ ਵੰਡਣਾ ਚਾਹੀਦਾ। ਉਸਨੂੰ ਪੰਛੀ ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਤੇ ਸਾੜ ਦੇਣਾ ਚਾਹੀਦਾ। ਇਹ ਹੋਮ ਦੀ ਭੇਟ ਹੈ। ਅੱਗ ਦੁਆਰਾ ਚੜਾਇਆ ਗਿਆ ਚੜਾਵਾ ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية