BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸ਼ਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁਰਖਿਅਤ ਅਤੇ ਦੋਸ਼ ਰਹਿਤ ਰਹਿਣ।

੧ ਥੱਸਲੁਨੀਕੀਆਂ 5:23


 

ਅਧਿਆਇ 111ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ,
2“ਇਸਰਾਏਲ ਦੇ ਲੋਕਾਂ ਨੂੰ ਆਖੋ; ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ;
3ਜੇ ਕਿਸੇ ਜਾਨਵਰ ਦੇ ਖੁਰ ਦੋ ਹਿਸਿਆਂ ਵਿੱਚ ਪਾਟੇ ਹੋਏ ਹਨ ਅਤੇ ਜੇ ਉਹ ਜਾਨਵਰ ਜੁਗਾਲੀ ਵੀ ਕਰਦਾ ਹੈ ਤਾਂ ਤੁਸੀਂ ਉਸ ਜਾਨਵਰ ਦਾ ਮਾਸ ਖਾ ਸਕਦੇ ਹੋ।
4“ਕੁਝ ਜਾਨਵਰ ਜੁਗਾਲੀ ਕਰਦੇ ਹਨ, ਪਰ ਉਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ। ਉਨ੍ਹਾਂ ਨੂੰ ਨਾ ਖਾਉ। ਊਠ, ਪਹਾੜੀ ਬਿਜੂ ਅਤੇ ਖਰਗੋਸ਼ ਇਸੇ ਤਰ੍ਹਾਂ ਦੇ ਹਨ, ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ।
56
7ਸੂਰਾਂ ਦੇ ਖੁਰ ਹੁੰਦੇ ਹਨ ਜੋ ਦੋ ਹਿਸਿਆਂ ਵਿੱਚ ਵੰਡੇ ਹੋਏ ਹੁੰਦੇ ਹਨ, ਪਰ ਉਹ ਜੁਗਾਲੀ ਨਹੀਂ ਕਰਦੇ ਇਸ ਲਈ ਉਹ ਤੁਹਾਡੇ ਲਈ ਨਾਪਾਕ ਹਨ।
8ਉਨ੍ਹਾਂ ਜਾਨਵਰਾਂ ਦਾ ਮਾਸ ਨਾ ਖਾਉ। ਉਨ੍ਹਾਂ ਦੇ ਮੁਰਦਾ ਸ਼ਰੀਰਾਂ ਨੂੰ ਛੂਹੋ ਵੀ ਨਾ। ਉਹ ਤੁਹਾਡੇ ਲਈ ਨਾਪਾਕ ਹਨ।
9“ਜੇ ਕੋਈ ਜਾਨਵਰ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਅਤੇ ਜੇ ਉਹ ਜਾਨਵਰ ਦੇ ਖੰਭ ਅਤੇ ਛਿਲਕੇ ਹੋਣ, ਤਾਂ ਤੁਸੀਂ ਉਸ ਜਾਨਵਰ ਨੂੰ ਖਾ ਸਕਦੇ ਹੋ।
10ਪਰ ਜੇ ਕੋਈ ਵੀ ਜਾਨਵਰ ਜਾਂ ਕੋਈ ਹੋਰ ਜਿਉਂਦਾ ਪ੍ਰਾਣੀ ਜੋ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਜਿਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਤੁਹਾਨੂੰ ਉਨ੍ਹਾਂ ਜਾਨਵਰਾਂ ਨੂੰ ਨਹੀਂ ਖਾਣਾ ਚਾਹੀਦਾ। ਇਨ੍ਹਾਂ ਜਾਨਵਰਾਂ ਦੇ ਮੁਰਦਾ ਸ਼ਰੀਰਾਂ ਨੂੰ ਵੀ ਨਾ ਛੂਹੋ। ਤੁਹਾਨੂੰ ਉਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। 11
12ਤੁਹਾਨੂੰ ਚਾਹੀਦਾ ਹੈ ਕਿ ਪਾਣੀ ਦੇ ਕਿਸੇ ਵੀ ਉਸ ਜਾਨਵਰ ਨੂੰ ਜਿਸਦੇ ਖੰਭ ਤੇ ਛਿਲਕੇ ਨਾ ਹੋਣ, ਅਜਿਹਾ ਜਾਨਵਰ ਸਮਝੋਂ ਜਿਨ੍ਹਾਂ ਨੂੰ ਖਾਣਾ, ਪਰਮੇਸ਼ੁਰ ਬੁਰਾ ਆਖਦਾ ਹੈ।
13“ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਪੰਛੀਆਂ ਨੂੰ ਪਰਮੇਸ਼ੁਰ ਦੇ ਆਖੇ ਅਨੁਸਾਰ ਖਾਣ ਲਈ ਬੁਰਾ ਜਾਨਵਰ ਸਮਝੋ। ਇਨ੍ਹਾਂ ਵਿੱਚੋਂ ਕਿਸੇ ਵੀ ਪੰਛੀ ਨੂੰ ਨਾ ਖਾਉ। ਉਕਾਬ, ਗਿਰਝਾਂ, ਮੱਛੀਮਾਰ,
14ਇਲਾਂ ਅਤੇ ਹਰ ਕਿਸਮ ਦੇ ਬਾਜ,
15ਹਰ ਤਰ੍ਹਾਂ ਦੇ ਕਾਂ,
16ਸ਼ਤਰ ਮੁਰਗ, ਕਲਪੇਚਕ, ਜਲਕਾਉਂ ਅਤੇ ਹਰ ਤਰ੍ਹਾਂ ਦੇ ਸ਼ਿਕਰੇ,
17ਉੱਲੂ, ਚੁਗਲ, ਬੋਜਾ,
18ਰਾਜ ਹਂਸ, ਹਵਾਸਿਲ, ਆਰਗਲ,
19ਲਮ ਢੀਂਗ ਅਤੇ ਹਰ ਤਰ੍ਹਾਂ ਦੇ ਬਗਲੇ, ਟਟੀਹਰੀ ਅਤੇ ਚਾਮਚੜਿਕਾਂ।
20“ਤੁਹਾਨੂੰ ਕਿਸੇ ਵੀ ਉਸ ਮਕੌੜੇ ਨੂੰ ਨਫ਼ਰਤ ਕਰਨੀ ਚਾਹੀਦੀ ਹੈ ਜੋ ਉੱਡਦਾ ਜਾਂ ਲੱਤਾਂ ਉੱਤੇ ਰੀਂਗਦਾ ਹੈ।
21ਪਰ ਤੁਸੀਂ ਉਨ੍ਹਾਂ ਜਾਨਵਰਾਂ ਨੂੰ ਖਾ ਸਕਦੇ ਹੋ ਜੇ ਉਨ੍ਹਾਂ ਦੇ ਪੈਰਾਂ ਦੇ ਉੱਪਰ ਵੱਲ ਜੋੜਾਂ ਵਾਲੀਆਂ ਲੱਤਾਂ ਹਨ ਤਾਂ ਜੋ ਉਹ ਉੱਛਲ ਸਕਦੇ ਹਨ।
22ਤੁਸੀਂ ਹਰ ਤਰ੍ਹਾਂ ਦੀਆਂ ਟਿੱਡੀਆਂ, ਪਰਾਂ ਵਾਲੀਆਂ ਟਿੱਡੀਆਂ, ਝੀਂਗਰ ਅਤੇ ਟਿੱਡੇ ਖਾ ਸਕਦੇ ਹੋ।
23“ਪਰ ਹੋਰ ਸਾਰੇ ਮਕੌੜੇ ਜੋ ਉਡਦੇ ਹਨ ਜਾਂ ਚਾਰ ਲੱਤਾਂ ਵਾਲੇ ਹਨ ਤੁਹਾਡੇ ਲਈ ਘ੍ਰਿਣਾਯੋਗ ਹੋਣੇ ਚਾਹੀਦੇ ਹਨ।
24ਉਹ ਮਕੌੜੇ ਤੁਹਾਨੂੰ ਨਾਪਾਕ ਬਣਾ ਦੇਣਗੇ। ਜਿਹੜਾ ਵੀ ਬੰਦਾ ਇਨ੍ਹਾਂ ਮਕੌੜਿਆਂ ਦੇ ਮੁਰਦਾ ਸ਼ਰੀਰਾਂ ਨੂੰ ਹੱਥ ਲਾਉਂਦਾ ਹੈ ਉਹ ਸ਼ਾਮ ਤੱਕ ਨਾਪਾਕ ਰਹੇਗਾ।
25ਜੇ ਕੋਈ ਬੰਦਾ ਇਨ੍ਹਾਂ ਮਰੇ ਹੋਏ ਮਕੌੜਿਆਂ ਵਿੱਚੋਂ ਕਿਸੇ ਨੂੰ ਚੁੱਕਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਉਹ ਸ਼ਾਮ ਤੱਕ ਨਾਪਾਕ ਰਹੇਗਾ।
26“ਕੁਝ ਜਾਨਵਰਾਂ ਦੇ ਖੁਰ ਤਾਂ ਪਾਟੇ ਹੁੰਦੇ ਹਨ ਪਰ ਪੂਰੀ ਤਰ੍ਹਾਂ ਦੋ ਹਿਸਿਆਂ ਵਿੱਚ ਨਹੀਂ ਪਾਟੇ ਹੁੰਦੇ। ਕੁਝ ਜਾਨਵਰ ਜੁਗਾਲੀ ਨਹੀਂ ਕਰਦੇ।
27ਕੋਈ ਵੀ ਚੌਹਾਂ ਲੱਤਾਂ ਵਾਲਾ ਜਾਨਵਰ ਜੋ ਆਪਣੇ ਪੰਜਿਆਂ ਉੱਤੇ ਚੱਲਦਾ ਹੈ ਤੁਹਾਡੇ ਲਈ ਨਾਪਾਕ ਹੋਣਾ ਚਾਹੀਦਾ ਹੈ। ਕੋਈ ਵੀ ਬੰਦਾ ਜਿਹੜਾ ਇਨ੍ਹਾਂ ਜਾਨਵਰਾਂ ਦੇ ਮੁਰਦਾ ਸ਼ਰੀਰਾਂ ਨੂੰ ਛੂਹੇਗਾ ਨਾਪਾਕ ਹੋ ਜਾਵੇਗਾ। ਉਹ ਬੰਦਾ ਸ਼ਾਮ ਤੀਕ ਨਾਪਾਕ ਰਹੇਗਾ।
28ਜੇ ਕੋਈ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਚੁੱਕਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਬੰਦਾ ਸ਼ਾਮ ਤੱਕ ਨਾਪਾਕ ਰਹੇਗਾ। ਉਹ ਜਾਨਵਰ ਤੁਹਾਡੇ ਲਈ ਨਾਪਾਕ ਹਨ।
29“ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ; ਚਕੂਂਦਰ, ਚੂਹੇ ਅਤੇ ਹਰ ਤਰ੍ਹਾਂ ਦੀਆਂ ਕਿਰਲੀਆਂ,
30ਵਰਲ, ਮਗਰਮਛ, ਕੋਹੜਕਿਰਲੇ ਅਤੇ ਰੇਤੇ ਦੇ ਸੱਪ ਅਤੇ ਗਿਰਗਿਟ।
31ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ। ਜਿਹੜਾ ਵੀ ਬੰਦਾ ਇਨ੍ਹਾਂ ਦੀਆਂ ਲਾਸ਼ਾਂ ਨੂੰ ਛੂਹ ਲਵੇਗਾ ਉਹ ਸ਼ਾਮ ਤੱਕ ਨਾਪਾਕ ਰਹੇਗਾ।32
33ਜੇ ਇਨ੍ਹਾਂ ਜਾਨਵਰਾਂ ਵਿੱਚੋਂ ਕੋਈ ਵੀ ਮਰਕੇ ਕਿਸੇ ਮਿੱਟੀ ਦੇ ਘੜੇ ਵਿੱਚ ਡਿੱਗ ਪੈਂਦਾ ਹੈ ਤਾਂ ਉਸ ਘੜੇ ਵਿੱਚ ਦਾ ਸਭ ਕੁਝ ਨਾਪਾਕ ਹੋ ਜਾਵੇਗਾ। ਅਤੇ ਤੁਹਾਨੂੰ ਉਹ ਘੜਾ ਤੋੜ ਦੇਣਾ ਚਾਹੀਦਾ ਹੈ।34
37ਜੇ ਉਨ੍ਹਾਂ ਮਰੇ ਹੋਏ ਨਾਪਾਕ ਜਾਨਵਰਾਂ ਦਾ ਕੋਈ ਅੰਗ ਕਿਸੇ ਬੀਜਣ ਵਾਲੇ ਬੀਜ ਉੱਤੇ ਡਿੱਗ ਪੈਂਦਾ ਹੈ ਤਾਂ ਉਹ ਬੀਜ ਹਾਲੇ ਵੀ ਪਾਕ ਹੈ।
38ਪਰ ਜੇ ਤੁਸੀਂ ਬੀਜਾਂ ਉੱਤੇ ਪਾਣੀ ਪਾ ਦਿੰਦੇ ਹੋ ਅਤੇ ਜੇ ਉਨ੍ਹਾਂ ਮਰੇ ਹੋਏ ਜਾਨਵਰਾਂ ਦਾ ਕੋਈ ਅੰਗ ਇਨ੍ਹਾ ਬੀਜਾਂ ਉੱਤੇ ਡਿੱਗ ਪੈਂਦਾ ਹੈ, ਤਾਂ ਉਹ ਬੀਜ ਤੁਹਾਡੇ ਲਈ ਨਾਪਾਕ ਹਨ।
39“ਇਸ ਤੋਂ ਇਲਾਵਾ, ਜੇ ਕੋਈ ਅਜਿਹਾ ਜਾਨਵਰ ਜਿਸਨੂੰ ਤੁਸੀਂ ਭੋਜਨ ਲਈ ਵਰਤਦੇ ਹੋ ਮਰ ਜਾਂਦਾ ਹੈ, ਤਾਂ ਜਿਹੜਾ ਬੰਦਾ ਉਸਦੀ ਲਾਸ਼ ਨੂੰ ਛੂਹੇਗਾ ਸ਼ਾਮ ਤੱਕ ਨਾਪਾਕ ਰਹੇਗਾ। 40
41“ਹਰ ਉਹ ਜਾਨਵਰ ਜਿਹੜਾ ਧਰਤੀ ਉੱਤੇ ਘਿਸਰਦਾ ਹੈ ਉਨ੍ਹਾਂ ਜਾਨਵਰਾਂ ਵਿੱਚੋਂ ਹੈ ਜਿਨ੍ਹਾਂ ਨੂੰ ਖਾਣਾ ਯਹੋਵਾਹ ਨੇ ਮਨ੍ਹਾ ਕੀਤਾ ਹੈ।
42ਤੁਹਾਨੂੰ ਉਹ ਜਾਨਵਰ ਨਹੀਂ ਖਾਣੇ ਚਾਹੀਦੇ ਜਿਹੜੇ ਧਰਤੀ ਤੇ ਰੀਂਗਦੇ ਹਨ; ਉਹ ਜਿਹੜੇ ਆਪਣੇ ਢਿੱਡ ਭਾਰ ਰੀਂਗਦੇ ਹਨ, ਉਹ ਜਿਨ੍ਹਾਂ ਦੀਆਂ ਚਾਰ ਲੱਤਾਂ ਹਨ ਜਾਂ ਜਿਨ੍ਹਾਂ ਦੀਆਂ ਬਹੁਤ ਸਾਰੀਆਂ ਲੱਤਾਂ ਹੋਣ। ਇਹ ਜਾਨਵਰ ਤੁਹਾਡੇ ਲਈ ਘ੍ਰਿਣਾਯੋਗ ਹੋਣੇ ਚਾਹੀਦੇ ਹਨ।
43ਇਨ੍ਹਾਂ ਰੀਂਗਣ ਵਾਲੇ ਜੀਵਾਂ ਜਾਂ ਸੱਪਾਂ ਕਾਰਣ ਆਪਣੇ-ਆਪ ਨੂੰ ਘ੍ਰਿਣਾਯੋਗ ਨਾ ਬਣਾਉ। ਤੁਹਾਨੂੰ ਇਨ੍ਹਾਂ ਨਾਲ ਆਪਣੇ-ਆਪ ਨੂੰ ਗੰਦਾ ਨਹੀਂ ਬਨਾਉਣਾ ਚਾਹੀਦਾ, ਨਹੀਂ ਤਾਂ ਤੁਸੀਂ ਨਾਪਾਕ ਹੋ ਜਾਵੋਂਗੇ।
44ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਆਪਣੇ-ਆਪ ਨੂੰ ਪਵਿੱਤਰ ਰੱਖਣਾ ਚਾਹੀਦਾ ਹੈ। ਇਨ੍ਹਾਂ ਘਿਸਰਨ ਵਾਲਿਆਂ ਸ਼ੈਆਂ ਨਾਲ ਆਪਣੇ-ਆਪ ਨੂੰ ਪਲੀਤ ਨਾ ਬਣਾਉ। 45
46ਇਹ ਨੇਮ ਸਾਰੇ ਪਾਲਤੂ ਜਾਨਵਰਾਂ, ਪੰਛੀਆਂ ਅਤੇ ਧਰਤੀ ਦੇ ਹੋਰ ਜਾਨਵਰਾਂ ਬਾਰੇ ਹਨ। ਇਹ ਨੇਮ ਸਮੁੰਦਰ ਦੇ ਸਾਰੇ ਜਾਨਵਰਾਂ, ਅਤੇ ਉਨ੍ਹਾਂ ਸਾਰੇ ਜਾਨਵਰਾਂ ਬਾਰੇ ਹਨ ਜਿਹੜੇ ਧਰਤੀ ਉੱਤੇ ਘਿਸਰਦੇ ਹਨ।
47ਇਹ ਸਿਖਿਆਵਾਂ ਇਸ ਲਈ ਹਨ ਤਾਂ ਜੋ ਲੋਕ ਪਲੀਤ ਜਾਨਵਰਾਂ ਨੂੰ ਪਾਕ ਜਾਨਵਰਾਂ ਨਾਲੋਂ ਨਿਖੇੜ ਸਕਣ। ਤਾਂ ਜੋ ਲੋਕ ਜਾਣ ਸਕਣ ਕਿ ਕਿਨ੍ਹਾਂ ਜਾਨਵਰਾਂ ਨੂੰ ਉਹ ਖਾ ਸਕਦੇ ਹਨ ਅਤੇ ਕਿਨ੍ਹਾਂ ਨੂੰ ਉਹ ਨਹੀਂ ਖਾ ਸਕਦੇ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية