BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।

੨ ਕੁਰਿੰਥੀਆਂ 10:4


 

ਅਧਿਆਇ 12



1ਯਹੋਵਾਹ ਨੇ ਮੁਸਾ ਨੂੰ ਆਖਿਆ,
2“ਇਸਰਾਏਲ ਦੇ ਲੋਕਾਂ ਨੂੰ ਆਖ:“ਜੇ ਕੋਈ ਔਰਤ ਮੁੰਡੇ ਨੂੰ ਜਨਮ ਦਿੰਦੀ ਹੈ, ਤਾਂ ਉਹ ਔਰਤ ਸੱਤ ਦਿਨ ਤੱਕ ਪਲੀਤ ਰਹੇਗੀ। ਇਹ ਉਸਦੇ ਮਹਾਂਵਾਰੀ ਦੇ ਸਮੇਂ ਪਲੀਤ ਹੋਣ ਵਾਂਗ ਹੋਵੇਗਾ।
3ਅਠਵੇਂ ਦਿਨ ਉਸ ਮੁੰਡੇ ਦੀ ਸੁੰਨਤ ਹੋਣੀ ਚਾਹੀਦੀ ਹੈ।
4ਖੂਨ ਦੀ ਕਮੀ ਤੋਂ ਉਸਦੀ ਸ਼ੁਧਤਾ ਲਈ ਹੋਰ 33ਦਿਨ ਲੱਗਣਗੇ। ਉਸਨੂੰ ਕਿਸੇ ਵੀ ਪਵਿੱਤਰ ਚੀਜ਼ ਨੂੰ ਨਹੀਂ ਛੂਹਣਾ ਚਾਹੀਦਾ। ਉਸਦੇ ਪਾਕ ਹੋ ਜਾਣ ਦੇ ਸਮੇਂ ਤੀਕ, ਉਸਨੂੰ ਪਵਿੱਤਰ ਸਥਾਨ ਵਿੱਚ ਦਾਖਲ ਨਹੀਂ ਹੋਣਾ ਚਾਹੀਦਾ।
5ਪਰ ਜੇ ਔਰਤ ਕਿਸੇ ਕੁੜੀ ਨੂੰ ਜਨਮ ਦਿੰਦੀ ਹੈ, ਉਹ ਦੋ ਹਫ਼ਤਿਆਂ ਤੱਕ ਉਸੇ ਤਰ੍ਹਾਂ ਪਲੀਤ ਰਹੇਗੀ ਜਿਵੇਂ ਮਹਾਵਾਰੀ ਦੇ ਸਮੇਂ ਰਹਿੰਦੀ ਹੈ। ਖੂਨ ਦੀ ਕਮੀ ਤੋਂ ਉਸਦੀ ਸ਼ੁਧਤਾ ਲਈ ਹੋਰ 66 ਦਿਨ ਲੱਗਣਗੇ।
6“ਆਪਣੇ ਪਾਕ ਹੋਣ ਦੇ ਸਮੇਂ ਦੇ ਮੁੱਕਣ ਤੋਂ ਮਗਰੋਂ ਮੁੰਡੇ ਜਾਂ ਕੁੜੀ ਦੀ ਨਵੀਂ ਮਾਂ ਨੂੰ ਮੰਡਲੀ ਵਾਲੇ ਤੰਬੂ ਲਈ ਖਾਸ ਬਲੀਆਂ ਲੈਕੇ ਆਉਣੀਆਂ ਚਾਹੀਦੀਆਂ ਹਨ। ਉਸਨੂੰ ਉਹ ਬਲੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਜਾਜਕ ਨੂੰ ਦੇਣੀਆਂ ਚਾਹੀਦੀਆਂ ਹਨ। ਉਸਨੂੰ ਹੋਮ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਦੀ ਭੇਟ ਲਈ ਇੱਕ ਘੁੱਗੀ ਜਾਂ ਕਬੂਤਰ ਲਿਆਉਣਾ ਚਾਹੀਦਾ ਹੈ।
7ਜਾਜਕ ਇਨ੍ਹਾਂ ਨੂੰ ਯਹੋਵਾਹ ਅੱਗੇ ਭੇਟ ਕਰੇਗਾ। ਇਸ ਤਰ੍ਹਾਂ ਜਾਜਕ ਉਸ ਲਈ ਪਰਾਸਚਿਤ ਕਰੇਗਾ। ਫ਼ੇਰ ਉਹ ਆਪਣੇ ਖੂਨ ਦੀ ਕਮੀ ਤੋਂ ਪਾਕ ਹੋ ਜਾਵੇਗੀ। ਇਹ ਨੇਮ ਉਸ ਔਰਤ ਲਈ ਹਨ ਜੋ ਕਿਸੇ ਮੁੰਡੇ ਜਾਂ ਕੁੜੀ ਨੂੰ ਜਨਮ ਦਿੰਦੀ ਹੈ।” ਜੇ ਉਸ ਔਰਤ ਵਿੱਚ ਲੇਲਾ ਲਿਆ ਸਕਣ ਦੀ ਪੁੱਜਤ ਨਹੀਂ ਤਾਂ ਉਹ ਦੋ ਘੁੱਗੀ ਜਾਂ ਦੋ ਕਬੂਤਰ ਲਿਆ ਸਕਦੀ ਹੈ। ਇੱਕ ਪੰਛੀ ਹੋਮ ਦੀ ਭੇਟ ਲਈ ਅਤੇ ਦੂਸਰਾ ਪੰਛੀ ਪਾਪ ਦੀ ਭੇਟ ਲਈ ਹੋਵੇਗਾ।8


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية