BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਵਿੱਚ ਕੋਈ ਗੁਨਾਹ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸਨੂੰ ਗੁਨਾਹ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸਕਦੇ ਹਾਂ।

੨ ਕੁਰਿੰਥੀਆਂ 5:21


 

ਅਧਿਆਇ 3



1“ਜਦੋਂ ਕੋਈ ਬੰਦਾ ਸੁੱਖ-ਸਾਂਦ ਦੀ ਭੇਟ ਵਜੋਂ ਬਲੀ ਚੜਾਉਂਦਾ, ਉਹ ਯਹੋਵਾਹ ਅੱਗੇ ਇੱਕ ਬੇਨੁਕਸ ਬਲਦ ਨੂੰ ਜਾਂ ਇੱਕ ਗਾਂ ਨੂੰ ਚੜਾ ਸਕਦਾ ਹੈ।
2ਉਸਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਇਸਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਜ਼ਿਬਾਹ ਕਰਨਾ ਚਾਹੀਦਾ। ਫ਼ੇਰ ਹਰੂਨ ਦੇ ਪੁੱਤਰਾਂ, ਜਾਜਕਾਂ ਨੂੰ ਜਗਵੇਦੀ ਦੇ ਸਾਰੀ ਪਾਸੀਂ ਖੂਨ ਡੋਲ੍ਹਣਾ ਚਾਹੀਦਾ ਹੈ।
3ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ, ਉਸਨੂੰ ਯਹੋਵਾਹ ਲਈ ਅੱਗ ਦੁਆਰਾ ਚੜਾਈ ਗਈ ਇੱਕ ਬਲੀ ਲਿਆਉਣੀ ਚਾਹੀਦੀ ਹੈ। ਇਸ ਵਿੱਚ ਸਾਰੀ ਚਰਬੀ ਜੋ ਜਾਨਵਰ ਦੇ ਅੰਦਰਲੇ ਅੰਗਾਂ ਦੇ ਅੰਦਰ ਅਤੇ ਆਸੀਂ-ਪਾਸੀਂ ਹੈ, ਹੋਣੀ ਚਾਹੀਦੀ ਹੈ।
4ਜਾਜਕ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਉੱਤੇ ਚੜੀ ਹੋਈ ਪੁਠ ਦੇ ਨੇੜੇ ਦੀ ਚਰਬੀ ਚੜਾਵੇ। ਉਸਨੂੰ ਕਲੇਜੀ ਦੀ ਚਰਬੀ ਵਾਲਾ ਹਿੱਸਾ ਵੀ ਅਰਪਨ ਕਰਨਾ ਚਾਹੀਦਾ ਹੈ। ਉਸਨੂੰ ਚਾਹੀਦਾ ਹੈ ਕਿ ਇਸਨੂੰ ਗੁਰਦਿਆਂ ਸਮੇਤ ਲਾਹ ਲਵੇ।
5ਫ਼ੇਰ ਹਾਰੂਨ ਦੇ ਪੁੱਤਰ ਚਰਬੀ ਨੂੰ ਅੱਗ ਉੱਤੇ ਸਾੜਨਗੇ। ਉਹ ਇਸਨੂੰ ਹੋਮ ਦੀ ਭੇਟ ਉੱਤੇ ਰੱਖ ਦੇਣਗੇ ਜਿਹੜੀ ਬਲਦੀ ਹੋਈ ਲੱਕੜ ਉੱਤੇ ਹੈ। ਇਹ ਅੱਗ ਦੁਆਰਾ ਦਿੱਤੀ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
6“ਜਦੋਂ ਕੋਈ ਬੰਦਾ ਯਹੋਵਾਹ ਨੂੰ ਸੁੱਖ-ਸਾਂਦ ਦੀ ਭੇਟ ਵਜੋਂ, ਇੱਜੜ ਵਿੱਚੋਂ ਕੋਈ ਜਾਨਵਰ ਚੜਾਉਂਦਾ ਹੈ ਤਾਂ ਜਾਨਵਰ, ਬੇਨੁਕਸ ਨਰ ਜਾਂ ਮਾਦਾ ਹੋ ਸਕਦਾ ਹੈ।
7ਜੇ ਉਹ ਕਿਸੇ ਲੇਲੇ ਨੂੰ ਭੇਟ ਵਜੋਂ ਲਿਆਉਂਦਾ ਹੈ, ਤਾਂ ਉਸਨੂੰ ਇਹ ਯਹੋਵਾਹ ਦੇ ਸਾਮ੍ਹਣੇ ਲੈਕੇ ਆਉਣਾ ਚਾਹੀਦਾ ਹੈ।
8ਉਸਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਸਾਮ੍ਹਣੇ ਜ਼ਿਬਾਹ ਕਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਜਾਨਵਰ ਦਾ ਖੂਨ ਜਗਵੇਦੀ ਉੱਤੇ ਸਾਰੇ ਪਾਸੇ ਛਿੜਕਨਾ ਚਾਹੀਦਾ ਹੈ।
9ਉਸਨੂੰ ਸੁੱਖ-ਸਾਂਦ ਦੀ ਭੇਟ ਦਾ ਇੱਕ ਹਿੱਸਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਗਏ ਚੜਾਵੇ, ਵਜੋਂ ਚੜਾਉਣਾ ਚਾਹੀਦਾ ਹੈ। ਉਸਨੂੰ ਚਰਬੀ, ਸਾਰੀ ਪੂਛ ਅਤੇ ਜਿਹੜੀ ਚਰਬੀ ਜਾਨਵਰ ਦੇ ਅੰਦਰ ਅਤੇ ਅੰਦਰਲੇ ਅੰਗਾਂ ਦੇ ਆਲੇ-ਦੁਆਲੇ ਹੋਵੇ, ਚੜਾਉਣੀ ਚਾਹੀਦੀ ਹੈ। (ਉਸਨੂੰ ਰੀਢ਼ ਦੀ ਹੱਡੀ ਦੇ ਨੇੜਿਉਂ ਪੂਛ ਕੱਟ ਦੇਣੀ ਚਾਹੀਦੀ ਹੈ।)
10ਉਸਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁਠ ਦੇ ਹੇਠਲੇ ਹਿੱਸੇ ਨੇੜੇ ਦੀ ਚਰਬੀ, ਕਲੇਜੀ ਦਾ ਚਰਬੀ ਵਾਲਾ ਹਿੱਸਾ ਵੀ ਭੇਟ ਕਰਨਾ ਚਾਹੀਦਾ ਜਿਸਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।
11ਜਾਜਕ ਨੂੰ ਇਨ੍ਹਾਂ ਨੂੰ ਅੱਗ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਯਹੋਵਾਹ ਨੂੰ ਭੋਜਨ ਦੀ ਭੇਟ ਹੈ।
12“ਜੇ ਭੇਟ ਬੱਕਰੀ (ਨਰ ਜਾਂ ਮਾਦਾ) ਦੀ ਹੋਵੇ, ਉਹ ਬੰਦਾ ਇਸਨੂੰ ਯਹੋਵਾਹ ਦੇ ਸਾਮ੍ਹਣੇ ਲੈਕੇ ਆਵੇ।
13ਉਸ ਬੰਦੇ ਨੂੰ ਚਾਹੀਦਾ ਹੈ ਕਿ ਬੱਕਰੇ ਦੇ ਸਿਰ ਉੱਤੇ ਹੱਥ ਰੱਖੇ ਅਤੇ ਇਸਨੂੰ ਮੰਡਲੀ ਵਾਲੇ ਤੰਬੂ ਦੇ ਸਾਮ੍ਹਣੇ ਜ਼ਿਬਾਹ ਕਰੇ। ਫ਼ੇਰ ਹਰੂਨ ਦੇ ਪੁੱਤਰ ਨੂੰ ਬੱਕਰੇ ਦਾ ਖੂਨ ਜਗਵੇਦੀ ਉੱਤੇ ਅਤੇ ਇਸਦੇ ਆਸੇ-ਪਾਸੇ ਛਿੜਕਨਾ ਚਾਹੀਦਾ ਹੈ।
14ਉਸ ਬੰਦੇ ਨੂੰ ਸੁੱਖ-ਸਾਂਦ ਦੀ ਭੇਟ ਦਾ ਇੱਕ ਹਿੱਸਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਭੇਟ ਵਜੋਂ ਚੜਾਉਣਾ ਚਾਹੀਦਾ ਹੈ। ਉਸਨੂੰ ਪਸ਼ੂ ਦੇ ਅੰਦਰਲੇ ਅੰਗਾਂ ਨੂੰ ਢਕਦੀ ਹੋਈ ਚਰਬੀ ਨੂੰ ਭੇਟ ਕਰਨਾ ਚਾਹੀਦਾ ਹੈ।
15ਬੰਦੇ ਨੂੰ ਦੋਵੇ ਗੁਰਦੇ ਅਤੇ ਪੁਠ ਦੇ ਹੇਠਲੇ ਹਿੱਸੇ ਦੀ ਚਰਬੀ ਭੇਟ ਕਰਨੀ ਚਾਹੀਦੀ ਹੈ। ਉਸਨੂੰ ਕਲੇਜੀ ਦਾ ਚਰਬੀ ਵਾਲਾ ਹਿੱਸਾ ਵੀ ਅਰਪਨ ਕਰਨਾ ਚਾਹੀਦਾ ਹੈ। ਉਸਨੂੰ ਚਾਹੀਦਾ ਹੈ ਕਿ ਇਸਨੂੰ ਗੁਰਦਿਆਂ ਦੇ ਨਾਲ ਹੀ ਲਾਹ ਲਵੇ।
16ਫ਼ੇਰ ਜਾਜਕ ਨੂੰ ਇਨ੍ਹਾਂ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਭੋਜਨ ਦੀ ਭੇਟ ਹੈ ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਸਾਰੀ ਚਰਬੀ ਯਹੋਵਾਹ ਦੀ ਹੈ।
17ਇਹ ਅਸੂਲ ਤੁਹਾਡੀਆਂ ਸਾਰੀਆਂ ਪੀੜੀਆਂ ਤੱਕ ਹਮੇਸ਼ਾ ਜਾਰੀ ਰਹੇਗਾ। ਜਿਥੇ ਕਿਤੇ ਵੀ ਤੁਸੀਂ ਰਹਿੰਦੇ ਹੋਵੋ, ਤੁਹਾਨੂੰ ਕਦੇ ਵੀ ਚਰਬੀ ਜਾਂ ਖੂਨ ਨਹੀਂ ਖਾਣਾ ਚਾਹੀਦਾ।”


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية