BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।

ਜ਼ਬੂਰ 71:23


 

ਅਧਿਆਇ 331ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਟੋਲਿਆਂ ਵਿੱਚ ਲਿਆਂਦਾ। ਇਹ ਉਹ ਥਾਵਾਂ ਹਨ ਜਿਥੇ ਉਨ੍ਹਾਂ ਨੇ ਸਫ਼ਰ ਕੀਤਾ।
2ਮੂਸਾ ਨੇ ਉਨ੍ਹਾਂ ਥਾਵਾਂ ਬਾਰੇ ਲਿਖਿਆ ਜਿਨ੍ਹਾਂ ਵਿੱਚੋਂ ਉਹ ਲੰਘੇ। ਮੂਸਾ ਨੇ ਉਹੀ ਗੱਲਾਂ ਲਿਖੀਆਂ ਜੋ ਯਹੋਵਾਹ ਚਾਹੁੰਦਾ ਸੀ। ਇਹ ਉਹ ਥਾਵਾਂ ਹਨ ਜਿਥੋਂ ਉਹ ਲੰਘੇ:
3ਪਹਿਲੇ ਮਹੀਨੇ ਦੀ
4ਮਿਸਰੀ ਆਪਣੇ ਸਾਰੇ ਪਲੇਠੇ ਪੁੱਤਰਾਂ ਨੂੰ ਦਫ਼ਨਾ ਰਹੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ। ਯਹੋਵਾਹ ਨੇ ਮਿਸਰੀ ਦੇਵਤਿਆਂ ਵਿਰੁੱਧ ਆਪਣਾ ਨਿਰਣਾ ਦੇ ਦਿੱਤਾ ਸੀ।
5ਇਸਰਾਏਲ ਦੇ ਲੋਕਾਂ ਨੇ ਰਾਮਸੇਸ ਨੂੰ ਛੱਡ ਦਿੱਤਾ ਅਤੇ ਸੁਕੋਥ ਚਲੇ ਗਏ।
6ਸੁਕੋਥ ਤੋਂ ਉਹ ਏਥਾਮ ਚਲੇ ਗਏ। ਲੋਕਾਂ ਨੇ ਉਥੇ ਮਾਰੂਥਲ ਦੇ ਕੰਢੇ ਡੇਰਾ ਲਾ ਲਿਆ।
7ਉਹ ਏਥਾਮ ਛੱਡਦੇ ਹੋਏ ਪੀ ਹਹੀਰੋਥ ਚਲੇ ਗਏ। ਇਹ ਥਾਂ ਬਆਲਸਫ਼ੋਮ ਦੇ ਨੇੜੇ ਸੀ। ਲੋਕਾਂ ਨੇ ਮਿਗਦੋਲ ਨੇੜੇ ਡੇਰਾ ਲਾਇਆ।
8ਲੋਕਾਂ ਨੇ ਪੀ-ਹਹੀਰੋਥ ਛੱਡ ਦਿੱਤਾ ਅਤੇ ਸਮੁੰਦਰ ਦੇ ਅਧ ਵਿਚਕਾਰੋਂ ਲੰਘੇ। ਉਨ੍ਹਾਂ ਨੇ ਤਿੰਨ ਦਿਨ ਏਥਾਮ ਦੇ ਮਾਰੂਥਲ ਵਿੱਚ ਸਫ਼ਰ ਕੀਤਾ। ਲੋਕਾਂ ਨੇ ਮਾਰਾਹ ਵਿਖੇ ਡੇਰਾ ਲਾਇਆ।
9ਲੋਕ ਮਾਰਾਹ ਛੱਡਕੇ ਏਲੀਮ ਚਲੇ ਗਏ ਅਤੇ ਉਥੇ ਡੇਰਾ ਲਾਇਆ। ਉਥੇ ਪਾਣੀ ਦੇ ਬਾਰ੍ਹਾਂ ਚਸ਼ਮੇ ਸਨ ਅਤੇ
10ਲੋਕਾਂ ਨੇ ਏਲੀਮ ਨੂੰ ਛੱਡ ਦਿੱਤਾ ਅਤੇ ਲਾਲ ਸਾਗਰ ਦੇ ਨੇੜੇ ਡੇਰਾ ਲਾਇਆ।
11ਲੋਕਾਂ ਨੇ ਲਾਲ ਸਾਗਰ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾ ਲਿਆ।
12ਲੋਕਾਂ ਨੇ ਸੀਨਈ ਮਾਰੂਥਲ ਛੱਡਿਆ ਅਤੇ ਦਾਫ਼ਕਾਹ ਵਿਖੇ ਡੇਰਾ ਲਾਇਆ।
13ਲੋਕਾਂ ਦਾਫ਼ਕਾਹ ਛੱਡ ਦਿੱਤਾ ਅਤੇ ਆਲੂਸ਼ ਵਿਖੇ ਡੇਰਾ ਲਾਇਆ।
14ਲੋਕਾਂ ਨੇ ਆਲੂਸ਼ ਛੱਡ ਦਿੱਤਾ ਅਤੇ ਰਫ਼ੀਦਿਮ ਡੇਰਾ ਲਾਇਆ। ਉਸ ਥਾਂ ਤੇ ਲੋਕਾਂ ਲਈ, ਪੀਣ ਵਾਸਤੇ ਪਾਣੀ ਨਹੀਂ ਸੀ।
15ਲੋਕਾਂ ਨੇ ਰਫ਼ੀਦਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾਇਆ।
16ਲੋਕਾਂ ਨੇ ਸੀਨਈ ਮਾਰੂਥਲ ਛੱਡ ਦਿੱਤਾ ਅਤੇ ਕਿਬਰੋਥ ਹਤ੍ਤਅਵਾਹ ਵਿਖੇ ਡੇਰਾ ਲਾਇਆ।
17ਲੋਕਾਂ ਨੇ ਕਿਬਰੋਥ ਹਤ੍ਤਅਵਾਹ ਛੱਡ ਦਿੱਤਾ ਅਤੇ ਹਸੇਰੋਥ ਡੇਰਾ ਲਾਇਆ।
18ਲੋਕਾਂ ਨੇ ਹਸੇਰੋਥ ਛੱਡ ਦਿੱਤਾ ਅਤੇ ਰਿਥਮਾਹ ਡੇਰਾ ਲਾਇਆ।
19ਲੋਕਾਂ ਨੇ ਰਿਥਮਾਹ ਛੱਡ ਦਿੱਤਾ ਅਤੇ ਰਿਂਮੋਨ ਪਾਰਸ ਡੇਰਾ ਲਾਇਆ।
20ਲੋਕਾਂ ਨੇ ਰਿਂਮੋਨ ਪਾਰਸ ਛੱਡ ਦਿੱਤਾ ਅਤੇ ਲਿਬਨਾਹ ਡੇਰਾ ਲਾਇਆ।
21ਲੋਕਾਂ ਨੇ ਲਿਬਨਾਹ ਛੱਡ ਦਿੱਤਾ ਅਤੇ ਰਿਸ੍ਸਾਹ ਡੇਰਾ ਲਾਇਆ।
22ਲੋਕਾਂ ਨੇ ਰਿਸ੍ਸਾਹ ਛੱਡ ਦਿੱਤਾ ਅਤੇ ਕਹੇਲਾਥਾਹ ਡੇਰਾ ਲਾਇਆ।
23ਲੋਕਾਂ ਨੇ ਕਹੇਲਾਥਾਹ ਛੱਡ ਦਿੱਤਾ ਅਤੇ ਸ਼ਾਫ਼ਰ ਪਰਬਤ ਉੱਤੇ ਡੇਰਾ ਲਾਇਆ।
24ਲੋਕਾਂ ਨੇ ਸ਼ਫ਼ਰ ਪਰਬਤ ਛੱਡ ਦਿੱਤਾ ਅਤੇ ਹਰਾਦਾਹ ਡੇਰਾ ਲਾਇਆ।
25ਲੋਕਾਂ ਹਰਾਦਾਹ ਛੱਡ ਦਿੱਤਾ ਅਤੇ ਮਕਹੇਲੋਥ ਡੇਰਾ ਲਾਇਆ।
26ਲੋਕਾਂ ਨੇ ਮਕਹੇਲੋਥ ਛੱਡ ਦਿੱਤਾ ਅਤੇ ਤਾਹਥ ਡੇਰਾ ਲਾਇਆ।
27ਲੋਕਾਂ ਨੇ ਤਾਹਥ ਛੱਡ ਦਿੱਤਾ ਅਤੇ ਥਾਰਹ ਡੇਰਾ ਲਾਇਆ
28ਲੋਕਾਂ ਨੇ ਥਾਰਹ ਛੱਡ ਦਿੱਤਾ ਅਤੇ ਮਿਥਕਾਹ ਡੇਰਾ ਲਾਇਆ।
29ਲੋਕਾਂ ਨੇ ਮਿਥਕਾਹ ਛੱਡ ਦਿੱਤਾ ਅਤੇ ਹਸ਼ਮੋਨਾਹ ਡੇਰਾ ਲਾਇਆ।
30ਲੋਕਾਂ ਨੇ ਹਸ਼ਮੋਨਾਹ ਛੱਡ ਦਿੱਤਾ ਅਤੇ ਮੋਸੇਰੋਥ ਡੇਰਾ ਲਾਇਆ।
31ਲੋਕਾਂ ਨੇ ਮੋਸੇਰੋਥ ਛੱਡ ਦਿੱਤਾ ਅਤੇ ਬਨੇ ਯਆਕਾਨ ਡੇਰਾ ਲਾਇਆ।
32ਲੋਕਾਂ ਨੇ ਬਨੇ ਯਆਕਾਨ ਛੱਡ ਦਿੱਤਾ ਅਤੇ ਹਗਿਦਗਾਦ ਡੇਰਾ ਲਾਇਆ।
33ਲੋਕਾਂ ਨੇ ਹਾਗਿਦਗਾਦ ਛੱਡ ਦਿੱਤਾ ਅਤੇ ਯਾਟਬਾਥਾਹ ਡੇਰਾ ਲਾਇਆ।
34ਲੋਕਾਂ ਨੇ ਯਾਟਬਾਥਾਹ ਛੱਡ ਦਿੱਤਾ ਅਤੇ ਅਬਰੋਨਾਹ ਡੇਰਾ ਲਾਇਆ।
35ਲੋਕਾਂ ਨੇ ਅਬਰੋਨਾਹ ਛੱਡ ਦਿੱਤਾ ਅਤੇ ਅਸਯੋਨ-ਗਬਰ ਡੇਰਾ ਲਾਇਆ।
36ਲੋਕਾਂ ਨੇ ਅਸਯੋਨ-ਗਬਰ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਕਾਦੇਸ਼ ਵਿਖੇ ਡੇਰਾ ਲਾਇਆ।
37ਲੋਕਾਂ ਨੇ ਕਾਦੇਸ਼ ਛੱਡ ਦਿੱਤਾ ਅਤੇ ਹੋਰ ਵਿਖੇ ਡੇਰਾ ਲਾਇਆ। ਇਹ ਅਦੋਮ ਦੇਸ਼ ਦੀ ਸਰਹੱਦ ਉੱਤੇ ਪਰਬਤ ਸੀ।
38ਜਾਜਕ ਹਾਰੂਨ ਨੇ ਯਹੋਵਾਹ ਦੀ ਆਗਿਆ ਮੰਨੀ ਅਤੇ ਹੋਰ ਪਰਬਤ ਦੇ ਉੱਤੇ ਚਲਾ ਗਿਆ। ਹਾਰੂਨ ਉਸ ਥਾਂ ਕਾਲਵਸ੍ਸ ਹੋਇਆ। ਹਾਰੂਨ ਪੰਜਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਕਾਲਵਸ੍ਸ ਹੋਇਆ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਦਾ
39ਹਾਰੂਨ ਜਦੋਂ ਹੋਰ ਪਰਬਤ ਉੱਤੇ ਕਾਲਵਸ੍ਸ ਹੋਇਆ ਉਹ
40ਆਰਾਦ ਦੇ ਕਨਾਨੀ ਰਾਜੇ ਨੇ, ਜੋ ਕਨਾਨ ਵਿੱਚ ਨੇਗੇਵ ਵਿੱਚ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਬਾਰੇ ਸੁਣਿਆ।
41ਲੋਕਾਂ ਨੇ ਹੋਰ ਪਰਬਤ ਛੱਡ ਦਿੱਤਾ ਅਤੇ ਸਲਮੋਨਾਹ ਵਿਖੇ ਡੇਰਾ ਲਾਇਆ।
42ਲੋਕਾਂ ਨੇ ਸਲਮੋਨਾਹ ਛੱਡ ਦਿੱਤਾ ਫ਼ੂਨੋਨ ਵਿਖੇ ਡੇਰਾ ਲਾਇਆ।
43ਲੋਕਾਂ ਨੇ ਫ਼ੂਨੋਨ ਛੱਡ ਦਿੱਤਾ ਅਤੇ ਓਬੋਥ ਡੇਰਾ ਲਾਇਆ।
44ਲੋਕਾਂ ਨੇ ਓਬੋਥ ਛੱਡ ਦਿੱਤਾ ਅਤੇ ਇਯੇਅਬਾਰੀਮ ਡੇਰਾ ਲਾਇਆ। ਇਹ ਮੋਆਬ ਦੇਸ਼ ਦੀ ਸਰਹੱਦ ਉੱਤੇ ਸੀ।
45ਲੋਕਾਂ ਨੇ ਈਯੇ (ਇਯੇ ਆਬਰੀਮ) ਛੱਡ ਦਿੱਤਾ ਅਤੇ ਦੀਬੋਨ ਗਾਦ ਡੇਰਾ ਲਾਇਆ।
46ਲੋਕਾਂ ਨੇ ਦੀਬੋਨ ਗਾਦ ਛੱਡ ਦਿੱਤਾ ਅਤੇ ਅਲਮੋਨ ਦਿਬਲਾਤੈਮਾਹ ਡੇਰਾ ਲਾਇਆ।
47ਲੋਕਾਂ ਨੇ ਦਿਬਲਾਤੈਮਾਹ ਛੱਡ ਦਿੱਤਾ ਅਤੇ ਨਬੋ ਦੇ ਨੇੜੇ ਅਬਾਰੀਮ ਦੇ ਪਰਬਤਾਂ ਉੱਤੇ ਡੇਰਾ ਲਾਇਆ।
48ਲੋਕਾਂ ਨੇ ਅਬਾਰੀਮ ਦੇ ਪਹਾਰਾਂ ਨੂੰ ਛੱਡਕੇ ਯਰਦਨ ਨਦੀ ਵਿਖੇ ਮੋਆਬ ਵਿੱਚ ਡੇਰਾ ਲਾਇਆ। ਇਹ ਯਰਦਨ ਨਦੀ ਦੇ ਪਾਰ ਯਰੀਹੋ ਦੇ ਸਾਮ੍ਹਣੇ ਸੀ।
49ਉਨ੍ਹਾਂ ਨੇ ਮੋਆਬ ਵਿਖੇ ਯਰਦਨ ਵਾਦੀ ਵਿੱਚ ਯਰਦਨ ਨਦੀ ਕੰਢੇ ਡੇਰਾ ਲਾਇਆ। ਉਨ੍ਹਾਂ ਦਾ ਡੇਰਾ ਬੈਤ ਯਸ਼ਿਮੋਥ ਤੋਂ ਲੈਕੇ ਅਕਾਸੀਆ ਖੈਰ ਤੱਕ ਫ਼ੈਲਿਆ ਹੋਇਆ ਸੀ।
50ਉਸ ਥਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸਨੇ ਆਖਿਆ,
51“ਇਸਰਾਏਲ ਦੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਇਹ ਗੱਲ ਦੱਸ: ਤੁਸੀਂ ਯਰਦਨ ਨਦੀ ਪਾਰ ਕਰੋਂਗੇ। ਤੁਸੀਂ ਕਨਾਨ ਦੀ ਧਰਤੀ ਉੱਤੇ ਜਾਵੋਂਗੇ।
52ਜਿਹੜੇ ਲੋਕ ਤੁਹਾਨੂੰ ਉਥੇ ਮਿਲਣ, ਤੁਸੀਂ ਉਨ੍ਹਾਂ ਦੀ ਜ਼ਮੀਨ ਖੋਹ ਲਵੋਗੇ। ਤੁਹਾਨੂੰ ਉਨ੍ਹਾਂ ਦੇ ਸਾਰੇ ਬੁੱਤ ਅਤੇ ਮੂਰਤੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਦੇ ਸਾਰੇ ਉੱਚੇ ਸਥਾਨ ਤਬਾਹ ਕਰ ਦੇਣੇ ਚਾਹੀਦੇ ਹਨ।
53ਤੁਸੀਂ ਜ਼ਮੀਨ ਖੋਹ ਲਵੋਂਗੇ ਅਤੇ ਉਥੇ ਵਸ ਜਾਵੋਂਗੇ। ਕਿਉਂਕਿ ਮੈਂ ਇਹ ਜ਼ਮੀਨ ਤੁਹਾਨੂੰ ਦੇ ਰਿਹਾ ਹਾਂ। ਇਹ ਤੁਹਾਡੇ ਪਰਿਵਾਰਾਂ ਦੀ ਹੋਵੇਗੀ।
54ਤੁਹਾਡੇ ਹਰ ਪਰਿਵਾਰ ਨੂੰ ਜ਼ਮੀਨ ਵਿੱਚੋਂ ਹਿੱਸਾ ਮਿਲੇਗਾ। ਤੁਸੀਂ ਪਰਚੀਆਂ ਪਾਕੇ ਨਿਰਣਾ ਕਰੋਂਗੇ ਕਿ ਕਿਹੜੇ ਪਰਿਵਾਰ ਨੂੰ ਕਿਹੜੀ ਜ਼ਮੀਨ ਮਿਲੇ। ਵੱਡੇ ਪਰਿਵਾਰ ਨੂੰ ਜ਼ਮੀਨ ਦਾ ਵੱਡਾ ਹਿੱਸਾ ਮਿਲੇਗਾ। ਛੋਟੇ ਪਰਿਵਾਰ ਨੂੰ ਛੋਟਾ ਹਿੱਸਾ। ਗੁਣੇ ਪਾਕੇ ਨਿਰਣਾ ਹੋਵੇਗਾ ਕਿ ਕਿਹੜੇ ਪਰਿਵਾਰ ਨੂੰ ਕੀ ਮਿਲਦਾ ਹੈ। ਹਰ ਪਰਿਵਾਰ-ਸਮੂਹ ਨੂੰ ਜ਼ਮੀਨ ਦਾ ਆਪਣਾ ਹਿੱਸਾ ਮਿਲੇਗਾ।
55“ਤੁਹਾਨੂੰ ਹੋਰਨਾਂ ਲੋਕਾਂ ਨੂੰ ਉਸ ਦੇਸ਼ ਵਿੱਚੋਂ ਬਾਹਰ ਕਢ ਦੇਣਾ ਚਾਹੀਦਾ। ਜੇ ਤੁਸੀਂ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਦਿਉਂਗੇ, ਉਹ ਤੁਹਾਡੇ ਲਈ ਬੜੀਆਂ ਮੁਸ਼ਕਿਲਾਂ ਖੜੀਆਂ ਕਰਨਗੇ। ਉਹ ਤੁਹਾਡੀ ਅਖ ਉਤਲੇ ਫ਼ੋੜੇ ਵਰਗੇ ਅਤੇ ਵਖੀ ਵਿੱਚ ਚੁਭੇ ਹੋਏ ਕੰਡੇ ਵਾਂਗ ਹੋਣਗੇ। ਉਹ ਉਸ ਧਰਤੀ ਵਿੱਚ, ਜਿਸ ਵਿੱਚ ਤੁਸੀਂ ਰਹੋਂਗੇ ਬੜੀਆਂ ਮੁਸ਼ਕਿਲਾ ਪੈਦਾ ਕਰਨਗੇ।
56ਮੈਂ ਤੁਹਾਨੂੰ ਦਰਸਾ ਦਿੱਤਾ ਸੀ ਕਿ ਮੈਂ ਕੀ ਕਰਾਂਗਾ - ਅਤੇ ਮੈਂ ਤੁਹਾਡੇ ਨਾਲ ਉਹੋ ਜਿਹਾ ਹੀ ਕਰਾਂਗਾ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਦੇਸ਼ ਵਿੱਚ ਟਿਕਣ ਦਿਉਂਗੇ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية