BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹਾਯ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।

ਮੱਤੀ 6:33


 

ਅਧਿਆਇ 101“ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾ ਕੱਟਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀ।
2ਮੈਂ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਸ਼ਿਲਾਵਾਂ ਉੱਤੇ ਲਿਖੇ ਸਨ - ਉਹ ਸ਼ਿਲਾਵਾ ਜਿਹੜੀਆਂ ਤੂੰ ਭੰਨ ਦਿੱਤੀਆਂ। ਫ਼ੇਰ ਤੂੰ ਉਨ੍ਹਾਂ ਸ਼ਿਲਾਵਾਂ ਨੂੰ ਸੰਦੂਕ ਵਿੱਚ ਰੱਖ ਦੇਵੀ।’
3“ਫ਼ੇਰ ਮੈਂ ਸ਼ਿੱਟੀਮ ਦੀ ਲੱਕੜ ਦਾ ਇੱਕ ਸੰਦੂਕ ਬਣਾਇਆ ਅਤੇ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਸ਼ਿਲਾਵਾ ਤਿਆਰ ਕੀਤੀਆਂ ਫ਼ੇਰ ਮੈਂ ਪੱਥਰ ਦੀਆਂ ਉਨ੍ਹਾਂ ਦੋ ਸ਼ਿਲਾਵਾਂ ਨੂੰ ਆਪਣੇ ਹੱਥਾਂ ਵਿੱਚ ਲੈਕੇ ਪਰਬਤ ਉੱਤੇ ਚਲਿਆ ਗਿਆ।
4ਯਹੋਵਾਹ ਨੇ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖੇ ਜਿਵੇਂ ਕਿ ਉਸਨੇ ਪਹਿਲਾਂ ਲਿਖੇ ਸਨ। ਉਹ ਉਹੀ ਦਸ ਹੁਕਮ ਹਨ ਜਿਹੜੇ ਉਸਨੇ ਅੱਗ ਵਿੱਚੋਂ ਤੁਹਾਨੂੰ ਆਖੇ ਸਨ, ਜਦੋਂ ਤੁਸੀਂ ਪਰਬਤ ਕੋਲ ਇਕਠੇ ਹੋਏ ਸੀ। ਫ਼ੇਰ ਯਹੋਵਾਹ ਨੇ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਮੈਨੂੰ ਦੇ ਦਿੱਤੀਆਂ।
5ਮੈਂ ਪਰਬਤ ਉੱਪਰੋਂ ਹੇਠਾਂ ਉਤਰ ਆਇਆ। ਮੈਂ ਸ਼ਿਲਾਵਾਂ ਉਸ ਸੰਦੂਕ ਵਿੱਚ ਰੱਖ ਦਿੱਤੀਆਂ ਜਿਹੜਾ ਮੈਂ ਬਣਾਇਆ ਸੀ ਯਹੋਵਾਹ ਨੇ ਮੈਨੂੰ ਇਨ੍ਹਾਂ ਨੂੰ ਉਥੇ ਰੱਖਣ ਦਾ ਆਦੇਸ਼ ਦਿੱਤਾ ਸੀ ਅਤੇ ਇਹ ਸ਼ਿਲਾਵਾ ਹਾਲੇ ਵੀ ਸੰਦੂਕ ਵਿੱਚ ਹਨ।”
6(ਇਸਰਾਏਲ ਦੇ ਲੋਕ ਯਆਕਾਨ ਦੇ ਖੂਹਾਂ ਤੋਂ ਮੋਸੇਰਾਹ ਨੂੰ ਚੱਲ ਪਏ। ਓਥੇ ਹਾਰੂਨ ਦਾ ਦੇਹਾਂਤ ਹੋ ਗਿਆ ਅਤੇ ਉਹ ਦਫ਼ਨਾਇਆ ਗਿਆ। ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਹਾਰੂਨ ਦੀ ਥਾਂ ਤੇ ਜਾਜਕ ਵਜੋਂ ਸੇਵਾ ਕੀਤੀ।
7ਫ਼ੇਰ ਇਸਰਾਏਲ ਦੇ ਲੋਕ ਮੋਸੇਰਾਹ ਤੋਂ ਗੁਦਗੋਦਾਹ ਚਲੇ ਗਏ। ਅਤੇ ਉਹ ਗੁਦਗੋਦਾਹ ਤੋਂ ਨਦੀਆਂ ਦੀ ਧਰਤੀ ਯਾਟਬਾਤਾਹ ਚਲੇ ਗਏ।
8ਉਸ ਸਮੇਂ ਯਹੋਵਾਹ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਉਸਦੇ ਖਾਸ ਕੰਮ ਲਈ ਹੋਰਨਾਂ ਪਰਿਵਾਰ-ਸਮੂਹਾਂ ਨਾਲੋਂ ਵੱਖ ਕੀਤਾ। ਉਨ੍ਹਾਂ ਦੇ ਜ਼ਿਂਮੇ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕੇ ਲਿਜਾਣ ਦਾ ਕੰਮ ਸੀ। ਉਹ ਯਹੋਵਾਹ ਦੇ ਸਨਮੁਖ ਜਾਜਕਾਂ ਦੀ ਸੇਵਾ ਵੀ ਕਰਦੇ ਸਨ। ਅਤੇ ਉਨ੍ਹਾਂ ਦਾ ਕੰਮ ਯਹੋਵਾਹ ਦੇ ਨਾਮ ਉੱਤੇ ਲੋਕਾਂ ਨੂੰ ਅਸੀਸ ਦੇਣਾ ਵੀ ਸੀ। ਉਹ ਅੱਜ ਵੀ ਇਹ ਖਾਸ ਕੰਮ ਕਰਦੇ ਹਨ।
9ਇਹੀ ਕਾਰਣ ਹੈ ਕਿ ਲੇਵੀਆਂ ਨੂੰ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਹਿੱਸਾ ਨਹੀਂ ਮਿਲਿਆ। ਲੇਵੀਆਂ ਕੋਲ ਆਪਣੇ ਹਿੱਸੇ ਵਜੋਂ ਯਹੋਵਾਹ ਹੈ। ਇਸੇ ਦਾ ਹੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।)
10“ਮੈਂ ਪਹਿਲਾਂ ਵਾਂਗ ਪਰਬਤ ਉੱਤੇ
11ਯਹੋਵਾਹ ਨੇ ਮੈਨੂੰ ਆਖਿਆ, ‘ਜਾ ਅਤੇ ਲੋਕਾਂ ਦੀਉਨ੍ਹਾਂ ਦੇ ਸਫ਼ਰ ਵਿੱਚ ਅਗਵਾਈ ਕਰ। ਉਹ ਉਸ ਧਰਤੀ ਉੱਤੇ ਜਾਕੇ ਰਹਿਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।’
12“ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸਦੇ ਹੁਕਮਾਂ ਉੱਤੇ ਚੱਲੋ, ਅਤੇ ਉਸਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।”
13ਇਸ ਲਈ ਯਹੋਵਾਹ ਦੇ ਨੇਮ ਅਤੇ ਆਦੇਸ਼ ਮੰਨੋ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਇਹ ਕਾਨੂੰਨ ਅਤੇ ਹੁਕਮ ਤੁਹਾਡੇ ਆਪਣੇ ਭਲੇ ਲਈ ਹਨ।
14ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ।
15ਯਹੋਵਾਹ ਤੁਹਾਡੇ ਪੁਰਖਿਆਂ ਨਾਲ ਬਹੁਤ ਪਿਆਰ ਕਰਦਾ ਸੀ। ਉਹ ਉਨ੍ਹਾਂ ਨੂੰ ਇੰਨਾ ਪਿਆਰ ਕਰਦਾ ਸੀ ਕਿ ਉਸਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ, ਆਪਣੇ ਬੰਦਿਆਂ ਵਜੋਂ ਚੁਣਿਆ। ਉਸਨੇ ਕਿਸੇ ਹੋਰ ਕੌਮ ਦੀ ਬਜਾਇ ਤੁਹਾਡੀ ਚੋਣ ਕੀਤੀ। ਅਤੇ ਤੁਸੀਂ ਅਜੇ ਵੀ ਉਸਦੇ ਚੁਣੇ ਹੋਏ ਬੰਦੇ ਹੋ।
16“ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ।
17ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪਖਪਾਤ ਨਹੀਂ ਕਰਦਾ ਅਤੇ ਉਹ ਵਢੀ ਨਹੀਂ ਲੈਂਦਾ।
18ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ।
19ਇਸ ਲਈ ਤੁਹਾਨੂੰ ਵੀ ਅਜਨਬੀਆਂ ਨੂੰ ਪਿਆਰ ਕਰਨਾ ਚਾਹੀਦਾ ਹੈ ਕਿਉਂ? ਕਿਉਂਕਿ ਤੁਸੀਂ ਵੀ ਮਿਸਰ ਦੀ ਧਰਤੀ ਉੱਤੇ ਅਜਨਬੀ ਹੀ ਸੀ।
20“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਤੋਂ ਕਰਨੀ ਚਾਹੀਦੀ ਹੈ।
21ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅਖਾਂ ਨਾਲ ਦੇਖ ਚੁੱਕੇ ਹੋ।
22ਜਦੋਂ ਤੁਹਾਡੇ ਪੁਰਖੇ ਮਿਸਰ ਵਿੱਚ ਗਏ ਸਨ ਤਾਂ ਉਹ ਸਿਰਫ਼ • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية