BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਸੱਚਾਈ, ਨੂੰ ਖਰੀਦੋ ਅਤੇ ਇਸਨੂੰ ਵੇਚੋ ਨਾ ਸਿਆਣਪ, ਅਨੁਸ਼ਾਸ਼ਨ ਅਤੇ ਸਮਝਦਾਰੀ ਨੂੰ ਹਾਸ਼ਿਲ ਕਰੋ।

ਅਮਸਾਲ 23:23


 

ਅਧਿਆਇ 231“ਉਹ ਬੰਦਾ ਜਿਸਦਾ ਅੰਡਕੋਸ਼ ਚਿਥਿਆ ਗਿਆ ਹੋਵੇ ਜਾਂ ਉਸਦਾ ਜਿਨਸੀ ਅੰਗ ਕਟ ਗਿਆ ਹੋਵੇ, ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸਕਦਾ।
2ਜੇਕਰ ਕੋਈ ਵਿਅਕਤੀ ਅਣਵਿਆਹੇ ਮਾਪਿਆਂ ਦਾ ਬੱਚਾ ਹੋਵੇ, ਉਹ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸਕਦਾ। ਉਸਦੀ
10ਵੀਂ ਪੀੜੀ ਦੇ ਉੱਤਰਾਧਿਕਾਰੀ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸਕਦੇ।
3“ਕੋਈ ਵੀ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸਕਦਾ। ਉਨ੍ਹਾਂ ਦੀ
10ਵੀ ਪੀੜੀ ਦੇ ਉੱਤਰਾਧਿਕਾਰੀ ਜਾਂ ਉਸਤੋਂ ਵਧੇਰੇ ਵੀ ਕਦੇ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸਕਦੇ।
4ਕਿਉਂਕਿ ਅੰਮ੍ਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਂਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।)
5ਪਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਬਿਲਆਮ ਦੀ ਗੱਲ ਨਹੀਂ ਸਣੀ ਅਤੇ ਉਸਨੇ ਉਸ ਸਰਾਪ ਨੂੰ ਤੁਹਾਡੇ ਵਾਸਤੇ ਅਸੀਸ ਵਿੱਚ ਬਦਲ ਦਿੱਤਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਪਿਆਰ ਕਰਦਾ ਹੈ।
6ਤੁਹਾਨੂੰ ਚਾਹੀਦਾ ਹੈ ਕਿ ਕਦੇ ਵੀ ਅੰਮੋਨੀ ਅਤੇ ਮੋਆਬੀ ਲੋਕਾਂ ਨਾਲ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਕਰੋ। ਜਦੋਂ ਤੱਕ ਤੁਸੀਂ ਜਿਉਂਦੇ ਹੋ ਉਨ੍ਹਾਂ ਨਾਲ ਦੋਸਤੀ ਨਾ ਕਰੋ।
7“ਤੁਹਾਨੂੰ ਕਿਸੇ ਅਦੋਮੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂ ਕਿ ਉਹ ਤੁਹਾਡਾ ਰਿਸ਼ਤੇਦਾਰ ਹੈ। ਤੁਹਾਨੂੰ ਕਿਸੇ ਮਿਸਰੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਤੁਸੀਂ ਉਸਦੀ ਧਰਤੀ ਉੱਤੇ ਅਜਨਬੀ ਸੀ।
8ਅਦੋਮੀਆਂ ਅਤੇ ਮਿਸਰੀਆਂ ਦੀ ਤੀਸਰੀ ਪੀੜੀ ਦੇ ਬੱਚੇ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਹੋ ਸਕਦੇ ਹਨ।
9“ਜਦੋਂ ਤੁਹਾਡੀ ਫ਼ੌਜ ਤੁਹਾਡੇ ਦੁਸ਼ਮਣਾ ਨਾਲ ਲੜਨ ਜਾਵੇ ਤਾਂ ਹਰ ਉਸ ਚੀਜ਼ ਤੋਂ ਦੂਰ ਰਹਿਣਾ ਚਾਹੀਦਾ ਹੈ ਜਿਹੜੀ ਤੁਹਾਨੂੰ ਅਪਵਿੱਤਰ ਕਰਦੀ ਹੋਵੇ।
10ਜੇ ਉਥੇ ਕੋਈ ਅਜਿਹਾ ਆਦਮੀ ਹੈ ਜਿਹੜਾ ਰਾਤ ਵੇਲੇ ਆਪਣੀ ਨੀਂਦ ਵਿੱਚ ਸੁਪਨਦੋਸ਼ ਕਾਰਣ ਪਲੀਤ ਹੋ ਗਿਆ ਹੋਵੇ, ਉਸਨੂੰ ਡੇਰੇ ਤੋਂ ਬਾਹਰ ਜਾਕੇ, ਸ਼ਾਮ ਤੀਕ ਉਥੇ ਰਹਿਣਾ ਚਾਹੀਦਾ ਹੈ।
11ਤਾਂ, ਸ਼ਾਮ ਹੋਣ ਤੇ, ਉਸ ਬੰਦੇ ਨੂੰ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਅਤੇ ਜਦੋਂ ਸੂਰਜ ਛੁਪ ਜਾਵੇ, ਉਹ ਡੇਰੇ ਵਿੱਚ ਵਾਪਸ ਆ ਸਕਦਾ ਹੈ।
12“ਤੁਹਾਡੇ ਡੇਰੇ ਦੇ ਬਾਹਰ ਅਜਿਹੀ ਥਾਂ ਜ਼ਰੂਰ ਹੋਣੀ ਚਾਹੀਦੀ ਹੈ ਜਿਥੇ ਤੁਸੀਂ ਹਾਜ਼ਤ ਰਫ਼ਾ ਕਰ ਸਕੋ।
13ਆਪਣੇ ਹਥਿਆਰਾਂ ਨਾਲ ਧਰਤੀ ਖੋਦਣ ਲਈ ਇੱਕ ਡੰਡਾ ਵੀ ਰੱਖੋ। ਫ਼ੇਰ ਹਾਜ਼ਤ ਰਫ਼ਾ ਕਰਨ ਤੋਂ ਬਾਦ ਤੁਸੀਂ ਉਸਨੂੰ ਢਕਣ ਲਈ ਟੋਆ ਪੁੱਟੋ।
14ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦੁਸ਼ਮਣਾ ਨੂੰ ਹਰਾਉਣ ਵਿੱਚ ਸਹਾਇਤਾ ਕਰਨ ਲਈ ਤੁਹਾਡੇ ਨਾਲ ਤੁਹਾਡੇ ਡੇਰੇ ਵਿੱਚ ਹੈ। ਇਸ ਲਈ ਡੇਰੇ ਨੂੰ ਪਵਿੱਤਰ ਰਹਿਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੂੰ ਕੋਈ ਘਿਰਣਿਤ ਸ਼ੈਅ ਨਜ਼ਰ ਨਹੀਂ ਆਵੇਗੀ ਅਤੇ ਉਹ ਤੁਹਾਨੂੰ ਛੱਡਕੇ ਨਹੀਂ ਜਾਵੇਗਾ।
15“ਜੇ ਕੋਈ ਗੁਲਾਮ ਆਪਣੇ ਮਾਲਕ ਕੋਲੋਂ ਭੱਜਕੇ ਤੁਹਾਡੇ ਕੋਲ ਆ ਜਾਂਦਾ ਹੈ, ਤੁਹਾਨੂੰ ਇਸ ਗੁਲਾਮ ਨੂੰ ਉਸਦੇ ਸੁਆਮੀ ਨੂੰ ਵਾਪਸ ਨਹੀਂ ਕਰਨਾ ਚਾਹੀਦਾ।
16ਇਹ ਗੁਲਾਮ ਤੁਹਾਡੇ ਨਾਲ ਜਿਥੇ ਚਾਹੇ ਰਹਿ ਸਕਦਾ ਹੈ। ਉਹ ਆਪਣੇ ਚੁਣੇ ਹੋਏ ਕਿਸੇ ਵੀ ਸ਼ਹਿਰ ਵਿੱਚ ਰਹਿ ਸਕਦਾ ਹੈ। ਤੁਹਾਨੂੰ ਉਸਨੂੰ ਕਸ਼ਟ ਨਹੀਂ ਦੇਣਾ ਚਾਹੀਦਾ।
17“ਇਸਰਾਏਲੀ ਮਰਦ ਜਾਂ ਔਰਤ ਨੂੰ ਕਦੇ ਵੀ ਮੰਦਰ ਦੀ ਵੇਸਵਾ ਨਹੀਂ ਬਨਣਾ ਚਾਹੀਦਾ।
18ਮਰਦ ਜਾਂ ਔਰਤ ਵੇਸਵਾ ਦੇ ਕਮਾਏ ਹੋਏ ਧੰਨ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਖਾਸ ਸਥਾਨ ਉੱਤੇ ਨਹੀਂ ਲਿਆਉਣਾ ਚਾਹੀਦਾ। ਕੋਈ ਬੰਦਾ ਉਸ ਧੰਨ ਨੂੰ ਉਨ੍ਹਾਂ ਚੀਜ਼ਾਂ ਲਈ ਨਹੀਂ ਵਰਤ ਸਕਦਾ ਜਿਹੜੀਆਂ ਉਸਨੇ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ। ਕਿਉਂ? ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਜਿਨਸੀ ਪਾਪ ਲਈ ਆਪਣੇ ਜਿਸਮਾ ਦਾ ਵਪਾਰ ਕਰਦੇ ਹਨ।
19“ਜਦੋਂ ਤੁਸੀਂ ਕਿਸੇ ਦੂਸਰੇ ਇਸਰਾਏਲੀ ਨੂੰ ਕੋਈ ਚੀਜ਼ ਉਧਾਰ ਦੇਵੋ ਤਾਂ ਤੁਹਾਨੂੰ ਉਸ ਉੱਤੇ ਸੂਦ ਨਹੀਂ ਲੈਣਾ ਚਾਹੀਦਾ। ਪੈਸੇ ਉੱਤੇ ਭੋਜਨ ਉੱਤੇ ਜਾਂ ਕਿਸੇ ਵੀ ਅਜਿਹੀ ਚੀਜ਼ ਉੱਤੇ ਸੂਦ ਨਹੀਂ ਲੈਣਾ ਜਿਸ ਉੱਤੇ ਸੂਦ ਲਿਆ ਜਾ ਸਕਦਾ ਹੋਵੇ,
20ਤੁਸੀਂ ਕਿਸੇ ਵਿਦੇਸ਼ੀ ਪਾਸੋਂ ਸੂਦ ਲੈ ਸਕਦੇ ਹੋ। ਪਰ ਕਿਸੇ ਦੂਸਰੇ ਇਸਰਾਏਲੀ ਕੋਲੋਂ ਸੂਦ ਵਸੂਲ ਨਹੀਂ ਕਰਨਾ। ਜੇ ਤੁਸੀਂ ਇਨ੍ਹਾਂ ਬਿਧੀਆਂ ਦਾ ਪਾਲਨ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਜਿਥੇ ਤੁਸੀਂ ਰਹਿਣ ਲਈ ਜਾ ਰਹੇ ਹੋ, ਹਰ ਤਰ੍ਹਾਂ ਨਾਲ ਬਰਕਤ ਦੇਵੇਗਾ।
21“ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਕੋਈ ਇਕਰਾਰ ਕਰੋ ਤਾਂ ਕਦੇ ਵੀ ਇਕਰਾਰ ਕੀਤੀ ਹੋਈ ਚੀਜ਼ ਦੇਣ ਵਿੱਚ ਢਿਲ੍ਲ ਨਾ ਲਾਉ। ਕਿਉਂ? ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਮੰਗ ਕਰੇਗਾ ਕਿ ਤੁਸੀਂ ਉਸਨੂੰ ਅਦਾ ਕਰੋ। ਜੇ ਤੁਸੀਂ ਉਹ ਚੀਜ਼ਾਂ ਨਹੀਂ ਦੇਵੋਂਗੇ ਜਿਨ੍ਹਾਂ ਦਾ ਇਕਰਾਰ ਕੀਤਾ ਸੀ ਤਾਂ ਤੁਸੀਂ ਪਾਪ ਕਰ ਰਹੇ ਹੋਵੋਂਗੇ।
22ਜੇ ਤੁਸੀਂ ਕੋਈ ਇਕਰਾਰ ਨਹੀਂ ਕੀਤਾ ਤਾਂ ਤੁਸੀਂ ਪਾਪ ਨਹੀਂ ਕਰ ਰਹੇ।
23ਪਰ ਤੁਹਾਨੂੰ ਉਹ ਜ਼ਰੂਰ ਕਰਨਾ ਚਾਹੀਦਾ ਜੋ ਤੁਸੀਂ ਆਖਿਆ ਸੀ ਕਿ ਕਰੋਂਗੇ। ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਕੋਈ ਖਾਸ ਕਸਮ ਖਾਧੀ ਹੈ, ਇਹ ਤੁਸੀਂ ਹੀ ਸੀ ਜਿਨ੍ਹਾਂ ਨੇ ਖੁਦ ਆਪਣੀ ਇਛਾ ਕਸਮ ਖਾਧੀ ਸੀ। ਪਰਮੇਸ਼ੁਰ ਨੇ ਤੁਹਾਨੂੰ ਉਹ ਕਸਮ ਖਾਣ ਲਈ ਮਜ਼ਬੂਰ ਨਹੀਂ ਕੀਤਾ ਸੀ, ਇਸ ਲਈ ਤੁਹਾਨੂੰ ਇਸਨੂੰ ਪੂਰਾ ਕਰਨਾ ਚਾਹੀਦਾ ਹੈ।
24“ਜਦੋਂ ਤੁਸੀਂ ਕਿਸੇ ਹੋਰ ਬੰਦੇ ਦੇ ਅੰਗੂਰਾਂ ਦੇ ਖੇਤ ਵਿੱਚੋਂ ਲੰਘੋ ਤਾਂ ਤੁਸੀਂ ਜਿੰਨੇ ਚਾਹੋ ਅੰਗੂਰ ਖਾ ਸਕਦੇ ਹੋ। ਪਰ ਤੁਸੀਂ ਕੋਈ ਵੀ ਅੰਗੂਰ ਆਪਣੀ ਟੋਕਰੀ ਵਿੱਚ ਪਾਕੇ ਨਹੀਂ ਲਿਜਾ ਸਕਦੇ।
25ਜੇਕਰ ਤੁਸੀਂ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚੋਂ ਲੰਘੇ ਹੋ, ਤੁਸੀਂ ਆਪਣੇ ਹੱਥਾਂ ਨਾਲ ਅਨਾਜ਼ ਦੀਆਂ ਬੱਲੀਆਂ ਤੋੜਕੇ ਜਿੰਨੀਆਂ ਚਾਹੋ ਖਾ ਸਕਦੇ ਹੋ, ਪਰ ਤੁਸੀਂ ਉਸਦਾ ਅਨਾਜ਼ ਵੱਢਣ ਲਈ ਦਾਤਰੀ ਇਸਤੇਮਾਲ ਨਹੀਂ ਕਰ ਸਕਦੇ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية