BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।

ਜ਼ਬੂਰ 71:23


 

ਅਧਿਆਇ 11ਮੂਸਾ ਯਹੋਵਾਹ ਦਾ ਸੇਵਕ ਸੀ। ਨੂਨ ਦਾ ਪੁੱਤਰ ਯਹੋਸ਼ੁਆ ਮੂਸਾ ਦਾ ਸਹਾਇਕ ਸੀ। ਮੂਸਾ ਦੀ ਮੌਤ ਤੋਂ ਬਾਦ ਯਹੋਵਾਹ ਨੇ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,
2“ਮੇਰਾ ਸੇਵਕ ਮੂਸਾ ਗੁਜ਼ਰ ਗਿਆ ਹੈ। ਹੁਣ ਤੈਨੂੰ ਅਤੇ ਇਨ੍ਹਾਂ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਜ਼ਰੂਰ ਜਾਣਾ ਚਾਹੀਦਾ ਹੈ। ਤੁਹਾਨੂੰ, ਇਸਰਾਏਲ ਦੇ ਲੋਕਾਂ ਨੂੰ ਉਸ ਧਰਤੀ ਉੱਤੇ ਜਾਣਾ ਚਾਹੀਦਾ ਹੈ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।
3ਮੈਂ ਮੂਸਾ ਨਾਲ ਇਕਰਾਰ ਕੀਤਾ ਸੀ ਕਿ ਮੈਂ ਤੁਹਾਨੂੰ ਇਹ ਧਰਤੀ ਦੇਵਾਂਗਾ। ਇਸ ਲਈ, ਜਿਥੇ ਵੀ ਤੁਸੀਂ ਜਾਵੋਂਗੇ ਮੈਂ ਤੁਹਾਨੂੰ ਉਹ ਧਰਤੀ ਦੇਵਾਂਗਾ।
4ਹਿੱਤੀ ਲੋਕਾਂ ਦੀ ਸਾਰੀ ਧਰਤੀ, ਮਾਰੂਥਲ ਅਤੇ ਲਬਾਨੋਨ ਤੋਂ ਲੈਕੇ ਵੱਡੀ ਨਦੀ (ਅਰਥਾਤ ਫ਼ਰਾਤ ਨਦੀ) ਤੱਕ, ਤੁਹਾਡੀ ਹੋਵੇਗੀ। ਇਥੋਂ ਲੈਕੇ ਪੱਛਮ ਵਿੱਚ ਮੈਡਿਟ੍ਰੇਨੀਅਨ ਸਾਗਰ ਤੱਕ (ਅਰਥਾਤ ਉਹ ਥਾਂ ਜਿਥੇ ਸੂਰਜ ਛੁਪਦਾ ਹੈ) ਦੀ ਸਾਰੀ ਧਰਤੀ ਤੁਹਾਡੀਆਂ ਸਰਹੱਦਾਂ ਵਿੱਚ ਹੋਵੇਗੀ।
5ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ।
6“ਯਹੋਸ਼ੁਆ, ਤੈਨੂੰ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ! ਤੈਨੂੰ ਇਨ੍ਹਾਂ ਲੋਕਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਆਪਣੀ ਧਰਤੀ ਲੈ ਸਕਣ। ਮੈਂ ਇਨ੍ਹਾਂ ਦੇ ਪੁਰਿਖਿਆਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਨ੍ਹਾਂ ਨੂੰ ਇਹ ਧਰਤੀ ਦੇਵਾਂਗਾ।
7ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।
8ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸਕਦਾ ਹੈਂ ਜਿਹੜੀਆਂ ਉਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸਕੇਂਗਾ।
9ਯਾਦ ਰਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”
10ਇਸ ਲਈ ਯਹੋਸ਼ੁਆ ਨੇ ਲੋਕਾਂ ਦੇ ਆਗੂਆਂ ਨੂੰ ਹੁਕਮ ਦਿੱਤਾ। ਉਸਨੇ ਆਖਿਆ,
11“ਖੈਮਿਆਂ ਵਿੱਚ ਜਾਉ ਅਤੇ ਲੋਕਾਂ ਨੂੰ ਤਿਆਰ ਹੋ ਜਾਣ ਲਈ ਆਖੋ। ਲੋਕਾਂ ਨੂੰ ਆਖੋ, ‘ਕੁਝ ਭੋਜਨ ਦਾ ਪ੍ਰਬੰਧ ਕਰੋ। ਹੁਣ ਤੋਂ ਤਿੰਨ ਦਿਨ ਬਾਦ ਅਸੀਂ ਯਰਦਨ ਨਦੀ ਦੇ ਪਾਰ ਜਾਵਾਂਗੇ। ਅਸੀਂ ਜਾਵਾਂਗੇ ਅਤੇ ਉਹ ਧਰਤੀ ਲੈ ਲਵਾਂਗੇ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।’”
12ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨਸ਼ਹ ਦੇ ਅਧੇ ਪਰਿਵਾਰ-ਸਮੂਹ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ,
13“ਯਾਦ ਕਰੋ ਯਹੋਵਾਹ ਦੇ ਸੇਵਕ ਮੂਸਾ ਨੇ ਤੁਹਾਨੂੰ ਕੀ ਆਖਿਆ ਸੀ। ਉਸਨੇ ਆਖਿਆ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਕਰਨ ਲਈ ਇੱਕ ਥਾਂ ਦੇਵੇਗਾ। ਯਹੋਵਾਹ ਤੁਹਾਨੂੰ ਉਹ ਧਰਤੀ ਦੇਵੇਗਾ।
14ਅਸਲ ਵਿੱਚ, ਯਹੋਵਾਹ ਨੇ ਤੁਹਾਨੂੰ ਇਹ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੇ ਦਿੱਤੀ ਹੈ। ਤੁਹਾਡੀਆਂ ਪਤਨੀਆਂ ਅਤੇ ਬੱਚੇ ਇਸ ਧਰਤੀ ਉੱਤੇ ਤੁਹਾਡੇ ਪਸ਼ੂਆਂ ਸਮੇਤ ਰਹਿ ਸਕਦੇ ਹਨ। ਪਰ ਤੁਹਾਡੇ ਲੜਾਕੂ ਬੰਦੇ ਯਰਦਨ ਨਦੀ ਨੂੰ ਤੁਹਾਡੇ ਭਰਾਵਾ ਸਮੇਤ ਜ਼ਰੂਰ ਪਾਰ ਕਰਨ। ਤੁਹਾਨੂੰ ਜੰਗ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਧਰਤੀ ਲੈਣ ਵਿੱਚ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।
15ਯਹੋਵਾਹ ਤੁਹਾਨੂੰ ਅਰਾਮ ਕਰਨ ਲਈ ਇੱਕ ਥਾਂ ਦੇਵੇਗਾ ਅਤੇ ਉਹ ਤੁਹਾਡੇ ਭਰਾਵਾ ਨੂੰ ਵੀ ਸਥਾਨ ਦੇਵੇਗਾ। ਪਰ ਤੁਹਾਨੂੰ ਉਦੋਂ ਤੱਕ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਉਸ ਧਰਤੀ ਨੂੰ ਹਾਸਿਲ ਕਰ ਲੈਣ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇ ਰਿਹਾ ਹੈ। ਫ਼ੇਰ ਤੁਸੀਂ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ, ਆਪਣੀ ਧਰਤੀ ਉੱਤੇ ਵਾਪਸ ਆ ਸਕਦੇ ਹੋ ਜਿਹੜੀ ਮੂਸਾ, ਯਹੋਵਾਹ ਦੇ ਸੇਵਕ ਨੇ ਤੁਹਾਨੂੰ ਦਿੱਤੀ ਸੀ।”
16ਫ਼ੇਰ ਲੋਕਾਂ ਨੇ ਯਹੋਸ਼ੁਆ ਨੂੰ ਜਵਾਬ ਦਿੱਤਾ, “ਅਸੀਂ ਉਹੀ ਗੱਲ ਕਰਾਂਗੇ ਜਿਸਦਾ ਤੂੰ ਸਾਨੂੰ ਆਦੇਸ਼ ਦੇਵੇਂਗਾ! ਅਸੀਂ ਉਥੇ ਹੀ ਜਾਵਾਂਗੇ ਜਿਥੇ ਤੂੰ ਸਾਨੂੰ ਜਾਣ ਲਈ ਆਖੇਂਗਾ।
17ਤੂੰ ਜੋ ਵੀ ਆਖੇਂਗਾ ਅਸੀਂ ਮੰਨਾਗੇ, ਉਵੇਂ ਹੀ ਜਿਵੇਂ ਅਸੀਂ ਮੂਸਾ ਦੀ ਗੱਲ ਮੰਨੀ ਸੀ। ਅਸੀਂ ਯਹੋਵਾਹ ਪਾਸੋਂ ਸਿਰਫ਼ ਇੱਕ ਚੀਜ਼ ਮੰਗਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਤੇਰਾ ਪਰਮੇਸ਼ੁਰ ਉਸੇ ਤਰ੍ਹਾਂ ਤੇਰੇ ਨਾਲ ਹੋਵੇ ਜਿਵੇਂ ਉਹ ਮੂਸਾ ਦੇ ਨਾਲ ਸੀ।
18ਫ਼ੇਰ, ਜੇ ਕੋਈ ਬੰਦਾ ਤੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰੇਗਾ ਜਾਂ ਜੋ ਕੋਈ ਬੰਦਾ ਤੇਰੇ ਖਿਲਾਫ਼ ਹੋਵੇਗਾ, ਤਾਂ ਉਹ ਬੰਦਾ ਮਾਰ ਦਿੱਤਾ ਜਾਵੇਗਾ। ਬਸ ਤਾਕਤਵਰ ਅਤੇ ਬਹਾਦਰ ਬਣ!”


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية