BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿਂਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।

ਅਮਸਾਲ 11:12


 

ਅਧਿਆਇ 211ਲੇਵੀ ਪਰਿਵਾਰ-ਸਮੂਹ ਦੇ ਸ਼ਾਸਕ, ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਦੇ ਆਗੂਆਂ ਕੋਲ ਗੱਲ ਕਰਨ ਲਈ ਗਏ।
2ਇਹ ਗੱਲ ਕਨਾਨ ਦੀ ਧਰਤੀ ਉੱਤੇ ਸ਼ੀਲੋਹ ਕਸਬੇ ਵਿੱਚ ਵਾਪਰੀ। ਲੇਵੀ ਹਾਕਮਾਂ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੇ ਮੂਸਾ ਨੂੰ ਇੱਕ ਆਦੇਸ਼ ਦਿੱਤਾ ਸੀ। ਉਸਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਵਾਸਤੇ ਕਸਬੇ ਦੇਵੋਂਗੇ। ਅਤੇ ਉਸਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਸਾਡੇ ਜਾਨਵਰਾਂ ਦੇ ਚਰਨ ਵਾਸਤੇ ਖੇਤ ਦੇਵੋਂਗੇ।”
3ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਇਸ ਆਦੇਸ਼ ਨੂੰ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਆਲੇ-ਦੁਆਲੇ ਦੇ ਖੇਤ ਦਿੱਤੇ:
4ਕਹਾਥ ਪਰਿਵਾਰ ਵਾਲੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ। ਕਹਾਥ ਪਰਿਵਾਰ ਦੇ ਇੱਕ ਹਿੱਸੇ ਨੂੰ, ਉਨ੍ਹਾਂ ਇਲਾਕਿਆਂ ਵਿੱਚ
5ਹੋਰਨਾ ਕਹਾਥ ਪਰਿਵਾਰਾਂ ਨੂੰ ਦਸ ਕਸਬੇ ਉਨ੍ਹਾਂ ਇਲਾਕਿਆਂ ਅੰਦਰ ਦਿੱਤੇ ਗਏ ਜਿਹੜੇ ਅਫ਼ਰਾਈਮ, ਦਾਨ ਅਤੇ ਅਧੇ ਮਨਸ਼ਹ ਦੀ ਮਾਲਕੀ ਹੇਠਾਂ ਸਨ।
6ਗੇਰਸ਼ੋਨ ਪਰਿਵਾਰ ਦੇ ਲੋਕਾਂ ਨੂੰ
7ਮਰਾਰੀ ਪਰਿਵਾਰ ਦੇ ਲੋਕਾਂ ਨੂੰ ਬਾਰ੍ਹਾਂ ਕਸਬੇ ਦਿੱਤੇ ਗਏ। ਇਹ ਬਾਰ੍ਹਾਂ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਆਉਂਦੇ ਸਨ ਜਿਹੜੇ ਰਊਬੇਨ, ਗਾਦ ਅਤੇ ਜ਼ਬੂਲੁਨ ਦੀ ਮਾਲਕੀ ਹੇਠਾਂ ਸਨ।
8ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਲੇਵੀ ਲੋਕਾਂ ਨੂੰ, ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ, ਇਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦੇ ਦਿੱਤੇ।
9ਉਨ੍ਹਾਂ ਕਸਬਿਆਂ ਦੇ ਨਾਮ, ਜਿਹੜੇ ਯਹੂਦਾਹ ਅਤੇ ਸ਼ਿਮਓਨ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ, ਇਹ ਹਨ।
10ਕਸਬਿਆਂ ਦੀ ਚੋਣ ਕਰਨ ਦਾ ਪਹਿਲਾ ਹੱਕ ਕਹਾਥ ਪਰਿਆਰ ਦੇ ਲੇਵੀਆਂ ਨੂੰ ਦਿੱਤਾ ਗਿਆ।
11ਉਨ੍ਹਾਂ ਨੇ ਉਨ੍ਹਾਂ ਨੂੰ ਕਿਰਯਥ ਅਰਬਾ ਦਿੱਤਾ (ਇਹ ਹਬਰੋਨ ਹੈ। ਇਸਦਾ ਨਾਮ ਅਰਬਾ ਨਾਮ ਦੇ ਆਦਮੀ ਉੱਤੇ ਰੱਖਿਆ ਗਿਆ ਸੀ। ਅਰਬਾ ਅਨੋਕ ਦਾ ਪਿਉ ਸੀ।) ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਕਸਬੇ ਦੇ ਨਜ਼ਦੀਕ ਕੁਝ ਧਰਤੀ ਵੀ ਦੇ ਦਿੱਤੀ।
12ਪਰ ਕਿਰਯਥ ਅਰਬਾ ਸ਼ਹਿਰ ਦੇ ਆਲੇ-ਦੁਆਲੇ ਦੇ ਛੋਟੇ ਕਸਬੇ ਅਤੇ ਖੇਤ ਯਫ਼ੁਂਨਾਹ ਦੇ ਪੁੱਤਰ ਕਾਲੇਬ ਦੀ ਮਾਲਕੀ ਹੇਠਾਂ ਸਨ।
13ਇਸ ਲਈ ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ ਸ਼ਹਿਰ ਦੇ ਦਿੱਤਾ। (ਹਬਰੋਨ ਸੁਰਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਲਬਾਨੋਨ,
14ਯਤਿਰ੍ਰ, ਅਸ਼ਤਮੋਆ,
15ਹੋਲੋਨ, ਦਬਿਰ,
15ਹੋਲੋਨ, ਦਬਿਰ,
16ਆਇਨ, ਯੁਤ੍ਤਾਹ ਅਤੇ ਬੈਤ ਸ਼ਮਸ਼ ਦੇ ਕਸਬੇ ਵੀ ਦਿੱਤੇ। ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਵੀ ਦੇ ਦਿੱਤੀ। ਉਨ੍ਹਾਂ ਨੇ ਇਨ੍ਹਾਂ ਸਮੂਹਾਂ ਨੂੰ ਨੌਁ ਕਸਬੇ ਦਿੱਤੇ।
17ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਉਹ ਸ਼ਹਿਰ ਵੀ ਦਿੱਤੇ ਜਿਹੜੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਾਂ ਸਨ ਇਹ ਸ਼ਹਿਰ ਸਨ ਗਿਬਓਨ, ਗਬਾ,
18ਅਨਾਥੋਥ ਅਤੇ ਅਲਮੋਨ ਉਨ੍ਹਾਂ ਨੇ ਉਨ੍ਹਾਂ ਨੂੰ ਇਹ ਚਾਰ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਦਿੱਤੀ।
19ਕੁੱਲ ਮਿਲਾਕੇ ਉਨ੍ਹਾਂ ਨੇ ਜਾਜਕਾਂ ਨੂੰ
20ਕਹਾਥ ਪਰਿਵਾਰ ਦੇ ਹੋਰਨਾਂ ਲੋਕਾਂ ਨੂੰ ਉਹ ਕਸਬੇ ਦਿੱਤੇ ਗਏ ਜਿਹੜੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ। ਉਨ੍ਹਾਂ ਨੂੰ ਇਹ ਕਸਬੇ ਮਿਲੇ:
21ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਦਾ ਸ਼ਹਿਰ ਸ਼ਕਮ। (ਸ਼ਕਮ ਸੁਰਖਿਅਤ ਸ਼ਹਿਰ ਸੀ।) ਉਨ੍ਹਾਂ ਨੂੰ ਗਜ਼ਰ,
22ਕਿਬਸੈਮ ਅਤੇ ਬੈਤ ਹੋਰੋਨ ਵੀ ਮਿਲੇ। ਕੁੱਲ ਮਿਲਾਕੇ ਅਫ਼ਰਾਈਮ ਨੇ ਉਨ੍ਹਾਂ ਨੂੰ ਚਾਰ ਕਸਬੇ, ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
23ਦਾਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਅਲਤਕੇਹ ਗਿਬਥੋਨ,
24ਅਯ੍ਯਾਲੋਨ ਅਤੇ ਗਥ ਰਿਂਮੋਨ ਦਿੱਤੇ। ਕੁੱਲ ਮਿਲਾਕੇ ਦਾਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
25ਮਨਸ਼ਹ ਦੇ ਅਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਤਾਨਾਕ ਅਤੇ ਗਥ ਰਿਂਮੋਨ ਦਿੱਤੇ। ਕੁੱਲ ਮਿਲਾਕੇ ਇਸ ਅਧੇ ਮਨਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
26ਕੁੱਲ ਮਿਲਾਕੇ, ਕਹਾਥ ਪਰਿਵਾਰ ਦੇ ਰਹਿੰਦੇ ਲੋਕਾਂ ਨੂੰ ਦਸ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।
27ਗੇਰਸ਼ੋਨ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਨ੍ਹਾਂ ਨੂੰ ਇਹ ਕਸਬੇ ਮਿਲੇ:ਮਨਸ਼ਹ ਦੇ ਅਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਾਸ਼ਾਨ ਵਿਚਲਾ ਗੋਲਨ ਦਿੱਤਾ। (ਗੋਲਨ ਸੁਰਖਿਅਤ ਸ਼ਹਿਰ ਸੀ।) ਮਨਸ਼ਹ ਨੇ ਉਨ੍ਹਾਂ ਨੂੰ ਬਅਸ਼ਤਰਾਹ ਵੀ ਦਿੱਤਾ। ਕੁੱਲ ਮਿਲਾਕੇ ਇਸ ਅਧੇ ਮਨਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
28ਯਿੱਸਾਕਾਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਕਿਸ਼ਯੋਨ, ਦਾਬਰਥ,
29ਯਰਮੂਥ ਅਤੇ ਏਨ ਗਨ੍ਨੀਮ ਦਿੱਤੇ। ਕੁੱਲ ਮਿਲਾਕੇ ਯਿੱਸਾਕਾਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
30ਆਸ਼ੇਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਮਿਸ਼ਾਲ, ਅਬਦੋਨ,
31ਹਲਕਾਥ ਅਤੇ ਰਹੋਬ ਦਿੱਤੇ। ਕੁੱਲ ਮਿਲਾਕੇ ਆਸ਼ੇਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
32ਨਫ਼ਤਾਲੀ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਲੀਲ ਵਿਚਲਾ ਕਦਸ਼ ਦਿੱਤਾ। (ਕਦਸ਼ ਸੁਰਖਿਅਤ ਸ਼ਹਿਰ ਸੀ।) ਨਫ਼ਤਾਲੀ ਨੇ ਉਨ੍ਹਾਂ ਨੂੰ ਹਮੋਥ ਦੌਰ ਅਤੇ ਕਰਤਾਨ ਵੀ ਦਿੱਤੇ ਕੁੱਲ ਮਿਲਾਕੇ ਨਫ਼ਤਾਲੀ ਨੇ ਉਨ੍ਹਾਂ ਨੂੰ ਤਿੰਨ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
33ਕੁੱਲ ਮਿਲਾਕੇ ਗੇਰਸ਼ੋਨ ਪਰਿਵਾਰ ਨੂੰ
34ਦੂਸਰਾ ਲੇਵੀ-ਸਮੂਹ ਮਰਾਰੀ ਪਰਿਵਾਰ ਸੀ। ਮਰਾਰੀ ਪਰਿਵਾਰ ਨੂੰ ਇਹ ਕਸਬੇ ਮਿਲੇ: ਜ਼ਬੂਲੁਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਯਾਕਨਾਮ, ਕਾਰਤਾਹ,
35ਦਿਮਨਾਹ ਅਤੇ ਨਹਲਾਲ ਦਿੱਤੇ। ਕੁੱਲ ਮਿਲਾਕੇ ਜ਼ਬੂਲੁਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
36ਰਊਬੇਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਸਰ, ਯਾਹਸਾਹ,
37ਕੇਦੋਮੋਥ ਅਤੇ ਮੇਪਅਬ ਦਿੱਤੇ। ਕੁੱਲ ਮਿਲਾਕੇ ਰਊਬੇਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
38ਗਾਦ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਿਲਆਦ ਵਿਚਲਾ ਰਮੋਥ ਦਿੱਤਾ। (ਰਮੋਥ ਸੁਰਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਉਨ੍ਹਾਂ ਨੂੰ ਮਹਨਇਮ,
39ਹਸ਼ਬੋਨ ਅਤੇ ਯਆਜ਼ੇਰ ਵੀ ਦਿੱਤੇ। ਕੁੱਲ ਮਿਲਾਕੇ ਗਾਦ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
40ਕੁੱਲ ਮਿਲਾਕੇ ਲੇਵੀ ਦੇ ਆਖਰੀ ਪਰਿਵਾਰ ਮਰਾਰੀ ਪਰਿਵਾਰ ਨੂੰ
41ਇਸ ਤਰ੍ਹਾਂ ਲੇਵੀਆਂ ਨੂੰ ਕੁੱਲ
42ਇਨ੍ਹਾਂ ਵਿੱਚੋਂ ਹਰੇਕ ਕਸਬੇ ਕੋਲ ਉਨ੍ਹਾਂ ਦੇ ਜਾਨਵਰਾਂ ਲਈ ਕੁਝ ਧਰਤੀ ਸੀ। ਇਹ ਗੱਲ ਹਰੇਕ ਕਸਬੇ ਬਾਰੇ ਸਹੀ ਸੀ।
43ਇਸ ਤਰ੍ਹਾਂ ਯਹੋਵਾਹ ਨੇ ਉਸ ਇਕਰਾਰ ਨੂੰ ਨਿਭਾਇਆ ਜਿਹੜਾ ਉਸਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਉਸਨੇ ਲੋਕਾਂ ਨੂੰ ਉਹ ਸਾਰੀ ਧਰਤੀ ਦਿੱਤੀ ਜਿਸਦਾ ਉਸਨੇ ਇਕਰਾਰ ਕੀਤਾ ਸੀ। ਲੋਕਾਂ ਨੇ ਧਰਤੀ ਪ੍ਰਾਪਤ ਕੀਤੀ ਅਤੇ ਉਸ ਵਿੱਚ ਵਸ ਗਏ।
44ਅਤੇ ਯਹੋਵਾਹ ਨੇ, ਜਿਹਾ ਕਿ ਉਸਨੇ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ, ਉਨ੍ਹਾਂ ਦੇ ਧਰਤੀ ਦੇ ਹਰ ਪਾਸੇ ਸ਼ਾਂਤੀ ਰੱਖਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਦੇ ਕਿਸੇ ਵੀ ਦੁਸ਼ਮਣ ਨੇ ਉਨ੍ਹਾਂ ਨੂੰ ਨਹੀਂ ਹਰਾਇਆ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਹਰ ਦੁਸ਼ਮਣ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ।
45ਯਹੋਵਾਹ ਨੇ ਉਹ ਹਰ ਇਕਰਾਰ ਨਿਭਾਇਆ ਜਿਹੜਾ ਉਸਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਕੋਈ ਵੀ ਇਕਰਾਰ ਅਜਿਹਾ ਨਹੀਂ ਸੀ ਜਿਹੜਾ ਉਸਨੇ ਨਿਭਾਇਆ ਨਾ ਹੋਵੇ। ਹਰ ਇਕਰਾਰ ਸੱਚਾ ਸਾਬਤ ਹੋਇਆ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية