BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ ਦਾ ਡਰ ਜਿਂਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮਸਿਆ ਤੋਂ ਆਰਾਮ ਨਾਲ ਬਚ੍ਚ ਸਕਦਾ ਹੈ ਅਤੇ ਸ਼ਾਂਤਿ ਪ੍ਰਾਪਤ ਕਰਦਾ ਹੈ।

ਅਮਸਾਲ 19:23


 

ਅਧਿਆਇ 41ਜਦੋਂ ਸਾਰੇ ਲੋਕ ਨਦੀ ਪਾਰ ਕਰ ਗਏ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
2“ਬਾਰ੍ਹਾਂ ਆਦਮੀ ਚੁਣੋ। ਹਰ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਦਮੀ ਚੁਣੋ।
3ਉਨ੍ਹਾਂ ਨੂੰ ਆਖੋ ਕਿ ਨਦੀ ਵਿੱਚ ਉਸ ਥਾਂ ਦੇਖਣ ਜਿਥੇ ਜਾਜਕ ਖਲੋਤੇ ਹੋਏ ਸਨ। ਉਨ੍ਹਾਂ ਨੂੰ ਆਖੋ ਕਿ ਉਸ ਥਾਂ ਉੱਤੇ ਬਾਰ੍ਹਾਂ ਪੱਥਰ ਤਲਾਸ਼ ਕਰਨ। ਉਨ੍ਹਾਂ ਬਾਰ੍ਹਾਂ ਪੱਥਰਾਂ ਨੂੰ ਆਪਣੇ ਨਾਲ ਲੈ ਜਾਣਾ। ਬਾਰ੍ਹਾਂ ਪਥਰਾ ਨੂੰ ਉਥੇ ਰੱਖ ਦੇਣਾ ਜਿਥੇ ਤੁਸੀਂ ਰਾਤ ਕੱਟੋ।”
4ਇਸ ਲਈ, ਯਹੋਸ਼ੁਆ ਨੇ ਹਰ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਬੰਦਾ ਚੁਣਿਆ। ਫ਼ੇਰ ਉਸਨੇ ਬਾਰ੍ਹਾਂ ਆਦਮੀਆਂ ਨੂੰ ਇਕਠੇ ਹੋਣ ਲਈ ਆਖਿਆ।
5ਯਹੋਸ਼ੁਆ ਨੇ ਆਦਮੀਆਂ ਨੂੰ ਆਖਿਆ, ‘ਨਦੀ ਵਿੱਚ ਉਥੇ ਜਾਵੋ ਜਿਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਹੈ। ਤੁਹਾਡੇ ਵਿੱਚੋਂ ਹਰੇਕ ਨੂੰ ਇੱਕ-ਇੱਕ ਪੱਥਰ ਤਲਾਸ਼ ਕਰਨਾ ਚਾਹੀਦਾ ਹੈ। ਇਸਰਾਏਲ ਦੇ ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚੋਂ ਹਰੇਕ ਪਾਸ ਇੱਕ-ਇੱਕ ਪੱਥਰ ਹੋਵੇਗਾ। ਉਸ ਪੱਥਰ ਨੂੰ ਆਪਣੇ ਮੋਢਿਆ ਉੱਤੇ ਚੁੱਕੋ।
6ਇਹ ਪੱਥਰ ਤੁਹਾਡੇ ਲਈ ਨਿਸ਼ਾਨ ਹੋਣਗੇ। ਭਵਿਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁਛਣਗੇ, ‘ਇਨ੍ਹਾਂ ਪਥਰਾ ਦਾ ਕੀ ਅਰਥ ਹੈ?’
7ਤੁਸੀਂ ਬੱਚਿਆਂ ਨੂੰ ਦੱਸੋਂਗੇ ਕਿ ਯਹੋਵਾਹ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣ ਤੋਂ ਰੋਕ ਦਿੱਤਾ ਸੀ। ਜਦੋਂ ਯਹੋਵਾਹ ਨੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਨਦੀ ਪਾਰ ਕਰ ਰਿਹਾ ਸੀ, ਪਾਣੀ ਵਗਣੋ ਹਟ ਗਿਆ ਸੀ। ਉਹ ਪੱਥਰ ਇਸਰਾਏਲ ਦੇ ਲੋਕਾਂ ਨੂੰ ਇਹ ਗੱਲ ਹਮੇਸ਼ਾ ਯਾਦ ਰੱਖਣ ਵਿੱਚ ਸਹਾਇਤਾ ਕਰਨਗੇ।”
8ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਹ ਯਰਦਨ ਨਦੀ ਦੇ ਅਧ ਵਿਚਕਾਰੋਂ ਬਾਰ੍ਹਾਂ ਪੱਥਰ ਚੁੱਕ ਲਿਆਏ। ਇਸਰਾਏਲ ਦੇ ਹਰ ਬਾਰ੍ਹਾਂ ਪਰਿਵਾਰ-ਸਮੂਹਾਂ ਲਈ ਇੱਕ-ਇੱਕ ਪੱਥਰ ਸੀ। ਉਨ੍ਹਾਂ ਨੇ ਅਜਿਹਾ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦਿੱਤਾ ਸੀ। ਲੋਕਾਂ ਨੇ ਪੱਥਰ ਆਪਣੇ ਨਾਲ ਲੈ ਲਈ। ਫ਼ੇਰ ਉਨ੍ਹਾਂ ਨੇ ਉਹ ਪੱਥਰ ਉਥੇ ਰੱਖ ਦਿੱਤੇ ਜਿਥੇ ਉਨ੍ਹਾਂ ਨੇ ਆਪਣਾ ਡੇਰਾ ਲਾਇਆ।
9(ਯਹੋਸ਼ੁਆ ਨੇ ਯਰਦਨ ਨਦੀ ਦੇ ਅਧ ਵਿਚਕਾਰ ਵੀ ਬਾਰ੍ਹਾਂ ਪੱਥਰ ਰੱਖ ਦਿੱਤੇ। ਉਸਨੇ ਇਨ੍ਹਾਂ ਨੂੰ ਉਸ ਥਾਂ ਰੱਖ ਦਿੱਤਾ ਜਿਥੇ ਜਾਜਕ ਉਦੋਂ ਖਲੋਤੇ ਸਨ ਜਦੋਂ ਉਨ੍ਹਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਚੁਕਿਆ ਹੋਇਆ ਸੀ। ਇਹ ਪੱਥਰ ਅੱਜ ਵੀ ਉਸੇ ਥਾਂ ਹਨ।)
10ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦੇ ਦਿੱਤਾ ਸੀ ਕਿ ਉਹ ਲੋਕਾਂ ਨੂੰ ਦੱਸ ਦੇਵੇ ਕਿ ਉਨ੍ਹਾਂ ਨੇ ਕੀ ਕਰਨਾ ਹੈ। ਇਹ ਉਹੀ ਗੱਲਾਂ ਸਨ ਜਿਹੜੀਆਂ ਮੂਸਾ ਨੇ ਯਹੋਸ਼ੁਆ ਨੂੰ ਜ਼ਰੂਰ ਕਰਨ ਲਈ ਆਖੀਆਂ ਸਨ। ਇਸ ਲਈ ਜਿਹੜੇ ਜਾਜਕ ਪਵਿੱਤਰ ਸੰਦੂਕ ਨੂੰ, ਲਈ ਖਲੋਤੇ ਸਨ ਉਦੋਂ ਤੀਕ ਨਦੀ ਦੇ ਅਧ ਵਿਚਕਾਰ ਖਲੋਤੇ ਰਹੇ ਜਦੋਂ ਤੱਕ ਕਿ ਉਹ ਸਾਰੀਆਂ ਗੱਲਾਂ ਕਰ ਨਹੀਂ ਲਈਆਂ ਗਈਆਂ। ਲੋਕ ਕਾਹਲੀ ਨਾਲ ਨਦੀ ਦੇ ਪਾਰ ਹੋ ਗਏ।
11ਲੋਕਾਂ ਨੇ ਨਦੀ ਪਾਰ ਕਰ ਲਈ। ਉਸਤੋਂ ਮਗਰੋਂ ਜਾਜਕ, ਯਹੋਵਾਹ ਦੇ ਸੰਦੂਕ ਨੂੰ ਲੋਕਾਂ ਦੇ ਸਾਮ੍ਹਣੇ ਲੈ ਆਏ।
12ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨਸ਼ਹ ਦੇ ਅਧੇ ਪਰਿਵਾਰ-ਸਮੂਹ ਨੇ ਮੂਸਾ ਦੀ ਗੱਲ ਮੰਨੀ। ਇਨ੍ਹਾਂ ਆਦਮੀਆਂ ਨੇ ਹੋਰਨਾਂ ਲੋਕਾਂ ਦੇ ਸਾਮ੍ਹਣੇ ਨਦੀ ਪਾਰ ਕੀਤੀ। ਇਹ ਆਦਮੀ ਲੜਾਈ ਲਈ ਤਿਆਰ ਸਨ। ਉਹ ਇਸਰਾਏਲ ਦੇ ਬਾਕੀ ਦੇ ਲੋਕਾਂ ਦੀ ਧਰਤੀ ਨੂੰ ਹਾਸਿਲ ਕਰਨ ਵਿੱਚ ਸਹਾਇਤਾ ਕਰਨ ਜਾ ਰਹੇ ਸਨ ਜਿਹੜੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਦੇਣ ਦਾ ਇਕਰਾਰ ਕੀਤਾ ਸੀ।
13ਤਕਰੀਬਨ
14ਉਸ ਦਿਨ ਯਹੋਵਾਹ ਨੇ ਯਹੋਸ਼ੁਆ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ, ਮਹਾਨ ਇਨਸਾਨ ਬਣਾ ਦਿੱਤਾ। ਉਸ ਸਮੇਂ ਤੋਂ ਬਾਦ ਲੋਕਾਂ ਨੇ ਯਹੋਸ਼ੁਆ ਦਾ ਆਦਰ ਕੀਤਾ। ਉਨ੍ਹਾਂ ਨੇ ਯਹੋਸ਼ੁਆ ਦਾ ਉਸਦੀ ਸਾਰੀ ਜ਼ਿੰਦਗੀ ਉਸੇ ਤਰ੍ਹਾਂ ਆਦਰ ਕੀਤਾ ਜਿਸ ਤਰ੍ਹਾਂ ਉਨ੍ਹਾਂ ਨੇ ਮੂਸਾ ਦਾ ਕੀਤਾ ਸੀ।
15ਜਦੋਂ ਹਾਲੇ ਸੰਦੂਕ ਚੁੱਕਣ ਵਾਲੇ ਜਾਜਕ ਨਦੀ ਵਿੱਚ ਹੀ ਖਲੋਤੇ ਸਨ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
16“ਜਾਜਕਾਂ ਨੂੰ ਨਦੀ ਵਿੱਚੋਂ ਬਾਹਰ ਆਉਣ ਦਾ ਆਦੇਸ਼ ਦਿਉ।”
17ਇਸ ਲਈ ਯਹੋਸ਼ੁਆ ਨੇ ਜਾਜਕਾਂ ਨੂੰ ਆਦੇਸ਼ ਦਿੱਤਾ। ਉਸਨੇ ਆਖਿਆ, “ਯਰਦਨ ਨਦੀ ਵਿੱਚੋਂ ਬਾਹਰ ਆ ਜਾਵੋ।”
18ਜਾਜਕਾ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਨ੍ਹਾਂ ਨੇ ਆਪਣੇ ਨਾਲ ਪੇਟੀ ਚੁੱਕ ਲਈ ਅਤੇ ਨਦੀ ਵਿੱਚੋਂ ਬਾਹਰ ਆ ਗਏ। ਜਦੋਂ ਜਾਜਕਾਂ ਦੇ ਪੈਰ ਨਦੀ ਦੇ ਦੂਸਰੇ ਕੰਢੇ ਧਰਤੀ ਨੂੰ ਛੂਹੇ, ਨਦੀ ਦਾ ਪਾਣੀ ਫ਼ੇਰ ਵਗਣ ਲੱਗ ਪਿਆ। ਪਾਣੀ ਉਸੇ ਤਰ੍ਹਾਂ ਕੰਢਿਆਂ ਤੋਂ ਬਾਹਰ ਵਗਣ ਲਗਿਆ ਜਿਵੇਂ ਲੋਕਾਂ ਦੇ ਇਸਨੂੰ ਪਾਰ ਕਰਨ ਤੋਂ ਪਹਿਲਾ ਵਗਦਾ ਸੀ।
19ਲੋਕਾਂ ਨੇ ਯਰਦਨ ਨਦੀ ਨੂੰ ਪਹਿਲੇ ਮਹੀਨੇ ਦੇ ਦਸਵੇਂ ਦਿਨ ਪਾਰ ਕੀਤਾ। ਲੋਕਾਂ ਨੇ ਯਰੀਹੋ ਦੇ ਪੂਰਬ ਵੱਲ ਗਿਲਗਾਲ ਵਿਖੇ ਡੇਰਾ ਲਾ ਲਿਆ।
20ਲੋਕਾਂ ਨੇ ਉਹ ਬਾਰ੍ਹਾਂ ਪੱਥਰ ਨਾਲ ਲਿਆਂਦੇ ਜਿਹੜੇ ਉਨ੍ਹਾਂ ਨੇ ਯਰਦਨ ਨਦੀ ਵਿੱਚੋਂ ਚੁੱਕੇ ਸਨ। ਅਤੇ ਯਹੋਸ਼ੁਆ ਨੇ ਉਨ੍ਹਾਂ ਪੱਥਰਾਂ ਨੂੰ ਗਿਲਗਾਲ ਵਿਖੇ ਸਥਾਪਿਤ ਕਰ ਦਿੱਤਾ।
21ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਭਵਿਖ ਵਿੱਚ ਤੁਹਾਡੇ ਬੱਚੇ ਆਪਣੇ ਮਾਪਿਆਂ ਨੂੰ ਪੁਛਣਗੇ, ‘ਇਨ੍ਹਾਂ ਪਥਰਾ ਦਾ ਕੀ ਅਰਥ ਹੈ?’
22ਤੁਸੀਂ ਬੱਚਿਆਂ ਨੂੰ ਦੱਸੋਂਗੇ, ‘ਇਹ ਪੱਥਰ ਸਾਨੂੰ ਇਹ ਗੱਲ ਚੇਤੇ ਰੱਖਣ ਵਿੱਚ ਸਹਾਇਤਾ ਕਰਦੇ ਹਨ ਕਿ ਕਿਵੇਂ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਨੂੰ ਸੁੱਕੀ ਥਾਂ ਤੋਂ ਪਾਰ ਕੀਤਾ ਸੀ।
23ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣੋ ਰੋਕ ਦਿੱਤਾ ਸੀ ਤਾਂ ਜੋ ਤੁਸੀਂ ਇਸਨੂੰ ਸੁੱਕੀ ਥਾਂ ਤੋਂ ਪਾਰ ਕਰ ਸਕੋ - ਉਸੇ ਤਰ੍ਹਾਂ ਜਿਵੇਂ ਯਹੋਵਾਹ ਨੇ ਲਾਲ ਸਾਗਰ ਦੇ ਪਾਣੀ ਨੂੰ ਰੋਕ ਦਿੱਤਾ ਸੀ ਤਾਂ ਜੋ ਅਸੀਂ ਇਸਨੂੰ ਸੁੱਕੀ ਥਾਂ ਤੋਂ ਪਾਰ ਕਰ ਸਕੀਏ।’
24ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਇਸ ਧਰਤੀ ਦੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇ ਕਿ ਯਹੋਵਾਹ ਬਹੁਤ ਸ਼ਕਤੀਸ਼ਾਲੀ ਹੈ ਅਤੇ ਤੁਸੀਂ ਹਮੇਸ਼ਾ ਉਸ ਤੋਂ ਡਰੋ।”


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية