BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਆਪਣੇ ਅੰਦਰ ਮਸੀਹ ਦੀ ਸਿਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।

ਕੁਲੁੱਸੀਆਂ 3:16


 

ਅਧਿਆਇ 6



1ਯਰੀਹੋ ਸ਼ਹਿਰ ਬੰਦ ਸੀ। ਸ਼ਹਿਰ ਦੇ ਲੋਕ ਭੈਭੀਤ ਸਨ ਕਿਉਂਕਿ ਇਸਰਾਏਲ ਦੇ ਲੋਕ ਨੇੜੇ ਸਨ। ਕੋਈ ਵੀ ਸ਼ਹਿਰ ਦੇ ਅੰਦਰ ਨਹੀਂ ਸੀ ਜਾਂਦਾ ਅਤੇ ਨਾ ਹੀ ਬਾਹਰ ਜਾਂਦਾ ਸੀ।
2ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਦੇਖੋ, ਮੈਂ ਤੁਹਾਨੂੰ ਯਰੀਹੋ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਤੁਸੀਂ ਸ਼ਹਿਰ ਦੇ ਰਾਜੇ ਅਤੇ ਸਾਰੇ ਲੜਾਕੂਆਂ ਨੂੰ ਹਰਾ ਦੇਵੋਂਗੇ।
3ਹਰ ਰੋਜ਼ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਆਪਣੀ ਫ਼ੌਜ ਨਾਲ ਮਾਰਚ ਕਰੋ। ਛੇ ਦਿਨਾ ਤੱਕ ਇਵੇਂ ਹੀ ਕਰੋ।
4ਜਾਜਕਾਂ ਨੂੰ ਪਵਿੱਤਰ ਸੰਦੂਕ ਚੁੱਕਣ ਲਈ ਆਖੋ ਜਾਜਕਾਂ ਵਿੱਚੋਂ ਸੱਤ ਜਾਣਿਆ ਨੂੰ ਭੇਡੂਆਂ ਦੇ ਸਿੰਗਾ ਤੋਂ ਬਣੀਆਂ ਤੂਰ੍ਹੀਆਂ ਲਿਆਉਣ ਲਈ ਆਖੋ ਅਤੇ ਪਵਿੱਤਰ ਸੰਦੂਕ ਦੇ ਸਾਮ੍ਹਣੇ ਮਾਰਚ ਕਰੋ। ਸੱਤਵੇਂ ਦਿਨ ਸ਼ਹਿਰ ਦੇ ਗਿਰਦ ਸੱਤ ਵਾਰੀ ਮਾਰਚ ਕਰੋ। ਸੱਤਵੇਂ ਦਿਨ ਜਾਜਕਾਂ ਨੂੰ ਉਦੋਂ ਤੂਰ੍ਹੀਆਂ ਵਜਾਉਣ ਲਈ ਆਖੋ ਜਦੋਂ ਉਹ ਮਾਰਚ ਕਰ ਰਹੇ ਹੋਣ।
5ਜਾਜਕ ਤੂਰ੍ਹੀਆਂ ਨਾਲ ਬਹੁਤ ਉੱਚਾ ਸ਼ੋਰ ਪੈਦਾ ਕਰਨਗੇ। ਜਦੋਂ ਤੁਸੀਂ ਉਹ ਸ਼ੋਰ ਸੁਣੋ ਤਾਂ ਸਾਰੇ ਲੋਕਾਂ ਨੂੰ ਸ਼ੋਰ ਮਚਾਉਣਾ ਸ਼ੁਰੂ ਕਰਨ ਲਈ ਆਖੋ। ਜਦੋਂ ਤੁਸੀਂ ਇਵੇਂ ਕਰੋਂਗੇ, ਤਾਂ ਸ਼ਹਿਰ ਦੀਆਂ ਕੰਧਾਂ ਢਹਿ ਜਾਣਗੀਆਂ ਅਤੇ ਤੁਹਾਡੇ ਲੋਕ ਸ਼ਹਿਰ ਵਿੱਚ ਸਿਧੇ ਹੀ ਪ੍ਰਵੇਸ਼ ਕਰਨ ਦੇ ਯੋਗ ਹੋ ਜਾਣਗੇ।”
6ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਇਕਠਿਆ ਕੀਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕੋ। ਅਤੇ ਸੱਤ ਜਾਜਕਾਂ ਨੂੰ ਤੂਰ੍ਹੀਆਂ ਚੁੱਕੇ ਅਤੇ ਸੰਦੂਕ ਦੇ ਅੱਗੇ ਮਾਰਚ ਕਰਨ ਲਈ ਆਖੋ।”
7ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ, “ਹੁਣ, ਜਾਓ! ਸ਼ਹਿਰ ਦੇ ਇਰਦ-ਗਿਰਦ ਮਾਰਚ ਕਰੋ। ਹਥਿਆਰ ਬੰਦ ਸਿਪਾਹੀ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨਗੇ।”
8ਜਦੋਂ ਯਹੋਸ਼ੁਆ ਨੇ ਉਨ੍ਹਾਂ ਨੂੰ ਇਹ ਸਭ ਕੁਝ ਦੱਸਿਆ, ਸ੍ਸੱਤ ਜਾਜਕ ਭੇਡੂ ਦੇ ਸਿੰਗ ਵਜਾਉਂਦੇ ਹੋਏ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨ ਲੱਗ ਪਏ। ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਣ ਵਾਲੇ ਜਾਜਕ ਉਨ੍ਹਾਂ ਦੇ ਪਿਛੇ ਗਏ।
9ਹਥਿਆਰ ਬੰਦ ਸਿਪਾਹੀ ਜਿਹੜੇ ਜਾਜਕਾਂ ਦੇ ਅੱਗੇ ਮਾਰਚ ਕਰ ਰਹੇ ਸਨ ਤੂਰ੍ਹੀਆਂ ਵਜਾ ਰਹੇ ਸਨ ਅਤੇ ਬਾਕੀ ਦੇ ਆਦਮੀ ਪਵਿੱਤਰ ਸੰਦੂਕ ਦੇ ਪਿਛੇ ਤੁਰ ਪਏ। ਇਸ ਤਰ੍ਹਾਂ, ਉਹ ਮਾਰਚ ਕਰਦੇ ਅਤੇ ਭੇਡੂ ਦੇ ਸਿੰਗ ਵਜਾਉਂਦੇ ਹੋਏ ਸ਼ਹਿਰ ਦੇ ਗਿਰਦ ਘੁੰਮੇ।
10ਯਹੋਸ਼ੁਆ ਨੇ ਲੋਕਾਂ ਨੂੰ ਜੰਗ ਦਾ ਨਾਹਰਾ ਨਾ ਮਾਰਨ ਲਈ ਆਖਿਆ ਹੋਇਆ ਸੀ। ਉਸਨੇ ਆਖਿਆ, “ਸ਼ੋਰ ਨਾ ਮਚਾਉ। ਉਦੋਂ ਤੱਕ ਇੱਕ ਸ਼ਬਦ ਨਹੀਂ ਬੋਲਣਾ ਜਦੋਂ ਤੱਕ ਮੈਂ ਆਖਦਾ ਨਹੀਂ। ਫ਼ੇਰ ਤੁਸੀਂ ਸ਼ੋਰ ਮਚਾ ਸਕੋਂਗੇ!”
11ਇਸ ਲਈ ਯਹੋਸ਼ੁਆ ਨੇ ਜਾਜਕਾਂ ਕੋਲੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਇੱਕ ਵਾਰੀ ਸ਼ਹਿਰ ਦੇ ਗਿਰਦ ਘੁਮਾਇਆ ਫ਼ੇਰ ਉਸ ਡੇਰੇ ਤੇ ਵਾਪਸ ਚਲੇ ਗਏ ਅਤੇ ਰਾਤ ਉਥੇ ਹੀ ਬਿਤਾਈ।
12ਅਗਲੀ ਸਵੇਰ, ਸੁਵਖਤੇ ਹੀ ਯਹੋਸ਼ੁਆ ਉਠ ਖੜਾ ਹੋਇਆ। ਜਾਜਕਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਫ਼ੇਰ ਚੁੱਕ ਲਿਆ।
13ਅਤੇ ਸੱਤ ਜਾਜਕਾਂ ਨੇ ਸੱਤ ਤੂਰ੍ਹੀਆਂ ਚੁੱਕ ਲਈਆਂ। ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਦੇ ਹੋਏ ਅਤੇ ਤੂਰ੍ਹੀਆਂ ਵਜਾਉਂਦੇ ਹੋਏ ਤੁਰ ਰਹੇ ਸਨ। ਹਥਿਆਰ ਬੰਦ ਸਿਪਾਹੀ ਉਨ੍ਹਾਂ ਦੇ ਅੱਗੇ ਮਾਰਚ ਕਰ ਰਹੇ ਸਨ। ਬਾਕੀ ਦੇ ਲੋਕ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਪਿਛੇ ਮਾਰਚ ਕਰ ਰਹੇ ਸਨ। ਉਹ ਮਾਰਚ ਕਰਦੇ ਹੋਏ ਅਤੇ ਤੂਰ੍ਹੀਆਂ ਵਜਾਉਂਦੇ ਹੋ ਸ਼ਹਿਰ ਦੇ ਆਲੇ-ਦੁਆਲੇ ਗਏ।
14ਇਸ ਲਈ ਦੂਸਰੇ ਦਿਨ ਵੀ ਉਨ੍ਹਾਂ ਸਾਰਿਆਂ ਨੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਮਾਰਚ ਕੀਤੀ। ਅਤੇ ਫ਼ੇਰ ਉਹ ਡੇਰੇ ਵੱਲ ਵਾਪਸ ਚਲੇ ਗਏ। ਉਨ੍ਹਾਂ ਨੇ ਛੇ ਦਿਨਾ ਤੱਕ ਹਰ ਰੋਜ਼ ਇਹੀ ਕੁਝ ਕਰਨਾ ਜਾਰੀ ਰੱਖਿਆ।
15ਸੱਤਵੇਂ ਦਿਨ ਉਹ ਸਰਘੀ ਵੇਲੇ ਉਠ ਖਲੋਤੇ। ਅਤੇ ਉਨ੍ਹਾਂ ਨੇ ਸ਼ਹਿਰ ਦੇ ਆਲੇ-ਦੁਆਲੇ ਸੱਤ ਵਾਰੀ ਮਾਰਚ ਕੀਤੀ। ਉਨ੍ਹਾਂ ਨੇ ਉਸੇ ਤਰ੍ਹਾਂ ਨਾਲ ਮਾਰਚ ਕੀਤੀ ਜਿਵੇਂ ਇਸ ਤੋਂ ਪਹਿਲਾਂ ਦੇ ਦਿਨਾਂ ਵਿੱਚ ਕੀਤਾ ਸੀ, ਪਰ ਉਸ ਦਿਨ ਉਨ੍ਹਾਂ ਨੇ ਸ਼ਹਿਰ ਦੇ ਦੁਆਲੇ ਸੱਤ ਵਾਰੀ ਮਾਰਚ ਕੀਤੀ।
16ਜਦੋਂ ਉਨ੍ਹਾਂ ਨੇ ਸ਼ਹਿਰ ਦਾ ਸੱਤਵਾਂ ਚਕਰ ਕਢਿਆ ਤਾਂ ਜਾਜਕਾਂ ਨੇ ਆਪਣੀਆਂ ਤੂਰ੍ਹੀਆਂ ਵਜਾਈਆਂ। ਉਸ ਵੇਲੇ ਯਹੋਸ਼ੁਆ ਨੇ ਆਦੇਸ਼ ਦਿੱਤਾ: “ਹੁਣ, ਸ਼ੋਰ ਮਚਾਉ! ਯਹੋਵਾਹ ਤੁਹਾਨੂੰ ਇਹ ਸ਼ਹਿਰ ਦੇ ਰਿਹਾ ਹੈ!
17ਇਹ ਸ਼ਹਿਰ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਹੈ। ਸਿਰਫ਼ ਵੇਸਵਾ ਰਾਹਾਬ ਅਤੇ ਉਸਦੇ ਘਰ ਦੇ ਸਾਰੇ ਆਦਮੀ ਜਿਉਂਦੇ ਬਚਣਗੇ। ਇਨ੍ਹਾਂ ਲੋਕਾਂ ਨੂੰ ਬਿਲਕੁਲ ਨਾ ਮਾਰਿਆ ਜਾਵੇ ਕਿਉਂਕਿ ਰਾਹਾਬ ਨੇ ਦੋ ਜਸੂਸਾਂ ਦੀ ਸਹਾਇਤਾ ਕੀਤੀ ਸੀ।
18ਅਤੇ ਇਹ ਵੀ ਯਾਦ ਰਖੋ ਸਾਨੂੰ ਹੋਰ ਹਰ ਚੀਜ਼ ਜ਼ਰੂਰ ਤਬਾਹ ਕਰ ਦੇਣੀ ਚਾਹੀਦੀ ਹੈ। ਉਹ ਚੀਜ਼ਾਂ ਨਹੀਂ ਚੁੱਕਣੀਆਂ। ਜੇ ਤੁਸੀਂ ਉਹ ਚੀਜ਼ਾਂ ਚੁੱਕ ਲਵੋਂਗੇ ਅਤੇ ਉਨ੍ਹਾਂ ਨੂੰ ਡੇਰੇ ਵਿੱਚ ਲੈ ਆਵੋਂਗੇ ਤਾਂ ਤੁਹਾਨੂੰ ਖੁਦ ਨੂੰ ਵੀ ਤਬਾਹ ਕਰ ਦਿੱਤਾ ਜਾਵੇਗਾ। ਅਤੇ ਤੁਸੀਂ ਇਸਰਾਏਲ ਦੇ ਸਮੂਹ ਲੋਕਾਂ ਲਈ ਮੁਸੀਬਤ ਦਾ ਕਾਰਣ ਬਣੋਗੇ।
19ਸਾਰੀਆਂ ਚਾਂਦੀ ਅਤੇ ਸੋਨੇ ਅਤੇ ਪਿੱਤਲ ਅਤੇ ਲੋਹੇ ਦੀਆਂ ਚੀਜ਼ਾਂ ਯਹੋਵਾਹ ਦੀਆਂ ਹਨ। ਉਨ੍ਹਾਂ ਚੀਜ਼ਾਂ ਨੂੰ ਅਵੱਸ਼ ਯਹੋਵਾਹ ਦੇ ਤੋਂਸ਼ੇ ਖਾਨੇ ਵਿੱਚ ਰੱਖਿਆ ਜਾਣਾ ਚਾਹੀਦਾ ਹੈ।”
20ਜਾਜਕਾਂ ਨੇ ਤੂਰ੍ਹੀਆਂ ਵਜਾਈਆਂ। ਲੋਕਾਂ ਨੇ ਤੂਰ੍ਹੀਆਂ ਦੀ ਆਵਾਜ਼ ਸੁਣੀ ਅਤੇ ਸ਼ੋਰ ਮਚਾਉਣ ਲੱਗੇ। ਕੰਧਾਂ ਢਹਿ ਗਈਆਂ ਅਤੇ ਲੋਕ ਸਿਧੇ ਸ਼ਹਿਰ ਵੱਲ ਦੌੜੇ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਹਰਾ ਦਿੱਤਾ।
21ਲੋਕਾਂ ਨੇ ਸ਼ਹਿਰ ਦੀ ਹਰ ਚੀਜ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਉਥੋਂ ਦੀ ਹਰ ਜਾਨਦਾਰ ਸ਼ੈਅ ਤਬਾਹ ਕਰ ਦਿੱਤੀ। ਉਨ੍ਹਾਂ ਨੇ ਜਵਾਨ ਆਦਮੀਆਂ ਅਤੇ ਬੁਢਿਆਂ ਨੂੰ ਜਵਾਨ ਔਰਤਾ ਅਤੇ ਬੁਢੀਆਂ ਔਰਤਾਂ ਨੂੰ, ਜਾਨਵਰਾ, ਭੇਡਾਂ ਅਤੇ ਗਧਿਆ ਨੂੰ ਮਾਰ ਮੁਕਾਇਆ।
22ਯਹੋਸ਼ੁਆ ਨੇ ਦੋਹਾਂ ਜਸੂਸਾਂ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ, “ਵੇਸਵਾ ਦੇ ਘਰ ਜਾਉ। ਉਸਨੂੰ ਬਾਹਰ ਲਿਆਉ। ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਲਿਆਉ ਜਿਹੜੇ ਉਸਦੇ ਨਾਲ ਹਨ। ਅਜਿਹਾ ਇਸ ਵਾਸਤੇ ਕਰੋ ਕਿਉਂਕਿ ਤੁਸੀਂ ਉਸ ਨਾਲ ਇਕਰਾਰ ਕੀਤਾ ਸੀ।”
23ਇਸ ਲਈ ਉਹ ਦੋਵੇਂ ਉਸਦੇ ਘਰ ਵਿੱਚ ਗਏ ਅਤੇ ਰਾਹਾਬ ਨੂੰ ਬਾਹਰ ਲੈ ਆਏ। ਉਨ੍ਹਾਂ ਨੇ ਉਸਦੇ ਪਿਤਾ, ਮਾਤਾ, ਭਰਾਵਾ ਉਸਦੇ ਸਾਰੇ ਪਰਿਵਾਰ ਅਤੇ ਹੋਰ ਸਾਰੇ ਲੋਕਾਂ ਨੂੰ ਜੋ ਉਸਦੇ ਨਾਲ ਸਨ, ਬਾਹਰ ਲਿਆਂਦਾ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਡੇਰੇ ਤੋਂ ਬਾਹਰ ਸੁਰਖਿਅਤ ਥਾਂ ਉੱਤੇ ਬਿਠਾ ਦਿੱਤਾ।
24ਫ਼ੇਰ ਇਸਰਾਏਲ ਦੇ ਲੋਕਾਂ ਨੇ ਸਾਰਾ ਸ਼ਹਿਰ ਸਾੜ ਦਿੱਤਾ। ਉਨ੍ਹਾਂ ਨੇ ਚਾਂਦੀ, ਸੋਨੇ, ਪਿੱਤਲ ਅਤੇ ਲੋਹੇ ਦੀਆਂ ਬਣੀਆਂ ਹੋਈਆਂ ਚੀਜ਼ਾਂ ਤੋਂ ਇਲਾਵਾ ਹੋਰ ਹਰ ਸ਼ੈਅ ਸਾੜ ਦਿੱਤੀ। ਉਨ੍ਹਾਂ ਨੇ ਇਹ ਚੀਜ਼ਾਂ ਯਹੋਵਾਹ ਦੇ ਤੋਂਸ਼ੇਖਾਨੇ ਵਿੱਚ ਰੱਖ ਦਿੱਤੀਆਂ।
25ਯਹੋਸ਼ੁਆ ਨੇ ਵੇਸਵਾ ਰਾਹਾਬ ਨੂੰ, ਉਸਦੇ ਪਰਿਵਾਰ ਅਤੇ ਉਨ੍ਹਾਂ ਹੋਰ ਸਾਰੇ ਲੋਕਾਂ ਨੂੰ ਬਚਾ ਲਿਆ ਜਿਹੜੇ ਉਸਦੇ ਨਾਲ ਸਨ। ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ ਕਿਉਂਕਿ ਰਾਹਾਬ ਨੇ ਉਨ੍ਹਾਂ ਜਸੂਸਾਂ ਦੀ ਸਹਾਇਤਾ ਕੀਤੀ ਸੀ। ਜਿਨ੍ਹਾਂ ਨੂੰ ਯਹੋਸ਼ੁਆ ਨੇ ਯਰੀਹੋ ਵਿੱਚ ਭੇਜਿਆ ਸੀ ਰਾਹਾਬ ਅੱਜ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੀ ਹੈ।
26ਉਸ ਵੇਲੇ, ਯਹੋਸ਼ੁਆ ਨੇ ਇਹ ਮਹੱਤਵਪੂਰਣ ਇਕਰਾਰ ਕੀਤਾ,“ਯਹੋਵਾਹ ਉਸ ਆਦਮੀ ਨੂੰ ਸਰਾਪੇਗਾਜੋ ਯਰੀਹੋ ਸ਼ਹਿਰ ਨੂੰ ਫ਼ਿਰ ਤੋਂ ਉਸਾਰੇਗਾ।ਉਹ ਜੋ ਉਸ ਸ਼ਹਿਰ ਦੀ ਬੁਨਿਆਦ ਰਖੇਗਾ ਆਪਣਾਸਭ ਤੋਂ ਵੱਡਾ ਪੁੱਤਰ ਗਵਾ ਲਵੇਗਾ।ਜੋ ਵੀ ਕੋਈ ਆਦਮੀ ਫ਼ਾਟਕ ਖੜਾ ਕਰੇਗਾ ਆਪਣੇਸਭ ਤੋਂ ਛੋਟੇ ਪੁੱਤਰ ਨੂੰ ਗਵਾ ਲਵੇਗਾ।”
27ਇਸ ਲਈ ਯਹੋਵਾਹ ਯਹੋਸ਼ੁਆ ਦੇ ਨਾਲ ਸੀ। ਅਤੇ ਯਹੋਸ਼ੁਆ ਸਾਰੇ ਦੇਸ਼ ਵਿੱਚ ਪ੍ਰਸ਼ਿਧ ਹੋ ਗਿਆ।



  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية