BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।

ਜ਼ਬੂਰ 71:23


 

ਅਧਿਆਇ 11ਯਹੂਦਾਹ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਪੁਛਿਆ, “ਸਾਡੇ ਕਿਹੜੇ ਪਰਿਵਾਰ-ਸਮੂਹ ਪਹਿਲਾਂ ਜਾਣਗੇ ਅਤੇ ਕਨਾਨੀਆਂ ਨੇ ਖਿਲਾਫ਼ ਸਾਡੇ ਲਈ ਲੜਨਗੇ?”
2ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਯਹੂਦਾਹ ਦਾ ਪਰਿਵਾਰ-ਸਮੂਹ ਜਾਵੇਗਾ। ਮੈਂ ਉਸਨੂੰ ਧਰਤੀ ਜਿੱਤਣ ਦੇਵਾਂਗਾ।”
3ਯਹੂਦਾਹ ਦੇ ਆਦਮੀਆਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਆਪਣੇ ਭਰਾਵਾਂ ਪਾਸੋਂ ਮਦਦ ਮਂਗੀ। ਯਹੂਦਾਹ ਦੇ ਬੰਦਿਆਂ ਨੇ ਆਖਿਆ, “ਭਰਾਵੋ, ਯਹੋਵਾਹ ਨੇ ਸਾਨੂੰ ਸਾਰਿਆਂ ਨੂੰ ਕੁਝ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਜੇ ਤੁਸੀਂ ਸਾਡੀ ਧਰਤੀ ਲਈ ਸਾਡੇ ਨਾਲ ਆਕੇ ਲੜਨ ਵਿੱਚ ਮਦਦ ਕਰੋਂਗੇ ਤਾਂ ਅਸੀਂ ਤੁਹਾਡੀ ਧਰਤੀ ਲਈ ਤੁਹਾਡੇ ਨਾਲ ਜਾਕੇ ਲੜਨ ਵਿੱਚ ਮਦਦ ਕਰਾਂਗੇ।” ਤਾਂ ਸ਼ਿਮਓਨ ਦੇ ਬੰਦੇ ਯਹੂਦਾਹ ਦੇ ਆਪਣੇ ਭਰਾਵਾਂ ਦੀ ਲੜਾਈ ਵਿੱਚ ਮਦਦ ਕਰਨ ਲਈ ਮੰਨ ਗਏ।
4ਯਹੋਵਾਹ ਨੇ ਯਹੂਦਾਹ ਦੇ ਬੰਦਿਆਂ ਦੀ ਕਨਾਨੀਆਂ ਅਤੇ ਫ਼ਰਿਜ਼ੀਆਂ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਯਹੂਦਾਹ ਦੇ ਬੰਦਿਆਂ ਨੇ
5ਬਜ਼ਕ ਸ਼ਹਿਰ ਵਿੱਚ ਯਹੂਦਾਹ ਦੇ ਬੰਦਿਆਂ ਨੇ ਬਜ਼ਕ ਦੇ ਹਾਕਮ ਨੂੰ ਲਭ ਲਿਆ ਅਤੇ ਉਸ ਨਾਲ ਲੜਾਈ ਕੀਤੀ। ਯਹੂਦਾਹ ਦੇ ਬੰਦਿਆਂ ਨੇ ਕਨਾਨੀਆਂ ਅਤੇ ਫ਼ਰਿਜ਼ੀਆਂ ਨੂੰ ਹਰਾ ਦਿੱਤਾ।
6ਬਜ਼ਕ ਦੇ ਹਾਕਮ ਨੇ ਬਚ ਨਿਕਲਣ ਦੀ ਕੋਸ਼ਿਸ਼ ਕੀਤੀ ਪਰ ਯਹੂਦਾਹ ਦੇ ਲੋਕਾਂ ਨੇ ਉਸਦਾ ਪਿੱਛਾ ਕੀਤਾ ਅਤੇ ਉਸਨੂੰ ਫ਼ੜ ਲਿਆ। ਉਨ੍ਹਾਂ ਨੇ ਉਸਦੇ ਹੱਥਾਂ ਦੇ ਅਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।
7ਤਾਂ ਬਜ਼ਕ ਦੇ ਹਾਕਮ ਨੇ ਆਖਿਆ, “ਮੈਂ
8ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਵਿਰੁੱਧ ਲੜਾਈ ਕੀਤੀ ਅਤੇ ਉਸ ਉੱਤੇ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਉਨ੍ਹਾਂ ਨੇ ਸ਼ਹਿਰ ਨੂੰ ਸਾੜ ਦਿੱਤਾ।
9ਫ਼ੇਰ ਯਹੂਦਾਹ ਦੇ ਲੋਕ ਕਨਾਨੀਆਂ ਦੇ ਖਿਲਾਫ਼ ਲੜਨ ਲਈ ਹੇਠਾਂ ਵੱਲ ਨੂੰ ਗਏ ਜਿਹੜੇ ਨੇਜੇਵ ਵਿੱਚ, ਪਹਾੜੀ ਪ੍ਰਦੇਸ਼ ਵਿੱਚ ਅਤੇ ਸਮੁੰਦਰੀ ਤਟ੍ਟ ਦੇ ਇਲਾਕੇ ਵਿੱਚ ਰਹਿੰਦੇ ਸਨ।
10ਯਹੂਦਾਹ ਦੇ ਬੰਦੇ ਉਨ੍ਹਾਂ ਕਨਾਨੀ ਲੋਕਾਂ ਨਾਲ ਲੜਨ ਲਈ ਗਏ ਜਿਹੜੇ ਹਬਰੋਨ ਸ਼ਹਿਰ ਵਿੱਚ ਰਹਿੰਦੇ ਸਨ। (ਹਬਰੋਨ ਦਾ ਨਾਮ ਕਿਰਯਥ ਅਰਬਾ ਸੀ।) ਯਹੂਦਾਹ ਦੇ ਬੰਦਿਆਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨਾਮ ਦੇ ਬੰਦਿਆਂ ਨੂੰ ਹਰਾਇਆ।
11ਯਹੂਦਾਹ ਦੇ ਲੋਕ ਉਥੋਂ ਤੁਰਕੇ ਦਬੀਰ ਦੇ ਸ਼ਹਿਰ ਨੂੰ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਨ ਲਈ ਚਲੇ ਗਏ। ਪਿਛਲੇ ਸਮੇਂ ਵਿੱਚ ਦਬੀਰ ਕਿਰਯਥ ਸੇਫ਼ਰ ਕਹਾਉਂਦਾ ਸੀ।
12ਇਸਤੋਂ ਪਹਿਲਾਂ ਕਿ ਯਹੂਦਾਹ ਦੇ ਬੰਦੇ ਲੜਾਈ ਸ਼ੁਰੂ ਕਰਦੇ, ਕਾਲੇਬ ਨੇ ਆਦਮੀਆਂ ਨਾਲ ਇੱਕ ਇਕਰਾਰ ਕੀਤਾ। ਕਾਲੇਬ ਨੇ ਆਖਿਆ, “ਮੈਂ ਕਿਰਯਥ ਸੇਫ਼ਰ ਉੱਤੇ ਹਮਲਾ ਕਰਨਾ ਚਾਹੁੰਦਾ ਹਾਂ। ਮੈਂ ਆਪਣੀ ਧੀ ਅਕਸਾਹ ਦਾ ਸਾਕ ਉਸ ਆਦਮੀ ਨੂੰ ਦੇ ਦਿਆਂਗਾ ਜਿਹੜਾ ਉਸ ਸ਼ਹਿਰ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰ ਲਵੇਗਾ। ਮੈਂ ਉਸ ਆਦਮੀ ਨਾਲ ਆਪਣੀ ਧੀ ਨੂੰ ਵਿਆਹ ਦਿਆਂਗਾ।”
13ਕਾਲੇਬ ਦਾ ਇੱਕ ਛੋਟਾ ਭਰਾ ਕਨਜ਼ ਸੀ। ਕਨਜ਼ ਦਾ ਇੱਕ ਲੜਕਾ ਸੀ ਅਥਨੀਏਲ। ਅਥਨੀਏਲ ਨੇ ਕਿਰਯਥ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਇਸ ਲਈ ਕਾਲੇਬ ਨੇ ਅਥਨੀਏਲ ਨਾਲ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿੱਤਾ।
14ਅਕਸਾਹ ਅਥਨੀਏਲ ਦੇ ਨਾਲ ਰਹਿਣ ਲਈ ਚਲੀ ਗਈ। ਉਸ ਨੇ ਅਥਨੀਏਲ ਨੂੰ ਆਪਣੇ ਪਿਤਾ ਪਾਸੋਂ ਕੁਝ ਜ਼ਮੀਨ ਮੰਗਣ ਲਈ ਕਿਹਾ। ਅਕਸਾਹ ਆਪਣੇ ਪਿਤਾ ਨੂੰ ਮਿਲਣ ਗਈ ਜਦੋਂ ਉਹ ਆਪਣੇ ਖੋਤੇ ਤੋਂ ਉੱਤਰੀ, ਤਾਂ ਕਾਲੇਬ ਨੇ ਪੁਛਿਆ, “ਕੀ ਹੋਇਆ?”
15ਅਕਸਾਹ ਨੇ ਕਾਲੇਬ ਨੂੰ ਜਵਾਬ ਦਿੱਤਾ, “ਮੈਨੂੰ ਅਸੀਸ ਦੇ। ਤੂੰ ਮੈਨੂੰ ਨੇਜ਼ੇਵ ਵਿੱਚ ਮਾਰੂ ਜ਼ਮੀਨ ਦਿੱਤੀ ਹੈ। ਕਿਰਪਾ ਕਰਕੇ ਮੈਨੂੰ ਕੁਝ ਜ਼ਮੀਨ ਦੇ ਜਿਸ ਵਿੱਚ ਪਾਣੀ ਹੋਵੇ।” ਇਸ ਲਈ ਕਾਲੇਬ ਨੇ ਉਸਨੂੰ ਜ਼ਮੀਨ ਵਿੱਚ ਪਾਣੀ ਦੇ ਉੱਪਰ ਅਤੇ ਹੇਠਲੇ ਤਲਾਅ ਦੇ ਦਿਤਾ।
16ਕੇਨੀ ਲੋਕਾਂ ਨੇ ਖਜ਼ੂਰਾਂ ਦਾ ਸ਼ਹਿਰ (ਯਰੀਹੋ) ਛੱਡ ਦਿੱਤਾ ਅਤੇ ਯਹੂਦਾਹ ਦੇ ਲੋਕਾਂ ਨਾਲ ਚਲੇ ਗਏ। ਉਹ ਲੋਕ ਯਹੂਦਾਹ ਦੇ ਮਾਰੂਥਲ ਅੰਦਰ ਉਥੋਂ ਦੇ ਲੋਕਾਂ ਨਾਲ ਰਹਿਣ ਲਈ ਚਲੇ ਗਏ। ਇਹ ਨੇਜ਼ੇਵ ਅੰਦਰ ਅਰਾਦ ਸ਼ਹਿਰ ਦੇ ਨੇੜੇ ਸੀ। (ਕੇਨੀ ਲੋਕ ਮੂਸਾ ਦੇ ਸਹੁਰੇ ਪਰਿਵਾਰ ਵਿੱਚੋਂ ਸਨ।)
17ਕੁਝ ਕਨਾਨੀ ਲੋਕ ਸਫ਼ਾਥ ਸ਼ਹਿਰ ਦੇ ਵਿੱਚ ਰਹਿੰਦੇ ਸਨ। ਇਸ ਲਈ ਯਹੂਦਾਹ ਦੇ ਆਦਮੀਆਂ ਅਤੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਇਨ੍ਹਾਂ ਕਨਾਨੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਸ਼ਹਿਰ ਦਾ ਨਾਮ ਹਾਰਮਾਹ ਰੱਖ ਦਿੱਤਾ।
18ਯਹੂਦਾਹ ਦੇ ਆਦਮੀਆਂ ਨੇ ਅਜ਼ਾਹ੍ਹ ਦਾ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਅਸਕਲੋਨ ਅਤੇ ਅਕਰੋਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ।
19ਜਦੋਂ ਯਹੂਦਾਹ ਦੇ ਆਦਮੀ ਲੜੇ ਸਨ ਤਾਂ ਯਹੋਵਾਹ ਉਨ੍ਹਾਂ ਵੱਲ ਸੀ। ਉਨ੍ਹਾਂ ਨੇ ਪਹਾੜੀ ਪ੍ਰਦੇਸ਼ ਦੀ ਧਰਤੀ ਹਾਸਿਲ ਕਰ ਲਈ। ਪਰ ਯਹੂਦਾਹ ਦੇ ਆਦਮੀ ਵਾਦੀਆਂ ਵਿਚਲੀ ਧਰਤੀ ਹਾਸਿਲ ਕਰਨ ਵਿੱਚ ਅਸਫ਼ਲ ਰਹੇ, ਕਿਉਂਕਿ ਉਥੋਂ ਦੇ ਰਹਿਣ ਵਾਲੇ ਲੋਕਾਂ ਕੋਲ ਲੋਹੇ ਦੇ ਰਥ ਸਨ।
20ਮੂਸਾ ਨੇ ਹਬਰੋਨ ਦੇ ਨੇੜੇ ਦੀ ਧਰਤੀ ਕਾਲੇਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਉਹ ਧਰਤੀ ਕਾਲੇਬ ਦੇ ਪਰਿਵਾਰ ਨੂੰ ਦਿੱਤੀ ਗਈ। ਕਾਲੇਬ ਦੇ ਬੰਦਿਆਂ ਨੇ ਅਨਾਕ ਦੇ ਤਿੰਨ ਪੁੱਤਰਾਂ ਨੂੰ ਉਹ ਥਾਂ ਛੱਡਣ ਲਈ ਮਜ਼ਬੂਰ ਕਰ ਦਿੱਤਾ।
21ਬਿਨਯਾਮੀਨ ਦਾ ਪਰਿਵਾਰ-ਸਮੂਹ ਯਬੂਸੀ ਲੋਕਾਂ ਨੂੰ ਯਰੂਸ਼ਲਮ ਛੱਡਣ ਲਈ ਮਜ਼ਬੂਰ ਨਹੀਂ ਕਰ ਸਕਿਆ। ਇਸ ਲਈ ਅੱਜ ਵੀ ਯਬੂਸੀ ਲੋਕ ਯਰੂਸ਼ਲਮ ਵਿੱਚ ਬਿਨਯਾਮੀਨ ਦੇ ਲੋਕਾਂ ਨਾਲ ਰਹਿੰਦੇ ਹਨ।
22ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦੇ ਬੈਤੇਲ ਦੇ ਸ਼ਹਿਰ ਦੇ ਖਿਲਾਫ਼ ਲੜਨ ਲਈ ਗਏ। ਪਿਛਲੇ ਸਮੇਂ ਵਿੱਚ ਬੈਤੇਲ ਦਾ ਨਾਮ ਲੂਜ਼ ਸੀ। ਯਹੋਵਾਹ ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਵੱਲ ਸੀ। ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਨੇ ਬੈਤੇਲ ਦੇ ਸ਼ਹਿਰ ਅੰਦਰ ਕੁਝ ਜਾਸੁਸਾਂ ਨੂੰ ਭੇਜਿਆ। ਇਹ ਲੋਕ ਬੈਤੇਲ ਸ਼ਹਿਰ ਨੂੰ ਹਰਾਉਣ ਦੇ ਢੰਗ ਲਭਣ ਲੱਗੇ।
23
24ਜਦੋਂ ਜਾਸੂਸ ਬੈਤੇਲ ਦੇ ਸ਼ਹਿਰ ਨੂੰ ਦੇਕ ਰਹੇ ਸਨ, ਉਨ੍ਹਾਂ ਨੇ ਸ਼ਹਿਰ ਵਿੱਚੋਂ ਬਾਹਰ ਆਉਂਦੇ ਇੱਕ ਆਦਮੀ ਨੂੰ ਦੇਖਿਆ। ਜਾਸੂਸਾਂ ਨੇ ਉਸ ਆਦਮੀ ਨੂੰ ਆਖਿਆ, “ਸਾਨੂੰ ਸ਼ਹਿਰ ਵਿੱਚ ਦਾਖਲ ਹੋਣ ਦਾ ਗੁਪਤ ਰਸਤਾ ਦਿਖਾਓ। ਅਸੀਂ ਸ਼ਹਿਰ ਉੱਤੇ ਹਮਲਾ ਕਰਾਂਗੇ। ਪਰ ਜੇ ਤੂੰ ਸਾਡੀ ਸਹਾਇਤਾ ਕਰੇਂਗਾ ਤਾਂ ਅਸੀਂ ਤੈਨੂੰ ਕੋਈ ਨੁਕਸਾਨ ਨਹੀਂ ਪਹੁੰਚਾਵਾਂਗੇ।”
25ਉਸ ਆਦਮੀ ਨੇ ਜਾਸੂਸਾਂ ਨੂੰ ਸ਼ਹਿਰ ਵਿੱਚ ਜਾਣ ਵਾਲਾ ਗੁਪਤ ਰਸਤਾ ਦਿਖਾ ਦਿੱਤਾ। ਯੂਸੁਫ਼ ਦੇ ਆਦਮੀਆਂ ਨੇ ਬੈਤੇਲ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਪਰ ਉਨ੍ਹਾਂ ਨੇ ਉਸ ਬੰਦੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਿਸਨੇ ਉਨ੍ਹਾਂ ਦੀ ਮਦਦ ਕੀਤੀ ਸੀ। ਅਤੇ ਉਨ੍ਹਾਂ ਨੇ ਉਸਦੇ ਪਰਿਵਾਰ ਦੇ ਲੋਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ। ਉਸ ਆਦਮੀ ਅਤੇ ਉਸਦੇ ਪਰਿਵਾਰ ਨੂੰ ਆਜ਼ਾਦੀ ਨਾਲ ਜਾਣ ਦੀ ਇਜਾਜ਼ਤ ਦਿੱਤੀ ਗਈ।
26ਉਹ ਆਦਮੀ ਉਸ ਧਰਤੀ ਉੱਤੇ ਚਲਿਆ ਗਿਆ ਜਿਥੇ ਹਿੱਤੀ ਲੋਕ ਰਹਿੰਦੇ ਸਨ ਅਤੇ ਉਸਨੇ ਇੱਕ ਸ਼ਹਿਰ ਉਸਾਰਿਆ। ਉਸਨੇ ਸ਼ਹਿਰ ਦਾ ਨਾਮ ਲੂਜ਼ ਰੱਖਿਆ। ਅਤੇ ਉਸ ਸ਼ਹਿਰ ਦਾ ਨਾਮ ਅੱਜ ਵੀ ਲੂਜ਼ ਹੀ ਹੈ।
27ਬੈਤਸ਼ਾਨ, ਤਾਨਾਕ, ਦੋਰ, ਯਿਬਲਾਮ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ ਕਨਾਨੀ ਲੋਕ ਰਹਿੰਦੇ ਸਨ। ਮਨਸ਼ਹ ਪਰਿਵਾਰ-ਸਮੂਹ ਦੇ ਲੋਕ ਉਨ੍ਹਾਂ ਲੋਕਾਂ ਨੂੰ ਉਹ ਕਸਬੇ ਛੱਡਣ ਲਈ ਮਜ਼ਬੂਰ ਨਹੀਂ ਕਰ ਸਕੇ। ਇਸ ਲਈ ਕਨਾਨੀ ਲੋਕ ਉਥੇ ਹੀ ਰਹੇ। ਉਨ੍ਹਾਂ ਨੇ ਆਪਣੇ ਘਰ ਛੱਡਣ ਤੋਂ ਇਨਕਾਰ ਕਰ ਦਿੱਤਾ।
28ਬਾਦ ਵਿੱਚ ਇਸਰਾਏਲੀ ਵਧੇਰੇ ਤਕਤਵਰ ਬਣ ਗਏ ਅਤੇ ਉਨ੍ਹਾਂ ਨੇ ਕਨਾਨੀਆਂ ਨੂੰ ਆਪਣੇ ਲਈ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਨ ਲਈ ਮਜ਼ਬੂਰ ਕਰ ਦਿੱਤਾ। ਪਰ ਉਹ ਉਨ੍ਹਾਂ ਨੂੰ ਉਹ ਧਰਤੀ ਛੱਡਕੇ ਜਾਣ ਲਈ ਮਜ਼ਬੂਰ ਨਾ ਕਰ ਸਕੇ।
29ਇਫ਼ਰਾਈਂਮ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਇਹੋ ਗੱਲ ਵਾਪਰੀ। ਗਜ਼ਰ ਵਿੱਚ ਕਨਾਨੀ ਲੋਕ ਰਹਿੰਦੇ ਸਨ। ਅਤੇ ਇਫ਼ਰਾਈਮ ਦੇ ਲੋਕਾਂ ਨੇ ਉਨ੍ਹਾਂ ਸਾਰੇ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡਕੇ ਚਲੇ ਜਾਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਲੋਕ ਗਜ਼ਰ ਅੰਦਰ ਇਫ਼ਰਾਈਮ ਦੇ ਲੋਕਾਂ ਨਾਲ ਰਹਿੰਦੇ ਰਹੇ।
30ਇਹੀ ਗੱਲ ਜ਼ਬੂਲੁਨ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਕੁਝ ਕਨਾਨੀ ਕਟਰੋਨ ਅਤੇ ਨਹਲੋਲ ਸ਼ਹਿਰਾਂ ਅੰਦਰ ਰਹਿੰਦੇ ਸਨ। ਜ਼ਬੂਲੁਨ ਦੇ ਲੋਕਾਂ ਨੇ ਇਨ੍ਹਾਂ ਕਨਾਨੀਆਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਉਥੇ ਜ਼ਬੂਲੁਨ ਦੇ ਲੋਕਾਂ ਨਾਲ ਰਹਿੰਦੇ ਰਹੇ। ਪਰ ਜ਼ਬੂਲੁਨ ਦੇ ਲੋਕਾਂ ਨੇ ਉਨ੍ਹਾਂ ਤੋਂ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਵਾਇਆ।
31ਇਹੀ ਗੱਲ ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਵਾਪਰੀ। ਆਸ਼ੇਰ ਦੇ ਲੋਕਾਂ ਨੇ ਹੋਰਨਾਂ ਲੋਕਾਂ ਨੂੰ ਅਕ੍ਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਸ਼ਹਿਰਾਂ ਨੂੰ ਛੱਡਣ ਲਈ ਮਜ਼ਬੂਰ ਨਹੀਂ ਕੀਤਾ।
32ਆਸ਼ੇਰ ਦੇ ਲੋਕਾਂ ਨੇ ਉਨ੍ਹਾਂ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ ਇਸ ਲਈ ਕਨਾਨੀ ਲੋਕ ਆਸ਼ੇਰ ਦੇ ਲੋਕਾਂ ਨਾਲ ਹੀ ਰਹਿੰਦੇ ਰਹੇ।
33ਇਹੀ ਗੱਲ ਨਫ਼ਤਾਲੀ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਨਫ਼ਤਾਲੀ ਦੇ ਲੋਕਾਂ ਨੇ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀਆਂ ਨੂੰ ਆਪਣੇ ਸ਼ਹਿਰ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਨਫ਼ਤਾਲੀ ਦਾ ਪਰਿਵਾਰ-ਸਮੂਹ ਉਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਰਹਿੰਦਾ ਰਿਹਾ। ਅਤੇ ਕਨਾਨੀ ਉਨ੍ਹਾਂ ਲਈ ਜਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਦੇ ਸਨ।
34ਅਮੋਰੀ ਲੋਕਾਂ ਨੇ ਦਾਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੂੰ ਪਹਾੜੀ ਪ੍ਰਦੇਸ਼ ਵਿੱਚ ਰਹਿਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੂੰ ਪਹਾੜਾ ਵਿੱਚ ਰਹਿਣਾ ਪਿਆ ਕਿਉਂਕਿ ਅਮੋਰੀ ਲੋਕ ਉਨ੍ਹਾਂ ਨੂੰ ਹੇਠਾ ਆਕੇ ਵਾਦੀਆਂ ਵਿੱਚ ਨਹੀਂ ਰਹਿਣ ਦਿੰਦੇ ਸਨ।
35ਅਮੋਰੀਆਂ ਨੇ ਹਰਸ ਪਹਾੜ, ਅਯ੍ਯਾਲੋਨ ਅਤੇ ਸ਼ਾਲਬੀਮ ਪਰਬਤ ਉੱਤੇ ਰਹਿਣ ਦਾ ਨਿਰਣਾ ਕੀਤਾ। ਬਾਦ ਵਿੱਚ ਯੂਸੁਫ਼ ਦਾ ਪਰਿਵਾਰ-ਸਮੂਹ ਵਧੇਰੇ ਤਾਕਤਵਰ ਹੋ ਗਿਆ ਅਤੇ ਅਮੋਰੀਆਂ ਨੂੰ ਆਪਣਾ ਜ਼ਬਰਦਸਤੀ ਮਜ਼ਦੂਰ ਬਣਾ ਲਿਆ।
36ਅਮੋਰੀਆਂ ਦੀ ਸਰਹੱਦ ਬਿਛੂ ਪਾਸ ਤੋਂ ਲੈਕੇ ਸੇਲਾ ਤੱਕ ਅਤੇ ਸੇਲਾਂ ਤੋਂ ਅਗਾਂਹ ਪਹਾੜੀ ਪ੍ਰਦੇਸ਼ ਤੀਕ ਸੀ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية