BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

ਅਮਸਾਲ 20:22


 

ਅਧਿਆਇ 101ਜਦੋਂ ਅਬੀਮਲਕ ਮਰ ਗਿਆ, ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਲਈ ਇੱਕ ਹੋਰ ਨਿਆਂਕਾਰ ਭੇਜਿਆ। ਉਸ ਆਦਮੀ ਦਾ ਨਾਮ ਤੋਂਬਾ ਸੀ। ਤੋਂਬਾ ਪੁਆਹ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਪੁਆਹ ਦੋਦੋ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਤੋਂਬਾ ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਤੋਂਬਾ ਸ਼ਾਮੀਰ ਸ਼ਹਿਰ ਵਿੱਚ ਰਹਿੰਦਾ ਸੀ। ਸ਼ਾਮੀਰ ਸ਼ਹਿਰ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਸੀ।
2ਤੋਂਬਾ ਇਸਰਾਏਲ ਦੇ ਲੋਕਾਂ ਲਈ
3ਜਦੋਂ ਤੋਂਬਾ ਮਰਿਆ ਤਾਂ ਪਰਮੇਸ਼ੁਰ ਵੱਲੋਂ ਇੱਕ ਹੋਰ ਨਿਆਂਕਾਰ ਭੇਜਿਆ ਗਿਆ। ਉਸ ਆਦਮੀ ਦਾ ਨਾਮ ਯਾਈਰ ਸੀ। ਯਾਈਰ ਗਿਲਆਦ ਦੇ ਇਲਾਕੇ ਵਿੱਚ ਰਹਿੰਦਾ ਸੀ। ਯਾਈਰ
4ਯਾਈਰ ਦੇ
5ਯਾਈਰ ਮਰ ਗਿਆ ਅਤੇ ਕਾਮੋਨ ਸ਼ਹਿਰ ਵਿੱਚ ਦਫ਼ਨਾਇਆ ਗਿਆ।
6ਇਸਰਾਏਲ ਦੇ ਲੋਕ ਫ਼ੇਰ ਉਹੀ ਗੱਲਾਂ ਕਰਨ ਲੱਗੇ ਜਿਨ੍ਹਾਂ ਨੂੰ ਯਹੋਵਾਹ ਨੇ ਮੰਦਾ ਆਖਿਆ ਸੀ। ਉਹ ਝੂਠੇ ਦੇਵਤਿਆਂ ਬਆਲ ਅਤੇ ਅਸ਼ਤਾਰੋਥ ਦੀ ਉਪਾਸਨਾ ਕਰਨ ਲੱਗ ਪਏ। ਉਹ ਅਰਾਮ ਦੇ ਲੋਕਾਂ ਦੇ ਦੇਵਤਿਆਂ, ਸੀਦੋਨ ਦੇ ਲੋਕਾਂ ਦੇ ਦੇਵਤਿਆਂ, ਮੋਆਬ ਦੇ ਲੋਕਾਂ ਦੇ ਦੇਵਤਿਆਂ, ਅੰਮੋਨ ਦੇ ਲੋਕਾਂ ਦੇ ਦੇਵਤਿਆਂ, ਫ਼ਲਿਸਤੀ ਦੇ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗੇ। ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸਦੀ ਸੇਵਾ ਕਰਨ ਤੋਂ ਹਟ ਗਏ।
7ਇਸ ਲਈ ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਹੋ ਗਿਆ। ਯਹੋਵਾਹ ਨੇ ਫ਼ਲਿਸਤੀ ਲੋਕਾਂ ਅਤੇ ਅੰਮੋਨੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਨੂੰ ਹਰਾ ਦੇਣ।
8ਉਸੇ ਸਾਲ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਹੜੇ ਗਿਲਆਦ ਦੇ ਇਲਾਕੇ ਵਿੱਚ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਰਹਿੰਦੇ ਸਨ। ਇਹ ਉਹੀ ਧਰਤੀ ਸੀ ਜਿਥੇ ਅਮੋਰੀ ਲੋਕ ਰਹਿ ਚੁੱਕੇ ਸਨ। ਇਸਰਾਏਲ ਦੇ ਉਨ੍ਹਾਂ ਲੋਕਾਂ ਨੇ
9ਫ਼ੇਰ ਅੰਮੋਨੀ ਲੋਕ ਯਰਦਨ ਨਦੀ ਦੇ ਪਾਰ ਚਲੇ ਗਏ। ਉਹ ਯਹੂਦਾਹ ਬਿਨਯਾਮੀਨ ਅਤੇ ਇਫ਼ਰਾਈਮ ਦੇ ਲੋਕਾਂ ਨਾਲ ਲੜਨ ਲਈ ਗਏ। ਅੰਮੋਨੀ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ।
10ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਉਨ੍ਹਾਂ ਆਖਿਆ, “ਹੇ ਪਰਮੇਸ਼ੁਰ, ਅਸੀਂ ਤੇਰੇ ਖਿਲਾਫ਼ ਪਾਪ ਕੀਤਾ ਹੈ। ਅਸੀਂ ਆਪਣੇ ਪਰਮੇਸ਼ੁਰ ਨੂੰ ਛੱਡਕੇ ਝੂਠੇ ਦੇਵਤੇ ਬਆਲ ਦੀ ਉਪਾਸਨਾ ਕੀਤੀ।”
11ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਜਵਾਬ ਦਿੱਤਾ, “ਤੁਸੀਂ ਮੇਰੇ ਅੱਗੇ ਉਦੋਂ ਪੁਕਾਰ ਕੀਤੀ ਸੀ ਜਦੋਂ ਮਿਸਰ ਦੇ ਲੋਕਾਂ, ਅੰਮੋਰੀ ਲੋਕਾਂ, ਅੰਮੋਨੀ ਲੋਕਾਂ ਅਤੇ ਫ਼ਲਿਸਤੀਨੀ ਲੋਕਾਂ ਨੇ ਤੁਹਾਨੂੰ ਨੁਕਸਾਨ ਪਹੁੰਚਾਇਆ ਸੀ। ਮੈਂ ਤੁਹਾਨੂੰ ਇਨ੍ਹਾਂ ਲੋਕਾਂ ਤੋਂ ਬਚਾਇਆ ਸੀ।
12ਤੁਸੀਂ ਉਦੋਂ ਮੇਰੇ ਅੱਗੇ ਪੁਕਾਰ ਕੀਤੀ ਜਦੋਂ ਸੀਦੋਨ ਦੇ ਲੋਕਾਂ, ਅਮਾਲੇਕੀ ਲੋਕਾਂ ਅਤੇ ਮਿਦਯਾਨੀ ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ। ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਵੀ ਬਚਾਇਆ।
13ਪਰ ਤੁਸੀਂ ਮੈਨੂੰ ਛੱਡਕੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਹੁਣ ਮੈਂ ਦੁਬਾਰਾ ਤੁਹਾਨੂੰ ਨਹੀਂ ਬਚਾਵਾਂਗਾ।
14ਤੁਸੀਂ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਕਰਨੀ ਪਸੰਦ ਕਰਦੇ ਹੋ, ਇਸ ਲਈ ਜਾਓ ਉਨ੍ਹਾਂ ਦੇਵਤਿਆਂ ਨੂੰ ਸਹਾਇਤਾ ਲਈ ਪੁਕਾਰੋ। ਜਦੋਂ ਤੁਸੀਂ ਮੁਸੀਬਤ ਵਿੱਚ ਹੋ ਤਾਂ ਉਨ੍ਹਾਂ ਦੇਵਤਿਆਂ ਨੂੰ ਤੁਹਾਨੂੰ ਬਚਾਉਣ ਦਿਉ।”
15ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਆਖਿਆ, “ਅਸੀਂ ਪਾਪ ਕੀਤਾ ਹੈ। ਤੁਸੀਂ ਜੋ ਚਾਹੋ ਸਾਡੇ ਨਾਲ ਕਰੋ। ਪਰ ਅੱਜ ਸਾਨੂੰ ਬਚਾਉ।”
16ਫ਼ੇਰ ਇਸਰਾਏਲ ਦੇ ਲੋਕਾਂ ਨੇ ਵਿਦੇਸ਼ੀ ਦੇਵਤਿਆਂ ਨੂੰ ਪਰ੍ਹਾਂ ਸੁੱਟ ਦਿੱਤਾ ਅਤੇ ਇੱਕ ਵਾਰੇ ਫ਼ੇਰ ਯਹੋਵਾਹ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਹੋਰ ਵਧੇਰੇ ਇਸਰਾਏਲ ਦੇ ਦੁੱਖਾਂ ਨੂੰ ਵੇਖਕੇ ਨਾ ਸਹਾਰ ਸਕਿਆ।
17ਅੰਮੋਨੀ ਲੋਕ ਜੰਗ ਲਈ ਇਕਠੇ ਹੋ ਗਏ। ਉਨ੍ਹਾਂ ਦਾ ਡੇਰਾ ਗਿਲਆਦ ਦੇ ਇਲਾਕੇ ਵਿੱਚ ਸੀ। ਇਸਰਾਏਲ ਦੇ ਲੋਕ ਇਕਠੇ ਹੋ ਗਏ। ਉਨ੍ਹਾਂ ਦਾ ਡੇਰਾ ਮਿਸਫ਼ਾਹ ਸ਼ਹਿਰ ਵਿਖੇ ਸੀ।
18ਗਿਲਆਦ ਦੇ ਇਲਾਕੇ ਵਿੱਚ ਰਹਿੰਦੇ ਲੋਕਾਂ ਦੇ ਆਗੂਆਂ ਨੇ ਆਖਿਆ, “ਜਿਹੜਾ ਵੀ ਅੰਮੋਨ ਦੇ ਲੋਕਾਂ ਦੇ ਵਿਰੁੱਧ ਹਮਲਾ ਕਰਨ ਵਿੱਚ ਸਾਡੀ ਅਗਵਾਈ ਕਰੇਗਾ ਉਹ ਗਿਲਆਦ ਵਿੱਚ ਰਹਿੰਦੇ ਸਾਰੇ ਲੋਕਾਂ ਦਾ ਮੁਖੀ ਬਣ ਜਾਵੇਗਾ।”


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية