BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

ਅਮਸਾਲ 20:22


 

ਅਧਿਆਇ 121ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਆਪਨੇ ਸਾਰੇ ਸਿਪਾਹੀਆਂ ਨੂੰ ਇਕਠਿਆਂ ਕੀਤਾ। ਫ਼ੇਰ ਉਹ ਨਦੀ ਪਾਰ ਕਰਕੇ ਜ਼ਾਫ਼ੋਨ ਸ਼ਹਿਰ ਵੱਲ ਗਏ। ਉਨ੍ਹਾਂ ਨੇ ਯਿਫ਼ਤਾਹ ਨੂੰ ਆਖਿਆ, “ਤੂੰ ਅੰਮੋਨੀ ਲੋਕਾਂ ਨਾਲ ਲੜਨ ਲਈ ਸਾਨੂੰ ਕਿਉਂ ਨਹੀਂ ਸਦਿਆ? ਅਸੀਂ ਤੇਰੇ ਘਰ ਨੂੰ ਤੇਰੇ ਸਣੇ ਅੱਗ ਲਾ ਦਿਆਂਗੇ?”
2ਯਿਫ਼ਤਾਹ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਗੰਭੀਰ ਮਤਭੇਦ ਸੀ। ਇਸ ਲਈ ਅਸੀਂ ਉਨ੍ਹਾਂ ਦੇ ਵਿਰੁੱਧ ਲੜਾਈ ਕੀਤੀ। ਮੈਂ ਤੁਹਾਨੂੰ ਬੁਲਾਇਆ ਸੀ ਪਰ ਤੁਸੀਂ ਸਾਡੀ ਸਹਾਇਤਾ ਕਰਨ ਲਈ ਨਹੀਂ ਆਏ।
3ਮੈਂ ਦੇਖ ਲਿਆ ਕਿ ਤੁਸੀਂ ਸਾਡੀ ਸਹਾਇਤਾ ਨਹੀਂ ਕਰੋਂਗੇ। ਇਸ ਲਈ ਮੈਂ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਇਆ। ਮੈਂ ਨਦੀ ਪਾਰ ਕਰਕੇ ਅੰਮੋਨੀ ਲੋਕਾਂ ਨਾਲ ਲੜਨ ਲਈ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਹਰਾਉਣ ਵਿੱਚ ਮੇਰੀ ਮਦਦ ਕੀਤੀ। ਹੁਣ ਤੁਸੀਂ ਅੱਜ ਮੇਰੇ ਖਿਲਾਫ਼ ਲੜਨ ਲਈ ਕਿਉਂ ਆਏ ਹੋ?”
4ਫ਼ੇਰ ਯਿਫ਼ਾਤਾਹ ਨੇ ਗਿਲਆਦ ਦੇ ਸਾਰੇ ਲੋਕਾਂ ਨੂੰ ਇਕਠਿਆਂ ਕੀਤਾ। ਉਹ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਨਾਲ ਲੜੇ ਕਿਉਂਕਿ ਉਨ੍ਹਾਂ ਨੇ ਗਿਲਆਦ ਦੇ ਬੰਦਿਆਂ ਦੀ ਬੇਇੱਜ਼ਤੀ ਕੀਤੀ ਸੀ। ਅਤੇ ਆਖਿਆ ਸੀ, “ਤੁਸੀਂ ਗਿਲਆਦ, ਇਫ਼ਰਾਈਮ ਅਤੇ ਮਨਸ਼ਹ ਦੇ ਵਿਚਕਾਰ ਦੀ ਧਰਤੀ ਉੱਤੇ ਇਫ਼ਰਾਈਮ ਦੇ ਭਗੌੜੇ ਹੋ।” ਗਿਲਆਦ ਦੇ ਲੋਕਾਂ ਨੇ ਇਫ਼ਰਾਈਮ ਦੇ ਲੋਕਾਂ ਨੂੰ ਹਰਾ ਦਿੱਤਾ।
5ਗਿਲਆਦ ਦੇ ਬੰਦਿਆਂ ਨੇ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰ ਲਿਆ ਜਿਥੋਂ ਲੋਕ ਯਰਦਨ ਨਦੀ ਪਾਰ ਕਰਦੇ ਸਨ। ਉਹ ਥਾਵਾਂ ਇਫ਼ਰਾਈਮ ਦੇ ਦੇਸ਼ ਵੱਲ ਪੈਂਦੀਆਂ ਸਨ। ਜਦੋਂ ਵੀ ਕਦੇ ਇਫ਼ਰਾਈਮ ਦਾ, ਬਚਕੇ ਨਿਕਲਿਆ ਬੰਦਾ ਨਦੀ ਕੋਲ ਆਉਂਦਾ ਅਤੇ ਆਖਦਾ, “ਮੈਨੂੰ ਪਾਰ ਜਾਣ ਦਿਉ”, “ਗਿਲਆਦ ਦੇ ਬੰਦੇ ਉਸਨੂੰ ਪੁਛਦੇ, “ਕੀ ਤੂੰ ਇਫ਼ਰਾਈਮ ਤੋਂ ਹੈ?” ਜੇ ਉਹ ਆਖਦਾ, “ਨਹੀਂ,”
6ਫ਼ੇਰ ਉਹ ਆਖਦੇ, “ਸ਼ਿਬ੍ਬੋਲਥ” ਸ਼ਬਦ ਬੋਲ।” ਇਫ਼ਰਾਈਮ ਦੇ ਲੋਕ ਉਸ ਸ਼ਬਦ ਨੂੰ ਸਹੀ ਢੰਗ ਨਾਲ ਨਹੀਂ ਉੱਚਾਰ ਸਕਦੇ ਸਨ। ਉਹ “ਸਿਬ੍ਬੋਲਥ” ਬੋਲਦੇ ਸਨ। ਇਸ ਲਈ ਜੇ ਕੋਈ ਬੰਦਾ ਆਖਦਾ, “ਸਿਬ੍ਬੋਲਥ” ਤਾਂ ਗਿਲਆਦ ਦੇ ਬੰਦਿਆਂ ਨੂੰ ਪਤਾ ਲੱਗ ਜਾਂਦਾ ਕਿ ਉਹ ਇਫ਼ਰਾਈਮ ਤੋਂ ਸੀ। ਤਾਂ ਉਹ ਉਸਨੂੰ ਯਰਦਨ ਨਦੀ ਦੇ ਪਾਰ ਲੰਘਣ ਵਾਲੇ ਸਥਾਨ ਤੇ ਲੈ ਜਾਂਦੇ ਅਤੇ ਮਾਰ ਦਿੰਦੇ। ਉਨ੍ਹਾਂ ਨੇ ਇਫ਼ਰਾਈਮ ਦੇ
7ਯਿਫ਼ਤਾਹ ਇਸਰਾਏਲ ਦੇ ਲੋਕਾਂ ਲਈ ਛੇ ਸਾਲ ਤੱਕ ਨਿਆਂਕਾਰ ਰਿਹਾ। ਫ਼ੇਰ ਗਿਲਆਦ ਦੇ ਯਿਫ਼ਤਾਹ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਉਸਨੂੰ ਉਸਦੇ ਆਪਣੇ ਕਸਬੇ ਗਿਲਆਦ ਵਿੱਚ ਹੀ ਦਫ਼ਨਾ ਦਿੱਤਾ।
8ਯਿਫ਼ਤਾਨ ਤੋਂ ਮਗਰੋਂ ਇਬਸਾਨ ਨਾਮ ਦਾ ਬੰਦਾ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਸੀ। ਇਬਸਾਨ ਬੈਤਲਹਮ ਸ਼ਹਿਰ ਦਾ ਸੀ।
9ਇਬਸਾਨ ਦੇ
10ਫ਼ੇਰ ਇਬਸਾਨ ਦਾ ਦੇਹਾਂਤ ਹੋ ਗਿਆ। ਉਸਨੂੰ ਬੈਤਲਹਮ ਸ਼ਹਿਰ ਵਿੱਚ ਦਫ਼ਨਾਇਆ ਗਿਆ।
11ਇਬਸਾਨ ਤੋਂ ਮਗਰੋਂ ਏਲੋਨ ਨਾਮ ਦਾ ਆਦਮੀ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਏਲੋਨ ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਇਸਰਾਏਲ ਦੇ ਲੋਕਾਂ ਦਾ ਦਸ ਸਾਲ ਤੱਕ ਨਿਆਂਕਾਰ ਰਿਹਾ।
12ਫ਼ੇਰ ਜ਼ਬੂਲੁਨ ਦੇ ਪਰਿਵਾਰ-ਸਮੂਹ ਦਾ ਏਲੋਨ ਮਰ ਗਿਆ ਅਤੇ ਜ਼ਬੂਲੁਨ ਦੇ ਅਯ੍ਯਾਲੋਨ ਸ਼ਹਿਰ ਵਿੱਚ ਦਫ਼ਨਾਇਆ ਗਿਆ।
13ਜਦੋਂ ਏਲੋਨ ਮਰਿਆ ਤਾਂ ਅਬਦੋਨ ਨਾਮ ਦਾ ਬੰਦਾ ਜਿਹੜਾ ਹਿਲ੍ਲੇਲ ਦਾ ਪੁੱਤਰ ਸੀ, ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ। ਅਬਦੋਨ ਫ਼ਿਰਾਤੋਂਨ ਸ਼ਹਿਰ ਦਾ ਸੀ।
14ਅਬਦੋਨ ਦੇ
15ਫ਼ੇਰ ਹਿਲ੍ਲੇਲ ਦਾ ਪੁੱਤਰ ਅਬਦੋਨ ਮਰ ਗਿਆ। ਉਸਨੂੰ ਫ਼ਿਰਾਤੋਂਨ ਸ਼ਹਿਰ ਵਿੱਚ ਦਫ਼ਨਾਇਆ ਗਿਆ। ਫ਼ਿਰਾਤੋਂਨ ਇਫ਼ਰਾਈਮ ਦੀ ਧਰਤੀ ਉੱਤੇ ਹੈ। ਇਹ ਉਸ ਪਹਾੜੀ ਪ੍ਰਦੇਸ਼ ਵਿੱਚ ਹੈ ਜਿਥੇ ਅਮਾਲੇਕੀ ਲੋਕ ਰਹਿੰਦੇ ਸਨ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية