BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

ਅਮਸਾਲ 20:22


 

ਅਧਿਆਇ 131ਫ਼ੇਰ ਤੋਂ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਮੰਨੀਆਂ ਜਾਂਦੀਆਂ ਸਨ। ਇਸ ਲਈ ਯਹੋਵਾਹ ਨੇ
2ਉਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸਦੇ ਕੋਈ ਔਲਾਦ ਨਹੀਂ ਸੀ।
3ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਮ੍ਹਣੇ ਪ੍ਰਗਟ ਹੋਇਆ। ਉਸਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ।
4ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਅਜਿਹਾ ਭੋਜਨ ਨਾ ਕਰੀਂ ਜਿਹੜਾ ਨਾਪਾਕ ਹੈ।
5ਕਿਉਂਕਿ ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਉਹ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਕੀਤਾ ਜਾਵੇਗਾ ਉਹ ਨਜ਼ੀਰ ਹੋਵੇਗਾ। ਤੂੰ ਕਦੇ ਵੀ ਉਸਦੇ ਵਾਲ ਨਾ ਕੱਟੀ। ਉਹ ਜੰਮਣ ਤੋਂ ਪਹਿਲਾਂ ਹੀ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ। ਉਹ ਇਸਰਾਏਲ ਦੇ ਲੋਕਾਂ ਨੂੰ ਫ਼ਲਿਸਤੀ ਲੋਕਾਂ ਦੀ ਤਾਕਤ ਤੋਂ ਬਚਾਵੇਗਾ।”
6ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸਨੂੰ ਦੱਸ ਦਿੱਤਾ। ਉਸਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸਨੂੰ ਇਹ ਨਹੀਂ ਪੁਛਿਆ ਕਿ ਉਹ ਕਿਥੋਂ ਦਾ ਸੀ। ਉਸਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
7ਪਰ ਉਸਨੇ ਮੈਨੂੰ ਆਖਿਆ, “ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਕੋਈ ਨਾਪਾਕ ਭੋਜਨ ਨਾ ਕਰੀਂ। ਕਿਉਂ? ਕਿਉਂਕਿ ਇਹ ਲੜਕਾ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਹੋਵੇਗਾ। ਇਹ ਲੜਕਾ ਆਪਣੇ ਜਨਮ ਤੋਂ ਪਹਿਲਾਂ ਤੋਂ ਅਤੇ ਮੌਤ ਦੇ ਦਿਨ ਤੀਕ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ।’”
8ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।”
9ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸਦੇ ਕੋਲ ਨਹੀਂ ਸੀ।
10ਇਸ ਲਈ ਉਹ ਔਰਤ ਆਪਣੇ ਪਤੀ ਨੂੰ ਭੱਜਕੇ ਦੱਸਣ ਗਈ, “ਉਹ ਆਦਮੀ ਵਾਪਸ ਆ ਗਿਆ ਹੈ! ਉਹੀ ਬੰਦਾ ਜਿਹੜਾ ਪਿਛਲੇ ਦਿਨ ਮੇਰੇ ਕੋਲ ਆਇਆ ਸੀ ਇੱਥੇ ਹੀ ਹੈ!”
11ਮਾਨੋਆਹ ਉਠ ਪਿਆ ਅਤੇ ਆਪਣੀ ਪਤਨੀ ਦੇ ਪਿਛੇ-ਪਿਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?”ਦੂਤ ਨੇ ਆਖਿਆ, “ਮੈਂ ਹੀ ਹਾਂ।”
12ਇਸ ਲਈ ਮਾਨੋਆਹ ਨੇ ਆਖਿਆ, “ਮੈਨੂੰ ਆਸ ਹੈ ਕਿ ਜੋ ਤੂੰ ਆਖਦਾ ਹੈਂ ਉਹੀ ਵਾਪਰੇਗਾ। ਮੈਨੂੰ ਦੱਸ ਕਿ ਇਹ ਲੜਕਾ ਕਿਹੋ ਜਿਹੀ ਜ਼ਿੰਦਗੀ ਜੀਵੇਗਾ? ਉਹ ਕੀ ਕਰੇਗਾ?”
13ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਤੇਰੀ ਪਤਨੀ ਨੂੰ ਉਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ ਜੋ ਮੈਂ ਆਖੀਆਂ ਸਨ।
14ਉਸਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਅੰਗੂਰੀ ਵੇਲ ਉੱਤੇ ਪੈਦਾ ਹੁੰਦੀ ਹੈ। ਉਸਨੂੰ ਮੈਅ ਜਾਂ ਕੋਈ ਹੋਰ ਤੇਜ ਚੀਜ਼ ਨਹੀਂ ਪੀਣੀ ਚਾਹੀਦੀ। ਉਸਨੂੰ ਕੋਈ ਵੀ ਨਾਪਾਕ ਭੋਜਨ ਨਹੀਂ ਕਰਨਾ ਚਾਹੀਦਾ। ਉਸਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਦਾ ਮੈਂ ਆਦੇਸ਼ ਦਿੱਤਾ ਹੈ।”
15ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬਕਰਾ ਰਿਂਨਣਾ ਚਾਹੁੰਦੇ ਹਾਂ।”
16ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।)
17ਤਾਂ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਪੁਛਿਆ, “ਤੇਰਾ ਨਾਮ ਕੀ ਹੈ? ਅਸੀਂ ਜਾਨਣਾ ਚਾਹੁੰਦੇ ਹਾਂ ਤਾਂ ਜੋ ਤੇਰੀਆਂ ਆਖੀਆਂ ਸਾਰੀਆਂ ਗੱਲਾਂ ਸੱਚਮੁੱਚ ਵਾਪਰ ਜਾਣ, ਅਸੀਂ ਤੇਰਾ ਆਦਰ ਕਰ ਸਕੀਏ!”
18ਯਹੋਵਾਹ ਦੇ ਦੂਤ ਨੇ ਆਖਿਆ, “ਤੁਸੀਂ ਮੇਰਾ ਨਾਮ ਕਿਉਂ ਪੁਛਦੇ ਹੋਂ? ਇਹ ਗੁਪਤ ਹੈ ਅਤੇ ਇਹ ਸਮਝ ਤੋਂ ਪਾਰ ਹੈ।”
19ਤਾਂ ਮਾਨੋਆਹ ਨੇ ਇੱਕ ਚੱਟਾਨ ਉੱਤੇ ਬੱਕਰੀ ਦੀ ਬਲੀ ਦਿੱਤੀ। ਉਸਨੇ ਯਹੋਵਾਹ ਨੂੰ ਬੱਕਰੀ ਅਤੇ ਅਨਾਜ਼ ਦੀ ਭੇਟ ਚੜਾਈ ਫ਼ੇਰ ਯਹੋਵਾਹ ਨੇ ਕੁਝ ਅਦਭੁਤ ਕੀਤਾ, ਜਦੋਂ ਮਾਨੋਆਹ ਅਤੇ ਉਸਦੀ ਪਤਨੀ ਵੇਖ ਰਹੇ ਸਨ।
20ਮਾਨੋਆਹ ਅਤੇ ਉਸਦੀ ਪਤਨੀ ਜੋ ਵਾਪਰ ਰਿਹਾ ਸੀ ਉਸ ਵੱਲ ਦੇਖ ਰਹੇ ਸਨ। ਜਿਉਂ ਹੀ ਜਗਵੇਦੀ ਤੋਂ ਲਾਟਾਂ ਉਠੀਆਂ, ਯਹੋਵਾਹ ਦਾ ਦੂਤ ਲਾਟਾਂ ਵਿੱਚੋਂ ਹੋਕੇ ਆਕਾਸ਼ ਨੂੰ ਉਤਾਹਾਂ ਚਲਿਆ ਗਿਆ!ਜਦੋਂ ਮਾਨੋਆਹ ਅਤੇ ਉਸਦੀ ਪਤਨੀ ਨੇ ਇਹ ਦੇਖਿਆ, ਉਹ ਜ਼ਮੀਨ ਉੱਤੇ ਝੁਕ ਗਏ।
21ਆਖਰਕਾਰ ਮਾਨੋਆਹ ਨੂੰ ਸਮਝ ਆ ਗਈ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਹੀ ਸੀ। ਯਹੋਵਾਹ ਦਾ ਦੂਤ ਫ਼ੇਰ ਕਦੇ ਮਾਨੋਆਹ ਦੇ ਸਾਮ੍ਹਣੇ ਪ੍ਰਗਟ ਨਹੀਂ ਹੋਇਆ।
22ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!”
23ਪਰ ਉਸਦੀ ਪਤਨੀ ਨੇ ਉਸਨੂੰ ਆਖਿਆ, “ਯਹੋਵਾਹ ਸਾਨੂੰ ਮਾਰਨਾ ਨਹੀਂ ਚਾਹੁੰਦਾ। ਜੇ ਯਹੋਵਾਹ ਸਾਨੂੰ ਮਾਰਨਾ ਚਾਹੁੰਦਾ ਤਾਂ ਉਸਨੇ ਸਾਡੀ ਹੋਮ ਦੀ ਭੇਟ ਅਤੇ ਅਨਾਜ਼ ਦੀ ਭੇਟ ਪ੍ਰਵਾਨ ਨਹੀਂ ਕਰਨੀ ਸੀ। ਉਸਨੇ ਸਾਨੂੰ ਇਹ ਸਾਰੀਆਂ ਚੀਜ਼ਾਂ ਨਹੀਂ ਦਰਸਾਉਣੀਆਂ ਸਨ। ਅਤੇ ਉਸਨੇ ਸਾਨੂੰ ਇਹ ਗੱਲਾਂ ਨਹੀਂ ਦਸ੍ਸਣੀਆਂ ਸਨ।”
24ਇਸ ਲਈ ਔਰਤ ਦੇ ਇੱਕ ਲੜਕਾ ਪੈਦਾ ਹੋਇਆ। ਉਸਨੇ ਉਸਦਾ ਨਾਮ ਸਮਸੂਨ ਰੱਖਿਆ। ਸਮਸੂਨ ਵੱਡਾ ਹੋਇਆ ਅਤੇ ਯਹੋਵਾਹ ਨੇ ਉਸਨੂੰ ਅਸੀਸ ਦਿੱਤੀ।
25ਯਹੋਵਾਹ ਦੇ ਆਤਮੇ ਨੇ ਸਮਸੂਨ ਅੰਦਰ ਉਦੋਂ ਹੀ ਕਾਰਜ ਕਰਨਾ ਆਰੰਭ ਕਰ ਦਿੱਤਾ ਜਦੋਂ ਉਹ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਵਿਚਕਾਰ ਮਹਨੇਹ ਦਾਨ ਵਿੱਚ ਸੀ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية