BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

ਅਮਸਾਲ 20:22


 

ਅਧਿਆਇ 151ਕਣਕ ਦੀ ਵਾਢੀ ਵੇਲੇ ਸਮਸੂਨ ਆਪਣੀ ਪਤਨੀ ਨੂੰ ਮਿਲਣ ਲਈ ਗਿਆ। ਉਸਨੇ ਇੱਕ ਜਵਾਨ ਬਕਰਾ ਸੁਗਾਤ ਵਜੋਂ ਨਾਲ ਲੈ ਲਿਆ। ਉਸਨੇ ਆਖਿਆ, “ਮੈਂ ਆਪਣੀ ਪਤਨੀ ਦੇ ਕਮਰੇ ਵਿੱਚ ਜਾ ਰਿਹਾ ਹਾਂ।”ਪਰ ਉਸਦਾ ਪਿਤਾ ਸਮਸੂਨ ਨੂੰ ਅੰਦਰ ਨਾ ਆਉਣ ਦੇਵੇ।
2ਉਸਦੇ ਪਿਤਾ ਨੇ ਸਮਸੂਨ ਨੂੰ ਆਖਿਆ, “ਮੈਂ ਤਾਂ ਸੋਚਿਆ ਸੀ ਕਿ ਤੂੰ ਉਸਨੂੰ ਨਫ਼ਰਤ ਕਰਦਾ ਹੈਂ। ਇਸ ਲਈ ਮੈਂ ਉਸਦੀ ਸ਼ਾਦੀ ਤੇਰੇ ਸਭ ਤੋਂ ਚੰਗੇ ਆਦਮੀ ਨਾਲ ਹੀ ਕਰਨ ਦਿੱਤੀ ਹੈ। ਉਸਦੀ ਛੋਟੀ ਭੈਣ ਉਸ ਨਾਲੋਂ ਵੀ ਵਧੇਰੇ ਸੋਹਣੀ ਹੈ, ਤੂੰ ਉਸ ਨਾਲ ਵਿਆਹ ਕਰ ਸਕਦਾ ਹੈਂ।”
3ਪਰ ਸਮਸੂਨ ਨੇ ਉਸਨੂੰ ਆਖਿਆ, “ਹੂਣ ਮੇਰੇ ਕੋਲ ਤੁਹਾਨੂੰ ਫ਼ਲਿਸਤੀ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦਾ ਚੰਗਾ ਕਾਰਣ ਹੈ। ਹੁਣ ਕੋਈ ਵੀ ਮੈਨੂੰ ਕਸੂਰਵਾਰ ਨਹੀਂ ਠਹਿਰਾਵੇਗਾ।”
4ਇਸ ਲਈ ਸਮਸੂਨ ਬਾਹਰ ਗਿਆ ਅਤੇ
5ਸਮਸੂਨ ਨੇ ਉਹ ਮਸ਼ਾਲਾਂ ਬਾਲ ਦਿੱਤੀਆਂ ਜਿਹੜੀਆਂ ਉਸਨੇ ਲੂਮੜੀਆਂ ਦੀਆਂ ਪੂਛਾਂ ਵਿਚਕਾਰ ਬਂਨ੍ਹੀਆਂ ਸਨ। ਫ਼ੇਰ ਉਸਨੇ ਲੂਮੜੀਆਂ ਨੂੰ ਫ਼ਲਿਸਤੀਆਂ ਦੇ ਕਣਕ ਦੇ ਖੇਤਾਂ ਵਿੱਚ ਭੱਜਣ ਲਈ ਛੱਡ ਦਿੱਤਾ। ਇੰਝ ਉਸਨੇ ਉਨ੍ਹਾਂ ਦੇ ਖੇਤਾਂ ਵਿੱਚ ਉਗ੍ਗੇ ਬੂਟਿਆਂ, ਅਤੇ ਕੱਟੇ ਹੋਏ ਅਨਾਜ਼ ਦੀਆਂ ਢੇਰੀਆਂ, ਉਨ੍ਹਾਂ ਦੇ ਅੰਗੂਰਾਂ ਦੇ ਬਾਗਾਂ ਅਤੇ ਜ਼ੈਤੂਨ ਦੇ ਬਗੀਚਿਆਂ ਨੂੰ ਨਾਸ਼ ਕਰ ਦਿੱਤਾ।
6ਫ਼ਲਿਸਤੀ ਲੋਕਾਂ ਨੇ ਪੁਛਿਆ, “ਇਹ ਕਿਸਨੇ ਕੀਤਾ ਹੈ?”ਕਿਸਨੇ ਉਨ੍ਹਾਂ ਨੂੰ ਦੱਸਿਆ, “ਤਿਮ੍ਮਨਾਥ ਦੇ ਬੰਦੇ ਜਵਾਈ ਸਮਸੂਨ ਨੇ ਅਜਿਹਾ ਕੀਤਾ ਹੈ। ਉਸਨੇ ਅਜਿਹਾ ਇਸ ਲਈ ਕੀਤਾ ਹੈ ਕਿਉਂਕਿ ਉਸਦੇ ਸਹੁਰੇ ਨੇ ਸਮਸੂਨ ਦੀ ਪਤਨੀ ਵਿਆਹ ਵੇਲੇ ਦੇ ਸਰਬਾਲ੍ਹੇ ਨੂੰ ਦੇ ਦਿੱਤੀ।” ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਪਤਨੀ ਅਤੇ ਉਸਦੇ ਪਿਤਾ ਨੂੰ ਅੱਗ ਲਾਕੇ ਸਾੜ ਦਿੱਤਾ।
7ਫ਼ੇਰ ਸਮਸੂਨ ਨੇ ਫ਼ਲਿਸਤੀ ਲੋਕਾਂ ਨੂੰ ਆਖਿਆ, “ਤੁਸੀਂ ਮੇਰੇ ਨਾਲ ਇਹ ਬੁਰਾ ਸਲੂਕ ਕੀਤਾ ਹੈ। ਇਸ ਲਈ ਹੁਣ ਮੈਂ ਵੀ ਤੁਹਾਡੇ ਨਾਲ ਬੁਰਾ ਸਲੂਕ ਕਰਾਂਗਾ। ਤਾਂ ਮੇਰਾ ਤੁਹਾਡੇ ਨਾਲ ਹਿਸਾਬ ਬਰਾਬਰ ਹੋਵੇਗਾ।”
8ਤਾਂ ਸਮਸੂਨ ਨੇ ਫ਼ਲਿਸਤੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਸਨੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਬੰਦੇ ਮਾਰ ਦਿੱਤੇ। ਫ਼ੇਰ ਉਹ ਚਲਿਆ ਗਿਆ ਅਤੇ ਇੱਕ ਗੁਫ਼ਾ ਵਿਚ ਰਹਿਣ ਲੱਗਾ। ਉਹ ਗੁਫ਼ਾ ਏਟਾਮ ਦੀ ਚੱਟਾਨ ਨਾਮ ਦੇ ਸਥਾਨ ਉੱਤੇ ਸੀ।
9ਫ਼ੇਰ ਫ਼ਲਿਸਤੀ ਲੋਕ ਯਹੂਦਾਹ ਦੀ ਧਰਤੀ ਉੱਤੇ ਗਏ। ਉਹ ਲੇਹੀ ਨਾਮ ਦੇ ਇੱਕ ਸਥਾਨ ਉੱਤੇ ਰੁਕ ਗਏ। ਉਨ੍ਹਾਂ ਦੀ ਫ਼ੌਜ ਨੇ ਉਥੇ ਡੇਰਾ ਲਾ ਲਿਆ (ਅਤੇ ਜੰਗ ਦੀ ਤਿਆਰੀ ਕਰਨ ਲਗੀ।)
10ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਉਨ੍ਹਾਂ ਨੂੰ ਪੁਛਿਆ, “ਤੁਸੀਂ ਫ਼ਲਿਸਤੀ ਲੋਕ ਇੱਥੇ ਸਾਡੇ ਨਾਲ ਲੜਨ ਲਈ ਕਿਉਂ ਆਏ ਹੋ?”ਉਸਨੇ ਜਵਾਬ ਦਿੱਤਾ, “ਅਸੀਂ ਸਮਸੂਨ ਨੂੰ ਫ਼ੜਨ ਆਏ ਹਾਂ। ਅਸੀਂ ਉਸਨੂੰ ਆਪਣਾ ਕੈਦੀ ਬਨਾਉਣਾ ਚਾਹੁੰਦੇ ਹਾਂ। ਅਸੀਂ ਉਸਨੂੰ ਉਨ੍ਹਾਂ ਗੱਲਾਂ ਦੀ ਸਜ਼ਾ ਦੇਣੀ ਚਾਹੁੰਦੇ ਹਾਂ ਜਿਹੜੀਆਂ ਉਸਨੇ ਸਾਡੇ ਲੋਕਾਂ ਨਾਲ ਕੀਤੀਆਂ ਹਨ।”
11ਫ਼ੇਰ ਯਹੂਦਾਹ ਦੇ ਪਰਿਵਾਰ-ਸਮੂਹ ਦੇ
12ਫ਼ੇਰ ਉਨ੍ਹਾਂ ਨੇ ਸਮਸੂਨ ਨੂੰ ਆਖਿਆ, “ਅਸੀਂ ਤੈਨੂੰ ਬੰਨ੍ਹਣ ਲਈ ਆਏ ਹਾਂ। ਅਸੀਂ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ।”ਸਮਸੂਨ ਨੇ ਯਹੂਦਾਹ ਦੇ ਬੰਦਿਆਂ ਨੂੰ ਆਖਿਆ, “ਇਕਰਾਰ ਕਰੋ ਕਿ ਤੁਸੀਂ ਖੁਦ ਮੈਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਗੇ।”
13ਫ਼ੇਰ ਯਹੂਦਾਹ ਦੇ ਬੰਦਿਆਂ ਨੇ ਆਖਿਆ, “ਸਾਨੂੰ ਮਨਜ਼ੂਰ ਹੈ। ਅਸੀਂ ਬਸ ਤੈਨੂੰ ਬਂਨ੍ਹਾਂਗੇ ਅਤੇ ਤੈਨੂੰ ਫ਼ਲਿਸਤੀ ਲੋਕਾਂ ਦੇ ਹਵਾਲੇ ਕਰ ਦਿਆਂਗੇ। ਅਸੀਂ ਇਕਰਾਰ ਕਰਦੇ ਹਾਂ ਕਿ ਅਸੀਂ ਤੈਨੂੰ ਨਹੀਂ ਮਾਰਾਂਗੇ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਦੋ ਨਵੇਂ ਰੱਸਿਆਂ ਨਾਲ ਬੰਨ੍ਹ ਦਿੱਤਾ। ਉਹ ਉਸਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ।
14ਜਦੋਂ ਸਮਸੂਨ ਲਹੀ ਨਾਮ ਦੇ ਸਥਾਨ ਉੱਤੇ ਅੱਪੜਿਆ, ਫ਼ਲਿਸਤੀ ਲੋਕ ਉਸਨੂੰ ਮਿਲਣ ਲਈ ਆਏ। ਉਹ ਖੁਸ਼ੀ ਨਾਲ ਚੀਕਾਂ ਮਾਰ ਰਹੇ ਸਨ। ਫ਼ੇਰ ਯਹੋਵਾਹ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਿਆ। ਸਮਸੂਨ ਨੇ ਰੱਸੇ ਤੋੜ ਦਿੱਤੇ। ਰੱਸੇ ਸੜੀਆਂ ਹੋਈਆਂ ਕਮਜ਼ੋਰ ਰਸੀਆਂ ਵਰਗੇ ਜਾਪਦੇ ਸਨ। ਰੱਸੇ ਉਸਦੇ ਬਾਜੂਆਂ ਤੋਂ ਇਸ ਤਰ੍ਹਾਂ ਡਿੱਗ ਪਏ ਜਿਵੇਂ ਉਹ ਪਿਘਲ ਗਏ ਹੋਣ।
15ਸਮਸੂਨ ਨੂੰ ਇੱਕ ਮਰੇ ਹੋਏ ਖੋਤੇ ਦਾ ਜਬੜਾ ਮਿਲ ਗਿਆ। ਉਸਨੇ ਜਬਾੜੇ ਦੀ ਹੱਡੀ ਫ਼ੜੀ ਅਤੇ
16ਫ਼ੇਰ ਸਮਸੂਨ ਨੇ ਆਖਿਆ,“ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲਮੈਂ
17ਜਦੋਂ ਸਮਸੂਨ ਬੋਲ ਹਟਿਆ, ਉਸਨੇ ਜਬਾੜੇ ਦੀ ਹੱਡੀ ਹੇਠਾਂ ਸੁੱਟ ਦਿੱਤੀ। ਇਸ ਲਈ ਉਸਦਾ ਨਾਮ ਰਾਮਥ ਲਹੀ ਰੱਖਿਆ ਗਿਆ।
18ਸਮਸੂਨ ਬਹੁਤ ਪਿਆਸਾ ਸੀ। ਇਸ ਲਈ ਉਸਨੇ ਯਹੋਵਾਹ ਅੱਗੇ ਪ੍ਰਾਰਥਨਾ ਕਿਤੀ। ਉਸਨੇ ਆਖਿਆ, “ਮੈਂ ਤੁਹਾਡਾ ਸੇਵਕ ਹਾਂ। ਤੁਸੀਂ ਮੈਨੂੰ ਇਹ ਮਹਾਨ ਜਿੱਤ ਬਖਸ਼ੀ ਹੈ। ਮਿਹਰ ਕਰਕੇ ਹੁਣ ਮੈਨੂੰ ਪਿਆਸਾ ਨਾ ਮਰਨ ਦਿਉ। ਮਿਹਰ ਕਰਕੇ ਮੈਨੂੰ ਉਨ੍ਹਾਂ ਲੋਕਾਂ ਦੇ ਹੱਥ ਨਾ ਪੈਣ ਦਿਉ ਜਿਨ੍ਹਾਂ ਦੀ ਸੁੰਨਤ ਵੀ ਨਹੀਂ ਹੋਈ!”
19ਲਹੀ ਵਿਖੇ ਧਰਤੀ ਵਿੱਚ ਇੱਕ ਸੁਰਾਖ ਹੈ। ਪਰਮੇਸ਼ੁਰ ਨੇ ਉਸ ਸੁਰਾਖ ਨੂੰ ਪਾੜਕੇ ਖੋਲ੍ਹ ਦਿੱਤਾ, ਅਤੇ ਪਾਣੀ ਬਾਹਰ ਨਿਕਲ ਆਇਆ। ਸਮਸੂਨ ਨੇ ਪਾਣੀ ਪੀਤਾ ਅਤੇ ਬਿਹਤਰ ਮਹਿਸੂਸ ਕੀਤਾ। ਉਸਨੇ ਆਪਣੇ-ਆਪ ਨੂੰ ਫ਼ੇਰ ਸ਼ਕਤੀਸ਼ਾਲੀ ਮਹਿਸੂਸ ਕੀਤਾ। ਇਸ ਲਈ ਉਸਨੇ ਪਾਣੀ ਦੇ ਉਸ ਚਸ਼ਮੇ ਨੂੰ ਏਨ ਹਕ੍ਕੋਰੇ ਨਾਮ ਦਿੱਤਾ। ਉਹ ਹਾਲੇ ਵੀ ਲਹੀ ਦੇ ਸ਼ਹਿਰ ਵਿੱਚ ਹੈ।
20ਇਸ ਲਈ ਸਮਸੂਨ ਇਸਰਾਏਲ ਦੇ ਲੋਕਾਂ ਦਾ


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية