BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

ਅਮਸਾਲ 20:22


 

ਅਧਿਆਇ 161ਇੱਕ ਦਿਨ ਸਮਸੂਨ ਅਜ਼ਾਹ੍ਹ ਸ਼ਹਿਰ ਵਿੱਚ ਗਿਆ। ਉਸਨੇ ਉਥੇ ਇੱਕ ਵੇਸਵਾ ਦੇਖੀ। ਉਹ ਰਾਤ ਉਸ ਕੋਲ ਠਹਿਰਨ ਲਈ ਚਲਾ ਗਿਆ।
2ਕੁਝ ਲੋਕਾਂ ਨੇ ਅਜ਼ਾਹ੍ਹ ਦੇ ਲੋਕਾਂ ਨੂੰ ਦੱਸਿਆ, “ਸ੍ਸਮਸੂਨ ਇੱਥੇ ਆਇਆ ਹੈ”, ਉਹ ਸਮਸੂਨ ਨੂੰ ਮਾਰ ਦੇਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਸ਼ਹਿਰ ਨੂੰ ਘੇਰਾ ਪਾ ਲਿਆ। ਉਹ ਸ਼ਹਿਰ ਦੇ ਦਰਵਾਜ਼ੇ ਨੇੜੇ ਛੁਪ ਗਏ ਅਤੇ ਸਾਰੀ ਰਾਤ ਸਮਸੂਨ ਨੂੰ ਉਡੀਕਦੇ ਰਹੇ। ਉਹ ਸਾਰੀ ਰਾਤ ਬਹੁਤ ਖਾਮੋਸ਼ ਰਹੇ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਜਦੋਂ ਸਵੇਰ ਹੋਵੇਗੀ ਅਸੀਂ ਸਮਸੂਨ ਨੂੰ ਮਾਰ ਦਿਆਂਗੇ।”
3ਪਰ ਸਮਸੂਨ ਸਿਰਫ਼ ਅਧੀ ਰਾਤ ਤੱਕ ਹੀ ਵੇਸਵਾ ਕੋਲ ਠਹਿਰਿਆ। ਸਮਸੂਨ ਨੇ ਅਧੀ ਰਾਤ ਨੂੰ ਉਠਕੇ ਸ਼ਹਿਰ ਦੇ ਦਰਵਾਜ਼ਿਆਂ ਨੂੰ ਹੱਥਾਂ ਵਿੱਚ ਫ਼ੜਿਆ ਅਤੇ ਉਨ੍ਹਾਂ ਨੂੰ ਦਰਵਾਜ਼ੇ ਦੇ ਢਾਂਚੇ, ਦਰਵਾਜ਼ੇ ਉੱਤੇ ਤਾਲਾ ਲਾਉਣ ਵਾਲੀ ਛੜ ਸਮੇਤ ਕਧਾਂ ਵਿੱਚੋਂ ਬਾਹਰ ਖਿੱਚ ਲਿਆ। ਸਮਸੂਨ ਉਨ੍ਹਾਂ ਚੀਜ਼ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਹਬਰੋਨ ਸ਼ਹਿਰ ਦੇ ਨੇੜੇ ਦੀ ਪਹਾੜੀ ਦੀ ਚੋਟੀ ਉੱਤੇ ਲੈ ਗਿਆ।
4ਬਾਦ ਵਿੱਚ ਸਮਸੂਨ ਇੱਕ ਦਲੀਲਾਹ ਨਾਮ ਦੀ ਔਰਤ ਨੂੰ ਪਿਆਰ ਕਰਨ ਲੱਗ ਪਿਆ। ਉਹ ਸੋਰੇਕ ਦੀ ਵਾਦੀ ਤੋਂ ਸੀ।
5ਫ਼ਲਿਸਤੀ ਹਾਕਮਾਂ ਨੇ ਦਲੀਲਾਹ ਕੋਲ ਜਾਕੇ ਆਖਿਆ, “ਅਸੀਂ ਜਾਨਣ ਚਾਹੁੰਦੇ ਹਾਂ ਕਿ ਸਮਸੂਨ ਨੂੰ ਇੰਨੀ ਤਾਕਤ ਕਿਥੋਂ ਮਿਲਦੀ ਹੈ। ਉਸਨੂੰ ਫ਼ਸਾ ਅਤੇ ਉਸਦੀ ਮਹਾਨ ਸ਼ਕਤੀ ਦੇ ਰਾਜ ਦਾ ਪਤਾ ਲੱਗਾ। ਅਤੇ ਪਤਾ ਕਰ ਕਿ ਅਸੀਂ ਕਿਵੇਂ ਉਸ ਉੱਤੇ ਕਾਬੂ ਪਾ ਸਕਦੇ ਹਾਂ ਤਾਂ ਜੋ ਅਸੀਂ ਉਸਨੂੰ ਫ਼ੜਕੇ ਬੰਨ੍ਹ ਸਕੀਏ। ਜੇ ਤੂੰ ਅਜਿਹਾ ਕਰੇਂਗੀ ਤਾਂ ਸਾਡੇ ਵਿੱਚੋਂ ਹਰੇਕ ਜਣਾ ਤੈਨੂੰ
28ਪੌਂਡ ਚਾਂਦੀ ਦੇਵੇਗਾ।”
6ਇਸ ਲਈ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਮੈਨੂੰ ਇਹ ਦੱਸ ਕਿ ਤੂੰ ਇਤਨਾ ਤਾਕਤਵਰ ਕਿਉਂ ਹੈਂ। ਕੋਈ ਤੈਨੂੰ ਕਿਵੇਂ ਬੰਨ੍ਹ ਸਕਦਾ ਹੈ ਅਤੇ ਮਜ਼ਬੂਰ ਕਰਦਾ ਹੈਂ?”
7ਸਮਸੂਨ ਨੇ ਜਵਾਬ ਦਿੱਤਾ, “ਕਿਸੇ ਬੰਦੇ ਨੂੰ ਮੈਨੂੰ ਸੱਤ ਤਾਜ਼ੇ, ਨਵੇਂ ਕਮਾਣ ਦੇ ਧਾਗਿਆਂ ਨਾਲ ਬਂਨ੍ਹਣਾ ਪਵੇਗਾ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹਰ ਕਿਸੇ ਵਾਂਗ ਕਮਜ਼ੋਰ ਹੋਵਾਂਗਾ।”
8ਫ਼ੇਰ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੇ ਸੱਤ ਤਾਜੇ ਨਵੇਂ ਕਮਾਣ ਦੇ ਧਾਗੇ ਲਿਆਕੇ ਦਲੀਲਾਹ ਨੂੰ ਦਿੱਤੇ। ਦਲੀਲਾਹ ਨੇ ਸਮਸੂਨ ਨੂੰ ਕਮਾਣ ਦੇ ਧਾਗਿਆਂ ਨਾਲ ਬੰਨ੍ਹ ਦਿੱਤਾ।
9ਕੁਝ ਲੋਕ ਦੂਸਰੇ ਕਮਰੇ ਵਿੱਚ ਛੁਪੇ ਹੋਏ ਸਨ। ਦਲੀਲਾਹ ਨੇ ਸਮਸੂਨ ਨੂੰ ਆਖਿਆ, “ਸਮਸੂਨ ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਸਮਸੂਨ ਨੇ ਆਸਾਨੀ ਨਾਲ ਧਾਗਿਆਂ ਨੂੰ ਤੋੜ ਦਿੱਤਾ। ਉਹ ਉਸ ਧਾਗੇ ਵਾਂਗ ਟੁੱਟ ਗਏ ਜਿਹੜਾ ਲਾਟ ਦੇ ਬਹੁਤ ਨੇੜੇ ਆ ਜਾਂਦਾ ਹੈ। ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਤਾਕਤ ਦਾ ਭੇਤ ਨਹੀਂ ਪਾਇਆ।
10ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਮੇਰੇ ਨਾਲ ਝੂਠ ਬੋਲਿਆ! ਤੂੰ ਮੈਨੂੰ ਮੂਰਖ ਬਣਾਇਆ। ਮਿਹਰਬਾਨੀ ਕਰਕੇ ਮੈਨੂੰ ਸੱਚ ਦੱਸ ਕਿ ਤੈਨੂੰ ਕੋਈ ਜਣਾ ਕਿਵੇਂ ਬੰਨ੍ਹ ਸਕਦਾ ਹੈ?”
11ਸਮਸੂਨ ਨੇ ਆਖਿਆ, “ਕਿਸੇ ਨੂੰ ਮੈਨੂੰ ਨਵੇਂ ਰੱਸਿਆਂ ਨਾਲ ਬਂਨ੍ਹਣਾ ਪਵੇਗਾ। ਉਨ੍ਹਾਂ ਨੂੰ ਮੈਨੂੰ ਉਨ੍ਹਾਂ ਰਸਿਆ ਨਾਲ ਬਂਨ੍ਹਣਾ ਪਵੇਗਾ ਜਿਨ੍ਹਾਂ ਨੂੰ ਪਹਿਲਾਂ ਕਦੇ ਨਾ ਵਰਤਿਆ ਗਿਆ ਹੋਵੇ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹੋਰ ਕਿਸੇ ਵੀ ਬੰਦੇ ਵਾਂਗ ਕਮਜ਼ੋਰ ਹੋ ਜਾਵਾਂਗਾ।”
12ਇਸ ਲਈ ਦਲੀਲਾਹ ਨੇ ਕੁਝ ਨਵੇਂ ਰੱਸੇ ਲਈ ਅਤੇ ਸਮਸੂਨ ਨੂੰ ਬੰਨ੍ਹ ਦਿੱਤਾ। ਕੁਝ ਲੋਕ ਦੂਸਰੇ ਕਮਰੇ ਵਿੱਚ ਛੁਪੇ ਹੋਏ ਸਨ। ਤਾਂ ਦਲੀਲਾਹ ਨੇ ਉਸਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਉਸਨੇ ਆਸਾਨੀ ਨਾਲ ਰੱਸਿਆਂ ਨੂੰ ਤੋੜ ਦਿੱਤਾ। ਉਸਨੇ ਉਨ੍ਹਾਂ ਨੂੰ ਧਾਗਿਆਂ ਵਾਂਗ ਤੋੜ ਦਿੱਤਾ।
13ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਫ਼ੇਰ ਮੇਰੇ ਨਾਲ ਝੂਠ ਬੋਲਿਆ! ਤੂੰ ਮੈਨੂੰ ਮੂਰਖ ਬਣਾਇਆ। ਹੁਣ, ਮੈਨੂੰ ਦੱਸ ਕਿ ਕੋਈ ਤੈਨੂੰ ਕਿਵੇਂ ਬੰਨ੍ਹ ਸਕਦਾ ਹੈ?”ਸਮਸੂਨ ਨੇ ਆਖਿਆ, “ਜੇ ਤੂੰ ਖੱਡੀ ਉੱਤੇ ਕੱਪੜੇ ਨਾਲ ਮੇਰੇ ਸਿਰ ਦੀਆਂ ਸੱਤ ਲਿਟਾਂ ਨੂੰ ਬੁਣੇ ਅਤੇ ਉਨ੍ਹਾਂ ਨੂੰ ਸੂਈ ਨਾਲ ਬੰਨ੍ਹ ਦੇਵੋ ਤਾਂ ਮੈਂ ਕਿਸੇ ਵੀ ਦੂਸਰੇ ਬੰਦੇ ਵਾਂਗ ਕਮਜ਼ੋਰ ਹੋ ਜਾਵਾਂਗਾ।”
14ਬਾਦ ਵਿੱਚ ਸਮਸੂਨ ਸੌਂ ਗਿਆ। ਇਸ ਲਈ ਦਲੀਲਾਹ ਨੇ ਉਸਦੇ ਸਿਰ ਦੀਆਂ ਸੱਤ ਲਿਟਾਂ ਨੂੰ ਬੁਣਿਆ। ਫ਼ੇਰ ਦਲੀਲਾਹ ਨੇ ਤੰਬੂ ਦੇ ਕਿਲ੍ਲੇ ਨੂੰ ਧਰਤੀ ਵਿੱਚ ਗਡ੍ਡ ਦਿੱਤਾ ਅਤੇ ਉਸ ਨਾਲ ਉਸਦੇ ਵਾਲ ਬੰਨ੍ਹ ਦਿੱਤੇ। ਇੱਕ ਵਾਰੀ ਫ਼ੇਰ ਉਸਨੇ ਉਸਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ!” ਸਮਸੂਨ ਆਪਣੀ ਨੀਂਦ ਵਿੱਚੋਂ ਜਾਗਿਆ ਅਤੇ ਧਰਤੀ ਵਿੱਚੋਂ ਕਿਲ੍ਲੇ ਨੂੰ ਖੱਡੀ ਅਤੇ ਫ਼ਿਰਕੀ ਸਮੇਤ ਪੁੱਟ ਲਿਆ।
15ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਇਹ ਕਿਵੇਂ ਆਖ ਸਕਦਾ ਹੈਂ, ‘ਮੈਂ ਤੈਨੂੰ ਪਿਆਰ ਕਰਦਾ ਹਾਂ।’ ਜਦੋਂ ਕਿ ਤੂੰ ਮੇਰੇ ਉੱਤੇ ਵੀ ਭਰੋਸਾ ਨਹੀਂ ਕਰਦਾ? ਤੂੰ ਮੈਨੂੰ ਆਪਣਾ ਭੇਤ ਦੱਸਣ ਤੋਂ ਇਨਕਾਰ ਕਰਦਾ ਹੈ। ਇਹ ਤੀਜੀ ਵਾਰੀ ਹੈ ਕਿ ਤੂੰ ਮੈਨੂੰ ਮੂਰਖ ਬਣਾਇਆ ਹੈ। ਤੂੰ ਮੈਨੂੰ ਆਪਣੀ ਮਹਾਨ ਸ਼ਕਤੀ ਦਾ ਭੇਤ ਨਹੀਂ ਦੱਸਿਆ।”
16ਉਹ੍ਹ ਸਮਸੂਨ ਨੂੰ ਹਰ ਰੋਜ਼ ਤੰਗ ਕਰਦੀ ਰਹੀ। ਉਹ ਆਪਣੇ ਭੇਤ ਬਾਰੇ ਉਸਦੇ ਪੁਛਣ ਤੋਂ ਇੰਨਾ ਥੱਕ ਗਿਆ ਕਿ ਉਸਨੂੰ ਮਹਿਸੂਸ ਹੋਣ ਲੱਗਾ ਜਿਵੇਂ ਉਹ ਮਰਨ ਵਾਲਾ ਹੈ।
17ਆਖਰਕਾਰ ਸਮਸੂਨ ਨੇ ਦਲੀਲਾਹ ਨੂੰ ਸਭ ਕੁਝ ਦੱਸ ਦਿੱਤਾ। ਉਸਨੇ ਆਖਿਆ, “ਮੈਂ ਕਦੇ ਵੀ ਆਪਣੇ ਵਾਲ ਨਹੀਂ ਕੱਟੇ। ਮੈਂ ਆਪਣੇ ਜਨਮ ਤੋਂ ਪਹਿਲਾਂ ਹੀ ਪਰਮੇਸ਼ੁਰ ਨੂੰ ਸਮਰਪਿਤ ਹੋ ਚੁੱਕਾ ਸਾਂ। ਜੇ ਕੋਈ ਮੇਰਾ ਸਿਰ ਮੁਂਨ ਦੇਵੇ ਤਾਂ ਮੇਰੀ ਤਾਕਤ ਖਤਮ ਹੋ ਜਾਵੇਗੀ। ਫ਼ੇਰ ਮੈਂ ਕਿਸੇ ਵੀ ਹੋਰ ਬੰਦੇ ਵਰਗਾ ਕਮਜ਼ੋਰ ਹੋ ਜਾਵਾਂਗਾ।”
18ਦਲੀਲਾਹ ਨੇ ਦੇਖਿਆ ਕਿ ਸਮਸੂਨ ਨੇ ਉਸਨੂੰ ਆਪਣਾ ਭੇਤ ਦੱਸ ਦਿੱਤਾ ਹੈ। ਉਸਨੇ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੂੰ ਸੰਦੇਸ਼ ਭੇਜ ਦਿੱਤਾ। ਉਸਨੇ ਆਖਿਆ, “ਇੱਕ ਵਾਰੀ ਫ਼ੇਰ ਵਾਪਸ ਆ ਜਾਓ। ਸਮਸੂਨ ਨੇ ਮੈਨੂੰ ਸਭ ਕੁਝ ਦੱਸ ਦਿੱਤਾ ਹੈ।” ਇਸ ਲਈ ਫ਼ਲਿਸਤੀ ਲੋਕਾਂ ਦੇ ਹਾਕਮ ਦਲੀਲਾਹ ਕੋਲ ਵਾਪਸ ਆ ਗਏ। ਉਹ ਆਪਣੇ ਨਾਲ ਉਹ ਪੈਸਾ ਵੀ ਲੈ ਆਏ ਜਿਸਦਾ ਉਨ੍ਹਾਂ ਨੇ ਉਸਨੂੰ ਦੇਣ ਲਈ ਇਕਰਾਰ ਕੀਤਾ ਸੀ।
19ਦਲੀਲਾਹ ਨੇ ਸਮਸੂਨ ਨੂੰ, ਜਦੋਂ ਉਹ ਉਸਦੀ ਗੋਦੀ ਵਿੱਚ ਲੇਟਿਆ ਸੀ, ਸੁਲਾ ਦਿੱਤਾ। ਫ਼ੇਰ ਉਸਨੇ ਇੱਕ ਬੰਦੇ ਨੂੰ ਸਮਸੂਨ ਦੇ ਵਾਲਾਂ ਦੀਆਂ ਸੱਤ ਲਿਟਾਂ ਮੁਂਨਣ ਲਈ ਸਦਿਆ। ਇਸ੍ਸ ਤਰ੍ਹਾਂ ਉਸਨੇ ਸਮਸੂਨ ਨੂੰ ਕਮਜ਼ੋਰ ਬਣਾ ਦਿੱਤਾ। ਸਮਸੂਨ ਦੀ ਤਾਕਤ ਉਸ ਪਾਸੋਂ ਚਲੀ ਗਈ।
20ਫ਼ੇਰ ਦਲੀਲਾਹ ਨੇ ਉਸਨੂੰ ਪੁਕਾਰਿਆ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ।” ਉਹ ਜਾਗ ਪਿਆ ਅਤੇ ਉਸਨੇ ਸੋਚਿਆ, “ਮੈਂ ਪਹਿਲਾਂ ਵਾਂਗ ਹੀ ਆਪਣੇ-ਆਪ ਨੂੰ ਛੁਡਾ ਲਵਾਂਗਾ।” ਪਰ ਸਮਸੂਨ ਨੂੰ ਨਹੀਂ ਸੀ ਪਤਾ ਕਿ ਯਹੋਵਾਹ ਨੇ ਉਸਨੂੰ ਛੱਡ ਦਿੱਤਾ ਸੀ।
21ਫ਼ਲਿਸਤੀ ਆਦਮੀਆਂ ਨੇ ਸਮਸੂਨ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਦੀਆਂ ਅਖਾਂ ਕਢ ਦਿੱਤੀਆਂ ਅਤੇ ਉਸਨੂੰ ਅਜ਼ਾਹ੍ਹ ਸ਼ਹਿਰ ਵਿੱਚ ਲੈ ਗਏ। ਫ਼ੇਰ ਉਨ੍ਹਾਂ ਨੇ ਉਸਨੂੰ ਜਂਜ਼ੀਰਾਂ ਨਾਲ ਬੰਨ੍ਹ ਦਿੱਤਾ ਤਾਂ ਜੋ ਭੱਜ ਨਾ ਸਕੇ। ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚ ਡਕ੍ਕ ਦਿੱਤਾ ਅਤੇ ਉਸਨੂੰ ਅਨਾਜ਼ ਪੀਸਣ ਦਾ ਕੰਮ ਦੇ ਦਿੱਤਾ।
22ਪਰ ਸਮਸੂਨ ਦੇ ਵਾਲ ਫ਼ੇਰ ਉਗ੍ਗਣੇ ਸ਼ੁਰੂ ਹੋ ਗਏ।
23ਫ਼ਲਿਸਤੀ ਲੋਕਾਂ ਦੇ ਹਾਕਮ ਜਸ਼ਨ ਮਨਾਉਣ ਲਈ ਇਕਠੇ ਹੋਕੇ ਆ ਗਏ। ਉਹ ਆਪਣੇ ਦੇਵਤੇ ਦਾਗੋਨ ਅੱਗੇ ਇੱਕ ਵੱਡੀ ਬਲੀ ਚੜਾਉਣ ਜਾ ਰਹੇ ਸਨ। ਉਨ੍ਹਾਂ ਨੇ ਆਖਿਆ, “ਸਾਡੇ ਦੇਵਤੇ ਨੇ ਸਾਡੇ ਦੁਸ਼ਮਣ ਸਮਸੂਨ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।”
24ਜਦੋਂ ਫ਼ਲਿਸਤੀ ਲੋਕਾਂ ਨੇ ਸਮਸੂਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਪਣੇ ਦੇਵਤੇ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ,“ਇਸ ਆਦਮੀ ਨੇ ਸਾਡੇ ਲੋਕਾਂ ਨੂੰ ਤਬਾਹ ਕੀਤਾ ਸੀਇਸ ਆਦਮੀ ਨੇ ਸਾਡੇ ਬਹੁਤ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਸੀਪਰ ਸਾਡੇ ਦੇਵਤੇ ਨੇ ਆਪਨੇ ਦੁਸ਼ਮਣਾਂ ਨੂੰ ਫ਼ੜਨ ਵਿੱਚ ਮਦਦ ਕੀਤੀ!”
25ਲੋਕ ਜਸ਼ਨ ਵੇਲੇ ਮੌਜ ਮਸਤੀ ਕਰ ਰਹੇ ਸਨ। ਇਸ ਲਈ ਉਨ੍ਹਾਂ ਨੇ ਆਖਿਆ, “ਸਮਸੂਨ ਨੂੰ ਬਾਹਰ ਲਿਆਓ। ਅਸੀਂ ਉਸਦਾ ਮਜ਼ਾਕ ਉਡਾਉਣਾ ਚਾਹੁੰਦੇ ਹਾਂ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚੋਂ ਬਾਹਰ ਲੈ ਆਂਦਾ ਅਤੇ ਉਸਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਸਮਸੂਨ ਨੂੰ ਦਾਗੋਨ ਦੇਵਤੇ ਦੇ ਮੰਦਰ ਦੇ ਥਂਮਾਂ ਦੇ ਵਿਚਕਾਰ ਖੜਾ ਹੋਣ ਲਈ ਮਜ਼ਬੂਰ ਕੀਤਾ।
26ਇੱਕ ਨੌਕਰ ਨੇ ਸਮਸੂਨ ਦਾ ਹੱਥ ਫ਼ੜਿਆ ਹੋਇਆ ਸੀ। ਸਮਸੂਨ ਨੇ ਉਸਨੂੰ ਆਖਿਆ, “ਮੈਨੂੰ ਉਸ ਥਾਂ ਉੱਤੇ ਖੜਾ ਕਰਦੇ ਜਿਥੇ ਮੈਂ ਉਨ੍ਹਾਂ ਥਂਮਾਂ ਨੂੰ ਮਹਿਸੂਸ ਕਰ ਸਕਾਂ ਜਿਨ੍ਹਾਂ ਨੇ ਇਸ ਮੰਦਰ ਨੂੰ ਚੁਕਿਆ ਹੋਇਆ ਹੈ। ਮੈਂ ਉਨ੍ਹਾਂ ਉੱਤੇ ਝੁਕਣਾ ਚਾਹੁੰਦਾ ਹਾਂ।”
27ਮੰਦਰ ਵਿੱਚ ਆਦਮੀਆਂ ਅਤੇ ਔਰਤਾਂ ਦੀ ਭੀੜ ਜੁੜੀ ਸੀ। ਫ਼ਲਿਸਤੀ ਲੋਕਾਂ ਦੇ ਸਾਰੇ ਹਾਕਮ ਉਥੇ ਹੀ ਸਨ। ਤਕਰੀਬਨ
3,000 ਆਦਮੀ ਅਤੇ ਔਰਤਾਂ ਮੰਦਰ ਦੀ ਛੱਤ ਉੱਤੇ ਸਨ। ਉਹ ਹਸ੍ਸ ਰਹੇ ਸਨ ਅਤੇ ਸਮਸੂਨ ਦਾ ਮਜ਼ਾਕ ਉਡਾ ਰਹੇ ਸਨ।
28ਫ਼ੇਰ ਸਮਸੂਨ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸਨੇ ਆਖਿਆ, “ਹੇ ਸਰਬਸ਼ਕਤੀਮਾਨ ਯਹੋਵਾਹ, ਮੈਨੂੰ ਯਾਦ ਕਰੋ। ਜੇ ਪਰਮੇਸ਼ੁਰ, ਮੈਨੂੰ ਇੱਕ ਵਾਰੀ ਫ਼ੇਰ ਸ਼ਕਤੀ ਦਿਉ। ਮੈਨੂੰ ਇਨ੍ਹਾਂ ਫ਼ਲਿਸਤੀਆਂ ਨੂੰ, ਮੇਰੀਆਂ ਦੇਵੋ ਅਖਾਂ ਕਢਣ ਲਈ, ਇੱਕ ਵਾਰੀ ਸਜ਼ਾ ਦੇ ਲੈਣ ਦਿਉ!”
29ਫ਼ੇਰ ਸਮਸੂਨ ਨੇ ਮੰਦਰ ਦੇ ਵਿਚਕਾਰਲੇ ਦੋ ਥਂਮਾਂ ਨੂੰ ਫ਼ੜ ਲਿਆ। ਇਨ੍ਹਾਂ ਦੋਹਾਂ ਥਂਮਾਂ ਨੇ ਸਾਰੇ ਮੰਦਰ ਨੂੰ ਟਿਕਾਇਆ ਹੋਇਆ ਸੀ। ਉਸਨੇ ਆਪਣੇ-ਆਪ ਨੂੰ ਦੋਹਾਂ ਥਂਮਾਂ ਦੇ ਵਿਚਕਾਰ ਕਸ ਲਿਆ। ਇੱਕ ਥਂਮ ਉਸਦੇ ਸੱਜੇ ਪਾਸੇ ਸੀ ਅਤੇ ਇੱਕ ਉਸਦੇ ਖੱਬੇ ਪਾਸੇ।
30ਸਮਸੂਨ ਨੇ ਆਖਿਆ, “ਮੈਨੂੰ ਇਨ੍ਹਾਂ ਫ਼ਲਿਸਤੀਆਂ ਦੇ ਨਾਲ ਹੀ ਮਰਨ ਦਿਉ!” ਫ਼ੇਰ ਉਸਨੇ ਆਪਣੀ ਪੂਰੀ ਤਾਕਤ ਨਾਲ ਧੱਕਾ ਲਾਇਆ। ਅਤੇ ਮੰਦਰ ਹਾਕਮਾਂ ਅਤੇ ਇਸ ਵਿਚਲੇ ਸਾਰੇ ਲੋਕਾਂ ਉੱਪਰ ਡਿੱਗ ਪਿਆ। ਇਸ ਤਰ੍ਹਾਂ ਨਾਲ, ਸਮਸੂਨ ਨੇ ਆਪਣੇ ਜਿਉਂਦੇ ਸਮੇਂ ਨਾਲੋਂ ਆਪਣੀ ਮੌਤ ਦੇ ਸਮੇਂ ਵਧੇਰੇ ਫ਼ਲਿਸਤੀ ਲੋਕਾਂ ਨੂੰ ਮਾਰਿਆ।
31ਸਮਸੂਨ ਦੇ ਭਰਾ ਅਤੇ ਉਸਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸਦੀ ਲਾਸ਼ ਲੈਣ ਲਈ ਗਏ। ਉਨ੍ਹਾਂ ਨੇ ਉਸਨੂੰ ਵਾਪਸ ਲਿਆਂਦਾ ਅਤੇ ਉਸਦੇ ਪਿਤਾ ਦੇ ਮਕਬਰੇ ਵਿੱਚ ਉਸਨੂੰ ਦਫ਼ਨ ਕਰ ਦਿੱਤਾ। ਇਹ ਮਕਬਰਾ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਵਿਚਕਾਰ ਹੈ। ਸਮਸੂਨ ਇਸਰਾਏਲ ਦੇ ਲੋਕਾਂ ਲਈ
20ਸਾਲ ਤੱਕ ਨਿਆਂਕਾਰ ਰਿਹਾ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية