BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

ਅਮਸਾਲ 20:22


 

ਅਧਿਆਇ 21ਯਹੋਵਾਹ ਦਾ ਦੂਤ ਗਿਲਗਾਲ ਸ਼ਹਿਰ ਤੋਂ ਬੋਕੀਮ ਦੇ ਸ਼ਹਿਰ ਵੱਲ ਗਿਆ। ਦੂਤ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਸੁਣਾਇਆ। ਸੰਦੇਸ਼ ਇਹ ਸੀ: “ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ। ਮੈਂ ਤੁਹਾਡੀ ਅਗਵਾਈ ਉਸ ਧਰਤੀ ਤੱਕ ਕੀਤੀ ਜਿਹੜੀ ਮੈਂ ਤੁਹਾਡੇ ਪੁਰਿਖਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਕਦੇ ਵੀ ਤੁਹਾਡੇ ਨਾਲ ਕੀਤਾ ਇਕਰਾਰਨਾਮਾ ਨਹੀਂ ਤੋੜਾਂਗਾ।
2ਪਰ ਇਸਦੇ ਬਦਲੇ, ਤੁਹਾਨੂੰ ਇਸ ਧਰਤੀ ਉੱਤੇ ਰਹਿੰਦੇ ਲੋਕਾਂ ਨਾਲ ਕੋਈ ਇਕਰਾਰਨਾਮਾ ਨਹੀਂ ਬਨਾਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਮੈਂ ਤੁਹਾਨੂੰ ਇਹ ਕਰਨ ਲਈ ਆਖਿਆ ਸੀ, ਪਰ ਤੁਸੀਂ ਮੇਰਾ ਕਹਿਣਾ ਨਹੀਂ ਮੰਨਿਆ!
3“ਹੁਣ ਮੈਂ ਤੁਹਾਨੂੰ ਇਹ ਆਖਦਾ ਹਾਂ, ‘ਮੈਂ ਹੋਰਨਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਹੋਰ ਮਜ਼ਬੂਰ ਨਹੀਂ ਕਰਾਂਗਾ। ਇਹ ਲੋਕ ਤੁਹਾਡੇ ਲਈ ਸਮਸਿਆ ਬ੍ਬਣ ਜਾਣਗੇ। ਇਹ ਤੁਹਾਡੇ ਲਈ ਇੱਕ ਤਰ੍ਹਾਂ ਦੀ ਫ਼ਾਹੀ ਹੋਣਗੇ। ਉਨ੍ਹਾਂ ਦੇ ਝੂਠੇ ਦੇਵਤੇ ਤੁਹਾਨੂੰ ਫ਼ਾਹੁਣ ਲਈ ਇੱਕ ਤਰ੍ਹਾਂ ਦਾ ਜਾਲ ਹੋਣਗੇ।”
4ਜਦੋਂ ਦੂਤ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਇਹ ਸੰਦੇਸ਼ ਦੇ ਹਟਿਆ ਤਾਂ ਲੋਕ ਉੱਚੀ-ਉੱਚੀ ਰੋਣ ਲੱਗੇ।
5ਇਸ ਲਈ ਇਸਰਾਏਲ ਦੇ ਲੋਕਾਂ ਨੇ ਉਸ ਥਾ ਦਾ ਨਾਮ, ਜਿਥੇ ਉਹ ਰੋਏ ਸਨ ਬੋਕੀਮ ਰੱਖ ਦਿੱਤਾ। ਬੋਕੀਮ ਵਿਖੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਬਲੀਆਂ ਚੜਾਈਆਂ।
6ਜਦੋਂ ਯਹੋਸ਼ੁਆ ਨੇ ਲੋਕਾਂ ਨੂੰ ਜਾਣ ਦਿੱਤਾ ਹਰ ਪਰਿਵਾਰ-ਸਮੂਹ ਜ਼ਮੀਨ ਹਾਸਿਲ ਕਰਨ ਲਈ ਅਤੇ ਆਪਣੇ ਵਿਰਸੇ ‘ਚ ਮਿਲੇ ਨਿਵਾਸ ਸਥਾਨਾਂ ਵਿੱਚ ਰਹਿਣ ਲਈ ਚਲਾ ਗਿਆ।
7ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਸੇਵਾ ਓਨਾ ਚਿਰ ਕੀਤੀ ਜਦੋਂ ਤੱਕ ਯਹੋਸ਼ੁਆ ਜੀਵਿਤ ਸੀ। ਉਹ ਯਹੋਵਾਹ ਦੀ ਸੇਵਾ ਉਨ੍ਹਾਂ ਬਜ਼ੁਰਗਾਂ ਦੇ ਜੀਵਨ ਕਾਲ ਦੌਰਾਨ ਕਰਦੇ ਰਹੇ ਜਿਹੜੇ ਯਹੋਸ਼ੁਆ ਦੇ ਦੇਹਾਂਤ ਤੋਂ ਬਾਦ ਜਿਉਂਦੇ ਰਹੇ। ਇਨ੍ਹਾਂ ਬਜ਼ੁਰਗ ਬੰਦਿਆਂ ਨੇ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਦੇਖਿਆ ਸੀ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀਆਂ ਸਨ।
8ਨੂਨ ਦਾ ਪੁੱਤਰ ਯਹੋਸ਼ੁਆ, ਯਹੋਵਾਹ ਦਾ ਸੇਵਕ,
110 ਵਰ੍ਹਿਆਂ ਦੀ ਉਮਰ ਵਿੱਚ ਸੁਰਗਵਾਸ ਹੋਇਆ।
9ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਦਫ਼ਨ ਕਰ ਦਿੱਤਾ। ਉਨ੍ਹਾਂ ਨੇ ਯਹੋਸ਼ੁਆ ਨੂੰ ਉਸੇ ਧਰਤੀ ਉੱਤੇ ਦਫ਼ਨ ਕੀਤਾ ਜਿਹੜੀ ਉਸਨੂੰ ਦਿੱਤੀ ਗਈ ਸੀ। ਇਹ ਗਾਸ਼ ਪਰਬਤ ਦੇ ਉੱਤਰ ਵੱਲ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥ ਹਰਸ ਵਿਖੇ ਸੀ।
10ਉਸ ਪੂਰੀ ਪੀੜੀ ਦੇ ਦੇਹਾਂਤ ਤੋਂ ਮਗਰੋਂ ਅਗਲੀ ਪੀੜੀ ਜਵਾਨ ਹੋਈ। ਇਹ ਨਵੀਂ ਪੀੜੀ ਯਹੋਵਾਹ ਬਾਰੇ ਜਾਂ ਯਹੋਵਾਹ ਦੇ ਇਸਰਾਏਲ ਲਈ ਕੀਤੇ ਕੰਮਾਂ ਬਾਰੇ ਕੁਝ ਨਹੀਂ ਜਾਣਦੀ ਸੀ।
11ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ ਅਤੇ ਬਆਲ ਵਰਗੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ।
12ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈਕੇ ਆਇਆ ਸੀ। ਅਤੇ ਉਨ੍ਹਾਂ ਲੋਕਾਂ ਦੇ ਪੁਰਿਖਆਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਸੀ। ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਪਿਛੇ ਲੱਗਣਾ ਛੱਡ ਦਿੱਤਾ। ਇਸਰਾਏਲ ਦੇ ਲੋਕ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਨੇ ਯਹੋਵਾਹ ਨੂੰ ਕਹਿਰਵਾਨ ਕਰ ਦਿੱਤਾ।
13ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਮੰਨਣਾ ਛੱਡ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਉਪਾਸਨਾ ਕਰਨ ਲੱਗੇ ਪਏ।
14ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਇਸ ਲਈ ਯਹੋਵਾਹ ਦੇ ਦੁਸ਼ਮਣਾਂ ਨੂੰ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਲੁੱਟਣ ਦਿੱਤਾ। ਯਹੋਵਾਹ ਨੇ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਦੁਸ਼ਮਣਾ ਕੋਲੋਂ ਉਨ੍ਹਾਂ ਨੂੰ ਹਰਾਇਆ। ਇਸਰਾਏਲ ਦੇ ਲੋਕ ਹੋਰ ਵਧੇਰੇ ਆਪਣੇ-ਆਪ ਨੂੰ ਆਪਣੇ ਦੁਸ਼ਮਣਾਂ ਕੋਲੋਂ ਨਾ ਬਚਾ ਸਕੇ।
15ਜਦੋਂ ਵੀ ਇਸਰਾਏਲ ਦੇ ਲੋਕ ਲੜਾਈ ਲਈ ਗਏ, ਉਹ ਹਮੇਸ਼ਾ ਹਾਰੇ। ਉਹ ਇਸ ਲਈ ਹਾਰੇ ਕਿਉਂਕਿ ਯਹੋਵਾਹ ਉਨ੍ਹਾਂ ਵੱਲ ਨਹੀਂ ਸੀ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਸੀ ਕਿ ਜੇ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰਨਗੇ ਤਾਂ ਹਾਰ ਜਾਣਗੇ। ਇਸਰਾਏਲ ਦੇ ਲੋਕਾਂ ਨੇ ਬਹੁਤ ਦੁੱਖ ਭੋਗਿਆ।
16ਫ਼ੇਰ ਯਹੋਵਾਹ ਨੇ ਉਨ੍ਹਾਂ ਆਗੂਆਂ ਨੂੰ ਚੁਣਿਆ ਜਿਨ੍ਹਾਂ ਨੂੰ ਨਿਆਂਕਾਰ ਆਖਿਆ ਜਾਂਦਾ ਸੀ। ਇਨ੍ਹਾਂ ਆਗੂਆਂ ਨੇ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੁਸ਼ਮਣਾ ਕੋਲੋਂ ਬਚਾਇਆ ਜਿਨ੍ਹਾਂ ਨੇ ਉਨ੍ਹਾਂ ਨੂੰ ਲੁੱਟ ਲਿਆ ਸੀ।
17ਇਸਰਾਏਲੀਆਂ ਨੇ ਆਪਣੇ ਨਿਆਂਕਾਰਾ ਦੀ ਗੱਲ ਨਹੀਂ ਸੁਣੀ। ਉਹ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਸਨ, ਉਹ ਹੋਰਨਾਂ ਦੇਵਤਿਆਂ ਦੇ ਪਿਛੇ ਲੱਗੇ। ਅਤੀਤ ਵਿੱਚ, ਇਸਰਾਏਲੀਆਂ ਦੇ ਪੁਰਖਿਆਂ ਨੇ ਯਹੋਵਾਹ ਦੇ ਹੁਕਮ ਮਂਨੇ ਸਨ। ਪਰ ਹੁਣ ਇਸਰਾਏਲੀ ਬਦਲ ਗਏ ਸਨ ਅਤੇ ਯਹੋਵਾਹ ਦਾ ਕਹਿਣਾ ਮਂਨਣੋ ਹਟ ਗਏ ਸਨ।
18ਅਨੇਕਾਂ ਵਾਰੀ ਇਸਰਾਏਲ ਦੇ ਦੁਸ਼ਮਣਾਂ ਨੇ ਲੋਕਾਂ ਨਾਲ ਬੁਰਾ ਸਲੂਕ ਕੀਤਾ। ਇਸ ਲਈ ਇਸਰਾਏਲ ਦੇ ਲੋਕ ਸਹਾਇਤਾ ਲਈ ਪੁਕਾਰਦੇ। ਅਤੇ ਹਰ ਵਾਰੀ, ਯਹੋਵਾਹ ਨੇ ਲੋਕਾਂ ਲਈ ਦੁੱਖ ਮਹਿਸੂਸ ਕੀਤਾ। ਹਰ ਵਾਰੀ ਉਸਨੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣ ਤੋਂ ਬਚਾਉਣ ਲਈ ਕਿਸੇ ਨਿਆਂਕਾਰ ਨੂੰ ਭੇਜਿਆ। ਯਹੋਵਾਹ ਹਮੇਸ਼ਾ ਉਨ੍ਹਾਂ ਨਿਆਂਕਾਰਾਂ ਦੇ ਨਾਲ ਸੀ। ਇਸ ਲਈ ਹਰ ਵਾਰੀ ਇਸਰਾਏਲ ਦੇ ਲੋਕ ਆਪਣੇ ਦੁਸ਼ਮਣਾ ਕੋਲੋਂ ਬਚ ਗਏ।
19ਪਰ ਜਦੋਂ ਹਰੇਕ ਨਿਆਂਕਾਰ ਦਾ ਦੇਹਾਂਤ ਹੋਇਆ, ਇਸਰਾਏਲ ਦੇ ਲੋਕ ਫ਼ੇਰ ਪਾਪ ਕਰਨ ਲੱਗੇ ਅਤੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਰਾਏਲ ਦੇ ਲੋਕ ਬਹੁਤ ਜ਼ਿੱਦੀ ਸਨ - ਉਨ੍ਹਾਂ ਨੇ ਆਪਣੇ ਬਦੀ ਵਾਲੇ ਰਾਹਾਂ ਨੂੰ ਬਦਲਣ ਤੋਂ ਇਨਕਾਰ ਕੀਤਾ। ਉਹ ਆਪਣੇ ਪੁਰਖਿਆਂ ਨਾਲੋਂ ਵੀ ਵਧੇਰੇ ਦੁਸ਼ਟ ਸਨ।
20ਇਸ ਲਈ ਯਹੋਵਾਹ ਇਸਰਾਏਲੀਆਂ ਉੱਤੇ ਕਹਿਰਵਾਨ ਹੋ ਗਿਆ ਅਤੇ ਆਖਿਆ, “ਇਸ ਕੌਮ ਨੇ ਉਸ ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।
21ਇਸ ਲਈ ਮੈਂ ਹੁਣ ਫ਼ੇਰ ਕੌਮਾਂ ਨੂੰ ਨਹੀਂ ਹਰਾਵਾਂਗਾ ਅਤੇ ਇਸਰਾਏਲ ਦੇ ਲੋਕਾਂ ਲਈ ਰਾਹ ਪਧਰਾ ਨਹੀਂ ਕਰਾਂਗ। ਉਹ ਕੌਮਾਂ ਹਾਲੇ ਵੀ ਇਸ ਧਰਤੀ ਉੱਤੇ ਸਨ ਜਦੋਂ ਯਹੋਸ਼ੁਆ ਦਾ ਦੇਹਾਂਤ ਹੋਇਆ ਸੀ। ਅਤੇ ਮੈਂ ਉਨ੍ਹਾਂ ਕੌਮਾਂ ਨੂੰ ਇਸ ਧਰਤੀ ਉੱਤੇ ਟਿਕੇ ਰਹਿਣ ਦਿਆਂਗਾ।
22ਮੈਂ ਉਨ੍ਹਾਂ ਕੌਮਾਂ ਦੀ ਵਰਤੋਂ ਇਸਰਾਏਲ ਦੇ ਲੋਕਾਂ ਦੀ ਪਰਖ ਕਰਨ ਲਈ ਕਰਾਂਗਾ। ਮੈਂ ਦੇਖਾਂਗਾ ਕਿ ਕੀ ਇਸਰਾਏਲ ਦੇ ਲੋਕ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਆਦੇਸ਼ਾਂ ਦਾ ਪਾਲਣ ਕਰ ਸਕਦੇ ਹਨ।”
23ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਧਰਤੀ ਉੱਤੇ ਰਹਿਣ ਦਿੱਤਾ। ਉਸਨੇ ਇਨ੍ਹਾਂ ਕੌਮਾਂ ਨੂੰ ਛੇਤੀ-ਛੇਤੀ ਧਰਤੀ ਛੱਡ ਜਾਣ ਲਈ ਮਜ਼ਬੂਰ ਨਹੀਂ ਕੀਤਾ ਅਤੇ ਯਹੋਸ਼ੁਆ ਦੀ ਫ਼ੌਜ ਦੀ ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਨਹੀਂ ਕੀਤੀ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية