BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

ਅਮਸਾਲ 20:22


 

ਅਧਿਆਇ 201ਇਸ ਲਈ ਇਸਰਾਏਲ ਦੇ ਸਾਰੇ ਲੋਕ ਇਕਠੇ ਹੋ ਗਏ। ਉਹ ਮਸਫ਼ਾਹ ਸ਼ਹਿਰ ਵਿਖੇ ਆਕੇ ਯਹੋਵਾਹ ਦੇ ਸਨਮੁਖ ਖਲੋ ਗਏ। ਲੋਕ ਦਾਨ ਤੋਂ ਲੈਕੇ ਬਏਰਸ਼ਬਾ (ਇਸਰਾਏਲ ਦੇ ਸਾਰੇ ਭਾਗਾਂ ਤੋਂ) ਆਏ। ਗਿਲਆਦ ਦੇ ਇਸਰਾਏਲੀ ਲੋਕ ਵੀ ਉਥੇ ਸਨ।
2ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਆਂ ਦੇ ਆਗੂ ਉਥੇ ਆਏ। ਉਨ੍ਹਾਂ ਨੇ ਪਰਮੇਸ਼ੁਰ ਦੇ ਲੋਕਾਂ ਦੀ ਆਮ ਸਭਾ ਵਿੱਚੋਂ ਆਪੋ-ਆਪਣੀ ਥਾਂ ਗ੍ਰਹਿਣ ਕਰ ਲਈ। ਉਥੇ
4,00,000 ਤਲਵਾਰਧਾਰੀ ਸਿਪਾਹੀ ਸਨ।
3ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ ਸੁਣਿਆ ਕਿ ਇਸਰਾਏਲ ਦੇ ਲੋਕ ਮਿਸਫ਼ਾਹ ਵਿਖੇ ਇਕਥੇ ਹੋ ਰਹੇ ਹਨ। ਇਸਰਾਏਲ ਦੇ ਲੋਕਾਂ ਨੇ ਆਖਿਆ, “ਸਾਨੂੰ ਇਹ ਦੱਸੋ ਕਿ ਇਹ ਭਿਆਨਕ ਗੱਲ ਵਾਪਰੀ ਕਿਵੇਂ।”
4ਇਸ ਲਈ ਉਸ ਔਰਤ ਦੇ ਪਤੀ ਨੇ, ਜਿਸਦੀ ਔਰਤ ਨੂੰ ਕਤਲ ਕਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਸਾਰੀ ਵਾਰਤਾ ਸੁਣਾਈ। ਉਸਨੇ ਆਖਿਆ, “ਮੈਂ ਅਤੇ ਮੇਰੀ ਦਾਸੀ ਬਿਨਯਾਮੀਨ ਇਲਾਕੇ ਦੇ ਗਿਬਆਹ ਸ਼ਹਿਰ ਵਿੱਚ ਆਏ। ਅਸੀਂ ਉਥੇ ਰਾਤ ਕੱਟੀ।
5ਪਰ ਰਾਤ ਵੇਲੇ ਗਿਬਆਹ ਸ਼ਹਿਰ ਦੇ ਆਗੂ ਉਸ ਘਰ ਵਿੱਚ ਆਏ ਜਿਥੇ ਮੈਂ ਠਹਿਰਿਆ ਹੋਇਆ ਸਾਂ। ਉਨ੍ਹਾਂ ਨੇ ਘਰ ਨੂੰ ਘੇਰਾ ਪਾ ਲਿਆ ਅਤੇ ਉਹ ਮੈਨੂੰ ਮਾਰਨਾ ਚਾਹੁੰਦੇ ਸਨ। ਉਨ੍ਹਾਂ ਨੇ ਮੇਰੀ ਦਾਸੀ ਨਾਲ ਬਲਾਤਕਾਰ ਕੀਤਾ ਅਤੇ ਉਹ ਮਰ ਗਈ।
6ਇਸ ਲਈ ਮੈਂ ਆਪਣੀ ਦਾਸੀ ਨੂੰ ਲੈ ਆਇਆ ਅਤੇ ਉਸਦੇ ਟੁਕੜੇ ਕੀਤੇ। ਫ਼ੇਰ ਮੈਂ ਇੱਕ-ਇੱਕ ਟੁਕੜਾ ਇਸਰਾਏਲ ਦੇ ਪਰਿਵਾਰ-ਸਮੂਹਾਂ ਨੂੰ ਭੇਜ ਦਿੱਤਾ। ਮੈਂ
7ਹੁਣ, ਤੁਸੀਂ ਇਸਰਾਏਲ ਦੇ ਸਾਰੇ ਲੋਕੋ, ਗੱਲ ਕਰੋ। ਆਪਣਾ ਨਿਰਣਾ ਦਿਉ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ।”
8ਫ਼ੇਰ ਸਾਰੇ ਲੋਕ ਇੱਕੋ ਵਾਰੀ ਉਠਕੇ ਖੜੇ ਹੋ ਗਏ। ਉਨ੍ਹਾਂ ਨੇ ਮਿਲਕੇ ਆਖਿਆ, “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੇ ਘਰ ਨਹੀਂ ਜਾਵੇਗਾ। ਨਹੀਂ, ਸਾਡੇ ਵਿੱਚੋਂ ਕੋਈ ਵੀ ਆਪਣੇ ਘਰ ਨਹੀਂ ਜਾਵੇਗਾ।
9ਹੁਣ ਅਸੀਂ ਗਿਬਆਹ ਸ਼ਹਿਰ ਨਾਲ ਇਹ ਸਲੂਕ ਕਰਾਂਗੇ: ਅਸੀਂ ਪਰਚੀਆਂ ਪਾਵਾਂਗੇ ਅਤੇ ਪਰਮੇਸ਼ੁਰ ਉੱਤੇ ਨਿਰਣਾ ਛੱਡ ਦਿਆਂਗੇ ਕਿ ਉਨ੍ਹਾਂ ਲੋਕਾਂ ਨਾਲ ਕੀ ਕਰਨਾ ਹੈ।
10ਅਸੀਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ
11ਇਸ ਲਈ ਇਸਰਾਏਲ ਦੇ ਸਾਰੇ ਆਦਮੀ ਗਿਬਆਹ ਸ਼ਹਿਰ ਵਿਖੇ ਇਕਠੇ ਹੋ ਗਏ। ਉਹ ਸਾਰੇ ਇਸ ਗੱਲੋਂ ਸਹਿਮਤ ਸਨ ਕਿ ਉਹ ਕੀ ਕਰਨ ਜਾ ਰਹੇ ਸਨ।
12ਇਸਰਾਏਲ ਦੇ ਪਰਿਵਾਰ-ਸਮੂਹਾਂ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਕੋਲ ਕੁਝ ਆਦਮੀ ਸੰਦੇਸ਼ ਦੇਣ ਲਈ ਭੇਜੇ। ਸੰਦੇਸ਼ ਸੀ: “ਇਹ ਕਿਹੋਂ ਜਿਹੀ ਬਦੀ ਤੁਹਾਡੇ ਦਰਮਿਆਨ ਹੋਈ ਸੀ? ਗਿਬਆਹ ਦੇ ਉਨ੍ਹਾਂ ਬਦਮਾਸ਼ਾਂ ਨੂੰ ਸਾਡੇ ਹਵਾਲੇ ਕਰ ਦਿਉ। ਤਾਂ ਜੇ ਅਸੀਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਦੇ ਸਕੀਏ। ਅਸੀਂ ਇਸ ਦੁਸ਼ਟਾਤਾ ਨੂੰ ਇਸਰਾਏਲ ਦੇ ਲੋਕਾਂ ਦਰਮਿਆਨੋ ਪੁੱਟ ਸੁੱਟਾਂਗੇ।”ਪਰ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਸੰਦੇਸ਼ਵਾਹਕਾਂ ਦੀ ਗੱਲ ਨਹੀਂ ਸੁਣੀ, ਜੋ ਕਿ ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਨਾਲ ਸੰਬੰਧਿਤ ਸਨ।
13
14ਬਿਨਯਾਮੀਨ ਦੇ ਪਰਿਵਾਰ-ਸਮੁਹਾਂ ਦੇ ਲੋਕ ਆਪਣੇ ਸ਼ਹਿਰ ਛੱਡਕੇ ਗਿਬਆਹ ਸ਼ਹਿਰ ਚਲੇ ਗਏ। ਉਹ ਗਿਬਆਹ ਵਿਖੇ ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਨਾਲ ਲੜਨ ਲਈ ਗਏ।
15ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ
16ਉਨ੍ਹਾਂ ਕੋਲ
17ਬਿਨਯਾਮੀਨ ਤੋਂ ਬਿਨਾ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਨੇ ਲੜਨ ਵਾਲੇ
18ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਤੱਕ ਗਏ। ਬੈਤੇਲ ਸ਼ਹਿਰ ਵਿਖੇ ਉਨ੍ਹਾਂ ਨੇ ਪਰਮੇਸ਼ੁਰ ਪਾਸੋਂ ਪੁਛਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਉੱਤੇ ਕਿਹੜਾ ਪਰਿਵਾਰ-ਸਮੂਹ ਪਹਿਲਾਂ ਹਮਲਾ ਕਰੇਗਾ?”ਯਹੋਵਾਹ ਨੇ ਜਵਾਬ ਦਿੱਤਾ, “ਯਹੂਦਾਹ ਦਾ ਪਰਿਵਾਰ ਪਹਿਲ ਕਰੇਗਾ।”
19ਅਗਲੀ ਸਵੇਰ ਇਸਰਾਏਲ ਦੇ ਲੋਕ ਉਠੇ। ਉਨ੍ਹਾਂ ਨੇ ਗਿਬਆਹ ਸ਼ਹਿਰ ਦੇ ਨੇੜੇ ਡੇਰਾ ਲਾ ਲਿਆ।
20ਫ਼ੇਰ ਇਸਰਾਏਲ ਦੀ ਫ਼ੌਜ ਬਿਨਯਾਮੀਨ ਦੀ ਫ਼ੌਜ ਨਾਲ ਲੜਨ ਲਈ ਗਈ। ਇਸਰਾਏਲ ਦੀ ਫ਼ੌਜ ਨੇ ਗਿਬਆਹ ਸ਼ਹਿਰ ਵਿਖੇ ਬਿਨਯਾਮੀਨ ਦੀ ਫ਼ੌਜ ਨਾਲ ਲੜਨ ਦੀ ਤਿਆਰੀ ਕਰ ਲਈ।
21ਫ਼ੇਰ ਬਿਨਯਾਮੀਨ ਦੀ ਫ਼ੌਜ ਗਿਬਆਹ ਸ਼ਹਿਰ ਵਿੱਚੋਂ ਬਾਹਰ ਆਈ। ਉਸ ਦਿਨ ਦੀ ਲੜਾਈ ਵਿੱਚ ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ
22,000 ਆਦਮੀ ਮਾਰ ਦਿੱਤੇ।
22ਇਸਰਾਏਲ ਦੇ ਲੋਕ ਯਹੋਵਾਹ ਵੱਲ ਗਏ। ਉਹ ਸ਼ਾਮ ਤੱਕ ਰੋਂਦੇ ਰਹੇ। ਉਨ੍ਹਾਂ ਨੇ ਯਹੋਵਾਹ ਨੂੰ ਪੁਛਿਆ, “ਕੀ ਸਾਨੂੰ ਬਿਨਯਾਮੀਨ ਦੇ ਲੋਕਾਂ ਨਾਲ ਲੜਨ ਲਈ ਫ਼ੇਰ ਜਾਣਾ ਚਾਹੀਦਾ ਹੈ? ਉਹ ਲੋਕ ਸਾਡੇ ਸਕੇ ਸੰਬੰਧੀ ਹਨ।”ਯਹੋਵਾਹ ਨੇ ਜਵਾਬ ਦਿੱਤਾ, “ਜਾਓ ਉਨ੍ਹਾਂ ਨਾਲ ਜਾਕੇ ਜੰਗ ਕਰੋ।” ਇਸਰਾਏਲ ਦੇ ਲੋਕਾਂ ਨੇ ਇੱਕ ਦੂਸਰੇ ਨੂੰ ਹਲ੍ਲਾ ਸ਼ੇਰੀ ਦਿੱਤੀ। ਫ਼ੇਰ ਉਹ ਪਹਿਲੇ ਦਿਨ ਵਾਂਗ ਦੋਬਾਰਾ ਲੜਨ ਲਈ ਗਏ।
23
24ਫ਼ੇਰ ਇਸਰਾਏਲ ਦੀ ਫ਼ੌਜ ਬਿਨਯਾਮੀਨ ਦੀ ਫ਼ੌਜ ਦੇ ਨੇੜੇ ਪਹੁੰਚ ਗਈ। ਇਹ ਜੰਗ ਦਾ ਦੂਸਰਾ ਦਿਨ ਸੀ।
25ਬਿਨਯਾਮੀਨ ਦੀ ਫ਼ੌਜ ਦੂਸਰੇ ਦਿਨ ਵੀ ਇਸਰਾਏਲ ਦੀ ਫ਼ੌਜ ਉੱਤੇ ਹਮਲਾ ਕਰਨ ਲਈ ਗਿਬਆਹ ਸ਼ਹਿਰ ਤੋਂ ਬਾਹਰ ਆਈ। ਇਸ ਵਾਰੀ, ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ ਹੋਰ
26ਫ਼ੇਰ ਇਸਰਾਏਲ ਦੇ ਸਾਰੇ ਲੋਕ ਬੈਤੇਲ ਸ਼ਹਿਰ ਗਏ। ਉਸ ਸਥਾਨ ਉੱਤੇ ਉਹ ਬੈਠ ਗਏ ਅਤੇ ਯਹੋਵਾਹ ਦੇ ਸਾਮ੍ਹਣੇ ਰੋਏ। ਉਨ੍ਹਾਂ ਨੇ ਸ਼ਾਮ ਤੱਕ ਕੁਝ ਨਹੀਂ ਖਾਧਾ। ਉਨ੍ਹਾਂ ਨੇ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਅਤੇ ਸੁਖ-ਸਾਂਦ ਦੀਆਂ ਭੇਟਾਂ ਚੜਾਈਆਂ।
27ਇਸਰਾਏਲ ਦੇ ਬੰਦਿਆਂ ਨੇ ਯਹੋਵਾਹ ਨੂੰ ਇੱਕ ਸਵਾਲ ਪੁਛਿਆ, ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਬੈਤੇਲ ਵਿਖੇ ਸੀ।
28ਫ਼ੀਨਹਾਸ ਉਥੇ ਜਾਜਕ ਸੀ ਜਿਹੜਾ ਪਰਮੇਸ਼ੁਰ ਦੀ ਸੇਵਾ ਕਰਦਾ ਸੀ। ਫ਼ੀਨਿਹਾਸ ਅਲਆਜ਼ਾਰ ਦਾ ਪੁੱਤਰ ਸੀ। ਅਲਆਜ਼ਾਰ ਹਾਰੂਨ ਦਾ ਪੁੱਤਰ ਸੀ।) ਇਸਰਾਏਲ ਦੇ ਲੋਕਾਂ ਨੇ ਪੁਛਿਆ, “ਬਿਨਯਾਮੀਨ ਦੇ ਲੋਕ ਸਾਡੇ ਸਾਕ ਸੰਬੰਧੀ ਹਨ। ਕੀ ਸਾਨੂੰ ਉਨ੍ਹਾਂ ਦੇ ਖਿਲਾਫ਼ ਫ਼ੇਰ ਲੜਨ ਲਈ ਜਾਣਾ ਚਾਹੀਦਾ ਹੈ? ਜਾਂ ਕੀ ਸਾਨੂੰ ਲੜਾਈ ਬੰਦ ਕਰ ਦੇਣੀ ਚਾਹੀਦੀ ਹੈ?”ਯਹੋਵਾਹ ਨੇ ਜਵਾਬ ਦਿੱਤਾ, “ਜਾਓ। ਕਲ੍ਹ੍ਹ ਮੈਂ ਤੁਹਾਡੀ, ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕਰਾਂਗਾ।”
29ਫ਼ੇਰ ਇਸੜਏਲ ਦੀ ਫ਼ੌਜ ਨੇ ਕੁਝ ਆਦਮੀ ਗਿਬਆਹ ਸ਼ਹਿਰ ਦੇ ਦੁਆਲੇ ਛੁਪਾ ਦਿੱਤੇ।
30ਇਸਰਾਏਲ ਦੀ ਫ਼ੌਜ ਤੀਸਰੇ ਦਿਨ ਗਿਬਆਹ ਸ਼ਹਿਰ ਦੇ ਵਿਰੁੱਧ ਲੜਨ ਲਈ ਗਈ। ਉਨ੍ਹਾਂ ਨੇ ਜੰਗ ਲਈ ਤਿਆਰੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਪਿਛਲੇ ਦਿਨਾਂ ਉੱਤੇ ਕੀਤੀ ਸੀ।
31ਬਿਨਯਾਮੀਨ ਦੀ ਫ਼ੌਜ ਇਸਰਾਏਲ ਦੀ ਫ਼ੌਜ ਨਾਲ ਲੜਨ ਲਈ ਗਿਬਆਹ ਸ਼ਹਿਰ ਤੋਂ ਬਹਰ ਆਈ। ਇਸਰਾਏਲ ਦੀ ਫ਼ੌਜ ਪਿਛੇ ਹਟ ਗਈ ਅਤੇ ਉਸਨੇ ਬਿਨਯਾਮੀਨ ਦੀ ਫ਼ੌਜ ਨੂੰ ਆਪਣੇ ਪਿਛੇ ਆਉਣ ਦਿੱਤਾ। ਇਸ ਤਰੀਕੇ ਨਾਲ ਬਿਨਯਾਮੀਨ ਦੀ ਫ਼ੌਜ ਨਾਲ ਸ਼ਹਿਰਾਂ ਨੂੰ ਆਪਣੇ ਬਹੁਤ ਪਿਛੇ ਛੱਡਣ ਦੀ ਚਾਲ ਖੇਡੀ ਗਈ।ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ ਕੁਝ ਬੰਦਿਆਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਜਿਵੇਂ ਕਿ ਉਨ੍ਹਾਂ ਨੇ ਪਹਿਲਾਂ ਕੀਤਾ ਸੀ। ਉਨ੍ਹਾਂ ਨੇ ਇਸਰਾਏਲ ਦੇ ਤਕਰੀਬਨ
32ਬਿਨਯਾਮੀਨ ਦੇ ਬੰਦਿਆਂ ਨੇ ਆਖਿਆ, “ਅਸੀਂ ਪਹਿਲਾਂ ਵਾਂਗ ਹੀ ਜਿੱਤ ਰਹੇ ਹਾਂ!”ਇਸਰਾਏਲ ਦੇ ਬੰਦੇ ਭੱਜ ਰਹੇ ਸਨ, ਪਰ ਇਹ ਚਲਾਕੀ ਸੀ। ਉਹ ਬਿਨਯਾਮੀਨ ਦੇ ਬੰਦਿਆਂ ਨੂੰ ਉਨ੍ਹਾਂ ਦੇ ਸ਼ਹਿਰ ਤੋਂ ਦੂਰ ਸੜਕਾਂ ਉੱਤੇ ਲੈ ਜਾਣਾ ਚਾਹੁੰਦੇ ਸਨ।
33ਇਸ ਲਈ ਇਸਰਾਏਲ ਦੇ ਸਾਰੇ ਆਦਮੀ ਆਪਣੀਆਂ ਜਗ਼੍ਹਾਵਾਂ ਤੋਂ ਉਠਕੇ ਬਆਲ ਤਾਮਾਰ ਨਾਮ ਦੇ ਸਥਾਨ ਉੱਤੇ ਯੁਧ ਲਈ ਖੜੇ ਹੋ ਗਏ। ਅਤੇ ਇਸਰਾਏਲੀ ਆਦਮੀ ਜੋ ਗੇਬਾ ਦੇ ਮੈਦਾਨਾਂ ਵਿੱਚ ਛੁਪੇ ਹੋਏ ਸਨ ਬਾਹਰ ਆਏ ਅਤੇ ਗਿਬਆਹ ਉੱਤੇ ਹਮਲਾ ਕਰ ਦਿੱਤਾ।
34ਇਸਰਾਏਲ ਦੇ
35ਯਹੋਵਾਹ ਨੇ ਇਸਰਾਏਲ ਦੀ ਫ਼ੌਜ ਦੀ ਵਰਤੋਂ ਕੀਤੀ ਅਤੇ ਬਿਨਯਾਮੀਨ ਦੀ ਫ਼ੌਜ ਨੂੰ ਹਰਾ ਦਿੱਤਾ। ਉਸ ਦਿਨ ਇਸਰਾਏਲ ਦੀ ਫ਼ੌਜ ਨੇ ਬਿਨਯਾਮੀਨ ਦੇ
36ਇਸ ਲਈ ਬਿਨਯਾਮੀਨ ਦੇ ਲੋਕਾਂ ਨੇ ਦੇਖਿਆ ਕਿ ਉਹ ਹਾਰ ਰਹੇ ਸਨ।ਇਸਰਾਏਲੀ ਫ਼ੌਜ ਪਿਛੇ ਹਟੀ ਅਤੇ ਬਿਨਯਾਮੀਨ ਦੇ ਲੋਕਾਂ ਨੂੰ ਕੁਝ ਥਾਂ ਦਿੱਤੀ। ਉਹ ਆਪਣੇ ਆਦਮੀਆਂ ਉੱਤੇ ਨਿਰਭਰ ਕਰ ਰਹੇ ਸਨ ਜੋ ਬਿਨਯਾਮੀਨੀਆਂ ਉੱਤੇ ਘਾਤ ਲਾਉਣ ਦਾ ਇੰਤਜ਼ਾਰ ਕਰ ਰਹੇ ਸਨ।
37ਜਿਹੜੇ ਬੰਦੇ ਛੁਪੇ ਹੋਏ ਸਨ ਉਹ ਗਿਬਆਹ ਸ਼ਹਿਰ ਦੇ ਅੰਦਰ ਭੱਜ ਗਏ। ਉਹ ਫ਼ੈਲ ਗਏ ਅਤੇ ਉਨ੍ਹਾਂ ਨੇ ਆਪਣੀਆਂ ਤਲਵਾਰਾਂ ਨਾਲ ਸ਼ਹਿਰ ਵਿੱਚ ਹਰ ਇੱਕ ਨੂੰ ਮਾਰ ਦਿੱਤਾ।
38ਹੁਣ ਇਸਰਾਏਲ ਦੇ ਬੰਦਿਆਂ ਨੇ ਉਨ੍ਹਾਂ ਬੰਦਿਆਂ ਨਾਲ, ਜਿਹੜੇ ਛੁਪੇ ਹੋਏ ਸਨ, ਇੱਕ ਵਿਉਂਤ ਬਣਾਈ ਹੋਈ ਸੀ। ਛੁਪੇ ਹੋਏ ਬੰਦਿਆਂ ਵੱਲੋਂ ਖਾਸ ਇਸ਼ਾਰਾ ਭੇਜਿਆ ਜਾਣਾ ਸੀ। ਇਨ੍ਹਾਂ ਬੰਦਿਆਂ ਨੇ ਧੂਂਏ ਦਾ ਇੱਕ ਵੱਡਾ ਬੱਦਲ ਬਨਾਉਣਾ ਸੀ।
39ਬਿਨਯਾਮੀਨ ਦੀ ਫ਼ੌਜ ਨੇ ਤਕਰੀਬਨ 30 ਇਸਰਾਏਲੀ ਸਿਪਾਹੀ ਮਾਰ ਦਿੱਤੇ ਸਨ, “ਇਸ ਲਈ ਬਿਨਯਾਮੀਨ ਦੇ ਬੰਦੇ ਆਖ ਰਹੇ ਸਨ, “ਅਸੀਂ ਜਿੱਤ ਰਹੇ ਹਾਂ, ਪਹਿਲਾਂ ਵਾਂਗ ਹੀ।” ਪਰ ਫ਼ੇਰ ਸ਼ਹਿਰ ਤੋਂ ਧੂਂਏ ਦਾ ਇੱਕ ਵੱਡਾ ਬੱਦਲ ਉਠਣ ਲਗਿਆ। ਬਿਨ੍ਨਯਮੀਨ ਦੇ ਬੰਦਿਆਂ ਨੇ ਪਿਛੇ ਮੁੜਕੇ ਧੂਂਏ ਵੱਲ ਦੇਖਿਆ। ਸਾਰੇ ਸ਼ਹਿਰਾਂ ਨੂੰ ਅੱਗ ਲਗੀ ਹੋਈ ਸੀ। ਫ਼ੇਰ ਇਸਰਾਏਲ ਦੀ ਫ਼ੌਜ ਭੱਜਣ ਤੋਂ ਹਟ ਗਈ। ਉਹ ਪਿਛੇ ਮੁੜਕੇ ਲੜਨ ਲੱਗ ਪਏ। ਬਿਨਯਾਮੀਨ ਦੇ ਬੰਦੇ ਭੈਭੀਤ ਹੋ ਗਏ। ਹੁਣ ਉਨ੍ਹਾਂ ਨੂੰ ਪਤਾ ਚਲਿਆ ਕਿ ਉਨ੍ਹ੍ਹਾਂ ਨਾਲ ਭਿਆਨਕ ਗੱਲ ਵਾਪਰ ਗਈ ਹੈ।
40
41
42ਇਸ ਲਈ ਬਿਨਯਾਮੀਨ ਦੀ ਫ਼ੌਜ ਇਸਰਾਏਲ ਦੀ ਫ਼ੌਜ ਤੋਂ ਦੂਰ ਭੱਜ ਗਈ। ਉਹ ਮਾਰੂਥਲ ਵੱਲ ਭੱਜ ਗਈ। ਪਰ ਉਹ ਲੜਾਈ ਤੋਂ ਨਹੀਂ ਬਚ ਸਕੇ। ਅਤੇ ਇਸਰਾਏਲ ਦੇ ਬੰਦੇ ਸ਼ਹਿਰਾਂ ਵਿੱਚੋਂ ਨਿਕਲ ਆਏ ਅਤੇ ਉਨ੍ਹਾਂ ਨੂੰ ਮਾਰ ਮੁਕਾਇਆ।
43ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅਰਾਮ ਨਹੀਂ ਕਰਨ ਦਿੱਤਾ। ਅਤੇ ਉਨ੍ਹਾਂ ਨੂੰ ਗਿਬਆਹ ਦੇ ਪੂਰਬ ਵਾਲੇ ਪਾਸੇ ਵੱਲ ਹਰਾ ਦਿੱਤਾ।
44ਇਸ ਤਰ੍ਹਾਂ ਬਿਨਯਾਮੀਨ ਦੀ ਫ਼ੌਜ ਦੇ
45ਬਿਯਾਮੀਨ ਦੀ ਫ਼ੌਜ ਪਿਛੇ ਮੁੜ ਪਈ ਅਤੇ ਮਾਰੂਥਲ ਵੱਲ ਭੱਜੀ। ਉਹ ਰਿਮੋਨ ਦੀ ਚੱਟਾਨ ਨਾਮ ਦੇ ਸਥਾਨ ਵੱਲ ਭੱਜੇ। ਪਰ ਇਸਰਾਏਲ ਦੀ ਫ਼ੌਜ ਨੇ ਸੜਕਾਂ ਉੱਤੇ ਬਿਨਯਮੀਨ ਦੇ
46ਉਸ ਦਿਨ ਬਿਨਯਾਮੀਨ ਦੀ ਫ਼ੌਜ ਦੇ
47ਪਰ ਬਿਨਯਾਮੀਨ ਦੇ
48ਇਸਰਾਏਲ ਦੇ ਬੰਦੇ ਬਿਨਯਾਮੀਨ ਦੀ ਧਰਤੀ ਉੱਤੇ ਵਾਪਸ ਚਲੇ ਗਏ। ਉਨ੍ਹਾਂ ਨੇ, ਹਰ ਸ਼ਹਿਰ ਵਿੱਚ ਜਿਥੇ ਵੀ ਉਹ ਗਏ, ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਸਾਰੇ ਜਾਨਵਰ ਵੀ ਮਾਰ ਦਿੱਤੇ। ਜਿਥੇ ਵੀ ਉਹ ਗਏ ਉਨ੍ਹਾਂ ਨੇ ਹਰੇਕ ਸ਼ਹਿਰ ਸਾੜ ਦਿੱਤਾ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية