BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜਾਉਣ ਨਾਲੋਂ ਬਿਹਤਰ ਹੈ।

ਅਮਸਾਲ 21:3


 

ਅਧਿਆਇ 211ਮਿਸਫ਼ਾਹ ਵਿਖੇ ਸਰਾਏਲ ਦੇ ਲੋਕਾਂ ਨੇ ਇੱਕ ਇਕਰਾਰ ਕੀਤਾ। ਉਨ੍ਹਾਂ ਦਾ ਇਕਰਾਰ ਇਹ ਸੀ: “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੀ ਧੀ ਦਾ ਰਿਸ਼ਤਾ ਬਿਨਯਾਮੀਨ ਦੇ ਪਰਿਵਾਰ-ਸਮੂਹ ਨਾਲ ਨਹੀਂ ਕਰੇਗਾ।”
2ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਵਿੱਚ ਗਏ। ਉਥੇ ਉਹ ਸ਼ਾਮ ਤੱਕ ਪਰਮੇਸ਼ੁਰ ਦੇ ਅੱਗੇ ਬੈਠ ਰਹੇ। ਉਨ੍ਹਾਂ ਨੇ ਉੱਚੀਆਂ ਆਵਾਜ਼ਾਂ ਵਿੱਚ ਪੁਕਾਰ ਕੀਤੀ ਅਤੇ ਜ਼ਾਰੋ-ਜ਼ਾਰ ਰੋਏ।
3ਉਨ੍ਹਾਂ ਨੇ ਪਰਮੇਸ਼ੁਰ ਨੂੰ ਆਖਿਆ, “ਯਹੋਵਾਹ ਤੂੰ ਇਸਰਾਏਲ ਦਾ ਪਰਮੇਸ਼ੁਰ ਹੈਂ। ਸਾਡੇ ਨਾਲ ਇਹ ਭਿਆਨਕ ਘਟਨਾ ਕਿਉਂ ਵਾਪਰੀ? ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਅਡ੍ਡ ਕਿਉਂ ਹੋਵੇ?”
4ਦੂਸਰੇ ਦਿਨ ਸੁਵਖਤੇ ਹੀ, ਇਸਰਾਏਲ ਦੇ ਲੋਕਾਂ ਨੇ ਇੱਕ ਜਗਵੇਦੀ ਉਸਾਰੀ। ਉਨ੍ਹਾਂ ਨੇ ਉਸ ਜਗਵੇਦੀ ਉੱਤੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾ ਅਤੇ ਸੁਖ-ਸਾਂਦ ਦੀਆਂ ਭੇਟਾ ਚੜਾਈਆਂ।
5ਫ਼ੇਰ ਇਸਰਾਏਲ ਦੇ ਲੋਕਾਂ ਨੇ ਆਖਿਆ, ‘ਕੀ ਇਸਰਾਏਲ ਦਾ ਕੋਈ ਹੋਰ ਵੀ ਪਰਿਵਾਰ-ਸਮੂਹ ਹੈ ਜੋ ਯਹੋਵਾਹ ਦੇ ਸਾਮ੍ਹਣੇ ਇਕਤ੍ਰ੍ਰ ਹੋਣ ਲਈ ਨਹੀਂ ਆਇਆ?” ਉਨ੍ਹਾਂ ਨੇ ਇਹ ਸਵਾਲ ਇਸ ਲਈ ਪੁਛਿਆ ਕਿਉਂਕਿ ਉਨ੍ਹਾਂ ਨੇ ਇੱਕ ਬੜਾ ਗੰਭੀਰ ਇਕਰਾਰ ਕੀਤਾ ਸੀ। ਕਿ ਜਿਹੜਾ ਵੀ ਕੋਈ ਹੋਰਨਾ ਪਰਿਵਾਰ-ਸਮੂਹਾਂ ਦਾ ਸੰਗ ਮਿਸਫ਼ਾਹ ਵਿਖੇ ਨਹੀਂ ਆਏਗਾ ਉਸਨੂੰ ਮਾਰ ਦਿੱਤਾ ਜਾਵੇਗਾ।
6ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ, ਆਪਣੇ ਰਿਸ਼ਤੇਦਾਰਾਂ ਲਈ ਅਫ਼ਸੋਸ ਮਨਾਇਆ। ਅਤੇ ਆਖਿਆ, “ਅੱਜ ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਵੱਖ ਹੋ ਗਿਆ ਹੈ।
7ਅਸੀਂ ਯਹੋਵਾਹ ਅੱਗੇ ਇਕਰਾਰ ਕੀਤਾ ਹੈ। ਅਸੀਂ ਇਕਰਾਰ ਕਰਦੇ ਹਾਂ ਕਿ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਵਿਆਹ ਨਹੀਂ ਕਰਨ ਦਿਆਂਗੇ। ਅਸੀਂ ਇਸ ਗੱਲ ਦਾ ਪੱਕ ਕਿਵੇਂ ਕਰਾਂਗੇ ਕਿ ਬਿਨਯਾਮੀਨ ਦੇ ਆਦਮੀਆਂ ਨੂੰ ਪਤਨੀਆਂ ਮਿਲਣ?”
8ਤਾਂ ਇਸਰਾਏਲ ਦੇ ਲੋਕਾਂ ਨੇ ਪੁਛਿਆ, “ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਕਿਹੜਾ ਪਰਿਵਾਰ ਇੱਥੇ ਮਿਸਫ਼ਾਹ ਵਿਖੇ ਨਹੀਂ ਆਇਆ? ਅਸੀਂ ਸਾਰੇ ਹੀ ਯਹੋਵਾਹ ਅੱਗੇ ਇਕਠੇ ਹੋਕੇ ਆਏ ਹਾਂ। ਅਵੱਸ਼ ਹੀ ਇੱਕ ਪਰਿਵਾਰ ਇੱਥੇ ਨਹੀਂ ਸੀ!” ਫ਼ੇਰ ਉਨ੍ਹਾਂ ਨੂੰ ਪਤਾ ਚਲਿਆ ਕਿ ਯ੍ਯਾਬੇਸ਼ ਗਿਲਆਦ ਦੇ ਸ਼ਹਿਰ ਤੋਂ ਕੋਈ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਦੇ ਇਕਠ ਵਿੱਚ ਆਕੇ ਨਹੀਂ ਰਲਿਆ ਸੀ।
9ਇਸਰਾਏਲ ਦੇ ਲੋਕਾਂ ਨੇ ਗਿਣਤੀ ਕੀਤੀ ਕਿ ਕਿਹੜਾ ਉਥੇ ਸੀ ਅਤੇ ਕਿਹੜਾ ਨਹੀਂ ਸੀ। ਉਨ੍ਹਾਂ ਨੂੰ ਪਤਾ ਚਲਿਆ ਕਿ ਯ੍ਯਾਬੇਸ਼ ਗਿਲਆਦ ਦਾ ਉਥੇ ਕੋਈ ਵੀ ਬੰਦਾ ਨਹੀਂ ਸੀ।
10ਇਸ ਲਈ ਇਸਰਾਏਲ ਦੇ ਲੋਕਾਂ ਨੇ ਯਾਬੇਸ਼ ਗਿਲਆਦ ਸ਼ਹਿਰ ਵੱਲ
11ਤੁਹਾਨੂੰ ਇਹ ਅਵੱਸ਼ ਕਰਨਾ ਚਾਹੀਦਾ ਹੈ! ਤੁਹਾਨੂੰ ਯਾਬੇਸ਼ ਗਿਲਆਦ ਦੇ ਹਰ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਹਰ ਉਸ ਔਰਤ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰਖੇ ਹੋਣ। ਪਰ ਕਿਸੇ ਉਸ ਔਰਤ ਨੂੰ ਨਾ ਮਾਰਨਾ ਜਿਸਨੇ ਕਦੇ ਵੀ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਾ ਰਖੇ ਹੋਣ।” ਇਸ ਲਈ ਸਿਪਾਹੀਆਂ ਨੇ ਇਵੇਂ ਹੀ ਕੀਤਾ।
12ਉਨ੍ਹਾਂ
13ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਇੱਕ ਸੁਨੇਹਾ ਘਲਿਆ। ਉਨ੍ਹ੍ਹਾਂ ਨੇ ਬਿਨਯਾਮੀਨ ਦੇ ਬੰਦਿਆਂ ਨਾਲ ਅਮਨ ਦੀ ਪੇਸ਼ਕਸ਼ ਕੀਤੀ। ਬਿਨਯਾਮੀਨ ਦੇ ਆਦਮੀ ਰਿਂਮੋਨ ਦੀ ਚੱਟਾਨ ਦੇ ਸਥਾਨ ਉੱਤੇ ਸਨ।
14ਇਸ ਲਈ ਬਿਨਯਾਮੀਨ ਦੇ ਆਦਮੀ ਇਸਰਾਏਲ ਵਾਪਸ ਆ ਗਏ। ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਔਰਤਾਂ ਦੇ ਦਿੱਤੀਆਂ ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਨਹੀਂ ਸੀ। ਪਰ ਬਿਨਯਾਮੀਨ ਦੇ ਸਾਰੇ ਆਦਮੀਆਂ ਲਈ ਇਹ ਔਰਤਾਂ ਕਾਫ਼ੀ ਨਹੀਂ ਸਨ।
15ਇਸਰਾਏਲ ਦੇ ਲੋਕਾਂ ਨੂੰ ਬਿਨਯਾਮੀਨ ਦੇ ਲੋਕਾਂ ਉੱਤੇ ਅਫ਼ਸੋਸ ਹੋਇਆ। ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਪਰਿਵਾਰ-ਸਮੂਹਾਂ ਦਰਮਿਆਨ ਵਿਥ ਬਣਾ ਦਿੱਤੀ ਸੀ।
16ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਦੀਆਂ ਔਰਤਾਂ ਮਾਰੀਆਂ ਜਾ ਚੁੱਕੀਆਂ ਹਨ। ਅਸੀਂ ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਲਈ, ਜਿਹੜੇ ਹਾਲੇ ਜਿਉਂਦੇ ਹਨ, ਔਰਤਾਂ ਕਿਥੋਂ ਲਿਆ ਸਕਦੇ ਹਾਂ?
17ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਨੂੰ ਜਿਹੜੇ ਹਾਲੇ ਜਿਉਂਦੇ ਹਨ, ਆਪਣੇ ਪਰਿਵਾਰਾਂ ਦੀ ਲੀਹ ਤੋਂਰਨ ਲਈ ਬੱਚਿਆਂ ਦੀ ਲੋੜ ਹੈ। ਅਜਿਹਾ ਅਵੱਸ਼ ਹੋਣਾ ਚਾਹੀਦਾ ਹੈ ਤਾਂ ਜੋ ਇਸਰਾਏਲ ਦਾ ਇੱਕ ਪਰਿਵਾਰ-ਸਮੂਹ ਮਰੇ ਨਾ!
18ਪਰ ਅਸੀਂ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ। ਅਸੀਂ ਇਸ ਗੱਲ ਦਾ ਇਕਰਾਰ ਕੀਤਾ ਹੈ ਉਸ ਬੰਦੇ ਦਾ ਬੁਰਾ ਹੋਵੇਗਾ ਜਿਹੜਾ ਕਿਸੇ ਬਿਨਯਾਮੀਨ ਦੇ ਆਦਮੀ ਨੂੰ ਪਤਨੀ ਦੇਵੇਗਾ।
19ਸਾਨੂੰ ਇੱਕ ਵਿਚਾ ਸੁਝਿਆ ਹੈ! ਸ਼ੀਲੋਹ ਦੇ ਸ਼ਹਿਰ ਵਿਖੇ ਇਹ ਸਮਾਂ ਯਹੋਵਾਹ ਦੇ ਪਰਬ ਦਾ ਹੈ। ਇਹ ਪਰਬ ਉਥੇ ਹਰ ਸਾਲ ਮਨਾਇਆ ਜਾਂਦਾ ਹੈ।” ਸ਼ੀਲੋਹ ਦਾ ਸ਼ਹਿਰ ਬੈਤੇਲ ਸ਼ਹਿਰ ਦੇ ਉੱਤਰ ਵੱਲ ਹੈ, ਅਤੇ ਉਸ ਸੜਕ ਦੇ ਪੂਰਬ ਵੱਲ ਹੈ ਜਿਹੜੀ ਬੈਤੇਲ ਤੋਂ ਸ਼ਕਮ ਨੂੰ ਅਤੇ ਲਬੋਨਾਹ ਦੇ ਦਖਣ ਵੱਲ ਜਾਂਦੀ ਹੈ।
20ਇਸ ਲਈ ਬਜ਼ੁਰਗਾਂ ਨੇ ਬਿਨਯਾਮੀਨ ਦੇ ਆਦਮੀਆਂ ਨੂੰ ਆਪਣੇ ਵਿਚਾਰ ਬਾਰੇ ਦੱਸਿਆ। ਉਨ੍ਹ੍ਹਾਂ ਨੇ ਆਖਿਆ, “ਜਾਓ ਅਤੇ ਅੰਗੂਰਾਂ ਦੇ ਬਾਗ ਵਿੱਚ ਜਾਕੇ ਛੁਪ ਜਾਵੋ।
21ਉਸ ਸਮੇਂ ਦਾ ਧਿਆਨ ਰਖੋ ਜਦੋਂ ਉਤਸਵ ਵੇਲੇ ਮੁਟਿਆਰਾਂ ਨਾਚ ਵਿੱਚ ਹਿੱਸਾ ਲੈਣ ਲਈ ਸ਼ੀਲੋਹ ਤੋਂ ਬਾਹਰ ਆਉਂਦੀਆਂ ਹਨ। ਫ਼ੇਰ ਅੰਗੂਰਾਂ ਦੇ ਬਾਗਾਂ ਵਿੱਚੋਂ, ਜਿਥੇ ਤੁਸੀਂ ਛੁਪੇ ਹੋਏ ਹੋ, ਬਾਹਰ ਭੱਜ ਆਓ। ਤੁਹਾਡੇ ਵਿੱਚੋਂ ਹਰੇਕ ਜਣੇ ਨੂੰ ਸ਼ੀਲੋਹ ਦੇ ਸ਼ਹਿਰ ਦੀ ਇੱਕ ਮੁਟਿਆਰ ਫ਼ੜ ਲੈਣੀ ਚਾਹੀਦੀ ਹੈ। ਉਨ੍ਹਾਂ ਮੁਟਿਆਰਾਂ ਨੂੰ ਬਿਨਯਾਮੀਨ ਦੀ ਧਰਤੀ ਉੱਤੇ ਲੈ ਜਾਇਓ ਅਤੇ ਉਨ੍ਹਾਂ ਨਾਲ ਵਿਆਹ ਕਰ ਲਿਉ।
22ਉਨ੍ਹਾਂ ਮੁਟਿਆਰਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਲੈਕੇ ਆਉਣਗੇ। ਪਰ ਅਸੀਂ ਆਖਾਂਗੇ, ‘ਬਿਨਯਾਮੀਨ ਦੇ ਆਦਮੀਆਂ ਉੱਤੇ ਮਿਹਰਬਾਨੀ ਕਰੋ। ਉਨ੍ਹਾਂ ਨੂੰ ਉਨ੍ਹਾਂ ਮੁਟਿਆਰਾਂ ਨਾਲ ਸ਼ਾਦੀ ਕਰ ਲੈਣ ਦਿਉ। ਉਨ੍ਹਾਂ ਨੇ ਤੁਹਾਡੀਆਂ ਔਰਤਾਂ ਉਠਾ ਲਈਆਂ ਹਨ ਪਰ ਉਨ੍ਹਾਂ ਨੇ ਤੁਹਾਡੇ ਨਾਲ ਲੜਾਈ ਤਾਂ ਨਹੀਂ ਕੀਤੀ। ਉਨ੍ਹਾਂ ਨੇ ਔਰਤਾਂ ਇਸ ਲਈ ਉਠਾ ਲਈਆਂ ਹਨ ਤਾਂ ਜੋ ਤੁਹਾਡਾ ਪਰਮੇਸ਼ੁਰ ਨਾਲ ਕੀਤਾ ਇਕਰਾਰ ਨਾ ਟੁੱਟੇ। ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਉਨ੍ਹਾਂ ਨੂੰ ਸ਼ਾਦੀ ਕਰਨ ਲਈ ਔਰਤਾਂ ਨਹੀਂ ਦੇਵੋਂਗੇ - ਤੁਸੀਂ ਬਿਨਯਾਮੀਨ ਦੇ ਆਦਮੀਆਂ ਨੂੰ ਔਰਤਾਂ ਦਿੱਤੀਆਂ ਨਹੀਂ ਹਨ, ਉਨ੍ਹਾਂ ਨੇ ਤੁਹਾਡੇ ਕੋਲੋਂ ਔਰਤਾਂ ਖੋਹੀਆਂ ਹਨ! ਇਸ ਲਈ ਤੁਹਾਡਾ ਇਕਰਾਰ ਨਹੀਂ ਟੁਟਿਆ।’”
23ਇਸ ਲਈ ਇਹੀ ਗੱਲ ਸੀ ਜਿਹੜੀ ਬਿਨਯਾਮੀਨ ਨੇ ਪਰਿਵਾਰ-ਸਮੂਹ ਨੇ ਕੀਤੀ। ਜਦੋਂ ਮੁਟਿਆਰਾਂ ਨੱਚ ਰਹੀਆਂ ਸਨ ਹਰੇਕ ਆਦਮੀ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ। ਉਹ ਉਨ੍ਹਾਂ ਮੁਟਿਆਰਾਂ ਨੂੰ ਲੈ ਗਏ ਅਤੇ ਉਨ੍ਹਾਂ ਨਾਲ ਸ਼ਾਦੀ ਕਰ ਲਈ। ਉਹ ਆਪਣੀ ਧਰਤੀ ਨੂੰ ਵਾਪਸ ਚਲੇ ਗਏ। ਬਿਨਯਾਮੀਨ ਦੇ ਆਦਮੀਆਂ ਨੇ ਉਸ ਧਰਤੀ ਵਿੱਚ ਆਪਣੇ ਸ਼ਹਿਰ ਮੁੜ ਵਸਾਏ, ਅਤੇ ਸ਼ਹਿਰਾਂ ਵਿੱਚ ਰਹਿਣ ਲੱਗੇ।
24ਫ਼ੇਰ ਇਸਰਾਏਲ ਦੇ ਲੋਕ ਘਰਾਂ ਨੂੰ, ਆਪਣੀ ਖੁਦ ਦੀ ਧਰਤੀ ਅਤੇ ਆਪਣੇ ਖੁਦ ਦੇ ਪਰਿਵਾਰ-ਸਮੂਹ, ਅਤੇ ਆਪਣੇ ਖੁਦ ਦੇ ਨਿਵਾਸ ਨੂੰ ਵਾਪਸ ਚਲੇ ਗਏ।
25ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਇਸ ਲਈ ਹਰ ਕੋਈ ਉਹੀ ਕਰਦਾ ਸੀ ਜਿਸਨੂੰ ਉਹ ਠੀਕ ਸਮਝਦਾ ਸੀ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية