BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

ਅਮਸਾਲ 20:22


 

ਅਧਿਆਇ 31ਯਹੋਵਾਹ ਨੇ ਉਨ੍ਹਾਂ ਹੋਰਨਾ ਕੌਮਾਂ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੀ ਧਰਤੀ ਛੱਡ ਜਾਣ ਲਈ ਮਜ਼ਬੂਰ ਨਹੀਂ ਕੀਤਾ। ਯਹੋਵਾਹ ਇਸਰਾਏਲ ਦੇ ਲੋਕਾਂ ਦੀ ਪਰਖ ਕਰਨਾ ਚਾਹੁੰਦਾ ਸੀ। ਇਸਰਾਏਲ ਵਿੱਚ ਇਸ ਸਮੇਂ ਰਹਿਣ ਵਾਲੇ ਲੋਕਾਂ ਵਿੱਚੋਂ ਕਿਸੇ ਨੇ ਵੀ ਕਨਾਨ ਦੀ ਧਰਤੀ ਉੱਤੇ ਕਬਜ਼ਾ ਕਰਨ ਵਾਲੀ ਲੜਾਈ ਵਿੱਚ ਹਿੱਸਾ ਨਹੀਂ ਸੀ ਲਿਆ। ਇਸ ਲਈ ਯਹੋਵਾਹ ਨੇ ਉਨ੍ਹਾਂ ਹੋਰਨਾਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚ ਰਹਿਣ ਦਿੱਤਾ। (ਯਹੋਵਾਹ ਨੇ ਅਜਿਹਾ ਇਸਰਾਏਲ ਦੇ ਲੋਕਾਂ ਨੂੰ ਇਹ ਸਿਖਿਆ ਦੇਣ ਲਈ ਕੀਤਾ ਸੀ ਕਿ ਉਨ੍ਹਾਂ ਨੇ ਉਹ ਲੜਾਈਆਂ ਨਹੀਂ ਲੜੀਆਂ ਸਨ।) ਯਹੋਵਾਹ ਵੱਲੋਂ ਇਸ ਧਰਤੀ ਉੱਤੇ ਰਹਿਣ ਦਿੱਤੀਆਂ ਕੌਮਾਂ ਦੇ ਨਾਮ ਇਹ ਹਨ:
2
3ਫ਼ਲਿਸਤੀ ਲੋਕਾਂ ਦੇ ਪੰਜ ਹਾਕਮ, ਸਾਰੇ ਹੀ ਕਨਾਨੀ ਲੋਕ, ਸੀਦੋਨ ਦੇ ਲੋਕ ਅਤੇ ਉਹ ਹਿੱਵੀ ਲੋਕ ਜਿਹੜੇ ਪਰਬਤ ਬਆਲ ਹਰਮੋਨ ਤੋਂ ਲੈਕੇ ਹਮਾਥ ਤੱਕ ਲਬਾਨੋਨ ਦੀਆਂ ਪਹਾੜੀਆਂ ਵਿੱਚ ਰਹਿੰਦੇ ਸਨ।
4ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਧਰਤੀ ਉੱਤੇ ਇਸਰਾਏਲ ਦੇ ਲੋਕਾਂ ਦੀ ਪਰਖ ਲਈ ਰਹਿਣ ਦਿੱਤਾ। ਉਹ ਦੇਖਣਾ ਚਾਹੁੰਦਾ ਸੀ ਕਿ ਕੀ ਇਸਰਾਏਲ ਦੇ ਲੋਕ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਗਏ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਦੇ ਹਨ ਜਾਂ ਨਹੀਂ।
5ਇਸਰਾਏਲ ਦੇ ਲੋਕਾਂ ਨੇ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਲੋਕਾਂ ਦਰਮਿਆਨ ਰਹਿਣਾ ਜਾਰੀ ਰੱਖਿਆ।
6ਇਸਰਾਏਲ ਦੇ ਲੋਕਾਂ ਨੇ ਇਨ੍ਹਾਂ ਲੋਕਾਂ ਦੀਆਂ ਧੀਆਂ ਨਾਲ ਸ਼ਾਦੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸਰਾਏਲ ਦੇ ਲੋਕਾਂ ਨੇ ਆਪਣੀਆਂ ਧੀਆਂ ਨੂੰ ਵੀ ਉਨ੍ਹਾਂ ਲੋਕਾਂ ਦੇ ਪੁੱਤਰਾਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਦੇ ਦਿੱਤੀ। ਅਤੇ ਇਸਰਾਏਲ ਦੇ ਲੋਕ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗੇ।
7ਯਹੋਵਾਹ ਨੇ ਦੇਖਿਆ ਕਿ ਇਸਰਾਏਲ ਦੇ ਲੋਕ ਬਦੀ ਕਰਦੇ ਸਨ। ਇਸਰਾਏਲ ਦੇ ਲੋਕ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਵਰਗੇ ਝੂਠੇ ਦੇਵਤਿਆਂ ਦੀ ਸੇਵਾ ਕਰਨ ਲੱਗੇ।
8ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਯਹੋਵਾਹ ਨੇ ਮੇਸੋਪੋਤਾਮੀਆਂ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਇਜਾਜ਼ਤ ਦੇ ਦਿੱਤੀ ਕਿ ਇਸਰਾਏਲ ਦੇ ਲੋਕਾਂ ਨੂੰ ਹਰਾ ਦੇਵੇ ਅਤੇ ਉਨ੍ਹਾਂ ਉੱਤੇ ਹਕੂਮਤ ਕਰੇ। ਇਸਰਾਏਲ ਦੇ ਲੋਕ ਉਸ ਰਾਜੇ ਦੀ ਹਕੂਮਤ ਵਿੱਚ ਅਠ ਸਾਲ ਰਹੇ।
9ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ। ਯਹੋਵਾਹ ਨੇ ਉਨ੍ਹਾਂ ਦੀ ਮਦਦ ਕਰਨ ਲਈ ਇੱਕ ਬੰਦਾ ਭੇਜਿਆ। ਉਸ ਬੰਦੇ ਦਾ ਨਾਮ ਅਥਨੀਏਲ ਸੀ। ਉਹ ਕਨਜ਼, ਕਾਲੇਬ ਦੇ ਛੋਟੇ ਭਰਾ ਦਾ ਪੁੱਤਰ ਸੀ। ਅਥਨੀਏਲ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ।
10ਯਹੋਵਾਹ ਦਾ ਆਤਮਾ ਅਥਨੀਏਲ ਕੋਲ ਆਇਆ ਅਤੇ ਉਹ ਇਸਰਾਏਲ ਦੇ ਲੋਕਾਂ ਲਈ ਨਿਆਂਕਾਰ ਬਣ ਗਿਆ। ਅਥਨੀਏਲ ਨੇ ਇਸਰਾਏਲ ਦੀ ਲੜਾਈ ਵਿੱਚ ਅਗਵਾਈ ਕੀਤੀ। ਯਹੋਵਾਹ ਨੇ ਅਰਾਮ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਹਰਾਉਣ ਵਿੱਚ ਅਥਨੀਏਲ ਦੀ ਮਦਦ ਕੀਤੀ।
11ਇਸ ਲਈ ਕਨਜ਼ ਦੇ ਪੁੱਤਰ ਅਥਨੀਏਲ ਦੇ ਦੇਹਾਂਤ ਤੱਕ,
12ਇੱਕ ਵਾਰੀ ਫ਼ੇਰ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਦੀ ਕਰਦਿਆਂ ਵੇਖਿਆ। ਇਸ ਲਈ ਯਹੋਵਾਹ ਨੇ ਮੋਆਬ ਦੇ ਰਾਜੇ ਅਗਲੋਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਤਾਕਤ ਦਿੱਤੀ।
13ਅਗਲੋਨ ਨੇ ਅੰਮੋਨੀ ਲੋਕਾਂ ਅਤੇ ਅਮਾਲੇਕੀ ਲੋਕਾਂ ਕੋਲੋਂ ਮਦਦ ਲਈ। ਉਹ ਉਸਦੇ ਨਾਲ ਮਿਲ ਗਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਗਲੋਨ ਅਤੇ ਉਸਦੀ ਫ਼ੌਜ ਨੇ ਇਸਰਏਲ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਖਜ਼ੂਰਾਂ ਦੇ ਸ਼ਹਿਰ (ਯਰੀਹੋ) ਤੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ।
14ਮੋਆਬ ਦੇ ਰਾਜੇ ਅਗਲੋਨ ਨੇ ਇਸਰਾਏਲ ਦੇ ਲੋਕਾਂ ਉੱਤੇ
15ਲੋਕਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ ਤਾਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਇੱਕ ਬੰਦਾ ਭੇਜਿਆ। ਇਸ ਬੰਦੇ ਦਾ ਨਾਮ ਏਹੂਦ ਸੀ। ਉਹ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਗੇਰਾ ਦਾ ਪੁੱਤਰ ਸੀ। ਉਸ ਨੂੰ ਆਪਣੇ ਖੱਬੇ ਹੱਥ ਨਾਲ ਲੜਨ ਦੀ ਸਿਖਲਾਈ ਦਿੱਤੀ ਗਈ ਸੀ। ਇਸਰਾਏਲ ਦੇ ਲੋਕਾਂ ਨੇ ਏਹੂਦ ਨੂੰ ਇੱਕ ਸੁਗਾਤ ਦੇਕੇ ਮੋਆਬ ਦੇ ਰਾਜੇ ਅਗਲੋਨ ਦੇ ਕੋਲ ਭੇਜਿਆ।
16ਏਹੂਦ ਨੇ ਆਪਣੇ ਲਈ ਇੱਕ ਤਲਵਾਰ ਬਣਾਈ। ਉਸ ਤਲਵਾਰ ਦੀਆਂ ਦੋ ਤਿਖੀਆਂ ਧਾਰਾਂ ਸਨ ਅਤੇ ਇਹ ਤਕਰੀਬਨ
17ਇਸ ਤਰ੍ਹਾਂ ਏਹੂਦ ਮੋਆਬ ਦੇ ਰਾਜੇ ਅਗਲੋਨ ਲਈ ਸੁਗਾਤ ਲੈਕੇ ਆਇਆ। ਅਗਲੋਨ ਬਹੁਤ ਮੋਟਾ ਬੰਦਾ ਸੀ।
18ਸੁਗਾਤ ਭੇਟ ਕਰਨ ਤੋਂ ਬਾਦ ਉਸਨੇ ਉਨ੍ਹਾਂ ਬੰਦਿਆਂ ਨੂੰ ਭੇਜ ਦਿੱਤਾ ਜਿਹੜੇ ਰਾਜੇ ਅਗਲੋਨ ਲਈ ਸੁਗਾਤ ਲੈਕੇ ਆਏ ਸਨ। ਉਹ ਰਾਜੇ ਦੇ ਮਹਿਲ ਵਿੱਚੋਂ ਚਲੇ ਗਏ।
19ਜਦੋਂ ਏਹੂਦ ਗਿਲਗਾਲ ਨੇੜੇ ਮੂਰਤੀਆਂ ਕੋਲ ਅੱਪੜਿਆ, ਉਹ ਰਾਜੇ ਨੂੰ ਮਿਲਣ ਲਈ ਵਾਪਸ ਮੁੜ ਪਿਆ। ਏਹੂਦ ਨੇ ਰਾਜੇ ਅਗਲੋਨ ਨੂੰ ਆਖਿਆ, “ਪਾਤਸ਼ਾਹ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।”ਰਾਜੇ ਨੇ ਉਸਨੂੰ ਖਾਮੋਸ਼ ਹੋ ਜਾਣ ਲਈ ਆਖਿਆ ਅਤੇ ਫ਼ੇਰ ਸਾਰੇ ਨੌਕਰਾਂ ਨੂੰ ਕਮਰੇ ਵਿੱਚੋਂ ਬਾਹਰ ਭੇਜ ਦਿੱਤਾ।
20ਏਹੂਦ ਰਾਜੇ ਅਗਲੋਨ ਕੋਲ ਗਿਆ। ਰਾਜਾ ਆਪਣੇ ਮਹਿਲ ਦੇ ਉੱਪਰ ਕਮਰੇ ਵਿੱਚ ਬਿਲਕੁਲ ਇਕੱਲਾ ਬੈਠਾ ਹੋਇਆ ਸੀ।ਫ਼ੇਰ ਏਹੂਦ ਨੇ ਆਖਿਆ, “ਮੇਰੇ ਕੋਲ ਪਰਮੇਸ਼ੁਰ ਵੱਲੋਂ ਤੁਹਾਡੇ ਲਈ ਸੰਦੇਸ਼ ਹੈ।” ਰਾਜਾ ਆਪਣੇ ਤਖਤ ਤੋਂ ਉਠ ਖੜਾ ਹੋਇਆ। ਉਹ ਏਹੂਦ ਦੇ ਬਹੁਤ ਨੇੜੇ ਸੀ।
21ਜਿਵੇਂ ਹੀ ਰਾਜਾ ਆਪਣੇ ਤਖਤ ਤੋਂ ਉਠ ਰਿਹਾ ਸੀ, ਏਹੂਦ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਪੱਟ ਨਾਲ ਬੰਨ੍ਹੀ ਹੋਈ ਤਲਵਾਰ ਬਾਹਰ ਕਢ ਲਈ। ਫ਼ੇਰ ਏਹੂਦ ਨੇ ਤਲਵਾਰ ਰਾਜੇ ਦੇ ਪੇਟ ਵਿੱਚ ਖੋਭ ਦਿੱਤੀ।
22ਤਲਵਾਰ ਰਾਜੇ ਦੇ ਪੇਟ ਵਿੱਚ ਇੰਨੀ ਦੂਂਘੀ ਚਲੀ ਗਈ ਕਿ ਉਸਦਾ ਹੱਥਾਂ ਵੀ ਅੰਦਰ ਧਸ ਗਿਆ ਅਤੇ ਚਰਬੀ ਨਾਲ ਢਕਿਆ ਗਿਆ ਅਤੇ ਉਸ ਦੀਆਂ ਅੰਤੜੀਆਂ ਅਤੇ ਟੱਟੀ ਬਾਹਰ ਆ ਗਈ। ਏਹੂਦ ਨੇ ਤਲਵਾਰ ਅਗਲੋਨ ਦੇ ਸ਼ਰੀਰ ਅੰਦਰ ਹੀ ਰਹਿਣ ਦਿੱਤੀ।
23ਏਹੂਦ ਉਸ ਨਿਜੀ ਕਮਰੇ ਤੋਂ ਬਾਹਰ ਆ ਗਿਆ ਉਸਨੇ ਉੱਪਰ ਕਮਰੇ ਨੂੰ ਤਾਲਾ ਲਾ ਦਿੱਤਾ ਅਤੇ ਰਾਜੇ ਨੂੰ ਅੰਦਰ ਬੰਦ ਕਰ ਦਿੱਤਾ।
24ਫ਼ੇਰ ਏਹੂਦ ਮੁਖ ਕਮਰੇ ਵਿੱਚੋਂ ਚਲਾ ਗਿਆ ਅਤੇ ਨੌਕਰ ਵਾਪਸ ਅੰਦਰ ਚਲੇ ਗਏ। ਉਨ੍ਹਾਂ ਨੇ ਉੱਪਰ ਕਮਰੇ ਨੂੰ ਤਾਲਾ ਲਗਿਆ ਦੇਖਿਆ। ਇਸ ਲਈ ਉਨ੍ਹਾਂ ਆਖਿਆ, “ਰਾਜਾ ਜ਼ਰੂਰ ਆਪਣੀ ਆਰਾਮਗਾਹ ਵਿੱਚ ਖੁਦ ਨੂੰ ਆਰਾਮ ਦੇ ਰਿਹਾ ਹੋਵੇਗਾ।”
25ਇਸ ਲਈ ਨੌਕਰਾਂ ਨੇ ਕਾਫ਼ੀ ਦੇਰ ਤੱਕ ਇੰਤਜ਼ਾਰ ਕੀਤ। ਰਾਜੇ ਨੇ ਉੱਪਰ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ। ਆਖਿਰਕਾਰ ਨੌਕਰ ਫ਼ਿਕਰਮੰਦ ਹੋ ਗਏ। ਉਨ੍ਹਾਂ ਨੇ ਚਾਬੀ ਲਿਆਂਦੀ ਅਤੇ ਦਰਵਾਜ਼ਿਆਂ ਨੂੰ ਖੋਲ੍ਹਿਆ। ਜਦੋਂ ਨੌਕਰ ਅੰਦਰ ਦਾਖਲ ਹੋਏ ਉਨ੍ਹਾਂ ਨੇ ਆਪਣੇ ਰਾਜੇ ਨੂੰ ਫ਼ਰਸ਼ ਉੱਤੇ ਮੁਰਦਾ ਪਿਆ ਹੋਇਆ ਵੇਖਿਆ।
26ਜਦੋਂ ਨੌਕਰ ਰਾਜੇ ਦਾ ਇੰਤਜ਼ਾਰ ਕਰ ਰਹੇ ਸਨ, ਏਹੂਦ ਕੋਲ ਬਚਕੇ ਨਿਕਲ ਜਾਣ ਦਾ ਸਮਾਂ ਸੀ। ਏਹੂਦ ਬੁੱਤਾਂ ਕੋਲੋਂ ਲੰਘਿਆ ਅਤੇ ਸਈਰਾਹ ਨਾਮ ਦੇ ਸਥਾਨ ਵੱਲ ਚਲਾ ਗਿਆ।
27ਜਦੋਂ ਏਹੂਦ ਸਈਰਾਹ ਵਿਖੇ ਪਹੁੰਚਿਆ, ਉਸਨੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤੂਰ੍ਹੀ ਵਜਾ ਦਿੱਤੀ। ਇਸਰਾਏਲ ਦੇ ਲੋਕਾਂ ਨੇ ਤੂਰ੍ਹੀ ਦੀ ਆਵਾਜ਼ ਸੁਣੀ ਅਤੇ ਉਹ ਏਹੂਦ ਦੀ ਅਗਵਾਈ ਵਿੱਚ, ਪਹਾੜੀਆਂ ਤੋਂ ਹੇਠਾਂ ਆ ਗਏ।
28ਏਹੂਦ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਮੇਰੇ ਪਿਛੇ ਆਓ! ਯਹੋਵਾਹ ਨੇ ਸਾਡੇ ਦੁਸ਼ਮਣ, ਮੋਆਬ ਦੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।”ਇਸ ਲਈ ਇਸਰਾਏਲ ਦੇ ਲੋਕ ਏਹੂਦ ਦੇ ਪਿਛੇ ਤੁਰ ਪਏ। ਉਹ ਏਹੂਦ ਦੇ ਨਾਲ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰਨ ਲਈ ਹੇਠਾਂ ਚਲੇ ਗਏ ਜਿਥੋਂ ਲੋਕ ਆਸਾਨੀ ਨਾਲ ਯਰਦਨ ਦਰਿਆ ਪਾਰ ਕਰਕੇ ਮੋਆਬ ਦੀ ਧਰਤੀ ਵਿੱਚ ਜਾ ਸਕਦੇ ਸਨ। ਉਨ੍ਹਾਂ ਨੇ ਕਿਸੇ ਨੂੰ ਵੀ ਯਰਦਨ ਦਰਿਆ ਦੇ ਪਾਰ ਨਹੀਂ ਕਰਨ ਦਿੱਤਾ।
29ਇਸਰਾਏਲ ਦੇ ਲੋਕਾਂ ਨੇ ਮੋਆਬ ਦੇ ਤਕਰੀਬਨ
30ਇਸ ਲਈ ਉਸ ਦਿਨ ਤੋਂ, ਇਸਰਾਏਲ ਦੇ ਲੋਕ ਮੋਆਬੀਆਂ ਉੱਤੇ ਰਾਜ ਕਰਨ ਲੱਗੇ ਉਥੇ (ਇਸਰਾਏਲ ਦੀ) ਧਰਤੀ ਉੱਤੇ
31ਏਹੂਦ ਦੇ ਇਸਰਾਏਲੀ ਲੋਕਾਂ ਨੂੰ ਬਚਾਉਣ ਤੋਂ ਮਗਰੋਂ, ਇੱਕ ਹੋਰ ਬੰਦੇ ਨੇ ਇਸਰਾਏਲ ਨੂੰ ਬਚਾਇਆ। ਉਸ ਆਦਮੀ ਦਾ ਨਾਮ ਸ਼ਮਗਰ ਸੀ ਉਹ ਅਨਾਥ ਦਾ ਪੁੱਤਰ ਸੀ। ਸ਼ਮਗਰ ਨੇ


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية