BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜਾਉਣ ਨਾਲੋਂ ਬਿਹਤਰ ਹੈ।

ਅਮਸਾਲ 21:3


 

ਅਧਿਆਇ 61ਇੱਕ ਵਾਰ ਫ਼ੇਰ ਇਸਰਾਏਲ ਦੇ ਲੋਕ ਉਹੀ ਗੱਲਾਂ ਕਰਨ ਲੱਗੇ ਜਿਨ੍ਹਾਂ ਨੂੰ ਯਹੋਵਾਹ ਨੇ ਮੰਦਾ ਆਖਿਆ ਸੀ। ਇਸ ਲਈ ਸੱਤਾਂ ਸਾਲਾਂ ਤੱਕ ਯਹੋਵਾਹ ਨੇ ਮਿਦਯਾਨ ਦੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ।
2ਮਿਦਯਾਨ ਦੇ ਲੋਕ ਬਹੁਤ ਤਾਕਤਵਰ ਅਤੇ ਇਸਰਾਏਲ ਦੇ ਲੋਕਾਂ ਵਾਸਤੇ ਬਹੁਤ ਜ਼ਾਲਮ ਸਨ। ਇਸ ਲਈ ਇਸਰਾਏਲ ਦੇ ਲੋਕਾਂ ਨੇ ਪਹਾੜਾਂ ਦੀਆਂ ਤਰੇੜਾਂ, ਗੁਫ਼ਾਵਾਂ ਵਿੱਚ ਬਹੁਤ ਸਾਰੀਆਂ ਛੁਪਣਗਾਹਾਂ ਅਤੇ ਗਢ਼ੀਆਂ ਬਣਾ ਲਈਆਂ, ਅਤੇ ਉਹ ਉਥੇ ਲੁਕ ਗਏ।
3ਉਹ ਅਜਿਹਾ ਇਸ ਲਈ ਕਰਦੇ ਸਨ ਕਿਉਂਕਿ ਮਿਦਯਾਨੀ, ਅਮਾਲੇਕੀ ਅਤੇ ਪੂਰਬ ਵੱਲੋਂ ਹੋਰ ਲੋਕ ਆਕੇ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ।
4ਉਹ ਲੋਕ ਧਰਤੀ ਉੱਤੇ ਡੇਰੇ ਲਾ ਲੈਂਦੇ ਸਨ ਅਤੇ ਇਸਰਾਏਲ ਦੇ ਲੋਕਾਂ ਦੀਆਂ ਬੀਜੀਆਂ ਹੋਈਆਂ ਫ਼ਸਲਾਂ ਨੂੰ ਨਸ਼ਟ ਕਰ ਦਿੰਦੇ ਸਨ। ਉਹ ਗਾਜ਼ਾ ਜਿੰਨੀ ਦੂਰ ਤਾਈਂ ਫ਼ਸਲਾਂ ਨੂੰ ਨਸ਼ਟ ਕਰ ਦਿੰਦੇ ਸਨ। ਉਹ ਇਸਰਾਏਲ ਦੇ ਲੋਕਾਂ ਲਈ ਖਾਣ ਵਾਸਤੇ ਕੁਝ ਵੀ ਅਨਾਜ਼ ਨਹੀਂ ਛੱਡਦੇ ਸਨ। ਉਹ ਉਨ੍ਹਾਂ ਲਈ ਭੇਡਾਂ, ਬਲਦ ਜਾਂ ਖੋਤੇ ਵੀ ਨਹੀਂ ਛੱਡਦੇ ਸਨ।
5ਮਿਦਯਾਨ ਦੇ ਲੋਕ ਆਉਂਦੇ ਅਤੇ ਧਰਤੀ ਉੱਤੇ ਡੇਰਾ ਲਾਉਂਦੇ ਉਹ ਆਪਣੇ ਪਰਿਵਾਰਾਂ ਅਤੇ ਜਾਨਵਰਾਂ ਨੂੰ ਵੀ ਨਾਲ ਲਿਆਉਂਦੇ। ਉਹ ਟਿੱਡੀ ਦਲ ਵਾਂਗ ਹੁੰਦੇ। ਉਨ੍ਹਾਂ ਦੇ ਬੰਦੇ ਅਤੇ ਊਠ ਇੰਨੇ ਜ਼ਿਆਦਾ ਹੁੰਦੇ ਕਿ ਗਿਣਨੇ ਵੀ ਮੁਸ਼ਕਿਲ ਹੁੰਦੇ। ਇਹ ਸਾਰੇ ਲੋਕ ਇਸ ਧਰਤੀ ਉੱਤੇ ਆਉਂਦੇ ਅਤੇ ਇਸਨੂੰ ਤਬਾਹ ਕਰ ਦਿੰਦੇ।
6ਇਨ੍ਹਾਂ ਮਿਦਯਾਨ ਲੋਕਾਂ ਕਾਰਣ ਇਸਰਾਏਲ ਦੇ ਲੋਕ ਬਹੁਤ ਗਰੀਬ ਹੋ ਗਏ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ।
7ਮਿਦਯਾਨ ਦੇ ਲੋਕਾਂ ਨੇ ਇਹ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ।
8ਇਸ ਲਈ ਯਹੋਵਾਹ ਨੇ ਉਨ੍ਹਾਂ ਵੱਲ ਇੱਕ ਨਬੀ ਭੇਜਿਆ। ਨਬੀ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਤੁਸੀਂ ਮਿਸਰ ਦੀ ਧਰਤੀ ਉੱਤੇ ਗੁਲਾਮ ਸੀ। ਮੈਂ ਤੁਹਾਨੂੰ ਆਜ਼ਾਦ ਕਰਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲੈ ਆਇਆ।
9ਮੈਂ ਤੁਹਾਨੂੰ ਮਿਸਰ ਦੇ ਤਾਕਤਵਰ ਲੋਕਾਂ ਤੋਂ ਬਚਾਇਆ। ਫ਼ੇਰ ਕਨਾਨ ਦੀ ਧਰਤੀ ਦੇ ਲੋਕਾਂ ਨੇ ਤੁਹਾਨੂੰ ਨੁਕਸਾਨ ਪਹੁੰਚਾਇਆ। ਇਸ ਲਈ ਮੈਂ ਤੁਹਾਨੂੰ ਫ਼ੇਰ ਬਚਾਇਆ। ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਅਤੇ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਦਿੱਤੀ।’
10ਫ਼ੇਰ ਮੈਂ ਤੁਹਾਨੂੰ ਆਖਿਆ, ‘ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਅਮੋਰੀ ਲੋਕਾਂ ਦੀ ਧਰਤੀ ਉੱਤੇ ਰਹੋਂਗੇ, ਪਰ ਤੁਹਾਨੂੰ ਉਨ੍ਹਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਬਿਲਕੁਲ ਨਹੀਂ ਕਰਨੀ ਚਾਹੀਦੀ ਪਰ ਤੁਸੀਂ ਮੇਰੀ ਗੱਲ ਨਹੀਂ ਮੰਨੀ।”
11ਉਸ ਸਮੇਂ, ਗਿਦਊਨ ਨਾਮ ਦੇ ਇੱਕ ਬੰਦੇ ਕੋਲ ਯਹੋਵਾਹ ਦਾ ਦੂਤ ਆਇਆ। ਯਹੋਵਾਹ ਦਾ ਦੂਤ ਆਕੇ ਆਫ਼ਰਾਹ ਵਿੱਚ ਬੋਹੜ ਦੇ ਰੁਖ ਹੇਠਾਂ ਬੈਠ ਗਿਆ। ਇਹ ਰੁਖ ਅਬੀਅਜਰੀ ਘਰਾਣੇ ਤੋਂ ਯੋਆਸ਼ ਨਾਮ ਦੇ ਇੱਕ ਆਦਮੀ ਦਾ ਸੀ। ਯੋਆਸ਼ ਗਿਦਊਨ ਦਾ ਪਿਤਾ ਸੀ। ਗਿਦਊਨ ਮਿਦਯਾਨੀਆਂ ਤੋਂ ਲਕੋਣ ਲਈ ਵਾਈਨ ਪ੍ਰੈਸ ਵਿੱਚ ਕਣਕ ਪੀਹ ਰਿਹਾ ਸੀ।
12ਯਹੋਵਾਹ ਦਾ ਦੂਤ ਗਿਦਊਨ ਦੇ ਸਾਮ੍ਹਣੇ ਪ੍ਰਗਟ ਹੋ ਗਿਆ ਅਤੇ ਉਸਨੂੰ ਆਖਿਆ, “ਮਹਾਨ ਸਿਪਾਹੀ, ਯਹੋਵਾਹ ਤੇਰੇ ਅੰਗ-ਸੰਗ ਹੋਵੇ!”
13ਫ਼ੇਰ ਗਿਦਊਨ ਨੇ ਆਖਿਆ, “ਸ਼੍ਰੀ ਮਾਨ ਜੀ, ਮੈਂ ਸਹੁੰ ਖਾਂਦਾ ਹਾਂ ਕਿ ਜੇ ਯਹੋਵਾਹ ਸਾਡੇ ਨਾਲ ਹੈ, ਤਾਂ ਅਸੀਂ ਇੰਨੀਆਂ ਮੁਸੀਬਤਾਂ ਵਿੱਚ ਕਿਉਂ ਪਏ ਹੋਏ ਹਾਂ? ਅਸੀਂ ਸੁਣਿਆ ਕਿ ਉਸਨੇ ਸਾਡੇ ਪੁਰਖਿਆਂ ਵਾਸਤੇ ਅਦਭੁਤ ਕਰਿਸ਼ਮੇ ਕੀਤੇ ਸਨ। ਸਾਡੇ ਪੁਰਖਿਆਂ ਨੇ ਸਾਨੂੰ ਦੱਸਿਆ ਕਿ ਯਹੋਵਾਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ ਸੀ। ਪਰ ਯਹੋਵਾਹ ਸਾਨੂੰ ਛੱਡ ਗਿਆ। ਉਸਨੇ ਮਿਦਯਾਨੀਆਂ ਨੂੰ ਸਾਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ।”
14ਯਹੋਵਾਹ ਗਿਦਊਨ ਵੱਲ ਮੁੜਿਆ ਅਤੇ ਆਖਿਆ, “ਆਪਣੀ ਤਾਕਤ ਦੀ ਵਰਤੋਂ ਕਰੋ। ਜਾਓ ਇਸਰਾਏਲ ਦੇ ਲੋਕਾਂ ਨੂੰ ਮਿਦਯਾਨ ਦੇ ਲੋਕਾਂ ਤੋਂ ਬਚਾਓ। ਮੈਂ ਤੁਹਾਨੂੰ ਉਨ੍ਹਾਂ ਨੂੰ ਬਚਾਉਣ ਲਈ ਭੇਜ ਰਿਹਾ ਹਾਂ!”
15ਪਰ ਗਿਦਊਨ ਨੇ ਜਵਾਬ ਦਿੱਤਾ ਅਤੇ ਆਖਿਆ, “ਮੈਨੂੰ ਮਾਫ਼ ਕਰਨਾ ਸ਼੍ਰੀ ਮਾਨ ਜੀ, ਮੈਂ ਇਸਰਾਏਲ ਨੂੰ ਕਿਵੇਂ ਬਚਾ ਸਕਦਾ ਹਾਂ? ਮੇਰਾ ਪਰਿਵਾਰ ਤਾਂ ਮਨਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਸਭ ਤੋਂ ਕਮਜ਼ੋਰ ਹੈ। ਅਤੇ ਮੈਂ ਆਪਣੇ ਪਰਿਵਾਰ ਵਿੱਚੋਂ ਸਭ ਤੋਂ ਛੋਟਾ ਹਾਂ।”
16ਯਹੋਵਾਹ ਨੇ ਗਿਦਊਨ ਨੂੰ ਜਵਾਬ ਦਿੱਤਾ ਅਤੇ ਆਖਿਆ, “ਮੈਂ ਤੇਰੇ ਨਾਲ ਹਾਂ! ਇਸ ਲਈ ਤੂੰ ਮਿਦਯਾਨ ਦੇ ਲੋਕਾਂ ਨੂੰ ਹਰਾ ਸਕਦਾ ਹੈਂ। ਇਉਂ ਲੱਗੇਗਾ ਜਿਵੇਂ ਤੂੰ ਸਿਰਫ਼ ਇੱਕ ਬੰਦੇ ਨਾਲ ਲੜ ਰਿਹਾ ਹੋਵੇਂ।”
17ਤਾਂ ਗਿਦਊਨ ਨੇ ਯਹੋਵਾਹ ਨੂੰ ਆਖਿਆ, “ਜੇ ਤੂੰ ਮੇਰੇ ਉੱਤੇ ਪ੍ਰਸੰਨ ਹੈਂ, ਤਾਂ ਇਹ ਸਾਬਤ ਕਰਨ ਲਈ ਕਿ ਮੇਰੇ ਨਾਲ ਗੱਲ ਕਰਨ ਵਾਲਾ ਇਹ ਤੂੰ ਹੀ ਹੈ ਮੈਨੂੰ ਕੋਈ ਸਬੂਤ ਦੇ।
18ਕਿਰਪਾ ਕਰਕੇ ਇੱਥੇ ਇੰਤਜ਼ਾਰ ਕਰਨਾ। ਓਨਾ ਚਿਰ ਜਾਣਾ ਨਹੀਂ ਜਦੋਂ ਤੱਕ ਕਿ ਮੈਂ ਤੇਰੇ ਕੋਲ ਮੁੜਕੇ ਨਾ ਆ ਜਾਵਾ। ਮੈਨੂੰ ਆਪਣੀ ਭੇਟ ਲਿਆਉਣ ਦੇ ਅਤੇ ਤੇਰੇ ਅੱਗੇ ਭੇਟਾ ਕਰਨ ਦੇ।”ਅਤੇ ਯਹੋਵਾਹ ਨੇ ਆਖਿਆ, “ਮੈਂ ਤੇਰੇ ਆਉਣ ਤੱਕ ਇੰਤਜ਼ਾਰ ਕਰਾਂਗਾ।”
19ਇਸ ਲਈ ਗਿਦਊਨ ਅੰਦਰ ਗਿਆ ਅਤੇ ਉਬ੍ਬਲਦੇ ਪਾਣੀ ਵਿੱਚ ਇੱਕ ਬੱਕਰੀ ਤਿਆਰ ਕੀਤੀ। ਉਸਨੇ ਤਕਰੀਬਨ
20ਪਾਉਂਡ ਆਟਾ ਵੀ ਲਿਆ ਅਤੇ ਇੱਕ ਬੇਖਮੀਰੀ ਰੋਟੀ ਬਣਾਈ। ਫ਼ੇਰ ਉਸਨੇ ਮਾਸ ਨੂੰ ਇੱਕ ਟੋਕਰੀ ਵਿੱਚ ਰੱਖਿਆ ਅਤੇ ਉਬ੍ਬਲੇ ਹੋਏ ਮਾਸ ਦੇ ਪਾਣੀ ਨੂੰ ਇੱਕ ਭਾਂਡੇ ਵਿੱਚ ਪਾਇਆ। ਉਹ ਮਾਸ, ਪਾਣੀ ਅਤੇ ਬੇਖਮੀਰੀ ਰੋਟੀ ਨੂੰ ਲਿਆਇਆ ਅਤੇ ਉਨ੍ਹਾਂ ਨੂੰ ਓਕ ਦੇ ਰੁਖ ਥੱਲੇ ਯਹੋਵਾਹ ਨੂੰ ਭੇਟ ਕਰ ਦਿੱਤਾ।
20ਪਰਮੇਸ਼ੁਰ ਦੇ ਦੂਤ ਨੇ ਗਿਦਊਨ ਨੂੰ ਆਖਿਆ, “ਮਾਸ ਨੂੰ ਅਤੇ ਪਤੀਰੀ ਰੋਟੀ ਨੂੰ ਉਸ ਚੱਟਾਨ ਉੱਤੇ ਰੱਖ ਦੇ। ਫ਼ੇਰ ਤਰੀ ਡੋਲ੍ਹ।” ਗਿਦਊਨ ਨੇ ਇਵੇਂ ਹੀ ਕੀਤਾ।
21ਯਹੋਵਾਹ ਦੇ ਦੂਤ ਕੋਲ ਹੱਥ ਵਿੱਚ ਤੁਰਨ ਵਾਲੀ ਇੱਕ ਸੋਟੀ ਸੀ। ਯਹੋਵਾਹ ਦੇ ਦੂਤ ਨੇ ਮਾਸ ਨੂੰ ਅਤੇ ਰੋਟੀ ਨੂੰ ਸੋਟੀ ਦੀ ਨੋਕ ਨਾਲ ਛੂਹਿਆ। ਤਾਂ ਚੱਟਾਨ ਵਿੱਚ ਅੱਗ ਦਾ ਭਬੂਕਾ ਨਿਕਲਿਆ! ਮਾਸ ਅਤੇ ਰੋਟੀ ਪੂਰੀ ਤਰ੍ਹਾਂ ਸੜ ਗਏ! ਫ਼ੇਰ ਯਹੋਵਾਹ ਦਾ ਦੂਤ ਗਾਇਬ ਹੋ ਗਿਆ।
22ਤਾਂ ਗਿਦਊਨ ਸਮਝ ਗਿਆ ਕਿ ਉਹ ਯਹੋਵਾਹ ਦੇ ਦੂਤ ਨਾਲ ਹੀ ਗੱਲਾਂ ਕਰ ਰਿਹਾ ਸੀ। ਇਸ ਲਈ ਉਸਨੇ ਪੁਕਾਰ ਕੇ ਆਖਿਆ, “ਮੇਰੇ ਉੱਤੇ ਹਾਏ, ਯਹੋਵਾਹ ਸਰਬ-ਸ਼ਕਤੀਮਾਨ! ਮੈਂ ਯਹੋਵਾਹ ਦੇ ਦੂਤ ਨੂੰ ਆਮ੍ਹਣੇ-ਸਾਮ੍ਹਣੇ ਵੇਖਿਆ ਹੈ।”
23ਪਰ ਯਹੋਵਾਹ ਨੇ ਗਿਦਊਨ ਨੂੰ ਆਖਿਆ, “ਸ਼ਾਂਤ ਹੋ ਜਾ!” ਭੈਭੀਤ ਨਾ ਹੋ! ਤੂੰ ਮਰੇਂਗਾ ਨਹੀਂ!”
24ਇਸ ਲਈ ਗਿਦਊਨ ਨੇ ਉਸ ਥਾਂ ਉੱਤੇ ਯਹੋਵਾਹ ਦੀ ਉਪਾਸਨਾ ਕਰਨ ਲਈ ਇੱਕ ਜਗਵੇਦੀ ਉਸਾਰੀ। ਗਿਦਊਨ ਨੇ ਉਸ ਜਗਵੇਦੀ ਦਾ ਨਾਮ ਰੱਖਿਆ, “ਯਹੋਵਾਹ ਸ਼ਾਂਤੀ ਹੈ।” ਉਹ ਜਗਵੇਦੀ ਹਾਲੇ ਵੀ ਆਫ਼ਰਾਹ ਸ਼ਹਿਰ ਵਿਖੇ ਹੈ। ਆਫ਼ਰਾਹ ਉਥੇ ਹੈ ਜਿਥੇ ਅਜ਼ਰ ਦਾ ਪਰਿਵਾਰ ਰਹਿੰਦਾ ਹੈ।
25ਉਸੇ ਰਾਤ ਯਹੋਵਾਹ ਨੇ ਗਿਦਊਨ ਨਾਲ ਗੱਲ ਕੀਤੀ ਅਤੇ ਆਖਿਆ, “ਆਪਣੇ ਪਿਤਾ ਦਾ ਇੱਕ ਪੂਰਾ ਪਲਿਆ ਹੋਇਆ ਵਹਿੜਕਾ ਅਤੇ ਦੂਜਾ ਜੋ ਸੱਤ ਸਾਲ ਦਾ ਹੈ ਲੈ। ਤੇਰੇ ਪਿਤਾ ਕੋਲ ਝੂਠੇ ਦੇਵਤੇ, ਬਆਲ ਦੀ ਜਗਵੇਦੀ ਹੈ ਅਤੇ ਜਗਵੇਦੀ ਦੇ ਨੇੜੇ ਦੇਵੀ ਅਸ਼ੇਰਾਹ ਦੀ ਉਪਾਸਨਾ ਕਰਨ ਲਈ ਲੱਕੜ ਦਾ ਇੱਕ ਥਂਮ ਵੀ ਹੈ। ਵਹਿੜਕੇ ਦੀ ਸਹਾਇਤਾ ਨਾਲ ਬਆਲ ਦੀ ਜਗਵੇਦੀ ਨੂੰ ਢਾਹ ਦੇ ਅਤੇ ਅਸ਼ੇਰਾਹ ਦੇ ਥਂਮ ਨੂੰ ਚੀਰ ਦੇ।
26ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਸਹੀ ਢੰਗ ਦੀ ਜਗਵੇਦੀ ਉਸਾਰ। ਇਸ ਜਗਵੇਦੀ ਨੂੰ ਇਸ ਉੱਚੀ ਥਾਂ ਉੱਤੇ ਉਸਾਰ। ਫ਼ੇਰ ਉਸ ਵਹਿੜਕੇ ਨੂੰ ਬਲੀ ਚੜਾਕੇ ਜਗਵੇਦੀ ਉੱਤੇ ਹੋਮ ਕਰ। ਅਸ਼ੇਰਾਹ ਦੇ ਥਂਮ ਦੀ ਲੱਕੜ ਕੋਲੋਂ ਆਪਣੇ ਚੜਾਵੇ ਨੂੰ ਹੋਮ ਕਰਨ ਦਾ ਕੰਮ ਲੈ।”
27ਇਸ ਲਈ ਗਿਦਾਊਨ ਨੇ ਆਪਣੇ ਦਸ ਸੇਵਕ ਲਈ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸਨੂੰ ਕਿਹਾ ਸੀ। ਪਰ ਉਹ ਆਪਣੇ ਪਿਉ ਦੇ ਘਰ ਦੇ ਅਤੇ ਨਗਰ ਦੇ ਲੋਕਾਂ ਤੋਂ ਡਰਦਾ ਸੀ, ਇਸ ਲਈ ਉਸਨੇ ਅਜਿਹਾ ਦਿਨ ਵੇਲੇ ਨਹੀਂ ਸਗੋਂ ਰਾਤ ਵੇਲੇ ਕੀਤਾ।
28ਸ਼ਹਿਰ ਦੇ ਲੋਕ ਅਗਲੀ ਸਵੇਰ ਜਾਗੇ। ਅਤੇ ਉਨ੍ਹਾਂ ਨੇ ਦੇਖਿਆ ਕਿ ਬਆਲ ਦੀ ਜਗਵੇਦੀ ਤਬਾਹ ਹੋਈ ਪਈ ਹੈ! ਉਨ੍ਹਾਂ ਨੇ ਇਹ ਵੀ ਦੇਖਿਆ ਕਿ ਅਸ਼ੇਰਾਹ ਦਾ ਥਂਮ ਵੀ ਚੀਰਿਆ ਪਿਆ ਹੈ। ਅਸ਼ੇਰਾਹ ਦਾ ਥਂਮ ਜਗਵੇਦੀ ਦੇ ਨਾਲ ਲੱਗਦਾ ਸੀ। ਉਨ੍ਹਾਂ ਬੰਦਿਆਂ ਨੇ ਉਹ ਜਗਵੇਦੀ ਵੀ ਦੇਖੀ ਜਿਹੜੀ ਗਿਦਊਨ ਨੇ ਉਸਾਰੀ ਸੀ ਅਤੇ ਉਨ੍ਹਾਂ ਨੇ ਉਸ ਜਗਵੇਦੀ ਉੱਤੇ ਬਲੀ ਚੜਾਇਆ ਗਿਆ ਵਹਿੜਕਾ ਵੀ ਵੇਖਿਆ।
29ਸ਼ਹਿਰ ਦੇ ਲੋਕਾਂ ਨੇ ਇੱਕ ਦੂਸਰੇ ਵੱਲ ਦੇਖਿਆ ਅਤੇ ਪੁਛਿਆ, “ਇਹ ਸਭ ਕਿਸਨੇ ਕੀਤਾ?” ਫ਼ੇਰ ਉਨ੍ਹਾਂ ਨੇ ਪੁਛ-ਤਾਛ ਕੀਤੀ ਤਾਂ ਪਤਾ ਲਗਿਆ,“ਯ੍ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਸਭ ਕੀਤਾ ਹੈ।”
30ਇਸ ਲਈ ਸ਼ਹਿਰ ਦੇ ਲੋਕ ਯੋਆਸ਼ ਦੇ ਕੋਲ ਆਏ। ਉਨ੍ਹਾਂ ਨੇ ਯੋਆਸ਼ ਨੂੰ ਆਖਿਆ, “ਆਪਣੇ ਪੁੱਤਰ ਨੂੰ ਬਾਹਰ ਕਢੋ ਉਸਨੇ ਬਆਲ ਦੀ ਜਗਵੇਦੀ ਤੋੜ ਦਿੱਤੀ ਹੈ। ਅਤੇ ਉਸਨੇ ਅਸ਼ੇਰਾਹ ਦਾ ਥਂਮ, ਜਿਹੜਾ ਜਗਵੇਦੀ ਦੇ ਕੋਲ ਸੀ, ਕੱਟ ਦਿੱਤਾ ਹੈ। ਇਸ ਲਈ ਤੇਰੇ ਪੁੱਤਰ ਨੂੰ ਮਰਨਾ ਪਵੇਗਾ।”
31ਤਾਂ ਯੋਆਸ਼ ਨੇ ਆਪਣੇ ਆਲੇ-ਦੁਆਲੇ ਜੁੜੀ ਲੋਕਾਂ ਦੀ ਭੀੜ ਨਾਲ ਗੱਲ ਕੀਤੀ। ਉਸਨੇ ਆਖਿਆ, “ਕੀ ਤੁਸੀਂ ਬਆਲ ਦਾ ਪਖ ਪੂਰਨ ਜਾ ਰਹੇ ਹੋ? ਕੀ ਤੁਸੀਂ ਬਆਲ ਨੂੰ ਬਚਾਉਣ ਜਾ ਰਹੇ ਹੋ? ਜੇ ਕੋਈ ਬਆਲ ਦਾ ਪਖ ਲੈਂਦਾ ਹੈ ਤਾਂ ਉਸਨੂੰ ਸਵੇਰ ਹੋਣ ਤੱਕ ਮਾਰ ਦਿੱਤਾ ਜਾਵੇ। ਜੇ ਬਆਲ ਸੱਚਮੁੱਚ ਦੇਵਤਾ ਹੈ ਤਾਂ ਫ਼ੇਰ ਜਦੋਂ ਕੋਈ ਉਸਦੀ ਜਗਵੇਦੀ ਨੂੰ ਢਾਹੁਂਦਾ ਹੈ ਤਾਂ ਉਸਨੂੰ ਆਪਣੀ ਰੱਖਿਆ ਖੁਦ ਕਰਨ ਦਿਉ।”
32ਯੋਆਸ਼ ਨੇ ਆਖਿਆ, “ਜੇ ਗਿਦਊਨ ਨੇ ਬਆਲ ਦੀ ਜਗਵੇਦੀ ਢਾਹ ਦਿੱਤੀ ਹੈ ਤਾਂ ਬਆਲ ਨੂੰ ਉਸ ਨਾਲ ਬਹਿਸ ਕਰਨ ਦਿਉ।” ਇਸ ਲਈ ਉਸ ਦਿਨ ਯੋਆਸ਼ ਨੇ ਗਿਦਊਨ ਨੂੰ ਨਵਾਂ ਨਾਮ ਦਿੱਤਾ। ਉਸਨੇ ਉਸਨੂੰ ਯਰਬ੍ਬਆਲ ਆਖਿਆ।
33ਮਿਦਯਾਨ, ਅਮਾਲੇਕ ਅਤੇ ਪੂਰਬ ਦੇ ਹੋਰ ਲੋਕ ਇਸਰਾਏਲ ਦੇ ਲੋਕਾਂ ਨਾਲ ਲੜਨ ਲਈ ਇਕਠੇ ਹੋ ਗਏ ਇਨ੍ਹਾਂ ਲੋਕਾਂ ਨੇ ਨਦੀ ਪਾਰ ਕਰਕੇ ਯਜ਼ਰਏਲ ਵਾਦੀ ਅੰਦਰ ਡੇਰਾ ਲਾ ਲਿਆ।
34ਗਿਦਾਊਨ ਕੋਲ ਯਹੋਵਾਹ ਦਾ ਆਤਮਾ ਆਇਆ ਅਤੇ ਉਸਨੂੰ ਵੱਡੀ ਸ਼ਕਤੀ ਦਿੱਤੀ। ਉਸਨੇ ਅਬੀਅਜ਼ਰ ਪਰਿਵਾਰ ਨੂੰ ਆਪਣੇ ਪਿਛੇ ਆਉਣ ਲਈ ਤੂਰ੍ਹੀ ਵਜਾਈ।
35ਗਿਦਾਊਨ ਨੇ ਮਨਸ਼ਹ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਵੱਲ ਸੰਦੇਸ਼ਵਾਹਕ ਭੇਜੇ ਕਿ ਉਹ ਆਪਣੇ ਸਾਰੇ ਹਥਿਆਰ ਲੈਕੇ ਲੜਾਈ ਲਈ ਤਿਆਰ ਹੋ ਜਾਣ। ਗਿਦਾਊਨ ਨੇ ਆਸ਼ੇਰ, ਜ਼ਬੂਲੁਨ ਅਤੇ ਨਫ਼ਤਾਲੀ ਦੇ ਪਰਿਵਾਰ-ਸਮੂਹਾਂ ਵੱਲ ਸੰਦੇਸ਼ਵਾਹਕਾਂ ਰਾਹੀਂ ਵੀ ਇਹ ਸੰਦੇਸ਼ ਭੇਜਿਆ। ਇਸ ਲਈ ਉਹ ਪਰਿਵਾਰ-ਸਮੂਹ ਵੀ ਗਿਦਾਊਨ ਅਤੇ ਉਸਦੀ ਫ਼ੌਜ ਨੂੰ ਮਿਲਣ ਲਈ ਗਏ।
36ਤਾਂ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਖਿਆ ਸੀ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਵਿੱਚ ਮੇਰੀ ਮਦਦ ਕਰੋਂਗੇ। ਮੈਨੂੰ ਪ੍ਰਮਾਣ ਦੇਵੋ!
37ਮੈਂ ਅਨਾਜ਼ ਛਟ੍ਟਣ ਵਾਲੇ ਫ਼ਰਸ਼ ਉੱਤੇ ਭੇਡ ਦੀ ਖੱਲ ਰਖਾਂਗਾ। ਜੇ ਸਿਰਫ਼ ਖੱਲ ਉੱਤੇ ਹੀ ਤ੍ਰੇਲ ਹੋਵੇਗੀ ਜਦੋਂ ਕਿ ਹੋਰ ਸਾਰੀ ਥਾਂ ਸੁੱਕੀ ਹੋਵੇਗੀ, ਤਾਂ ਮੈਂ ਜਾਣ ਲਵਾਂਗਾ ਕਿ ਜਿਵੇਂ ਤੁਸੀਂ ਆਖਿਆ ਸੀ, ਤੁਸੀਂ ਇਸਰਾਏਲ ਨੂੰ ਬਚਾਉਣ ਵਿੱਚ ਮੇਰੀ ਮਦਦ ਕਰੋਂਗੇ।”
38ਅਤੇ ਬਿਲਕੁਲ ਇਵੇਂ ਹੀ ਹੋਇਆ। ਗਿਦਾਊਨ ਅਗਲੀ ਸਵੇਰੇ ਜਲਦੀ ਉਠਿਆ ਅਤੇ ਖੱਲ ਨੂੰ ਨਚੋੜਿਆ। ਉਸਨੇ ਭੇਡ ਦੀ ਖੱਲ ਵਿੱਚੋਂ ਇੱਕ ਪਿਆਲਾ ਭਰ ਪਾਣੀ ਨਿਚੋੜ ਦਿੱਤਾ।
39ਫ਼ੇਰ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਸਿਰਫ਼ ਇੱਕ ਗੱਲ ਹੋਰ ਪੁਛਣ ਦਿਉ। ਮੈਨੂੰ ਬਸ ਇੱਕ ਵਾਰੀ ਹੋਰ ਭੇਡ ਦੀ ਖੱਲ ਨਾਲ ਤੁਹਾਡੀ ਪਰਖ ਕਰਨ ਦਿਉ। ਇਸ ਵਾਰੀ ਇਹ ਖੱਲ ਸੁੱਕੀ ਰਹੇ ਜਦ ਕਿ ਇਸਦੇ ਆਲੇ-ਦੁਆਲੇ ਦੀ ਥਾਂ ਤ੍ਰੇਲ ਨਾਲ ਭਿੱਜੀ ਹੋਵੇ।”
40ਉਸ ਰਾਤ ਪਰਮੇਸ਼ੁਰ ਨੇ ਇਹੋ ਹੀ ਕੀਤਾ। ਬਸ ਭੇਡ ਦੀ ਖੱਲ ਸੁੱਕੀ ਸੀ ਜਦ ਕਿ ਇਸਦੇ ਆਲੇ-ਦੁਆਲੇ ਦੀ ਸਾਰੇ ਥਾਂ ਤ੍ਰੇਲ ਨਾਲ ਗਿਲ੍ਲੀ ਸੀ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية