BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਨਾਲੋਂ ਯਕੀਨ ਰਖਣਾ ਬਿਹਤਰ ਹੈ।

ਜ਼ਬੂਰ 118:8


 

ਅਧਿਆਇ 11ਬਹੁਤ ਸਮਾਂ ਪਹਿਲਾਂ, ਨਿਆਂਕਾਰਾਂ ਦੇ ਸਮੇਂ ਵਿੱਚ, ਇੱਕ ਅਜਿਹਾ ਸਮਾਂ ਆਇਆ ਜਦੋਂ ਧਰਤੀ ਉੱਤੇ ਅਕਾਲ ਪੈ ਗਿਆ। ਇੱਕ ਆਦਮੀ ਯਹੂਦਾਹ ਵਿੱਚੋਂ ਬੈਤਲਹਮ ਤੋਂ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਮੋਆਬ ਦੀ ਧਰਤੀ ਉੱਤੇ ਰਹਿਣ ਲਈ ਗਿਆ।
2ਆਦਮੀ ਦਾ ਨਾਮ ਅਲੀਮਲਕ ਸੀ। ਉਸਦੀ ਪਤਨੀ ਦਾ ਨਾਮ ਨਾਓਮੀ ਸੀ ਅਤੇ ਉਸਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਉਨ ਸਨ। ਉਹ ਯਹੂਦਾਹ ਵਿੱਚ ਬੈਤਲਹਮ ਤੋਂ ਇਫ਼ਰਾਥੀ ਦੇ ਪਰਿਵਾਰ ਵਿੱਚੋਂ ਸਨ। ਉਹ ਮੋਆਬ ਦੀ ਧਰਤੀ ਵਿੱਚ ਜਾਕੇ ਵਸ ਗਏ।
3ਬਾਦ ਵਿੱਚ ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਇਸ ਲਈ ਸਿਰਫ਼ ਨਾਓਮੀ ਅਤੇ ਉਸਦੇ ਦੋ ਪੁੱਤਰ ਪਿਛੇ ਰਹਿ ਗਏ।
4ਉਸਦੇ ਪੁੱਤਰਾਂ ਨੇ ਮੋਆਬ ਦੇ ਦੇਸ਼ ਦੀਆਂ ਔਰਤਾਂ ਨਾਲ ਸ਼ਾਦੀ ਕਰ ਲਈ। ਇੱਕ ਪਤਨੀ ਦਾ ਨਾਮ ਆਰਪਾਹ ਸੀ ਅਤੇ ਦੂਸਰੀ ਪਤਨੀ ਦਾ ਨਾਮ ਰੂਥ ਸੀ। ਉਹ ਮੋਆਬ ਵਿੱਚ
10ਵਰ੍ਹੇ ਰਹੇ, ਤਕਰੀਬਨ
5ਅਤੇ ਮਹਿਲੋਨ ਅਤੇ ਕਿਲਉਨ ਵੀ ਮਰ ਗਏ। ਇਸ ਲਈ ਨਾਓਮੀ ਆਪਣੇ ਪਤੀ ਅਤੇ ਦੋ ਪੁੱਤਰਾਂ ਤੋਂ ਬਿਨਾ ਇਕਲ੍ਲੀ ਰਹਿ ਗਈ।
6ਜਦੋਂ ਨਾਓਮੀ ਮੋਆਬ ਦੀ ਧਰਤੀ ਵਿੱਚ ਸੀ, ਉਸਨੇ ਸੁਣਿਆ ਕਿ ਯਹੋਵਾਹ ਨੇ ਆਪਣੇ ਲੋਕਾਂ ਦੀ ਸਹਾਇਤਾ ਕੀਤੀ ਸੀ ਅਤੇ ਉਨ੍ਹਾਂ ਨੂੰ ਯਹੂਦਾਹ ਵਿੱਚ ਭੋਜਨ ਦਿੱਤਾ ਸੀ। ਇਸ ਲਈ ਨਾਓਮੀ ਨੇ ਮੋਆਬ ਨੂੰ ਛੱਡਕੇ ਯਹੂਦਾਹ ਵਿੱਚ ਖੁਦ ਦੇ ਘਰ ਵਾਪਸ ਜਾਣ ਦਾ ਫ਼ੈਸਲਾ ਕੀਤਾ। ਉਸ ਦੀਆਂ ਨੂਹਾਂ ਨੇ ਵੀ ਉਸਦੇ ਨਾਲ ਹੀ ਜਾਣ ਦਾ ਫ਼ੈਸਲਾ ਕੀਤਾ।
7ਉਨ੍ਹਾਂ ਨੇ ਉਹ ਥਾਂ ਛੱਡ ਦਿੱਤੀ ਜਿਥੇ ਉਹ ਰਹਿ ਰਹੇ ਸਨ, ਅਤੇ ਯਹੂਦਾਹ ਦੀ ਧਰਤੀ ਉੱਤੇ ਪੈਦਲ ਵਾਪਸ ਜਾਣਾ ਸ਼ੁਰੂ ਕਰ ਦਿੱਤਾ।
8ਫ਼ੇਰ ਨਾਓਮੀ ਨੇ ਆਪਣੀਆਂ ਨੂਹਾਂ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪਣੀ ਮਾਂ ਦੇ ਘਰ ਆਪਸ ਜਾਣਾ ਚਾਹੀਦਾ ਹੈ। ਤੁਸੀਂ ਮੇਰੇ ਅਤੇ ਮੇਰੇ ਸਵਰਗਵਾਸੀ ਪੁੱਤਰਾਂ ਨਾਲ ਬਹੁਤ ਚੰਗੀਆਂ ਰਹੀਆਂ ਹੋ। ਇਸ ਲਈ ਮੈਂ ਪ੍ਰਾਰਥਨਾ ਕਰਦੀ ਹਾਂ ਕਿ ਯਹੋਵਾਹ ਤੁਹਾਡੇ ਨਾਲ ਇਨਸਾਫ਼ ਕਰੇਗਾ ਅਤੇ ਤੁਹਾਡੇ ਉੱਤੇ ਮਿਹਰ ਕਰੇਗਾ।
9ਮੈਂ ਪ੍ਰਾਰਥਨਾ ਕਰਦੀ ਹਾਂ ਕਿ ਉਹ ਤੁਹਾਨੂੰ ਇੱਕ ਚੰਗੇ ਪਤੀ ਨਾਲ ਇੱਕ ਘਰ ਵਿੱਚ ਅਰਾਮ ਲਭਣ ਵਿੱਚ ਮਦਦ ਕਰੇ।” ਨਾਓਮੀ ਨੇ ਆਪਣੀਆਂ ਨੂਹਾਂ ਨੂੰ ਚੁੰਮਿਆ ਅਤੇ ਉਹ ਸਾਰੀਆਂ ਰੋਣ ਲੱਗ ਪਈਆਂ।
10ਫ਼ੇਰ ਨੂਹਾਂ ਨੇ ਆਖਿਆ, “ਪਰ ਅਸੀਂ ਤਾਂ ਤੁਹਾਡੇ ਨਾਲ ਆਉਣਾ ਚਾਹੁੰਦੀਆਂ ਹਾਂ ਅਤੇ ਤੁਹਾਡੇ ਪਰਿਵਾਰ ਵਿੱਚ ਜਾਣਾ ਚਾਹੁੰਦੀਆਂ ਹਾਂ।”
11ਪਰ ਨਾਓਮੀ ਨੇ ਆਖਿਆ, “ਨਹੀਂ, ਧੀਓ, ਆਪੋ-ਆਪਣੇ ਘਰਾਂ ਨੂੰ ਵਾਪਸ ਜਾਓ। ਮੇਰੇ ਨਾਲ ਤੁਸੀਂ ਕਿਉਂ ਜਾਂਦੀਆਂ ਹੋ? ਮੈਂ ਤੁਹਾਡੀ ਸਹਾਇਤਾ ਨਹੀਂ ਕਰ ਸਕਦੀ। ਮੇਰੇ ਅੰਦਰ ਹੋਰ ਕੋਈ ਪੁੱਤਰ ਨਹੀਂ ਹਨ ਜਿਹੜੇ ਤੁਹਾਡੇ ਪਤੀ ਬਣ ਸਕਣ।
12ਮੇਰੀਓ ਧੀਓ, ਘਰ ਵਾਪਸ ਚਲੀਆਂ ਜਾਵੋ! ਮੈਂ ਇੰਨੀ ਬੁਢੀ ਹਾਂ ਕਿ ਹੋਰ ਨਵਾਂ ਪਤੀ ਨਹੀਂ ਬਣਾ ਸਕਦੀ। ਜੇ ਮੈਂ ਦੋਬਰਾ ਸ਼ਾਦੀ ਕਰਾਉਣ ਦੀ ਵੀ ਸੋਚਾਂ, ਤਾਂ ਵੀ ਮੈਂ ਤੁਹਾਡੀ ਕੋਈ ਮਦਦ ਨਹੀਂ ਕਰ ਸਕਦੀ। ਜੇ ਮੈਂ ਅੱਜ ਰਾਤ ਨੂੰ ਹੀ ਗਰਭਵਤੀ ਹੋ ਜਾਵਾਂ ਅਤੇ ਦੋ ਪੁੱਤਰ ਜਣਾ ਇਸ ਨਾਲ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ।
13ਕੀ ਤੁਸੀਂ ਉਨ੍ਹਾਂ ਦੇ ਵੱਡੇ ਹੋਣ ਤੱਕ ਲੰਮੇ ਸਮੇਂ ਲਈ ਇੰਤਜ਼ਾਰ ਕਰੋਂਗੀਆਂ? ਕੀ ਤੁਸੀਂ ਉਨ੍ਹਾਂ ਦੇ ਇੰਤਜ਼ਾਰ ਵਿੱਚ ਅਣਵਿਆਹੀਆਂ ਰਹੋਂਗੀਆਂ? ਨਹੀਂ, ਮੇਰੀਓ ਧੀਓ, ਇਹ ਮੈਨੂੰ ਤੁਹਾਡੇ ਹੋਣ ਨਾਲੋਂ ਵੀ ਵਧੇਰੇ ਉਦਾਸ ਕਰ ਦੇਵੇਗਾ। ਯਹੋਵਾਹ ਮੇਰੇ ਖਿਲਾਫ਼ ਪਰਤ ਗਿਆ ਹੈ।”
14ਇਸ ਲਈ ਉਹ ਔਰਤਾਂ ਫ਼ੇਰ ਬਹੁਤ ਰੋਈਆਂ। ਫ਼ੇਰ ਆਰਪਾਹ ਨੇ ਨਾਓਮੀ ਨੂੰ ਚੁੰਮਿਆ ਅਤੇ ਚਲੀ ਗਈ। ਪਰ ਰੂਥ ਨੇ ਉਸਨੂੰ ਜਫ਼ੀ ਪਾ ਲਈ ਅਤੇ ਠਹਿਰ ਗਈ।
15ਨਾਓਮੀ ਨੇ ਆਖਿਆ, “ਦੇਖ ਤੇਰੀ ਭਰਜਾਈ ਆਪਣੇ ਲੋਕਾਂ ਅਤੇ ਆਪਣੇ ਦੇਵਤਿਆਂ ਕੋਲ ਵਾਪਸ ਚਲੀ ਗਈ ਹੈ। ਇਸ ਲਈ ਤੈਨੂੰ ਵੀ ਇਵੇਂ ਹੀ ਕਰਨਾ ਚਾਹੀਦਾ ਹੈ।”
16ਪਰ ਰੂਥ ਨੇ ਆਖਿਆ, “ਮੈਨੂੰ ਤੈਨੂੰ ਛੱਡਕੇ ਜਾਣ ਲਈ ਮਜ਼ਬੂਰ ਨਾ ਕਰ! ਮੈਨੂੰ ਆਪਣੇ ਲੋਕਾਂ ਕੋਲ ਵਾਪਸ ਜਾਣ ਲਈ ਮਜ਼ਬੂਰ ਨਾ ਕਰੀਂ। ਮੈਨੂੰ ਆਪਣੇ ਨਾਲ ਆਉਣ ਦੇ। ਜਿਥੇ ਤੂੰ ਜਾਵੇਂਗੀ ਮੈਂ ਵੀ ਉਥੇ ਹੀਜਾਵਾਂਗੀ। ਜਿਥੇ ਤੂੰ ਰਹੇਂਗੀ ਮੈਂ ਵੀ ਉਥੇ ਹੀ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ, ਮੇਰਾ ਪਰਮੇਸ਼ੁਰ ਹੋਵੇਗਾ।
17ਜਿਥੇ ਤੁਸੀਂ ਮਰੋਂਗੇ ਉਥੇ ਹੀ ਮੈਂ ਮਰਾਂਗੀ। ਅਤੇ ਉਥੇ ਹੀ ਮੈਨੂੰ ਦਫ਼ਨਾਇਆ ਜਾਵੇਗਾ। ਮੈਂ ਯਹੋਵਾਹ ਪਾਸੋਂ ਇਹ ਮੰਗ ਕਰਦੀ ਹਾਂ ਕਿ ਮੈਂ ਇਸ ਇਕਰਾਰ ਨੂੰ ਨਾ ਨਿਭਾਵਾਂ ਤਾਂ ਉਹ ਮੈਨੂੰ ਸਜ਼ਾ ਦੇਵੇ: ਸਿਰਫ਼ ਮੌਤ ਹੀ ਸਾਨੂੰ ਵੱਖ ਕਰੇਗੀ।”
18ਨਾਓਮੀ ਨੇ ਦੇਖਿਆ ਕਿ ਰੂਥ ਉਸਦੇ ਨਾਲ ਜਾਣਾ ਬਹੁਤ ਚਾਹੁੰਦੀ ਸੀ। ਇਸ ਲਈ ਨਾਓਮੀ ਨੇ ਉਸਦੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ।
19ਨਾਓਮੀ ਅਤੇ ਰੂਥ ਸਫ਼ਰ ਕਰਦੀਆਂ ਰਹੀਆਂ ਜਦੋਂ ਤੱਕ ਕਿ ਉਹ ਬੈਤਲਹਮ ਦੇ ਕਸਬੇ ਵਿੱਚ ਨਹੀਂ ਪਹੁੰਚ ਗਈਆਂ। ਜਦੋਂ ਦੋਹਾਂ ਔਰਤਾਂ ਨੇ ਬੈਤਲਹਮ ਵਿੱਚ ਪ੍ਰਵੇਸ਼ ਕੀਤਾ ਸਾਰੇ ਲੋਕ ਬਹੁਤ ਉਤਸੁਕ ਸਨ। ਉਨ੍ਹਾਂ ਆਖਿਆ, “ਇਹ ਤਾਂ ਨਾਓਮੀ ਹੈ?”
20ਪਰ ਨਾਓਮੀ ਨੇ ਲੋਕਾਂ ਨੂੰ ਆਖਿਆ, “ਮੈਨੂੰ ਨਾਓਮੀ ਨਾ ਬੁਲਾਓ, ਮੈਨੂੰ ਮਾਰਾ ਬੁਲਾਓ। ਇਸੇ ਨਾਮ ਦੀ ਵਰਤੋਂ ਕਰੋ, ਕਿਉਂਕਿ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਨੂੰ ਬਹੁਤ ਉਦਾਸ ਬਣਾ ਦਿੱਤਾ ਹੈ।
21ਜਦੋਂ ਮੈਂ ਗਈ ਸੀ ਮੇਰੇ ਕੋਲ ਲੋੜੀਂਦੀਆਂ ਸਾਰੀਆਂ ਚੀਜ਼ਾਂ ਸਨ। ਪਰ ਹੁਣ, ਯਹੋਵਾਹ ਮੈਨੂੰ ਖਾਲੀ ਹਥੀ ਘਰ ਵਾਪਸ ਲਿਆਇਆ ਹੈ। ਉਸਨੇ ਮੈਨੂੰ ਉਦਾਸੀ ਦਿੱਤੀ ਹੈ, ਤਾਂ ਤੁਸੀਂ ਮੈਨੂੰ ‘ਖੁਸ਼’ ਕਿਉਂ ਬੁਲਾਉਂਦੇ ਹੋ? ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੈਨੂੰ ਬਹੁਤ ਸਰੀਆਂ ਮੁਸੀਬਤਾਂ ਦਿੱਤੀਆਂ ਹਨ।”
22ਇਸ ਤਰ੍ਹਾਂ ਨਾਓਮੀ ਅਤੇ ਉਸਦੀ ਨੂੰਹ ਰੂਥ, ਮੋਆਬੀ ਔਰਤ, ਮੋਆਬ ਦੀ ਧਰਤੀ ਤੋਂ ਯਹੁਦਾਹ ਵਿੱਚ ਬੈਤਲਹਮ ਨੂੰ ਜੌਆਂ ਦੀ ਵਾਢੀ ਦੇ ਸ਼ੁਰੂ ਵਿੱਚ ਵਾਪਸ ਆ ਗਈਆਂ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية