BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ ਬਹੁਤ ਮਹਾਨ ਹੈ। ਉਹ ਬਹੁਤ ਉੱਚੀ ਥਾਂ ਉੱਤੇ ਰਹਿੰਦਾ ਹੈ। ਯਹੋਵਾਹ ਸੀਯੋਨ ਨੂੰ ਨਿਰਪੱਖਤਾ ਅਤੇ ਨੇਕੀ ਨਾਲ ਭਰਦਾ ਹੈ।

ਯਸਈਆਹ 33:5


 

ਅਧਿਆਇ 11ਇਫ਼ਰਾਈਮ ਦੇ ਪਹਾੜੀ ਇਲਾਕੇ ਵਿੱਚ ਰਾਮਾਤੈਮ ਤੋਂ ਇੱਕ ਮਨੁੱਖ ਸੀ ਜਿਸਦਾ ਨਾਮ ਅਲਕਾਨਾਹ ਸੀ। ਉਹ ਸੂਫ਼ ਪਰਿਵਾਰ ਤੋਂ ਸੀ ਅਤੇ ਯਰੋਹਾਮ ਦਾ ਪੁੱਤਰ ਸੀ। ਯਰੋਹਾਮ ਅਲੀਹੂ ਦਾ ਪੁੱਤਰ ਸੀ ਅਤੇ ਅਲੀਹੂ ਤੋਂਹੁ ਦਾ ਪੁੱਤਰ ਸੀ। ਅਤੇ ਤੋਂਹੁ ਸੂਫ਼ ਦਾ ਪੁੱਤਰ ਸੀ ਜੋ ਕਿ ਇਫ਼ਰਾਈਮ ਪਰਿਵਾਰ ਵਿੱਚੋਂ ਸੀ।
2ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹਂਨਾਹ ਅਤੇ ਦੂਜੀ ਦਾ ਨਾਮ ਪਨਿਂਨਾਹ ਸੀ। ਪਨਿਂਨਾਹ ਦੇ ਘਰ ਉਲਾਦ ਸੀ ਪਰ ਹਂਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ।
3ਹਰ ਸਾਲ ਅਲਕਾਨਾਹ ਆਪਣਾ ਰਾਮਾਹ ਸ਼ਹਿਰ ਛੱਡਕੇ ਸ਼ੀਲੋਹ ਵੱਲ ਜਾਂਦਾ ਹੁੰਦਾ ਸੀ। ਅਲਕਾਨਾਹ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਤੇ ਬਲੀਆਂ ਚੜਾਉਣ ਜਾਂਦਾ ਸੀ। ਇਹ ਥਾਂ ਸ਼ੀਲੋਹ ਉੱਤੇ ਸੀ ਜਿਥੇ ਹਾਫ਼ਨੀ ਅਤੇ ਫ਼ੀਨਹਾਸ ਜੋ ਕਿ ਏਲੀ ਦੇ ਪੁੱਤਰ ਸਨ ਉਥੇ ਜਾਜਕ ਵਜੋਂ ਸੇਵਾ ਕਰਦੇ ਸਨ।
4ਹਰ ਵਾਰ ਅਲਕਾਨਾਹ ਜੋ ਵੀ ਬਲੀਆਂ ਚੜਾਉਂਦਾ, ਉਸ ਭੋਜਨ ਵਿੱਚੋਂ ਇੱਕ ਹਿੱਸਾ ਉਹ ਆਪਣੀ ਪਤਨੀ ਪਨਿਂਨਾਹ ਨੂੰ ਦਿੰਦਾ ਅਤੇ ਕੁਝ ਹਿੱਸਾ ਉਸ ਵਿੱਚੋਂ ਪਨਿਂਨਾਹ ਦੇ ਬੱਚਿਆਂ ਨੂੰ ਵੀ ਦਿੰਦਾ।
5ਅਲਕਾਨਾਹ ਹਂਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹਂਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹਂਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹਂਨਾਹ ਨਾਲ ਪਿਆਰ ਕਰਦਾ ਸੀ।
6ਪਨਿਂਨਾਹ ਆਪਣੀ ਸੌਁਕਣ ਨੂੰ ਸਤਾਉਣ ਲਈ ਉਸਨੂੰ ਬੜਾ ਤੰਗ ਕਰਦੀ ਅਤੇ ਹਮੇਸ਼ਾ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦੀ ਕਿਉਂਕਿ ਹਂਨਾਹ ਬੈਔਲਾਦੀ ਸੀ। ਹਰ ਸਾਲ ਇੰਝ ਹੀ ਹੁੰਦਾ।
7ਹਰ ਸਾਲ ਜਦੋਂ ਉਨ੍ਹਾਂ ਦਾ ਪਰਿਵਾਰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਜਾਂਦਾ ਹੁੰਦਾ ਸੀ, ਪਨਿਂਨਾਹ ਹਂਨਾਹ ਨੂੰ ਉਦੋਂ ਤੱਕ ਖਿਜਾਉਂਦੀ ਜਦੋਂ ਤੱਕ ਉਹ ਉਦਾਸ ਨਾ ਹੋ ਜਾਂਦੀ। ਇੱਕ ਦਿਨ ਜਦੋਂ ਅਲਕਾਨਾਹ ਬਲੀਆਂ ਚੜਾ ਰਿਹਾ ਸੀ, ਹਂਨਾਹ ਬਹੁਤ ਦੁੱਖੀ ਸੀ ਅਤੇ ਉਸਨੇ ਰੋਣਾ ਸ਼ੁਰੂ ਕਰ ਦਿੱਤਾ। ਉਸਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ।
8ਉਸਦੇ ਪਤੀ ਅਲਕਾਨਾਹ ਨੇ ਉਸਨੂੰ ਕਿਹਾ, "ਹਂਨਾਹ, ਤੂੰ ਰੋ ਕਿਉਂ ਰਹੀ ਹੈ? ਤੂੰ ਭੋਜਨ ਕਿਉਂ ਨਹੀਂ ਖਾਂਦੀ? ਤੂੰ ਉਦਾਸ ਕਿਉਂ ਹੈ? ਮੈਂ ਤੇਰਾ ਪਤੀ ਹਾਂ। ਮੈਂ ਤੇਰਾ ਹਾਂ। ਕੀ ਤੂੰ ਇਹ ਨਹੀਂ ਸੋਚਦੀ ਕਿ ਮੇਰੇ ਜਿਹਾ ਪਤੀ ਹੋਣਾ ਦਸ ਪੁੱਤਰ ਹੋਣ ਨਾਲੋਂ ਵਧੇਰੇ ਬਿਹਤਰ ਹੈ।"
9ਖਾਣ-ਪੀਣ ਤੋਂ ਬਾਦ ਹਂਨਾਹ ਚੁੱਪ ਕਰਕੇ ਉਠੀ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਚਲੀ ਗਈ। ਉਸ ਵਕਤ ਏਲੀ ਨਾਮ ਦਾ ਜਾਜਕ ਯਹੋਵਾਹ ਦੀ ਪਵਿੱਤਰ ਇਮਾਰਤ ਦੇ ਦਰਵਾਜ਼ੇ ਕੋਲ ਕੁਰਸੀ ਉੱਤੇ ਬੈਠਾ ਹੋਇਆ ਸੀ।
10ਹਂਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ।
11ਉਸਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, "ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰਖੀ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁਂਨੇਗਾ।"
12ਹਂਨਾਹ ਲੰਬੇ ਸਮੇਂ ਤਾਈਂ ਪ੍ਰਾਰਥਨਾ ਕਰਦੀ ਰਹੀ। ਜਦੋਂ ਉਹ ਪ੍ਰਾਰਥਨਾ ਕਰ ਰਹੀ ਸੀ, ਏਲੀ ਉਸਦਾ ਮੂੰਹ ਵੇਖ ਰਿਹਾ ਸੀ।
13ਹਂਨਾਹ ਆਪਣੇ ਮਨ ਵਿੱਚ ਪ੍ਰਾਰਥਨਾ ਕਰ ਰਹੀ ਸੀ। ਉਸਦੇ ਬੁਲ੍ਹ ਫ਼ੜਫ਼ੜਾ ਰਹੇ ਸਨ ਪਰ ਉਸਦੇ ਮੂੰਹ ਵਿੱਚੋਂ ਕੋਈ ਆਵਾਜ਼ ਨਹੀਂ ਆ ਰਹੀ ਸੀ। ਇਸ ਲਈ ਏਲੀ ਨੇ ਸੋਚਿਆ ਕਿ ਉਹ ਸ਼ਰਾਬਣ ਸੀ।
14ਉਸਨੇ ਹਂਨਾਹ ਨੂੰ ਕਿਹਾ, "ਤੈਨੂੰ ਪੀਣ ਲਈ ਬਹੁਤ ਜ਼ਿਆਦੇ ਮਿਲ ਗਈ, ਇਹ ਮੈਅ ਨੂੰ ਦੂਰ ਰੱਖਣ ਦਾ ਸਮਾਂ ਹੈ।"
15ਹਂਨਾਹ ਨੇ ਆਖਿਆ, "ਹੇ ਸੁਆਮੀ! ਨਾ ਮੈਂ ਕੋਈ ਨਸ਼ਾ ਕੀਤਾ ਹੈ ਨਾ ਮੈਅ ਪੀਤੀ ਹੈ। ਮੈਂ ਤਾਂ ਬੜੀ ਮੁਸੀਬਤ ਵਿੱਚ ਹਾਂ। ਮੈਂ ਤਾਂ ਯਹੋਵਾਹ ਨੂੰ ਆਪਣੀਆਂ ਦੁੱਖਾਂ ਤਕਲੀਫ਼ਾਂ ਬਾਰੇ ਦੱਸ ਰਹੀ ਸੀ।
16ਮੈਨੂੰ ਬੁਰੀ ਔਰਤ ਨਾ ਸਮਝ। ਮੈਂ ਇੰਨੀ ਲੰਬੀ ਪ੍ਰਾਰਥਨਾ ਇਸ ਲਈ ਕਰ ਰਹੀ ਸਾਂ ਕਿਉਂਕਿ ਮੈਂ ਬੜੀ ਉਦਾਸ ਹਾਂ ਅਤੇ ਮੇਰੇ ਦੁੱਖਾਂ ਦੀ ਕਹਾਣੀ ਬੜੀ ਲੰਬੀ ਹੈ।"
17ਏਲੀ ਨੇ ਕਿਹਾ, "ਜਾ! ਹੁਣ ਤੂੰ ਸੁਖ-ਸ਼ਾਂਤੀ ਨਾਲ ਘਰ ਜਾ। ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜ਼ੋਈ ਪੂਰੀ ਕਰੇ ਜੋ ਤੂੰ ਉਸ ਤੋਂ ਮਂਗੀ ਹੈ।"
18ਹਂਨਾਹ ਨੇ ਕਿਹਾ, "ਮੈਨੂੰ ਉਮੀਦ ਹੈ ਤੂੰ ਮੇਰੇ ਉੱਪਰ ਮਿਹਰਬਾਨੀ ਨਾਲ ਵੇਖੇਂਗਾ।" ਫ਼ੇਰ ਉਹ ਚੱਲੀ ਗਈ ਅਤੇ ਕੁਝ ਖਾਧਾ। ਉਹ ਹੋਰ ਵਧੇਰੇ ਉਦਾਸ ਨਹੀਂ ਸੀ।
19ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ।ਘਰ ਆਕੇ ਅਲਕਾਨਾਹ ਨੇ ਹਂਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸਨੂੰ ਚੇਤੇ ਕੀਤਾ।
20ਤਾਂ ਇੰਝ ਹੋਇਆ ਕਿ ਹਂਨਾਹ ਗਰਭਵਤੀ ਹੋ ਗਈ ਅਤੇ ਉਸੇ ਸਾਲ ਉਸਦੇ ਘਰ ਇੱਕ ਪੁੱਤਰ ਪੈਦਾ ਹੋਇਆ ਅਤੇ ਹਂਨਾਹ ਨੇ ਉਸਦਾ ਨਾਂ ਸਮੂਏਲ ਰੱਖਿਆ। ਉਸਨੇ ਕਿਹਾ, "ਮੈਂ ਇਸਦਾ ਨਾਮ ਸਮੂਏਲ ਇਸ ਲਈ ਰੱਖਿਆ ਹੈ ਕਿਉਂਕਿ ਇਸਨੂੰ ਮੈਂ ਯਹੋਵਾਹ ਤੋਂ ਮਂਗਕੇ ਲਿਆ ਹੈ।"
21ਉਸ ਵਰ੍ਹੇ ਜਦੋਂ ਅਲਕਾਨਾਹ ਸਾਲਾਨਾ ਬਲੀਆਂ ਅਤੇ ਪਰਮੇਸ਼ੁਰ ਨਾਲ ਕੀਤੇ ਇਕਰਾਰ ਨੂੰ ਪੂਰਾ ਕਰਨ ਲਈ ਸ਼ੀਲੋਹ ਨੂੰ ਗਿਆ। ਉਹ ਆਪਣੇ ਪਰਿਵਾਰ ਨੂੰ ਵੀ ਆਪਣੇ ਨਾਲ ਲੈ ਗਿਆ।
22ਪਰ ਹਂਨਾਹ ਨਾ ਗਈ। ਉਸਨੇ ਅਲਕਾਨਾਹ ਨੂੰ ਕਿਹਾ, "ਜਦੋਂ ਬੱਚਾ ਕੁਝ ਪਦਾਰਥ ਖਾਣ ਯੋਗ ਹੋ ਜਾਵੇਗਾ ਤਾਂ ਮੈਂ ਇਸਨੂੰ ਸ਼ੀਲੋਹ ਲੈ ਜਾਵਾਂਗੀ ਅਜੇ ਇਹ ਦੁਧ ਪੀਂਦਾ ਬਾਲ ਹੈ। ਫ਼ਿਰ ਮੈਂ ਇਸਨੂੰ ਯਹੋਵਾਹ ਨੂੰ ਅਰਪਨ ਕਰ ਦੇਵਾਂਗੀ। ਇਹ ਫ਼ਿਰ ਨਜ਼ੀਰੀ ਹੋਵੇਗਾ ਅਤੇ ਹਮੇਸ਼ਾ ਸ਼ੀਲੋਹ ਵਿੱਚ ਹੀ ਰਹੇਗਾ।"
23ਹਂਨਾਹ ਦੇ ਪਤੀ ਅਲਕਾਨਾਹ ਨੇ ਉਸਨੂੰ ਕਿਹਾ, "ਤੈਨੂੰ ਜਿਵੇਂ ਠੀਕ ਲੱਗਦਾ ਹੈ ਉਵੇਂ ਹੀ ਕਰ। ਜਦ ਤੱਕ ਤੇਰਾ ਪੁੱਤਰ ਠੋਸ ਭੋਜਨ ਖਾਣਾ ਸ਼ੁਰੂ ਨਹੀਂ ਕਰਦਾ ਤੂੰ ਘਰੇ ਰਹਿ ਸਕਦੀ ਹੈ। ਯਹੋਵਾਹ ਆਪਣਾ ਬਚਨ ਪੂਰਾ ਕਰੇ।" ਇਸ ਲਈ ਉਹ ਓਨੀ ਦੇਰ ਘਰੇ ਹੀ ਰਹੀ ਜਦ ਤੱਕ ਉਸਦੇ ਪੁੱਤਰ ਨੇ ਠੋਸ ਭੋਜਨ ਖਾਣਾ ਸ਼ੁਰੂ ਨਾ ਕੀਤਾ।ਹਂਨਾਹ ਦਾ ਸਮੂਏਲ ਨੂੰ ਏਲੀ ਕੋਲ ਸ਼ੀਲੋਹ ਲੈਕੇ ਜਾਣਾ
24ਜਦੋਂ ਬਚਾ ਠੋਸ ਭੋਜਨ ਖਾਣ ਲਈ ਕਾਫ਼ੀ ਵੱਡਾ ਹੋ ਗਿਆ ਹਂਨਾਹ ਉਸਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਗਈ। ਹਂਨਾਹ ਆਪਣੇ ਨਾਲ ਤਿੰਨ ਬਲਦ
20ਪਾਉਂਡ ਆਟਾ ਅਤੇ ਇੱਕ ਦਾਖ ਦੀ ਬੋਤਲ ਵੀ ਲੈਕੇ ਗਈ।
25ਜਦੋਂ ਉਹ ਯਹੋਵਾਹ ਦੇ ਅੱਗੇ ਹਾਜਰ ਹੋਏ ਤਾਂ ਅਲਕਾਨਾਹ ਨੇ ਯਹੋਵਾਹ ਅੱਗੇ ਬਲੀ ਦੇਣ ਲਈ ਵਛੇ ਨੂੰ ਮਾਰਿਆ ਜਿਵੇਂ ਕਿ ਉਹ ਹਰ ਸਾਲ ਕਰਦਾ ਸੀ। ਫ਼ਿਰ ਹਂਨਾਹ ਨੇ ਉਸ ਬਾਲਕ ਨੂੰ ਏਲੀ ਦੇ ਹਵਾਲੇ ਕੀਤਾ।
26ਹਂਨਾਹ ਨੇ ਏਲੀ ਨੂੰ ਕਿਹਾ, "ਖਿਮਾ ਕਰਨਾ ਸੁਆਮੀ। ਮੈਂ ਉਹੀ ਔਰਤ ਹਾਂ ਜੋ ਤੇਰੇ ਸਾਮ੍ਹਣੇ ਉਸ ਦਿਨ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ। ਮੈਂ ਕਸਮ ਖਾਦੀ ਹਾਂ ਕਿ ਮੈਂ ਸੱਚ ਆਖ ਰਹੀ ਹਾਂ।
27ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ ਸੀ ਅਤੇ ਯਹੋਵਾਹ ਨੇ ਮੇਰੀ ਅਰਜ਼ ਸੁਣੀ ਅਤੇ ਪੂਰੀ ਕੀਤੀ ਅਤੇ ਯਹੋਵਾਹ ਨੇ ਮੈਨੂੰ ਇਸ ਬਾਲਕ ਦੀ ਦਾਤ ਬਖਸ਼ੀ।
28ਅਤੇ ਹੁਣ ਮੈਂ ਇਹ ਬੱਚਾ ਯਹੋਵਾਹ ਨੂੰ ਸੌਂਪਣ ਆਈ ਹਾਂ। ਇਹ ਸਾਰੀ ਉਮਰ ਆਪਣੇ ਯਹੋਵਾਹ ਦੀ ਸੇਵਾ ਕਰੇਗਾ।" ਤਦ ਹਂਨਾਹ ਦੇ ਬਾਲਕ ਨੂੰ ਉਥੇ ਛੱਡਿਆ ਅਤੇ ਯਹੋਵਾਹ ਦੀ ਉਪਾਸਨਾ ਕਰਨ ਲਗੀ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو

 • Notice: Trying to access array offset on value of type bool in C:\xampp2\htdocs\biblepage\include333\common.inc.php on line 402
 • Somali
 • Kiswahili
 • العربية