BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

"ਪਰ ਉਨ੍ਹਾਂ ਮਨੁੱਖਾਂ ਲਈ, ਜਿਹੜੇ ਮੇਰੇ ਨਾਂ ਦਾ ਭੈਅ ਮੰਨਦੇ ਹਨ, ਉਨ੍ਹਾਂ ਲਈ ਧਰਮ ਦਾ ਸੂਰਜ ਚਢ਼ੇਗਾ ਅਤੇ ਉਸ ਦੀਆਂ ਕਿਰਣਾਂ ਵਿੱਚ ਸ਼ਿਫ਼ਾ ਹੋਵੇਗੀ। ਤੁਸੀਂ ਵਾੜੇ ਦੇ ਵਛਿਆਂ ਵਾਂਗ ਬਾਹਰ ਨਿਕਲੋਂਗੇ ਅਤੇ ਕੁਦੋ-ਟਪੋਂਗੇ।

ਮਲਾਕੀ 4:2


 

ਅਧਿਆਇ 1



1ਦਾਊਦ ਪਾਤਸ਼ਾਹ ਬਹੁਤ ਬੁਢ੍ਢਾ ਸੀ, ਉਸਦੇ ਨੌਕਰ ਉਸ ਨੂੰ ਚਾਦਰਾਂ ਨਾਲ ਢਕ ਕੇ ਰੱਖਦੇ ਪਰ ਉਸ ਨੂੰ ਨਿਘ੍ਘ ਨਾ ਮਹਿਸੂਸ ਹੁੰਦਾ।
2ਤਾਂ ਉਸ ਦੇ ਨੌਕਰਾਂ ਨੇ ਉਸ ਨੂੰ ਕਿਹਾ, "ਅਸੀਂ ਰਾਜੇ ਦੀ ਸੇਵਾ ਕਰਨ ਲਈ ਅਤੇ ਉਸਦਾ ਧਿਆਨ ਰੱਖਣ ਲਈ ਇੱਕ ਕੁਆਰੀ ਮੁਟਿਆਰ ਲੱਭਾਂਗੇ। ਉਹ ਤੈਨੂੰ ਨਿਘ੍ਘਾ ਕਰਨ ਲਈ ਤੇਰੇ ਪਾਸੇ ਤੇ ਸੌਂ ਸਕੇਗੀ।"
3ਇਸ ਲਈ ਉਨ੍ਹਾਂ ਨੇ ਸਾਰੇ ਇਸਰਾਏਲ ਵਿੱਚ ਖੂਬਸੂਰਤ ਕੁੜੀ ਲੱਭਣੀ ਸ਼ੁਰੂ ਕੀਤੀ ਅਤੇ ਸ਼ੂਨੰਮੀ ਸ਼ਹਿਰ ਤੋਂ ਅਬੀਸ਼ਗ ਨਾਂ ਦੀ ਇੱਕ ਕੁੜੀ ਲੱਭੀ। ਉਹ ਉਸ ਕੁੜੀ ਨੂੰ ਪਾਤਸ਼ਾਹ ਕੋਲ ਲਿਆਏ।
4ਉਹ ਕੁੜੀ ਬੜੀ ਖੂਬਸੂਰਤ ਸੀ। ਉਸਨੇ ਪਾਤਸ਼ਾਹ ਦੀ ਖੂਬ ਸੇਵਾ ਅਤੇ ਦੇਖਭਾਲ ਕੀਤੀ ਪਰ ਪਾਤਸ਼ਾਹ ਨੇ ਉਸ ਨਾਲ ਕੋਈ ਜਿਨਸੀ ਸੰਬੰਧ ਨਾ ਜੋੜੇ।
5ਦਾਊਦ ਦਾ ਪੁੱਤਰ ਅਦੋਨੀਯਾਹ ਉਸਦੀ ਪਤਨੀ ਹਗ੍ਗੀਬ ਤੋਂ ਸੀ, ਉਹ ਸ਼ੇਖੀ ਮਾਰਦਾ ਹੁੰਦਾ ਸੀ ਕਿ ਉਹ ਰਾਜਾ ਹੋਵੇਗਾ। ਉਸਨੇ ਆਪਣੇ ਲਈ ਰੱਥ, ਘੋੜੇ ਅਤੇ ਆਪਣੇ ਰੱਥ ਦੇ ਅੱਗੇ ਭੱਜਣ ਲਈ
50ਆਦਮੀਆਂ ਨੂੰ ਲਿਆ। ਉਸਦੇ ਪਿਤਾ ਨੇ ਉਸਨੂੰ ਇਹ ਆਖਕੇ ਕਦੇ ਨਹੀਂ ਸੁਧਾਰਿਆ, "ਤੂੰ ਅਜਿਹਾ ਕਿਉਂ ਕਰਦਾ ਹੈਂ?" ਉਹ ਅਬਸ਼ਾਲੋਮ ਦੇ ਜਨਮ ਤੋਂ ਮਗਰੋਂ ਜਨਮਿਆ ਸੀ, ਅਤੇ ਉਹ ਉਸ ਵਾਂਗੇ ਹੀ ਸੋਹਣਾ ਸੀ।
6
7ਅਦੋਨੀਯਾਹ ਨੇ ਸਰੂਯਾਹ ਦੇ ਪੁੱਤਰ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਬਾਰ ਜਾਜਕ ਨਾਲ ਗੱਲ ਕੀਤੀ। ਉਨ੍ਹਾਂ ਦੋਨਾਂ ਨੇ ਇਸ ਨੂੰ ਨਵਾਂ ਪਾਤਸ਼ਾਹ ਬਾਪਣ ਲਈ ਮਦਦ ਕਰਨ ਦਾ ਫ਼ੈਸਲਾ ਕੀਤਾ।
8ਪਰ ਸਾਦੋਕ ਜਾਜਕ, ਯਹੋਯਾਦਾ ਦਾ ਪੁੱਤਰ ਬਨਾਯਾਹ, ਨਾਬਾਨ ਨਬੀ, ਸ਼ਿਮਈ, ਰੇਈ ਅਤੇ ਦਾਊਦ ਪਾਤਸ਼ਾਹ ਦੇ ਖਾਸ ਪਹਿਰੇਦਾਰਾਂ ਨੇ ਅਦੋਨੀਯਾਹ ਦਾ ਪੱਖ ਨਾ ਲਿਆ।
9ਇੱਕ ਦਿਨ ਜ਼ੋਹਲਬ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ, ਅਦੋਨੀਯਾਹ ਨੇ ਕੁਝ ਭੇਡਾਂ, ਗਊਆਂ ਅਤੇ ਮੋਟੇ-ਮੋਟੇ ਪਸ਼ੂ ਵੱਢੇ ਅਤੇ ਆਪਣੇ ਸਾਰੇ ਭਰਾਵਾਂ ਭਾਵ ਪਾਤਸ਼ਾਹ ਦੇ ਪੁੱਤਰ ਅਤੇ ਯਹੂਦਾਹ ਦੇ ਸਭ ਅਫ਼ਸਰਾਂ ਨੂੰ ਸਦਿਆ।
10ਪਰ ਅਦੋਨੀਯਾਹ ਨੇ ਨਾਬਾਨ ਨਬੀ, ਬਨਾਯਾਹ, ਆਪਣੇ ਪਿਤਾ ਦੇ ਖਾਸ ਪਹਿਰੇਦਾਰਾਂ ਜਾਂ ਆਪਣੇ ਭਰਾ ਸੁਲੇਮਾਨ ਨੂੰ ਸੱਦਾ ਨਾ ਦਿੱਤਾ।
11ਪਰ ਨਾਬਾਨ ਨੇ ਜਦੋਂ ਇਹ ਸੁਣਿਆ ਤਾਂ ਉਹ ਸੁਲੇਮਾਨ ਦੀ ਮਾਤਾ ਬਬਸ਼ਬਾ ਕੋਲ ਗਿਆ ਅਤੇ ਉਸਨੂੰ ਜਾਕੇ ਕਿਹਾ, "ਕੀ ਤੁਸੀਂ ਨਹੀਂ ਸੁਣਿਆ ਕਿ ਹਗੀਬ ਦਾ ਪੁੱਤਰ ਕੀ ਕੁਝ ਕਰ ਰਿਹਾ ਹੈ? ਉਹ ਖੁਦ ਨੂੰ ਪਾਤਸ਼ਾਹ ਬਾਪ ਰਿਹਾ ਹੈ ਅਤੇ ਸਾਡਾ ਮਾਲਕ, ਦਾਊਦ ਪਾਤਸ਼ਾਹ ਇਸ ਸਾਰੇ ਕਾਸੇ ਤੋਂ ਅਨਜਾਨ ਹੈ।
12ਮੈਂ ਦੱਸਦਾਂ ਕਿ ਤੈਨੂੰ ਆਪਣੀ ਜ਼ਿੰਦਗੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਵੀ ਜ਼ਿੰਦਗੀ ਬਚਾਉਣ ਲਈ ਕੀ ਕਰਨਾ ਚਾਹੀਦਾ।
13ਦਾਊਦ ਪਾਤਸ਼ਾਹ ਕੋਲ ਜਾਕੇ ਆਖ, 'ਹੇ ਮੇਰੇ ਮਹਾਰਾਜ ਪਾਤਸ਼ਾਹ, ਤੂੰ ਮੇਰੇ ਨਾਲ ਇਕਰਾਰ ਕੀਤਾ ਸੀ ਕਿ ਤੈਥੋਂ ਬਾਅਦ ਮੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਤੇਰੇ ਸਿੰਘਾਸਣ ਉੱਤੇ ਬੈਠੇਗਾ? ਫ਼ੇਰ ਅਦੋਨੀਯਾਹ ਰਾਜਾ ਕਿਉਂ ਬਣ ਗਿਆ ਹੈ?'
14ਜਦੋਂ ਤੂੰ ਅਜੇ ਉਸ ਨਾਲ ਗੱਲਬਾਤ ਕਰ ਰਹੀ ਹੋਵੇਂਗੀ, ਮੈਂ ਅੰਦਰ ਆ ਜਾਵਾਂਗਾ। ਤੇਰੇ ਓਬੋਁ ਚਲੇ ਜਾਣ ਤੋਂ ਬਾਅਦ, ਮੈਂ ਤੇਰੇ ਸ਼ਬਦਾਂ ਦੀ ਪੁਸ਼ਟੀ ਕਰ ਦਿਆਂਗਾ।"
15ਫੇਰ ਬਬਸ਼ਬਾ ਪਾਤਸ਼ਾਹ ਨੂੰ ਉਸਦੇ ਸੌਣ ਵਾਲੇ ਕਮਰੇ ਵਿੱਚ ਵੇਖਣ ਲਈ ਗਈ। ਪਾਤਸ਼ਾਹ ਬਹੁਤ ਬੁਢ੍ਢਾ ਸੀ ਅਤੇ ਸ਼ੂਨੰਮੀ ਤੋਂ ਅਬੀਸ਼ਗ ਨਾਂ ਦੀ ਕੁੜੀ ਉਸ ਦੀ ਦੇਖਭਾਲ ਕਰ ਰਹੀ ਸੀ।
16ਬਬਸ਼ਬਾ ਨੇ ਪਾਤਸ਼ਾਹ ਅੱਗੇ ਮੱਥਾ ਟੇਕਿਆ। ਪਾਤਸ਼ਾਹ ਨੇ ਪੁਛਿਆ, "ਤੂੰ ਕੀ ਮਂਗਦੀ ਹੈਂ?"
17ਬਬਸ਼ਬਾ ਨੇ ਆਖਿਆ, "ਮੇਰੇ ਮਹਾਰਾਜ਼, ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਮੇਰੇ ਨਾਲ ਇਕਰਾਰ ਕਰਕੇ ਆਖਿਆ ਸੀ, 'ਮੇਰੇ ਪਿੱਛੋਂ, ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਮੇਰੇ ਸਿੰਘਾਸਣ ਉੱਪਰ ਬੈਠੇਗਾ।'
18ਹੁਣ, ਅਦੋਨੀਯਾਹ ਰਾਜਾ ਬਣ ਗਿਆ ਹੈ ਅਤੇ ਤੂੰ ਇਸ ਬਾਰੇ ਸਚੇਤ ਨਹੀਂ ਹੈਂ।
19ਅਦੋਨੀਯਾਹ ਨੇ ਬਹੁਤ ਸਾਰੀਆਂ ਗਾਵਾਂ, ਮੋਟੇ ਵੱਛੇ ਅਤੇ ਭੇਡਾਂ ਜਿਬਾਹ ਕੀਤੀਆਂ ਹਨ ਅਤੇ ਤੇਰੇ ਸਾਰੇ ਪੁੱਤਰਾਂ ਨੂੰ ਸੱਦਾ ਦਿੱਤਾ ਹੈ। ਉਸਨੇ ਜਾਜਕ ਅਬਯਾਬਾਰ ਅਤੇ ਤੇਰੇ ਸੈਨਾਪਤੀ ਯੋਆਬ ਨੂੰ ਤਾਂ ਸੱਦਾ ਦਿੱਤਾ ਹੈ, ਪਰ ਉਸਨੇ ਤੇਰੇ ਪੁੱਤਰ ਸੁਲੇਮਾਨ ਨੂੰ ਸੱਦਾ ਨਹੀਂ ਦਿੱਤਾ ਜੋ ਤੇਰੇ ਨਾਲ ਵਫ਼ਾਦਾਰ ਹੈ।
20ਸੋ ਹੁਣ, ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਸਰਾਏਲ ਦੇ ਸਾਰੇ ਲੋਕ ਤੇਰੇ ਵੱਲ ਤੱਕ ਰਹੇ ਹਨ ਅਤੇ ਉਹ ਤੇਰੇ ਆਖਣ ਦਾ ਇੰਤਜ਼ਾਰ ਕਰ ਰਹੇ ਹਨ ਕਿ ਤੈਥੋਂ ਬਾਅਦ ਰਾਜਾ ਕੌਣ ਹੋਵੇਗਾ।
21ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਤੈਨੂੰ ਤੇਰੇ ਪੁਰਖਿਆਂ ਨਾਲ ਦਫ਼ਨਾੇ ਜਾਣ ਤੋਂ ਬਾਅਦ, ਮੇਰਾ ਪੁੱਤਰ ਅਤੇ ਮੈਂ ਗਦ੍ਦਾਰ ਠਹਿਰਾਏ ਜਾਵਾਂਗੇ।"
22ਜਦੋਂ ਬਬਸ਼ਬਾ ਅਜੇ ਪਾਤਸ਼ਾਹ ਨਾਲ ਗੱਲ ਬਾਤ ਕਰ ਰਹੀ ਸੀ, ਨਾਬਾਨ ਨਬੀ ਪਾਤਸ਼ਾਹ ਨੂੰ ਵੇਖਣ ਆਇਆ।
23ਸੇਵਕਾਂ ਨੇ ਪਾਤਸ਼ਾਹ ਨੂੰ ਕਿਹਾ, "ਨਾਬਾਨ ਨਬੀ ਤੁਹਾਨੂੰ ਮਿਲਣ ਆਇਆ ਹੈ।" ਨਾਬਾਨ ਅੰਦਰ ਆਇਆ ਅਤੇ ਪਾਤਸ਼ਾਹ ਦੇ ਅੱਗੇ ਝੁਕ ਗਿਆ ਅਤੇ ਉਸਨੂੰ ਕਿਹਾ,
24"ਮੇਰੇ ਮਹਾਰਾਜ ਅਤੇ ਪਾਤਸ਼ਾਹ! ਕੀ ਤੁਸੀਂ ਇਹ ਘੋਸ਼ਣਾ ਕੀਤੀ ਹੈ ਕਿ ਤੁਹਾਡੇ ਬਾਅਦ ਅਦੋਨੀਯਾਹ ਅਗਲਾ ਪਾਤਸ਼ਾਹ ਹੋਵੇਗਾ? ਕੀ ਤੁਸੀਂ ਇਹ ਫ਼ੈਸਲਾ ਲਿਆ ਹੈ ਕਿ ਹੁਣ ਲੋਕਾਂ ਉੱਪਰ ਅਦੋਨੀਯਾਹ ਰਾਜ ਕਰੇਗਾ?
25ਕਿਉਂ ਕਿ ਅੱਜ ਉਹ ਹੇਠਾਂ ਵਾਦੀ ਵਿੱਚ ਗਿਆ ਹੈ ਅਤੇ ਸੁਖ-ਸਾਂਦ ਦੀਆਂ ਭੇਟਾਂ ਵਜੋਂ ਢੇਰ ਸਾਰੀਆਂ ਗਊਆਂ, ਮੋਟੇ-ਵੱਛੇ ਅਤੇ ਭੇਡਾਂ ਬਲੀ ਚੜਾਈਆਂ ਹਨ ਅਤੇ ਤੇਰੇ ਬਾਕੀ ਸਾਰੇ ਪੁੱਤਰਾਂ, ਸੈਨਾਂ ਦੇ ਸੈਨਾਪਤੀਆਂ, ਅਤੇ ਅਬਯਾਬਾਰ ਜਾਜਕ ਨੂੰ ਸੱਦਾ ਦਿੱਤਾ ਹੈ ਉਹ ਹੁਣ ਉਸ ਨਾਲ ਖਾ-ਪੀ ਰਹੇ ਹਨ ਅਤੇ ਆਖ ਰਹੇ ਹਨ, "ਪਾਤਸ਼ਾਹ ਅਦੋਨੀਯਾਹ ਤੂੰ ਜਿਉਂਦਾ ਰਹੇਁ।'
26ਪਰ ਉਸ ਨੇ ਮੈਨੂੰ, ਸਾਦੋਕ ਜਾਜਕ, ਯਹੋਯਾਦਾ ਦੇ ਪੁੱਤਰ ਬਨਾਯਾਹ, ਜਾਂ ਤੇਰੇ ਪੁੱਤਰ ਸੁਲੇਮਾਨ ਨੂੰ ਸੱਦਾ ਨਹੀਂ ਦਿੱਤਾ।
27ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, "ਕੀ ਤੁਸੀਂ ਸਾਨੂੰ ਬਿਨਾਂ ਦੱਸੇ ਇਹ ਕਾਰਜ ਕਰ ਲਿਆ ਹੈ? ਕਿਰਪਾ ਕਰਕੇ ਸਾਨੂੰ ਦੱਸੋ ਕਿ ਤੁਹਾਡੇ ਬਾਅਦ ਅਗਲਾ ਪਾਤਸ਼ਾਹ ਕੌਣ ਹੋਵੇਗਾ?"
28ਤੱਦ ਦਾਊਦ ਪਾਤਸ਼ਾਹ ਨੇ ਕਿਹਾ, "ਬਬਸ਼ਬਾ ਨੂੰ ਕਹੋ ਕਿ ਅੰਦਰ ਆਏ।" ਤਾਂ ਬਬਸ਼ਬਾ ਪਾਤਸ਼ਾਹ ਦੇ ਸਾਹਮਣੇ ਹੋਈ।
29ਫੇਰ ਪਾਤਸ਼ਾਹ ਨੇ ਇੱਕ ਇਕਰਾਰ ਕੀਤਾ ਅਤੇ ਆਖਿਆ, "ਯਹੋਵਾਹ ਪਰਮੇਸ਼ੁਰ ਨੇ ਮੈਨੂੰ ਹਰ ਖਤਰੇ ਤੋਂ ਬਚਾਇਆ ਹੈ। ਜਿੰਨਾ ਪ੍ਰਪੱਕ ਕਿ ਯਹੋਵਾਹ ਜਿਉਂਦਾ ਹੈ, ਮੈਂ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।
30ਅੱਜ ਮੈਂ ਉਹੀ ਕਰਾਂਗਾ ਜਿਸ ਦਾ ਅਤੀਤ ਵਿੱਚ ਇਕਰਾਰ ਕੀਤਾ ਸੀ। ਮੈਂ ਉਹ ਇਕਰਾਰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਤੇ ਕੀਤਾ ਸੀ ਕਿ ਮੈਥੋਂ ਮਗਰੋਂ ਅਗਲਾ ਰਾਜਾ ਤੇਰਾ ਪੁੱਤਰ ਹੋਵੇਗਾ ਅਤੇ ਮੈਥੋਂ ਮਗਰੋਂ ਉਹ ਮੇਰੇ ਸਿੰਘਾਸਣ ਉੱਤੇ ਬੈਠੇਗਾ।"
31ਤੱਦ ਬਬਸ਼ਬਾ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਕਿਹਾ, "ਹੇ ਦਾਊਦ ਪਾਤਸ਼ਾਹ, ਤੇਰੀਆਂ ਵੱਡੀਆਂ ਉਮਰਾਂ ਹੋਣ!"
32ਤੱਦ ਦਾਊਦ ਪਾਤਸ਼ਾਹ ਨੇ ਆਖਿਆ, "ਸਾਦੋਕ ਜਾਜਕ, ਨਾਬਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸੱਦ।" ਤਾਂ ਉਹ ਤਿੰਨੇ ਆਦਮੀ ਪਾਤਸ਼ਾਹ ਨੂੰ ਵੇਖਣ ਲਈ ਆਏ।
33ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, "ਮੇਰੇ ਅਧਿਕਾਰੀਆਂ ਨੂੰ ਆਪਣੇ ਨਾਲ ਲਵੋ ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖਚ੍ਚਰ ਉੱਪਰ ਚੜਾਕੇ ਗਿਹੋਨ ਦੇ ਝਰਨੇ ਕੋਲ ਲੈ ਜਾਵੋ।
34ਓਥੇ ਸਾਦੋਕ ਜਾਜਕ ਅਤੇ ਨਾਬਾਨ ਨਬੀ ਉਸਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰਨਗੇ। ਫੇਰ ਤੂਰ੍ਹੀ ਵਜਾਕੇੇ ਰੌਲਾ ਪਾਇਓ! 'ਪਾਤਸ਼ਾਹ ਸੁਲੇਮਾਨ ਜਿਉਂਦਾ ਰਹੇ।'
35ਫ਼ਿਰ ਸੁਲੇਮਾਨ ਨੂੰ ਇੱਥੇ ਮੇਰੇ ਕੋਲ ਲੈਕੇ ਆਓ। ਉਹ ਮੇਰੇ ਸਿੰਘਾਸਣ ਸਿੰਘਾਸਣ ਉੱਪਰ ਬਿਰਾਜੇਗਾ ਅਤੇ ਮੇਰੀ ਬਾਵੇਂ ਪਾਤਸ਼ਾਹ ਹੋਵੇਗਾ। ਮੈਂ ਉਸ ਨੂੰ ਇਸਰਾਏਲ ਅਤੇ ਯਹੂਦਾਹ ਦਾ ਸ਼ਾਸਕ ਹੋਣ ਲਈ ਚੁਣਿਆ ਹੈ।"
36ਤਾਂ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਜਵਾਬ ਦਿੱਤਾ, "ਆਮੀਨ! ਯਹੋਵਾਹ ਪਰਮੇਸ਼ੁਰ, ਮੇਰੇ ਮਹਾਰਾਜ ਅਤੇ ਪਾਤਸ਼ਾਹ ਦਾ ਪਰਮੇਸ਼ੁਰ, ਤੇਰੇ ਸ਼ਬਦਾਂ ਦੀ ਤਸਦੀਕ ਕਰੇਗਾ!
37ਮੇਰੇ ਮਹਾਰਾਜ ਅਤੇ ਪਾਤਸ਼ਾਹ, ਯਹੋਵਾਹ ਤੇਰੇ ਅੰਗ-ਸੰਗ ਸੀ ਅਤੇ ਹੁਣ ਮੈਨੂੰ ਉਮੀਦ ਹੈ ਕਿ ਉਹ ਸੁਲੇਮਾਨ ਦੇ ਅੰਗ-ਸੰਗ ਹੋਵੇਗਾ! ਮੈਨੂੰ ਉਮੀਦ ਹੈ ਕਿ ਸੁਲੇਮਾਨ ਦਾ ਰਾਜ ਤੈਥੋਂ ਵੀ ਵਧੇਰੇ ਸ਼ਕਤੀਸ਼ਾਲੀ ਹੋਵੇਗਾ।"
38ਤੱਦ ਸਾਦੋਕ ਜਾਜਕ, ਨਾਬਾਨ ਨਬੀ ਅਤੇ ਯਹੋਯਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਪਲੇਤੀ ਨੇ ਪਾਤਸ਼ਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਸੁਲੇਮਾਨ ਨੂੰ ਦਾਊਦ ਦੇ ਖਚ੍ਚਰ ਤੇ ਬਿਠਾਇਆ ਅਤੇ ਉਸ ਨਾਲ ਗਿਹੋਨ ਚਸ਼ਮੇ ਵੱਲ ਗਏ।
39ਸਾਦੋਕ ਜਾਜਕ ਨੇ ਪਵਿੱਤਰ ਤੰਬੂ ਵਿੱਚੋਂ ਤੇਲ ਲਿਆ ਅਤੇ ਸੁਲੇਮਾਨ ਦੇ ਸਿਰ ਤੇ ਮਸਹ ਕੀਤਾ, ਇਹ ਦਰਸਾਉਣ ਲਈ ਕਿ ਉਹ ਪਾਤਸ਼ਾਹ ਬਣ ਗਿਆ ਸੀ। ਫ਼ੇਰ ਉਨ੍ਹਾਂ ਨੇ ਤੂਰ੍ਹੀਆਂ ਵਜਾਈਆਂ ਅਤੇ ਸਭ ਨੇ ਰੌਲਾ ਪਾਇਆ, "ਤੇਰੀ ਉਮਰ ਵੱਡੀ ਹੋਵੇ ਪਾਤਸ਼ਾਹ ਸੁਲੇਮਾਨ!"
40ਤਦ ਸਭ ਨੇ ਸ਼ਹਿਰ ਤਾਈ ਸੁਲੇਮਸ਼ਨ ਦਾ ਪਿੱਛਾ ਕੀਤਾ। ਉਹ ਬੜੇ ਖੁਸ਼ ਅਤੇ ਉਤਸਾਹਿਤ ਸਨ। ਉਹ ਬਂਸਰੀਆਂ ਵਜਾ ਰਹੇ ਸਨ ਅਤੇ ਉਨ੍ਹਾਂ ਦੀ ਆਵਾਜ਼ ਨਾਲ ਧਰਤੀ ਪਾਟ ਗਈ।
41ਤੱਦ ਅਦੋਨੀਯਾਹ ਅਤੇ ਉਸਦੇ ਨਾਲ ਦੇ ਸਾਰੇ ਪਰਾਹੁਣੇ ਜਦੋਂ ਰੋਟੀ ਖਾਕੇ ਹਟੇ ਤਾਂ ਉਨ੍ਹਾਂ ਨੇ ਤੂਰ੍ਹੀ ਦੀਆਂ ਆਵਾਜ਼ਾਂ ਸੁਣੀਆਂ ਤਾਂ ਯੋਆਬ ਨੇ ਆਖਿਆ, "ਇਹ ਆਵਾਜ਼ਾਂ ਕੈਸੀਆਂ ਹਨ? ਸ਼ਹਿਰ ਵਿੱਚ ਕੀ ਹੋ ਰਿਹਾ ਹੈ?"
42ਜਦੋਂ ਯੋਆਬ ਅਜੇ ਬੋਲ ਹੀ ਰਿਹਾ ਸੀ, ਜਾਜਕ ਅਬਯਾਬਾਰ ਦਾ ਪੁੱਤਰ ਯੋਨਾਬਾਨ ਓਥੇ ਆਇਆ ਅਦੋਨੀਯਾਹ ਨੇ ਆਖਿਆ, "ਇੱਥੇ ਆ ਜਾ! ਤੂੰ ਇੱਕ ਚੰਗਾ ਆਦਮੀ ਹੈਂ ਅਤੇ ਤੂੰ ਮੇਰੇ ਲਈ ਕੋਈ ਚੰਗੀ ਖਬਰ ਲੈਕੇ ਆਇਆ ਹੋਵੇਂਗਾ।"
43ਪਰ ਯੋਨਾਬਾਨ ਨੇ ਕਿਹਾ, "ਨਹੀਂ ਇਹ ਤੁਹਾਡੇ ਲਈ ਚੰਗੀ ਖਬਰ ਨਹੀਂ। ਦਾਊਦ ਪਾਤਸ਼ਾਹ ਨੇ ਸੁਲੇਮਾਨ ਨੂੰ ਨਵਾਂ ਪਾਤਸ਼ਾਹ ਬਾਪਿਆ ਹੈ।
44ਅਤੇ ਪਾਤਸ਼ਾਹ ਨੇ ਸਾਦੋਕ ਜਾਜਕ, ਨਾਬਾਨ ਨਬੀ, ਯਹੋਯਦਾ ਦੇ ਪੁੱਤਰ ਬਨਾਯਾਹ ਅਤੇ ਸਾਰੇ ਪਾਤਸ਼ਾਹ ਦੇ ਅਫ਼ਸਰਾਂ ਨੂੰ ਉਸਦੇ ਨਾਲ ਭੇਜਿਆ। ਉਨ੍ਹਾਂ ਨੇ ਉਸਨੂੰ ਪਾਤਸ਼ਾਹ ਦੇ ਖਚ੍ਚਰ ਉੱਪਰ ਚੜਾਇਆ।
45ਤੱਦ ਸਾਦੋਕ ਜਾਜਕ ਅਤੇ ਨਾਬਾਨ ਨਬੀ ਨੇ ਗਿਹੋਨ ਝਰਨੇ ਤੇ ਉਸਨੂੰ ਪਾਤਸ਼ਾਹ ਵਜੋਂ ਮਸਹ ਕੀਤਾ। ਓਹ ਖੁਸ਼ੀ ਮਨਾਉਂਦੇ ਹੋਏ ਚਲੇ ਰਹੇ ਹਨ ਅਤੇ ਸ਼ਹਿਰ ਇਸ ਨਾਲ ਗੂਜ ਰਿਹਾ ਹੈ। ਇਹ ਉਹੀ ਆਵਾਜ਼ਾਂ ਅਤੇ ਸ਼ੋਰ ਹੈ ਜੋ ਤੁਸੀਂ ਸੁਣ ਰਹੇ ਹੋਂ।
46-
47ਸੁਲੇਮਾਨ ਪਾਤਸ਼ਾਹ ਦੇ ਸਿਘ੍ਘਾਸਣ ਤੇ ਬੈਠਾ ਹੋਇਆ ਹੈ। ਪਾਤਸ਼ਾਹ ਦੇ ਸਾਰੇ ਅਧਿਕਾਰੀ ਪਾਤਸ਼ਾਹ ਦਾਊਦ ਨੂੰ ਮੁਬਾਰਕਾਂ ਦੇਕੇ ਆਖ ਰਹੇ ਹਨ, 'ਪਾਤਸ਼ਾਹ ਦਾਊਦ, ਤੂੰਁ ਇੱਕ ਮਹਾਨ ਰਾਜਾ ਹੈਂ! ਹੁਣ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਪਰਮੇਸ਼ੁਰ ਸੁਲੇਮਾਨ ਨੂੰ ਤੈਥੋਂ ਵੀ ਵਧ ਪ੍ਰਸਿਧ੍ਧ ਕਰੇ! ਉਸਦਾ ਰਾਜ ਤੇਰੇ ਰਾਜ ਤੋਂ ਵੀ ਵਧੇਰੇ ਸ਼ਕਤੀਸਾਲੀ ਹੋਵੇ।' ਪਾਤਸ਼ਾਹ ਦਾਊਦ ਵੀ ਉੱਥੇ ਹੀ ਸੀ ਅਤੇ ਉਹ ਆਪਣੇ ਮੰਜੇ ਤੋਂ ਹੀ ਹੇਠਾਂ ਝੁਕ ਗਿਆ।
48ਅਤੇ ਆਖਿਆ, 'ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਕਰੋ, ਜਿਸਨੇ ਅੱਜ ਦੇ ਦਿਨ ਮੇਰੇ ਪੁੱਤਰ ਨੂੰ ਮੇਰੇ ਸਿੰਘਾਸਣ ਤੇ ਬਿਠਾਇਆ ਅਤੇ ਮੈਨੂੰ ਇਹ ਸਭ ਕੁਝ ਵੇਖਣ ਲਈ ਜਿਉਂਦਾ ਰੱਖਿਆ।"
49ਤਦ ਅਦੋਨੀਯਾਹ ਦੇ ਸਾਰੇ ਮਹਿਮਾਨ ਡਰ ਗਏ ਅਤੇ ਆਪੋ-ਆਪਣੇ ਰਾਹ ਤੁਰ ਪਏ।
50ਅਦੋਨੀਯਾਹ ਵੀ ਸੁਲੇਮਾਨ ਤੋਂ ਡਰ ਗਿਆ। ਇਸ ਲਈ ਉਹ ਉਠਿਆ ਅਤੇ ਉਸਨੇ ਉੱਠਕੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫ਼ੜਿਆ ਕਿ ਉਹ ਉਸਤੇ ਰਹਿਮ ਕਰੇ।
51ਤੱਦ ਕਿਸੇ ਨੇ ਸੁਲੇਮਾਨ ਨੂੰ ਕਿਹਾ, "ਅਦੋਨੀਯਾਹ ਤੇਰੇ ਤੋਂ ਡਰ ਰਿਹਾ ਹੈ। ਸੁਲੇਮਾਨ ਪਾਤਸ਼ਾਹ! ਅਦੋਨੀਯਾਹ ਇਸ ਵਕਤ ਪਵਿੱਤਰ ਤੰਬੂ ਵਿੱਚ ਜਗਵੇਦੀ ਦੇ ਕਿਨਾਰਿਆਂ ਨੂੰ ਫ਼ੜ ਕੇ ਖਲੋਤਾ, ਰਹਿਮ ਦੀ ਭੀਖ ਮਂਗਦਾ, ਉੱਥੇ ਹੀ ਅੜਿਆ ਹੋਇਆ, ਜਾਣ ਤੋਂ ਇਨਕਾਰੀ ਹੈ ਅਤੇ ਆਖਦਾ ਹੈ, 'ਪਾਤਸ਼ਾਹ ਸੁਲੇਮਾਨ ਨੂੰ ਜਾਕੇ ਆਖੋ ਕਿ ਉਹ ਇਕਰਾਰ ਕਰੇ ਕਿ ਉਹ ਮੈਨੂੰ ਜਾਨੋਁ ਨਹੀਂ ਮਾਰੇਗਾ।"'
52ਤਦ ਸੁਲੇਮਾਨ ਨੇ ਆਖਿਆ, "ਜੇਕਰ ਅਦੋਨੀਯਾਹ ਇੱਕ ਚੰਗਾ ਵਿਅਕਤੀ ਬਣ ਜਾਵੇ, ਉਸਦਾ ਇੱਕ ਵਾਲ ਵੀ ਧਰਤੀ ਉੱਪਰ ਨਾ ਡਿੱਗੇਗਾ ਪਰ ਜੇਕਰ ਉਹ ਕੁਝ ਗ਼ਲਤ ਕਰੇਗਾ, ਉਹ ਮਰ ਜਾਵੇਗਾ।
53ਫ਼ੇਰ ਸੁਲੇਮਾਨ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਅਦੋਨੀਯਾਹ ਨੂੰ ਲਿਆਉਣ ਲਈ ਭੇਜਿਆ, ਇਸ ਲਈ ਉਹ ਉਸਨੂੰ ਜਗਵੇਦੀ ਤੋਂ ਹੇਠਾਂ ਲਿਆਏ ਅਤੇ ਉਸਨੂੰ ਸੁਲੇਮਾਨ ਕੋਲ ਲੈ ਗਏ। ਅਦੋਨੀਯਾਹ ਸੁਲੇਮਾਨ ਕੋਲ ਆਇਆ ਅਤੇ ਝੁਕ ਗਿਆ। ਸੁਲੇਮਾਨ ਨੇ ਉਸਨੂੰ ਆਖਿਆ, "ਘਰ ਚਲਾ ਜਾ।"


  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • Türk
  • עברית
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية