BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਹੋਵਾਹ ਦੀ ਸੇਵਾ ਕਰਿਦਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁਖ ਆ।

ਜ਼ਬੂਰ 100:2


 

ਅਧਿਆਇ 11ਅਹਾਬ ਦੇ ਮਰਨ ਤੋਂ ਪਿੱਛੋਂ ਮੋਆਬ ਇਸਰਾਏਲ ਤੋਂ ਬੇਮੁੱਖ ਹੋ ਗਿਆ।
2ਇੱਕ ਦਿਨ ਅਹਜ਼ਯਾਹ ਸਾਮਰਿਯਾ ਵਿੱਚ ਆਪਣੇ ਘਰ ਦੀ ਛੱਤ (ਚੁਬਾਰੇ) ਤੇ ਖੜਾ ਸੀ ਅਤੇ ਉਹ ਚੁਬਾਰੇ ਦੀ ਲੱਕੜੀ ਦੀ ਜਾਲੀਦਾਰ ਤਾਕੀ ਵਿੱਚੋਂ ਡਿੱਗ ਪਿਆ ਅਤੇ ਉਸ ਨੂੰ ਬੜੀ ਡੂੰਘੀ ਸੱਟ ਲਗੀ। ਤੱਦ ਅਹਜ਼ਯਾਹ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਸਦਿਆ ਅਤੇ ਕਿਹਾ, "ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾਕੇ ਇਹ ਪੁੱਛੋ ਕਿ ਕੀ ਮੈਂ ਇਸ ਸੱਟ ਤੋਂ ਠੀਕ ਹੋ ਜਾਵਾਂਗਾ?"
3ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ, "ਅਹਜ਼ਯਾਹ ਪਾਤਸ਼ਾਹ ਨੇ ਸਾਮਰਿਯਾ ਤੋਂ ਕੁਝ ਸੰਦੇਵਾਹਕ ਭੇਜੇ ਹਨ, ਸੋ ਤੂੰ ਜਾ, ਅਤੇ ਜਾਕੇ ਉਨ੍ਹਾਂ ਨੂੰ ਮਿਲ, ਅਤੇ ਉਨ੍ਹਾਂ ਨੂੰ ਜਾਕੇ ਆਖ, 'ਇਸਰਾਏਲ ਵਿੱਚ ਵੀ ਪਰਮੇਸ਼ੁਰ ਹੈ, ਤਾਂ ਫ਼ਿਰ ਤੁਸੀਂ ਭਲਾ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਤੋਂ ਸਵਾਲ ਪੁੱਛਣ ਕਿਉਂ ਚੱਲੇ ਹੋ?
4ਜਾ ਅਤੇ ਅਹਜ਼ਯਾਹ ਪਾਤਸ਼ਾਹ ਨੂੰ ਇਹ ਗੱਲਾਂ ਦੱਸ, ਕਿਉਂ ਜੋ ਤੂੰ ਬਆਲ-ਜ਼ਬੂਲ ਤੋਂ ਪ੍ਰਸ਼ਨ ਪੁੱਛਣ ਲਈ ਸੰਦੇਸ਼ਵਾਹਕ ਭੇਜੇ ਇਸ ਲਈ ਯਹੋਵਾਹ ਆਖਦਾ ਹੈ: ਜਿਸ ਪਲੰਘ ਉੱਪਰ ਤੂੰ ਚੜਿਆ ਹੈ, ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਉੱਥੇ ਹੀ ਮਰੇਂਗਾ!"'ਤਾਂ ਏਲੀਯਾਹ ਚਲਾ ਗਿਆ ਅਤੇ ਇਹ ਸਾਰੇ ਸ਼ਬਦ ਅਹਜ਼ਯਾਹ ਦੇ ਸੰਦੇਸ਼ਵਾਹਕਾਂ ਨੂੰ ਦੱਸੇ ।
5ਤੱਦ ਸੰਦੇਸ਼ਵਾਹਕ ਅਹਜ਼ਯਾਹ ਕੋਲ ਵਾਪਸ ਮੁੜੇ ਅਤੇ ਅਹਜ਼ਯਾਹ ਨੇ ਉਨ੍ਹਾਂ ਨੂੰ ਆਖਿਆ, "ਤੁਸੀਂ ਇੰਨੀ ਜਲਦੀ ਵਾਪਸ ਕਿਉਂ ਆ ਗਏ ਹੋ?"
6ਸੰਦੇਸ਼ਵਾਹਕਾਂ ਨੇ ਅਹਜ਼ਯਾਹ ਨੂੰ ਆਖਿਆ, "ਇੱਕ ਆਦਮੀ ਸਾਨੂੰ ਮਿਲਣ ਲਈ ਆਇਆ ਅਤੇ ਉਸਨੇ ਸਾਨੂੰ ਉਸ ਰਾਜੇ ਕੋਲ ਵਾਪਸ ਜਾਣ ਲਈ ਕਿਹਾ ਜਿਸ ਨੇ ਤੁਹਾਨੂੰ ਇੱਥੇ ਭੇਜਿਆ ਅਤੇ ਉਸਨੂੰ ਆਖੋ, ਯਹੋਵਾਹ ਆਖਦਾ ਹੈ, 'ਜਦ ਇਸਰਾਏਲ ਵਿੱਚ ਪਰਮੇਸ਼ੁਰ ਹੈ ਤਾਂ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਦਾ ਹੈਂ?' ਇਸ ਲਈ ਜਿਸ ਪਲੰਘ ਉੱਪਰ ਤੂੰ ਚੜਿਆ ਹੈਂ, ਉਸਤੋਂ ਨਹੀਂ ਉਤਰੇਂਗਾ, ਸਗੋਂ ਉੱਥੇ ਹੀ ਮਰੇਂਗਾ?"'
7ਅਹਜ਼ਯਾਹ ਨੇ ਸੰਦੇਸ਼ਵਾਹਕਾਂ ਨੂੰ ਆਖਿਆ, "ਜਿਸ ਮਨੁੱਖ ਨੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ ਅਤੇ ਤੁਹਾਨੂੰ ਮਿਲਣ ਲਈ ਆਇਆ, ਉਹ ਭਲਾ ਕਿਵੇਂ ਦਾ ਲੱਗਦਾ ਸੀ?"
8ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, "ਇਸ ਮਨੁੱਖ ਨੇ ਜੱਤ ਵਾਲਾ ਕੋਟ ਪਾਇਆ ਹੋਇਆ ਸੀ ਅਤੇ ਕਮਰ ਤੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।"
9ਅਹਜ਼ਯਾਹ ਨੇ ਇੱਕ ਕਪਤਾਨ ਦੇ ਨਾਲ
10ਲੀਯਾਹ ਨੇ ਪੰਜਾਹਾਂ ਬੰਦਿਆਂ ਦੇ ਸਰਦਾਰ ਨੂੰ ਆਖਿਆ, "ਜੇਕਰ ਮੈਂ ਪਰਮੇਸ਼ੁਰ ਦਾ ਮਨੁੱਖ ਹਾਂ ਤਾਂ ਅਕਾਸ਼ੋ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ
11ਅਹਜ਼ਯਾਹ ਨੇ ਕਪਤਾਨ ਅਤੇ ਹੋਰ
12ਲੀਯਾਹ ਨੇ ਉਸ ਕਪਤਾਨ ਅਤੇ ਉਸਦੇ
13ਅਹਜ਼ਯਾਹ ਨੇ ਤੀਜੇ, ਵਾਰ ਇੱਕ ਹੋਰ ਕਪਤਾਨ ਤੇ ਉਸ ਨਾਲ
14ਅਕਾਸ਼ ਤੋਂ ਅੱਗ ਹੇਠਾਂ ਉਤਰੀ ਅਤੇ ਉਹ ਪਹਿਲੇ ਦੋ ਕਪਤਾਨਾਂ ਤੇ ਉਨ੍ਹਾਂ ਦੇ
15ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਕਿਹਾ, "ਤੂੰ ਕਪਤਾਨ ਦੇ ਨਾਲ ਚਲਾ ਜਾ, ਉਸਤੋਂ ਡਰ ਨਾ।"ਤਾਂ ਏਲੀਯਾਹ ਉਸ ਕਪਤਾਨ ਦੇ ਨਾਲ ਅਹਜ਼ਯਾਹ ਪਾਤਸ਼ਾਹ ਨੂੰ ਮਿਲਣ ਲਈ ਗਿਆ।
16ਏਲੀਯਾਹ ਨੇ ਅਹਜ਼ਯਾਹ ਨੂੰ ਆਖਿਆ, "ਯਹੋਵਾਹ ਇਉਂ ਫ਼ਰਮਾਉਂਦਾ ਹੈ ਇਸਰਾਏਲ ਵਿੱਚ ਪਰਮੇਸ਼ੁਰ ਦੇ ਹੁੰਦਿਆਂ ਹੋਇਆਂ ਤੂੰ ਸੰਦੇਸ਼ਵਾਹਕਾਂ ਨੂੰ ਅਕਰੋਨ ਦੇ ਦੇਵਤੇ, ਬਆਦ-ਜਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਿਆ?" ਇਸਲਈ ਜਿਸ ਪਲੰਘ ਉੱਪਰ ਤੂੰ ਪਿਆ ਹੈਂ, ਉਸ ਤੋਂ ਨਾ ਉਤਰੇਂਗਾ, ਅਸਲ ਵਿੱਚ ਤੂੰ ਇਸ ਉੱਤੇ ਹੀ ਮਰੇਂਗਾ।"
17ਅਹਜ਼ਯਾਹ ਦੀ ਮੌਤ ਉਵੇਂ ਹੀ ਹੋਈ ਜਿਵੇਂ ਯਹੋਵਾਹ ਨੇ ਏਲੀਯਾਹ ਦੇ ਰਾਹੀਂ ਆਖਿਆ ਸੀ। ਅਹਜ਼ਯਾਹ ਦੇ ਕੋਈ ਪੁੱਤਰ ਨਹੀਂ ਸੀ ਇਸ ਲਈ ਉਸ ਉਪਰੰਤ ਯਹੋਰਾਮ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ, ਯਹੂਦਾਹ ਦੇ ਪਾਤਸ਼ਾਹ ਦੇ ਦੂਸਰੇ ਵਰ੍ਹੇ ਉਸਦੀ ਥਾਂ ਰਾਜ ਕਰਨ ਲੱਗਾ।
18ਅਹਜ਼ਯਾਹ ਦੇ ਬਾਕੀ ਕੰਮ 'ਇਸਰਾਏਲ ਦੇ ਰਾਜਿਆਂ ਦੇ ਇਤਹਾਸ' ਨਾਂ ਦੀ ਪੋਥੀ ਵਿੱਚ ਲਿਖੇ ਹੋਏ ਮਿਲਦੇ ਹਨ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية