BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਚਂਗਿਆਈ ਸਦਾ ਲਈ ਸ਼ਾਂਤੀ ਅਤੇ ਸੁਰਖਿਆ ਲਿਆਵ੍ਵੇਗੀ।

ਯਸਈਆਹ 32:17


 

ਅਧਿਆਇ 291ਸਾਰੇ ਇਸਰਾਏਲ ਦੇ ਲੋਕ ਜੋ ਇਕੱਠੇ ਹੋਏ ਸਨ ਦਾਊਦ ਪਾਤਸ਼ਾਹ ਨੇ ਉਨ੍ਹਾਂ ਦੇ ਸਾਰੇ ਇਕਠ੍ਠ ਨੂੰ ਕਿਹਾ, "ਪਰਮੇਸ਼ੁਰ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਚੁਣਿਆ ਹੈ। ਸੁਲੇਮਾਨ ਅਜੇ ਮਸੂਮ ਅਤੇ ਨਾ-ਤਜ਼ਰਬੇਕਾਰ ਹੈ ਅਤੇ ਇਹ ਕੰਮ ਬਹੁਤ ਮਹੱਤਵਪੂਰਣ ਹੈ ਅਤੇ ਉਹ ਸਭ ਕਾਸੇ ਬਾਰੇ ਨਹੀਂ ਜਾਣਦਾ ਜਿਸ ਦੀ ਇਸ ਨੂੰ ਕਰਨ ਲਈ ਜ਼ਰੂਰਤ ਹੈ। ਇਹ ਕੋਈ ਆਮ ਆਦਮੀ ਦਾ ਘਰ ਨਹੀਂ ਸਗੋਂ ਇਹ ਘਰ ਯਹੋਵਾਹ ਪਰਮੇਸ਼ੁਰ ਲਈ ਬਣਾਇਆ ਜਾਣਾ ਹੈ।
2ਮੈਂ ਪਰਮੇਸ਼ੁਰ ਦੇ ਮੰਦਰ ਦੀ ਉਸਾਰੀ ਲਈ ਸਾਮਾਨ ਦੇਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ ਅਤੇ ਸੋਨੇ ਦੀਆਂ ਵਸਤਾਂ ਲਈ ਸੋਨਾ ਵੀ ਦੇ ਦਿੱਤਾ ਹੈ ਅਤੇ ਚਾਂਦੀ ਦੀਆਂ ਜੋ ਵਸਤਾਂ ਬਨਾਉਣੀਆਂ ਹਨ, ਉਸ ਲਈ ਚਾਂਦੀ ਵੀ ਦੇ ਦਿੱਤੀ ਹੈ। ਤਾਂਬੇ ਦੀਆਂ ਵਸਤਾਂ ਲਈ ਤਾਂਬਾ ਅਤੇ ਲੋਹੇ ਦੀਆਂ ਵਸਤਾਂ ਲਈ ਲੋਹਾ ਵੀ ਦੇ ਦਿੱਤਾ ਹੈ। ਲੱਕੜ ਦੇ ਸਮਾਨ ਲਈ ਲੱਕੜ ਦੇ ਦਿੱਤੀ ਹੈ। ਇਸਦੇ ਇਲਾਵਾ ਬਲੌਰੀ ਪੱਥਰ, ਜੜਤ ਤੇ ਘੜਤ ਲਈ ਭਾਂਤ-ਭਾਂਤ ਦੇ ਰਂਗੀਲੇ ਪੱਥਰ, ਸਫ਼ੇਦ ਸੰਗਮਰਮਰੀ ਪੱਥਰ ਵੀ ਦੇ ਦਿੱਤੇ ਹਨ। ਮੈਂ ਅਜਿਹੀ ਬਹੁਤ ਸਾਰੀ ਸਮਗ੍ਰੀ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਦਿੱਤੀ ਹੈ।
3ਮੈਂ ਪਰਮੇਸ਼ੁਰ ਦੇ ਮੰਦਰ ਵੱਲ ਆਪਣੀ ਸਰਧਾ ਕਾਰਣ ਆਪਣੇ ਖਜ਼ਾਨੇ ਵਿੱਚੋਂ ਸੋਨੇ ਅਤੇ ਚਾਂਦੀ ਦੀ ਇੱਕ ਖਾਸ ਸੁਗਾਤ ਦੇ ਰਿਹਾ ਹਾਂ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਕਿਉਂ ਕਿ ਮੈਂ ਸੱਚਮੁੱਚ ਚਾਹੁੰਦਾ ਹਾਂ ਕਿ ਮੇਰੇ ਪਰਮੇਸ਼ੁਰ ਲਈ ਪਵਿੱਤਰ ਮੰਦਰ ਉਸਾਰਿਆ ਜਾਵੇ।
4ਇਸ ਵਾਸਤੇ ਮੈਂ ਇੱਕ
5ਇਹ ਸੋਨਾ ਚਾਂਦੀ ਮੈਂ ਮੰਦਰ ਵਿੱਚ ਸੋਨੇ-ਚਾਂਦੀ ਦੀਆਂ ਵਸਤਾਂ ਦੀ ਨਿਰਮਾਣਤਾ ਵਾਸਤੇ ਦਿੱਤੀ ਹੈ। ਇਹ ਸੋਨਾ ਚਾਂਦੀ ਮੈਂ ਇਸ ਲਈ ਵੀ ਦਿੱਤਾ ਹੈ ਤਾਂ ਜੋ ਇਸ ਕੰਮ ਵਿੱਚ ਪ੍ਰਵੀਨ ਕਾਰੀਗਰ ਇਸਤੋਂ ਭਾਂਤ-ਭਾਂਤ ਦੀਆਂ ਵਸਤਾਂ ਮੰਦਰ ਲਈ ਤਿਆਰ ਕਰ ਸਕਣ। ਸੋ ਉਹ ਕਿਹੜੇ ਲੋਕ ਹਨ ਜਿਹੜੇ ਅੱਜ ਸੱਚੇ ਦਿਲੋਂ ਆਪਣੇ-ਆਪ ਨੂੰ ਯਹੋਵਾਹ ਨੂੰ ਦੇਣ ਦੇ ਇਛਿੱਤ ਹਨ?"
6ਘਰਾਣਿਆਂ ਦੇ ਸਰਦਾਰ, ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਸਰਦਾਰ, ਮੰਤਰੀ, ਮੁਖੀੇ, ਸੈਨਾਪਤੀ ਅਤੇ ਪ੍ਰਧਾਨ ਪਾਤਸ਼ਾਹ ਦੇ ਰਾਜ-ਕਾਜ ਲਈ ਜੋ ਜਿੰਮੇਵਾਰ ਸਨ ਉਹ ਸਭ ਆਪਣੀਆਂ ਕੀਮਤੀ ਵਸਤਾਂ ਭੇਟਾ ਕਰਨ ਲਈ ਤਿਆਰ ਹੋ ਗਏ।
7ਪਰਮੇਸ਼ੁਰ ਦੇ ਭਵਨ ਲਈ ਜੋ ਉਨ੍ਹਾਂ ਨੇ ਆਪਣੀਆਂ ਕੀਮਤੀ ਵਸਤਾਂ ਦਿੱਤੀਆਂ ਉਹ ਇਸ ਪ੍ਰਕਾਰ ਹਨ:
8ਲੋਕਾਂ ਵਿੱਚੋਂ ਜਿਨ੍ਹਾਂ ਕੋਲ ਕੀਮਤੀ ਪੱਥਰ ਪਏ ਸਨ, ਉਨ੍ਹਾਂ ਨੇ ਯਹੋਵਾਹ ਦੇ ਮੰਦਰ ਲਈ ਭੇਟ ਕੀਤੇ। ਇਨ੍ਹਾਂ ਵਡ੍ਡਮੁੱਲੇ ਪੱਥਰ ਦੀ ਸੰਭਾਲ ਯਹੀੇਲ ਜੋ ਕਿ ਗੇਰਸ਼ੋਨ ਘਰਾਣੇ ਤੋਂ ਸੀ ਨੇ ਕੀਤੀ।
9ਲੋਕ ਬੇਹਦ੍ਦ ਖੁਸ਼ ਸਨ ਕਿਉਂ ਕਿ ਉਨ੍ਹਾਂ ਦੇ ਆਗੂ ਵੀ ਖੁਸ਼ੀ-ਖੁਸ਼ੀ ਦੇ ਰਹੇ ਸਨ ਅਤੇ ਆਗੂ ਵੀ ਸੱਚੇ ਦਿਲੋਂ ਦੇ ਕੇ ਖੁਸ਼ ਹੋ ਰਹੇ ਸਨ। ਦਾਊਦ ਪਾਤਸ਼ਾਹ ਵੀ ਬੇਅੰਤ ਖੁਸ਼ ਸੀ।
10ਤਦ ਦਾਊਦ ਨੇ ਹਾਜ਼ਿਰ ਲੋਕਾਂ ਦੇ ਸਾਮ੍ਹਣੇ ਯਹੋਵਾਹ ਦੀ ਉਸਤਤਿ ਵਿੱਚ ਆਖਿਆ: "ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਤੇਰੀ ਸਦਾ ਲਈ ਉਸਤਤ ਹੋਵੇ!
11ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿਚਲਾ ਸਭ ਕੁਝ ਤੇਰਾ, ਇਕੱਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ।
12ਅਮੀਰੀ ਅਤੇ ਆਦਰ ਤੈਥੋਂ ਆਉਂਦਾ ਹੈ। ਤੂੰ ਹਰ ਜਗ੍ਹਾ ਰਾਜ ਕਰਦੈਁ। ਸ਼ਕਤੀ ਅਤੇ ਜ਼ੋਰ ਸਭ ਤੇਰੇ ਹੱਥੀਂ ਹੈ। ਕਿਸੇ ਨੂੰ ਉਚਿਆਉਣ੍ਣਾ ਜਾਂ ਵਡਿਆਉਣਾ ਤੇਰੇ ਹੀ ਹੱਥ ਹੈ!
13ਇਸ ਲਈ ਹੁਣ ਹੇ ਸਾਡੇ ਪਰਮੇਸੁਰ ਅਸੀਂ ਤੇਰਾ ਸ਼ੁਕਰਾਨਾ ਕਰਦੇ ਹਾਂ ਅਤੇ ਤੇਰੇ ਪ੍ਰਤਾਪੀ ਨਾਉਂ ਦੀ ਮਹਿਮਾ ਕਰਦੇ ਹਾਂ।
14ਸੱਚਮੁੱਚ, ਇਹ ਸਭ ਸੁਗਾਤਾਂ ਮੇਰੇ ਜਾਂ ਮੇਰੇ ਲੋਕਾਂ ਦੁਆਰਾ ਨਹੀਂ ਦਿੱਤੀਆਂ ਗਈਆਂ ਸਨ। ਇਹ ਤਾਂ ਤੇਰੀਆਂ ਦਾਤਾਂ ਤੈਨੂੰ ਹੀ ਸੌਂਪੀਆਂ ਹਨ ਜਿਨ੍ਹਾਂ ਨੂੰ ਦੇਣ ਵਾਲਾ ਵੀ ਤੂੰ ਹੀ ਹੈਂ।
15ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਁਦ ਧਰਤੀ ਤੇ ਛਾਯਾ ਦੇ ਤੁਲ੍ਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸਕਦੇ।
16ਹੇ ਯਹੋਵਾਹ ਸਾਡੇ ਪਰਮੇਸ਼ੁਰ ਅਸੀਂ ਇਹ ਸਭ ਵਸਤਾਂ ਤੇਰੇ ਮੰਦਰ ਲਈ ਇਕੱਠੀਆਂ ਕੀਤੀਆਂ। ਅਸੀਂ ਇਹ ਸਭ ਤੇਰੇ ਪਵਿੱਤਰ ਨਾਮ ਦਾ ਆਦਰ ਕਰਨ ਲਈ ਮੰਦਰ ਨੂੰ ਉਸਾਰਣ ਲਈ ਇੱਕਤ੍ਰ ਕੀਤਾ ਹੈ। ਪਰ ਅਸਲ 'ਚ ਇਹ ਸਭ ਤੇਰਾ ਖਜ਼ਾਨਾ ਹੈ ਤੇ ਤੂੰ ਹੀ ਦੇਵਣਹਾਰ ਹੈਂ।
17ਮੇਰੇ ਪਰਮੇਸ਼ੁਰ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਲੋਕਾਂ ਦੀ ਪਰੀਖਿਆ ਲੈਂਦਾ ਹੈਂ ਜਦੋਂ ਲੋਕ ਚੰਗੇ ਕੰਮ ਕਰਨ ਤਾਂ ਤੂੰ ਖੁਸ਼ ਹੁੰਦਾ ਹੈਂ ਮੈਂ ਸੱਚੇ ਦਿਲੋਂ, ਸੱਚੇ ਮਨੋਁ ਇਹ ਖਜ਼ਾਨਾ ਤੈਨੂੰ ਅਰਪਣ ਕਰਦਾ ਹਾਂ ਅਤੇ ਮੈਂ ਵੇਖ ਰਿਹਾਂ ਕਿ ਕਿਵੇਂ ਤੇਰੇ ਲੋਕ ਪ੍ਰਸਂਨਤਾ ਨਾਲ ਇਹ ਸਾਰੀਆਂ ਚੀਜ਼ਾਂ ਤੈਨੂੰ ਅਰਪਣ ਕਰਦੇ ਹੋਏ ਇੱਥੇ ਇੱਕਤ੍ਰ ਹੋ ਰਹੇ ਹਨ।
18ਹੇ ਯਹੋਵਾਹ, ਤੂੰ ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਤੇ ਇਸਰਾਏਲ ਦਾ ਪਰਮੇਸ਼ੁਰ ਹੈਂ ਆਪਣੇ ਲੋਕਾਂ ਨੂੰ ਸਹੀ ਗੱਲਾਂ ਵਿਉਂਤਣ 'ਚ ਮਦਦ ਕਰ, ਅਤੇ ਉਨ੍ਹਾਂ ਨੂੰ ਤੇਰੇ ਨਾਲ ਸੱਚਾ ਸੁਚ੍ਚਾ ਹੋਣ ਦਾ ਬਲ ਬਖਸ਼।
19ਮੇਰੇ ਪੁੱਤਰ ਸੁਲੇਮਾਨ ਨੂੰ ਆਪਣੇ ਨਾਲ ਵਫ਼ਾਦਾਰ ਬਣਾਵੀਁ, ਤਾਂ ਜੋ ਉਹ ਤੇਰੇ ਹੁਕਮਾਂ ਬਿਧੀਆਂ ਅਤੇ ਬਿਵਸਬਾ ਦਾ ਪਾਲਣ ਕਰੇ। ਉਸਨੂੰ ਇਹ ਸਾਰੇ ਕਾਰਜ ਸੰਪੂਰਨ ਕਰਨ 'ਚ ਅਤੇ ਇਸ ਸ਼ਹਿਰ ਨੂੰ ਰਾਜਧਾਨੀ ਵਜੋਂ ਮੇਰੇ ਨਕਸ਼ੇ ਮੁਤਾਬਕ ਉਸਾਰਨ 'ਚ ਮਦਦ ਕਰੀਂ।"
20ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, "ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।" ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ।
21ਅਗਲੇ ਦਿਨ ਲੋਕਾਂ ਨੇ ਯਹੋਵਾਹ ਲਈ ਬਲੀਆਂ ਭੇਟ ਕੀਤੀਆਂ। ਉਨ੍ਹਾਂ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜਾਈਆਂ। ਉਨ੍ਹਾਂ ਨੇ
22ਉਸ ਦਿਨ ਲੋਕ ਬੜੇ ਆਨੰਦ ਵਿੱਚ ਸਨ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਦੇ ਸੰਗ ਇਕਠਿਆਂ ਖ੍ਖਾਧਾ-ਪੀਤਾ। ਅਤੇ ਉਨ੍ਹਾਂ ਨੇ ਸੁਲੇਮਾਨ, ਦਾਊਦ ਦੇ ਪੁੱਤਰ ਨੂੰ ਦੂਸਰੀ ਵਾਰ ਰਾਜਾ ਬਣਾਇਆ। ਉਨ੍ਹਾਂ ਨੇ ਸੁਲੇਮਾਨ ਨੂੰ ਰਾਜੇ ਵਜੋਂ ਮਸਹ ਕੀਤਾ, ਅਤੇ ਉਨ੍ਹਾਂ ਨੇ ਸਾਦੋਕ ਨੂੰ ਜਾਜਕ ਵਜੋਂ ਮਸਹ ਕੀਤਾ। ਉਨ੍ਹਾਂ ਨੇ ਇਹ ਉਸੇ ਜਗ੍ਹਾ ਕੀਤਾ ਜਿੱਥੇ ਯਹੋਵਾਹ ਹਾਜ਼ਰ ਸੀ।
23ਇਸ ਉਪਰੰਤ ਸੁਲੇਮਾਨ ਯਹੋਵਾਹ ਦੇ ਸਿੰਘਾਸਣ ਤੇ ਬੈਠਾ ਅਤੇ ਆਪਣੇ ਪਿਤਾ ਦਾਊਦ ਦੀ ਬਾਵੇਂ ਰਾਜਾ ਬਣਿਆ। ਸੁਲੇਮਾਨ ਆਪਣੇ ਕਾਰਜ ਵਿੱਚ ਬੜਾ ਸਫ਼ਲ ਸੀ ਅਤੇ ਸਾਰੇ ਇਸਰਾਏਲ ਦੇ ਲੋਕ ਉਸਦਾ ਹੁਕਮ ਮੰਨਦੇ ਸਨ।
24ਸਾਰੇ ਆਗੂ, ਸਿਪਾਹੀ ਅਤੇ ਦਾਊਦ ਪਾਤਸ਼ਾਹ ਦੇ ਸਾਰੇ ਪੁੱਤਰਾਂ ਨੇ ਸੁਲੇਮਾਨ ਨੂੰ ਪਾਤਸ਼ਾਹ ਵਜੋਂ ਸਵੀਕਾਰ ਕੀਤਾ ਅਤੇ ਉਸਦਾ ਹੁਕਮ ਮੰਨਿਆ।
25ਯਹੋਵਾਹ ਨੇ ਸੁਲੇਮਾਨ ਨੂੰ ਬਹੁਤ ਉੱਚਾ ਚੁਕਿਆ ਅਤੇ ਉਸ ਨੂੰ ਸ਼ਾਹੀ ਪਰਤਾਪ ਪ੍ਰਦਾਨ ਕੀਤਾ ਜਿਹਾ ਕਿ ਪਹਿਲਾਂ ਇਸਰਾਏਲ ਵਿੱਚ ਕਿਸੇ ਵੀ ਰਾਜੇ ਕੋਲ ਨਹੀਂ ਸੀ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਮਹਿਸੂਸ ਕੀਤਾ।
26ਯਸੀ ਦਾ ਪੁੱਤਰ ਦਾਊਦ
27
28ਦਾਊਦ ਦੀ ਮੌਤ ਉਸ ਵਕਤ ਹੋਈ ਜਦੋਂ ਉਹ ਬਹੁਤ ਬਿਰਧ ਹੋ ਗਿਆ ਸੀ। ਦਾਊਦ ਨੇ ਲੰਮੀ ਸੁਖੀ ਉਮਰ ਗੁਜ਼ਾਰੀ ਅਤੇ ਉਸ ਨੂੰ ਆਪਣੇ ਜੀਵਨ ਕਾਲ ਵਿੱਚ ਬਹੁਤ ਅਸੀਂਰੀ, ਸ਼ਾਨ ਅਤੇ ਇੱਜ਼ਤ ਹਾਸਿਲ ਹੋਈ। ਦਾਊਦ ਉਪਰੰਤ, ਉਸ ਦਾ ਪੁੱਤਰ ਸੁਲੇਮਾਨ ਨਵਾਂ ਪਾਤਸ਼ਾਹ ਬਣਿਆ।
29ਦਾਊਦ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੀਕ ਦੇ ਕਾਰਨਾਮਿਆਂ ਦਾ ਬਿਰਤਾਂਤ, ਨਬੀ ਸਮੂਏਲ ਦੀ ਪੋਥੀ ਵਿੱਚ, ਨਾਬਾਨ ਨਬੀ ਦੀ ਪੋਥੀ ਵਿੱਚ ਅਤੇ ਨਬੀ ਗਦ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
30ਇਹ ਸਾਰੀਆਂ ਲਿਖਤਾਂ ਸਾਨੂੰ ਦਾਊਦ ਦੀਆਂ ਕਰਨੀਆਂ ਬਾਰੇ, ਜਦੋਂ ਉਹ ਇਸਰਾਏਲ ਦਾ ਰਾਜਾ ਸੀ, ਉਸਦੀ ਸ਼ਕਤੀ ਬਾਰੇ ਅਤੇ ਉਨ੍ਹਾਂ ਘਟਨਾਵਾਂ ਬਾਰੇ ਦਸ੍ਸਦੀਆਂ ਹਨ, ਜੋ ਉਸ ਨਾਲ ਵਾਪਰੀਆਂ। ਇਹ ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਵੀ ਦਸ੍ਸਦੀਆਂ ਹਨ ਜੋ ਇਸਰਾਏਲ ਅਤੇ ਇਸਦੇ ਆਲੇ-ਦੁਆਲੇ ਦੀਆਂ ਕੌਮਾਂ ਨਾਲ ਵਾਪਰੀਆਂ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية