BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹਿਜ਼ਕੀਯਾਹ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦਾ ਸੀ। ਯਹੂਦਾਹ ਵਿੱਚ ਹਿਜ਼ਕੀਯਾਹ ਤੋਂ ਪਹਿਲਾਂ ਅਤੇ ਉਸਤੋਂ ਬਾਅਦ ਵੀ ਅਜਿਹਾ ਕੋਈ ਵੀ ਅਜਿਹਾ ਪਾਤਸ਼ਾਹ ਨਹੀਂ ਪੈਦਾ ਹੋਇਆ।

੨ ਸਲਾਤੀਨ 18:5


 

ਅਧਿਆਇ 121ਇਉਂ ਰਹਬੁਆਮ ਸ਼ਕਤੀਸ਼ਾਲੀ ਰਾਜਾ ਬਣਿਆ ਅਤੇ ਉਸਨੇ ਆਪਣੇ ਰਾਜ ਨੂੰ ਵੀ ਸ਼ਕਤੀਸ਼ਾਲੀ ਬਣਾਇਆ। ਫ਼ਿਰ ਰਹਬੁਆਮ ਅਤੇ ਯਹੂਦਾਹ ਦੇ ਪਰਿਵਾਰ-ਸਮੂਹ ਨੇ ਯਹੋਵਾਹ ਨੇ ਨੇਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
2ਫ਼ਿਰ ਰਹਬੁਆਮ ਦੇ ਸ਼ਾਸਨ ਦੇ ਪੰਜਵੇਂ ਵਰ੍ਹੇ ਵਿੱਚ ਮਿਸਰ ਦੇ ਰਾਜੇ ਸ਼ੀਸ਼ਕ ਨੇ ਯਰੂਸ਼ਲਮ ਉੱਤੇ ਚੜਾਈ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਰਹਬੁਆਮ ਅਤੇ ਯਹੂਦਾਹ ਦੇ ਲੋਕ ਯਹੋਵਾਹ ਨਾਲ ਵਫ਼ਾਦਾਰ ਨਹੀਂ ਸਨ।
3ਸ਼ੀਸ਼ਕ ਦੇ ਨਾਲ
4ਸ਼ੀਸ਼ਕ ਯਹੂਦਾਹ ਦੇ ਮਜ਼ਬੂਤ ਸ਼ਹਿਰਾਂ ਨੂੰ ਹਰਾਕੇ ਆਪਣੀ ਫ਼ੌਜ ਨੂੰ ਯਰੂਸ਼ਲਮ ਵਿੱਚ ਲੈ ਆਇਆ।
5ਤਦ ਸ਼ਮਆਯਾਹ ਨਬੀ ਰਹਬੁਆਮ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਆਇਆ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ: "ਤੁਸੀਂ ਮੈਨੂੰ ਛੱਡ ਦਿੱਤਾ, ਇਸੇ ਲਈ ਮੈਂ ਵੀ ਤੁਹਾਨੂੰ ਸ਼ੀਸ਼ਕ ਦੇ ਹੱਥ ਛੱਡ ਦਿੱਤਾ ਹੈ।"
6ਤਦ ਯਹੂਦਾਹ ਦੇ ਆਗੂਆਂ ਅਤੇ ਰਹਬੁਆਮ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਤੇ ਉਨ੍ਹਾਂ ਨੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਤੇ ਆਖਿਆ, "ਯਹੋਵਾਹ ਧਰਮੀ ਹੈ।"
7ਯਹੋਵਾਹ ਨੇ ਵੇਖਿਆ ਕਿ ਯਹੂਦਾਹ ਦੇ ਲੋਕਾਂ ਅਤੇ ਪਾਤਸ਼ਾਹ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੈ ਤਦ ਯਹੋਵਾਹ ਵੱਲੋਂ ਸ਼ਮਆਯਾਹ ਨੂੰ ਬਚਨ ਹੋਇਆ ਅਤੇ ਯਹੋਵਾਹ ਨੇ ਉਸਨੂੰ ਕਿਹਾ, "ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਸੋਝੀ ਆ ਗਈ ਹੈ, ਇਸ ਲਈ ਮੈਂ ਹੁਣ ਉਨ੍ਹਾਂ ਨੂੰ ਤਬਾਹ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਜਲਦੀ ਹੀ ਬਚਾਵਾਂਗਾ ਅਤੇ ਯਰੂਸ਼ਲਮ ਉੱਪਰ ਆਪਣਾ ਕਰੋਧ ਵਰਸਾਉਣ ਲਈ ਸ਼ੀਸ਼ਕ ਦਾ ਪ੍ਰਯੋਗ ਨਹੀਂ ਕਰਾਂਗਾ।
8ਪਰ ਯਰੂਸ਼ਲਮ ਦੇ ਲੋਕ ਸ਼ੀਸ਼ਕ ਦੇ ਗੁਲਾਮ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ ਦੇ ਰਾਜਿਆਂ ਦੀ ਸੇਵਾ ਦਾ ਫ਼ਰਕ ਜਾਣ ਲੈਣ।"
9ਸੋ ਸ਼ੀਸਕ ਨੇ ਯਰੂਸ਼ਲਮ ਉੱਪਰ ਹਮਲਾ ਬੋਲਿਆ ਅਤੇ ਯਹੋਵਾਹ ਦੇ ਮੰਦਰ ਦਾ ਸਾਰਾ ਖਜ਼ਾਨਾ ਲੁੱਟ ਲਿਆ। ਸ਼ੀਸਕ ਮਿਸਰ ਦਾ ਰਾਜਾ ਸੀ। ਉਸਨੇ ਪਾਤਸ਼ਾਹ ਦੇ ਮਹਿਲ ਦਾ ਵੀ ਸਾਰਾ ਖਜ਼ਾਨਾ ਲੁੱਟ ਲਿਆ। ਉਸਨੇ ਇਹ ਸਭ ਕੁਝ ਲੁੱਟ ਲਿਆ ਇਹੀ ਨਹੀਂ ਸਗੋਂ ਉਸਨੇ ਸੁਲੇਮਾਨ ਨੇ ਜੋ ਸੋਨੇ ਦੀਆਂ ਢਾਲਾਂ ਬਣਵਾਈਆਂ ਸੀ, ਉਹ ਵੀ ਲੈ ਲਈਆਂ।
10ਤਦ ਰਹਬੁਆਮ ਪਾਤਸ਼ਾਹ ਨੇ ਸੋਨੇ ਦੀਆਂ ਢਾਲਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਉਨ੍ਹਾਂ ਪਾਤਸ਼ਾਹ ਦੇ ਮਹਿਲ ਦੇ ਦਰਬਾਨਾਂ ਨੂੰ ਦਿੱਤੀਆਂ ਜੋ ਪ੍ਰਵੇਸ਼ ਦੁਆਰ ਦੀ ਰਾਖੀ ਕਰਦੇ ਸਨ।
11ਜਦੋਂ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਜਾਂਦਾ ਤਾਂ ਉਹ ਦਰਬਾਨ ਆਉਂਦੇ ਤਾਂ ਉਹ ਪਿੱਤਲ ਦੀਆਂ ਢਾਲਾਂ ਕੋਠੜੀ ਚੋ ਬਾਹਰ ਕੱਢ ਕੇ ਉਸ ਨਾਲ ਜਾਂਦੇ ਤੇ ਫ਼ਿਰ ਵਾਪਸੀ ਉੱਥੇ ਹੀ ਢਾਲਾਂ ਨੂੰ ਕੋਠੜੀ ਵਿੱਚ ਰੱਖ ਆਉਂਦੇ।
12ਜਦੋਂ ਰਹਬੁਆਮ ਨੇ ਆਪਣੇ-ਆਪ ਨੂੰ ਨਿਮਾਣਾ ਬਣਾਇਆ, ਯਹੋਵਾਹ ਦਾ ਕਰੋਧ ਉਸਤੋਂ ਟਲ ਗਿਆ ਅਤੇ ਉਸਨੇ ਪਾਤਸ਼ਾਹ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕੀਤਾ। ਯਹੂਦਾਹ ਵਿੱਚ ਕੁਝ ਚੰਗੀਆਂ ਚੀਜ਼ਾਂ ਸਨ।
13ਰਹਬੁਆਮ ਨੇ ਯਰੂਸ਼ਲਮ ਵਿੱਚ ਸ਼ਾਸਨ ਕੀਤਾ ਅਤੇ ਆਪਣੇ ਰਾਜ ਨੂੰ ਮਜ਼ਬੂਤ ਬਣਾਇਆ। ਜਦੋਂ ਉਹ ਪਾਤਸ਼ਾਹ ਬਣਿਆ ਉਹ
14ਰਹਬੁਆਮ ਨੇ ਬੁਰਿਆਈ ਕੀਤੀ ਕਿਉਂ ਕਿ ਉਹ ਆਪਣੇ ਪੂਰੇ ਦਿਲੋਂ ਯਹੋਵਾਹ ਨੂੰ ਨਹੀਂ ਚਾਹਿਆ।
15ਰਹਬੁਆਮ ਦੇ ਸਾਰੇ ਕੰਮ ਜਿਹੜੇ ਉਸਨੇ ਆਪਣੇ ਸ਼ਾਸਨ ਦੇ ਸ਼ੁਰੂ ਤੋਂ ਲੈਕੇ ਅਖੀਰ ਤੀਕ ਕੀਤੇ ਉਹ ਸ਼ਮਅਯਾਹ ਨਬੀ ਅਤੇ ਇੱਦੋ ਪੈਗੰਬਰ ਦੀਆਂ ਲਿਖਤਾਂ ਵਿੱਚ ਦਰਜ ਹਨ। ਉਨ੍ਹਾਂ ਨੇ ਘਰਾਣਿਆਂ ਦਾ ਇਤਹਾਸ ਲਿਖਿਆ। ਜਿੰਨੀ ਦੇਰ ਰਹਬੁਆਮ ਅਤੇ ਯਾਰਾਬੁਆਮ ਰਾਜ ਕਰਦੇ ਰਹੇ, ਉਹ ਇੱਕ ਦੂਜੇ ਦੇ ਵਿਰੁੱਧ ਲੜਦੇ ਰਹੇ।
16ਅਖੀਰ ਰਹਬੁਆਮ ਪਿਉ-ਦਾਦਿਆਂ ਕੋਲ ਅਕਾਲ ਚਲਾਣਾ ਕਰ ਗਿਆ ਅਤੇ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਅਬੀਯਾਹ ਨਵਾਂ ਪਾਤਸ਼ਾਹ ਬਣਿਆ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية