BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਯਾਦ ਰਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”

ਯਸ਼ਵਾ 1:9


 

ਅਧਿਆਇ 41ਮਾਰਦਕਈ ਨੇ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸੁਣਿਆ, ਅਤੇ ਜਦੋਂ ਉਸਨੂੰ ਪਾਤਸ਼ਾਹ ਦੇ ਯਹੂਦੀਆਂ ਵਿਰੁੱਧ ਹੁਕਮ ਬਾਰੇ ਪਤਾ ਲੱਗਾ ਤਾਂ ਮਾਰਦਕਈ ਨੇ ਆਪਣੇ ਵਸਤਰ ਪਾੜ ਲਈ। ਉਸਨੇ ਉਦਾਸੀ ਦੇ ਵਸਤਰ ਧਾਰਨ ਕਰਕੇ ਸਿਰ ਤੇ ਸੁਆਹ ਪਾ ਲਈ। ਫ਼ਿਰ ਉਹ ਉੱਚੀ-ਉੱਚੀ ਰੋਦਾ ਹੋਇਆ ਸ਼ਹਿਰ ਅੰਦਰ ਚਲਾ ਗਿਆ।
2ਪਰ ਉਹ ਪਾਤਸ਼ਾਹ ਦੇ ਫਾਟਕ ਤੀਕ ਹੀ ਜਾ ਸਕਿਆ ਕਿਉਂ ਕਿ ਕੋਈ ਵੀ ਮਨੁੱਖ ਉਦਾਸੀ ਦੇ ਕੱਪੜੇ ਧਾਰਨ ਕਰਕੇ ਉਸ ਫਾਟਕ ਅੰਦਰ ਦਾਖਲ ਨਹੀਂ ਸੀ ਹੋ ਸਕਦਾ।
3ਹਰ ਸੂਬੇ ਵਿੱਚ ਜਿੱਥੇ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਓਥੇ ਯਹੂਦੀਆਂ ਦਰਮਿਆਨ ਰੋਣਾ ਅਤੇ ਉਦਾਸੀ ਸੀ। ਉਹ ਵਰਤ ਰੱਖ ਰਹੇ ਸਨ ਅਤੇ ਉੱਚੀ-ਉੱਚੀ ਚੀਕ ਰਹੇ ਸਨ ਅਤੇ ਬਹੁਤ ਸਾਰੇ ਯਹੂਦੀਆਂ ਨੇ ਸੋਗ ਦੇ ਬਸਤਰ ਪਾਕੇ ਆਪਣੇ ਸਿਰਾਂ ਵਿੱਚ ਸੁਆਹ ਪਾਈ ਹੋਈ ਸੀ ਅਤੇ ਜ਼ਮੀਨ ਤੇ ਲਿਟੇ ਪਏ ਸਨ।
4ਅਸਤਰ ਦੀਆਂ ਦਾਸੀਆਂ ਅਤੇ ਖੁਸਰਿਆਂ ਨੇ ਉਸ ਕੋਲ ਆ ਕੇ ਉਸ ਨੂੰ ਮਾਰਦਕਈ ਦੇ ਵਿਹਾਰ ਬਾਰੇ ਦੱਸਿਆ। ਇਸ੍ਸ ਗੱਲ ਨੇ ਰਾਣੀ ਨੂੰ ਬਹੁਤ ਬੇਚੈਨ ਅਤੇ ਉਦਾਸ ਕਰ ਦਿੱਤਾ। ਉਸਨੇ ਮਾਰਦਕਈ ਕੋਲ ਸੋਗ ਵਸਤਰ ਦੀ ਬਜਾਇ ਦੂਜੇ ਕੱਪੜੇ ਭੇਜੇ ਪਰ ਉਸਨੇ ਉਨ੍ਹਾਂ ਕੱਪੜਿਆਂ ਨੂੰ ਪਾਉਣ ਤੋਂ ਇਨਕਾਰ ਕਰ ਦਿੱਤਾ।
5ਤਦ ਅਸਤਰ ਨੇ ਹਬਾਕ ਨੂੰ ਸਦਿਆ। ਹ੍ਹਬਾਕ ਉਨ੍ਹਾਂ ਪਾਤਸ਼ਾਹੀ ਖੁਸਰਿਆਂ ਵਿੱਚੋਂ ਸੀ ਜਿਸ ਨੂੰ ਉਸਦੀ ਸੇਵਾ ਲਈ ਚੁਣਿਆ ਗਿਆ ਸੀ ਤਾਂ ਅਸਤਰ ਨੇ ਹਬਾਕ ਨੂੰ ਮਾਰਦਕਈ ਦੀ ਉਦਾਸੀ ਦਾ ਕਾਰਣ ਜਾਨਣ ਲਈ ਭੇਜਿਆ।
6ਤਾਂ ਹਬਾਕ ਸ਼ਹਿਰ ਦੀ ਉਸ ਬਾਵੇਂ ਪਾਤਸ਼ਾਹ ਦੇ ਫਾਟਕ ਦੇ ਸਾਮ੍ਹਣੇ ਗਿਆ ਜਿੱਥੇ ਮਾਰਦਕਈ ਖੁਲ੍ਲੀ ਜਗ੍ਹਾ ਕੋਲ ਖੜਾ ਸੀ।
7ਫਿਰ ਮਾਰਦਕਈ ਨੇ ਹਬਾਕ ਨੂੰ, ਜੋ ਕੁਝ ਵੀ ਵਾਪਰਿਆ ਸੀ ਦੱਸਿਆ। ਉਸ ਨੇ ਹਬਾਕ ਨੂੰ ਇਹ ਵੀ ਦੱਸਿਆ ਕਿ ਹ੍ਹਾਮਾਨ ਨੇ ਯਹੂਦੀਆਂ ਨੂੰ ਮਾਰਨ ਲਈ ਸ਼ਾਹੀ ਖਜਾਨੇ ਵਿੱਚ ਕਿੰਨੀ ਚਾਂਦੀ ਪਾਉਣ ਦਾ ਇਕਰਾਰ ਕੀਤਾ ਸੀ।
8ਮਾਰਦਕਈ ਨੇ ਹਬਾਕ ਨੂੰ ਉਸ ਖਤ ਦੀ ਇੱਕ ਨਕਲ ਵੀ ਦਿੱਤੀ, ਜਿਸ ਵਿੱਚ ਯਹੂਦੀਆਂ ਨੂੰ ਮਾਰਨ ਦਾ ਆਦੇਸ਼ ਸੀ, ਜੋ ਕਿ ਸ਼ੂਸ਼ਨ ਦੇ ਸਾਰੇ ਸ਼ਹਿਰ ਵਿੱਚ ਘਲਿਆ ਗਿਆ ਸੀ। ਉਹ ਚਾਹੁੰਦਾ ਸੀ ਕਿ ਹਬਾਕ ਅਸਤਰ ਨੂੰ ਇਹ ਵਿਖਾਵੇ ਅਤੇ ਉਸਨੂੰ ਜਾ ਕੇ ਸਾਰਾ ਹਾਲ ਦੱਸੇ। ਅਤੇ ਉਸਨੇ ਅਸਤਰ ਨੂੰ ਪਾਤਸ਼ਾਹ ਕੋਲ ਜਾਕੇ, ਮਾਰਦਕਈ ਅਤੇ ਆਪਣੇ ਲੋਕਾਂ ਤੇ ਤਰਸ ਕਰਨ ਦੀ ਮਿੰਨਤ ਕਰਨ ਦੀ ਹਿਦਾਇਤ ਦਿੱਤੀ।
9ਹਬਾਕ ਨੇ ਜਾਕੇ ਸਭ ਕੁਝ ਅਸਤਰ ਨੂੰ ਉਵੇਂ ਕਿਹਾ ਜਿਵੇਂ ਮਾਰਦਕਈ ਨੇ ਆਖਿਆ ਸੀ।
10ਫਿਰ ਅਸਤਰ ਨੇ ਹਬਾਕ ਨਾਲ ਗੱਲ ਕੀਤੀ ਤੇ ਮਾਰਦਕਈ ਲਈ ਇਹ ਸੁਨਿਹਾ ਭੇਜਿਆ,
11"ਮਾਰਦਕਈ ਪਾਤਸ਼ਾਹ ਦੇ ਸਾਰੇ ਆਗੂਆਂ ਅਤੇ ਉਸ ਦੇ ਸੂਬੇ ਦੇ ਸਭ ਲੋਕਾਂ ਨੂੰ ਇਸ ਗੱਲ ਦਾ ਪਤਾ ਹੈ ਕਿ ਜੋ ਕੋਈ ਵੀ ਪਾਤਸ਼ਾਹ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਬਿਨ-ਬੁਲਾਇਆਂ ਜਾਵੇ, ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ ਉਨ੍ਹਾਂ ਲਈ ਇੱਕੋ ਹੀ ਹੁਕਮ ਹੈ ਕਿ ਉਸ ਵਿਅਕਤੀ ਨੂੰ ਜਾਨੋ ਮਾਰ ਦਿੱਤਾ ਜਾਵੇ। ਪਰ ਉਸ ਵਿਅਕਤੀ ਲਈ ਜਿਸ ਖਾਤਰ ਪਾਤਸ਼ਾਹ ਆਪਣਾ ਸੁਨਿਹਰੀ ਰਾਜ-ਦੰਡ ਫੈਲਾਵੇ - ਉਸ ਵਿਅਕਤੀ ਦੀ ਜਾਨ ਬਚ ਜਾਵੇਗੀ।
12ਤੱਦ ਅਸਤਰ ਦਾ ਸੁਨਿਹਾ ਮਾਰਦਕਈ ਨੂੰ ਦਿੱਤਾ ਗਿਆ। ਜਦੋਂ ਮਾਰਦਕਈ ਨੂੰ ਉਸਦਾ ਸੁਨਿਹਾ ਮਿਲਿਆ ਤਾਂ ਮੁੜ ਉਸਨੇ ਇਹ ਜਵਾਬ ਭੇਜਿਆ, "ਅਸਤਰ, ਇਹ ਨਾ ਸੋਚ ਕਿਉਂ ਕਿ ਤੂੰ ਪਾਤਸ਼ਾਹ ਦੇ ਮਹਿਲ ਵਿੱਚ ਹੈਂ, ਤੂੰ ਹੀ ਇੱਕ ਯਹੂਦਣ ਹੋਵੇਂਗੀ ਜੋ ਬਚ ਜਾਵੇਂਗੀ।
13
14ਪਰ ਜੇਕਰ ਤੂੰ ਹੁਣ ਚੁੱਪ ਕਰ ਰਹੀ, ਤੇ ਕੋਈ ਯਤਨ ਨਾ ਕੀਤਾ ਤਾਂ ਇਹ ਨਾ ਸੋਚ ਕਿ ਯਹੂਦੀਆਂ ਨੂੰ ਕਿਸੇ ਹੋਰ ਤੋਂ ਕੋਈ ਮਦਦ ਜਾਂ ਆਜ਼ਾਦੀ ਨਹੀਂ ਮਿਲੇਗੀ। ਪਰ ਤੂੰ ਅਤੇ ਤੇਰੇ ਪਿਤਾ ਦੇ ਪਰਿਵਾਰ ਦਾ ਨਾਸ ਹੋ ਜਾਵੇਗਾ ਅਤੇ ਕੀ ਪਤਾ ਕਿ ਤੂੰ ਅਜਿਹੇ ਵਕਤ ਲਈ ਹੀ ਪਾਤਸ਼ਾਹ ਤੀਕ ਪਹੁੰਚੀ ਹੋਵੇਂ?"
15ਤੱਦ ਅਸਤਰ ਨੇ ਫਿਰ ਆਪਣਾ ਜਵਾਬ ਮਾਰਦਕਈ ਨੂੰ ਭੇਜਿਆ, "ਮਾਰਦਕਈ! ਜਾਕੇ ਸ਼ੂਸ਼ਨ ਸ਼ਹਿਰ ਵਿੱਚੋਂ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਉਨ੍ਹਾਂ ਨੂੰ ਮੇਰੇ ਲਈ ਵਰਤ ਰੱਖਣ ਲਈ ਕਹਿ। ਪੂਰੇ ਤਿੰਨਾਂ ਦਿਨ ਅਤੇ ਤਿੰਨ ਰਾਤਾਂ ਕੁਝ ਵੀ ਖਾਣਾ ਪੀਣਾ ਨਹੀਂ। ਮੈਂ ਅਤੇ ਮੇਰੀਆਂ ਦਾਸੀਆਂ ਵੀ ਇਵੇਂ ਹੀ ਵਰਤ ਰਖਾਂਗੀਆਂ। ਵਰਤ ਪੂਰਾ ਹੋਣ ਤੋਂ ਬਾਅਦ, ਮੈਂ ਪਾਤਸ਼ਾਹ ਕੋਲ ਜਾਵਾਂਗੀ। ਹਾਲਾਂ ਕਿ ਮੈਂ ਜਾਣਦੀ ਹਾਂ ਕਿ ਬਿਨ ਬੁਲਾਏ ਪਾਤਸ਼ਾਹ ਕੋਲ ਜਾਣਾ ਬਿਧੀ ਦੇ ਖਿਲਾਫ ਹੈ, ਪਰ ਫਿਰ ਵੀ ਮੈਂ ਜਾਵਾਂਗੀ ਤੇ ਜੇਕਰ ਮੈਂ ਮਰ ਵੀ ਗਈ ਤਾਂ ਕੋਈ ਗੱਲ ਨਹੀਂ।"
16
17ਤਾਂ ਫਿਰ ਮਾਰਦਕਈ ਚਲਾ ਗਿਆ ਅਤੇ ਉਸਨੇ ਸਭ ਕੁਝ ਅਸਤਰ ਦੇ ਹੁਕਮ ਮੁਤਾਬਕ ਕੀਤਾ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية