BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿਥੋਂ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।

ਜ਼ਬੂਰ 55:23


 

ਅਧਿਆਇ 71ਤਾਂ ਫਿਰ ਪਾਤਸ਼ਾਹ ਤੇ ਹਾਮਾਨ ਅਸਤਰ ਦੀ ਦਾਅਵਤ ਤੇ ਪਹੁੰਚੇ।
2ਤਾਂ ਫਿਰ ਜਦੋਂ ਦਾਅਵਤ ਦੇ ਦੌਰਾਨ ਦੂਸਰੇ ਦਿਨ ਮੈਅ ਪੀ ਰਹੇ ਸਨ, ਪਾਤਸ਼ਾਹ ਨੇ ਅਸਤਰ ਨੂੰ ਪੁਛਿਆ, "ਰ੍ਰਾਣੀ ਅਸਤਰ, ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈ! ਜੋ ਕੁਝ ਤੂੰ ਮਂਗੇਗੀ ਤੈਨੂੰ ਦਿੱਤਾ ਜਾਵੇਗਾ ਮੈਨੂੰ ਦੱਸ ਤੈਨੂੰ ਕੀ ਚਾਹੀਦਾ?" ਤੂੰ ਜੋ ਵੀ ਮਂਗੇਁਗੀ , ਭਾਵੇਂ ਇਹ ਮੇਰਾ ਰਾਜ ਹੋਵੇ ਮੈਂ ਤੈਨੂੰ ਜ਼ਰੂਰ ਦੇਵਾਂਗਾ।"
3ਰਾਣੀ ਅਸਤਰ ਨੇ ਕਿਹਾ, "ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਇਹ ਤੈਨੂੰ ਪ੍ਰਸੰਨ ਕਰੇ, ਤਾਂ ਮੈਨੂੰ ਜਿਉਣ ਦੇਵੀਂ। ਤੇ ਮੈਂ ਤੈਥੋਂ ਆਪਣੇ ਲੋਕਾਂ ਨੂੰ ਜਿਉਂਦਿਆਂ ਰਹਿਣ ਦੇਣ ਦੀ ਵੀ ਮੰਗ ਕਰਦੀ ਹਾਂ। ਬਸ ਇਹੀ ਮੇਰੀ ਫਰਿਆਦ ਹੈ।
4ਕਿਉਂ ਕਿ ਮੈਂ ਅਤੇ ਮੇਰੇ ਲੋਕ ਨਸ਼ਟ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਕੁੱਲ ਸਰਬਨਾਸ਼ ਕੀਤੇ ਜਾਣ ਲਈ ਵੇਚ ਦਿੱਤੇ ਗਏ ਹਨ। ਜੇਕਰ ਅਸੀਂ ਦਾਸ-ਦਾਸੀਆਂ ਵਾਂਗ ਵੇਚੇ ਗਏ ਹੁੰਦੇ, ਤਾਂ ਮੈਂ ਚੁੱਪ ਰਹਿੰਦੀ ਕਿਉਂ ਕਿ ਸਾਡੀਆਂ ਮੁਸੀਬਤਾਂ ਰਾਜੇ ਦੇ ਚਿੰਤਾ ਕਰਨ ਲਈ ਵੱਡੀ ਸਮ੍ਮਸਿਆ ਨਹੀਂ ਹੋਣੀਆਂ ਸਨ।"
5ਤੱਦ ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਨੂੰ ਪੁਛਿਆ, "ਕਿਸ੍ਸ ਨੇ ਅਜਿਹਾ ਤੁਹਾਡੇ ਨਾਲ ਕੀਤਾ ਹੈ? ਕਿਸ ਆਦਮੀ ਨੇ ਤੇਰੇ ਲੋਕਾਂ ਨਾਲ ਅਜਿਹਾ ਕਰਨ ਦੀ ਹਿਂਮਤ ਕੀਤੀ।"
6ਅਸਤਰ ਨੇ ਕਿਹਾ, "ਜਿਹੜਾ ਵੈਰੀ ਸਾਡੇ ਵਿਰੁੱਧ ਵਿਉਂਤਾ ਬਣਾ ਰਿਹਾ ਉਹ ਇਹ ਬਦਆਦਮੀ ਹਾਮਾਨ ਹੈ।"ਫ਼ੇਰ ਹਾਮਾਨ ਰਾਜੇ ਅਤੇ ਰਾਣੀ ਅੱਗੇ ਡਰ ਨਾਲ ਕੰਬਣ ਲੱਗ ਪਿਆ।
7ਪਾਤਸ਼ਾਹ ਨੂੰ ਬੜਾ ਕਰੋਧ ਆਇਆ। ਉਹ ਆਪਣੀ ਮੈਅ ਉੱਥੇ ਹੀ ਛੱਡਕੇ ਉੱਠ ਖਲੋਤਾ ਅਤੇ ਆਪਣੇ ਬਾਗ਼ ਵੱਲ ਚਲਾ ਗਿਆ। ਪਰ ਹਾਮਾਨ ਰਾਣੀ ਕੋਲ ਰਹਿ ਕੇ ਆਪਣੀ ਜਾਨ ਬਖਸ਼ਾਉਣ ਲਈ ਫ਼ਰਿਆਦ ਕਰਦਾ ਰਿਹਾ, ਕਿਉਂ ਕਿ ਉਹ ਜਾਣਦਾ ਸੀ ਕਿ ਰਾਜੇ ਨੇ ਉਸ ਨੂੰ ਮਰਵਾਉਣ ਦਾ ਨਿਰਣਾ ਕਰ ਲਿਆ ਸੀ।
8ਜਦੋਂ ਪਾਤਸ਼ਾਹ ਬਾਗ਼ ਵਿੱਚੋਂ ਦਾਅਵਤਖਾਨੇ ਵੱਲ ਮੁੜ ਰਿਹਾ ਸੀ, ਤਾਂ ਉਸ ਨੇ ਹਾਮਾਨ ਨੂੰ ਉਸ ਚੌਂਕੀ ਤੇ ਡਿਗਦਿਆਂ ਵੇਖਿਆ ਜਿੱਥੇ ਅਸਤਰ ਬੈਠੀ ਹੋਈ ਸੀ ਤਾਂ ਪਾਤਸ਼ਾਹ ਕਰੋਧ ਵਿੱਚ ਉੱਚੀ ਆਵਾਜ਼ ਵਿੱਚ ਬੋਲਿਆ, "ਮੇਰੇ ਘਰ ਵਿੱਚ ਹੁੰਦਿਆਂ ਹੋਇਆਂ ਮੇਰੀ ਰਾਣੀ ਤੇ ਕਾਮਵਾਸਨਾ ਨਾਲ ਵਾਰ ਕਰਨ ਦੀ ਤੇਰੀ ਇੰਨੀ ਜੁਰਅਤ ਕਿਵੇਂ ਹੋਈ?"ਜਿਉਂ ਹੀ ਪਾਤਸ਼ਾਹ ਨੇ ਇਉਂ ਆਖਿਆ ਤਾਂ ਦਾਸਾਂ ਨੇ ਦਾਅਵਤਖਾਨੇ ਵਿੱਚ ਆ ਕੇ ਹਾਮਾਨ ਨੂੰ ਮਾਰ ਦਿੱਤਾ।
9ਫਿਰ ਉਨ੍ਹਾਂ ਖੁਸਰਿਆਂ ਵਿੱਚੋਂ ਇੱਕ ਨੇ ਹਰਬੋਨਾਹ ਨੇ ਪਾਤਸ਼ਾਹ ਨੂੰ ਆਖਿਆ, "ਇੱਕ
10ਤਾਂ ਉਨ੍ਹਾਂ ਨੇ ਉਸੇ ਸੂਲੀ ਤੇੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية