BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।

ਜ਼ਬੂਰ 45:7


 

ਅਧਿਆਇ 81ਉਸ ਦਿਨ ਪਾਤਸ਼ਾਹ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵੈਰੀ ਹਾਮਾਨ ਦਾ ਸਾਰਾ ਸਮਾਨ ਤੇ ਮਲਕੀਅਤ ਰਾਣੀ ਅਸਤਰ ਦੇ ਹਵਾਲੇ ਕਰ ਦਿੱਤੀ। ਅਸਤਰ ਨੇ ਪਾਤਸ਼ਾਹ ਨੂੰ ਮਾਰਦਕਈ ਬਾਰੇ ਵੀ ਦੱਸ ਦਿੱਤਾ ਕਿ ਉਹ ਉਸ ਦਾ ਕੀ ਲੱਗਦਾ ਹੈ। ਤੱਦ ਮਾਰਦਕਈ ਪਾਤਸ਼ਾਹ ਨੂੰ ਮਿਲਣ ਆਇਆ।
2ਪਾਤਸ਼ਾਹ ਨੇ ਆਪਣੀ ਮੋਹਰ ਵਾਲੀ ਮੁੰਦਰੀ ਲਈ ਜਿਹੜੀ ਉਸਨੇ ਹਾਮਾਨ ਨੂੰ ਦਿੱਤੀ ਸੀ ਅਤੇ ਇਸਨੂੰ ਮਾਰਦਕਈ ਨੂੰ ਦੇ ਦਿੱਤਾ। ਫੇਰ ਅਸਤਰ ਨੇ ਹਾਮਾਨ ਦੀ ਸਾਰੀ ਮਲਕੀਅਤ ਦਾ ਸਰਪ੍ਰਸਤ ਮਾਰਦਕਈ ਨੂੰ ਬਣਾ ਦਿੱਤਾ।
3ਅਸਤਰ ਨੇ ਮੁੜ ਪਾਤਸ਼ਾਹ ਕੋਲ ਜਾਕੇ ਉਸ ਨਾਲ ਗੱਲ ਕੀਤੀ। ਉਹ ਪਾਤਸ਼ਾਹ ਦੇ ਪੈਰਾਂ ਤੇ ਡਿੱਗ ਕੇ ਅਤੇ ਰੋ ਪਈ। ਉਸ ਨੇ ਫ਼ਰਿਆਦ ਕੀਤੀ ਕਿ ਉਹ ਉਸ ਮੰਦੀ ਯੋਜਨਾ ਨੂੰ ਰਦ੍ਦ ਕਰ ਦੇੇਵੇ ਜੋ ਹਾਮਾਨ ਅਗਾਗੀ ਨੇ ਯਹੂਦੀਆਂ ਦੇ ਖਿਲਾਫ਼ ਬਾਣਾਈ ਸੀ।
4ਤਦ ਰਾਜੇ ਨੇ ਅਸਤਰ ਵੱਲ ਆਪਣਾ ਸੁਨਿਹਰੀ ਰਾਜ-ਦੰਡ ਵਧਾਇਆ, ਅਤੇ ਉਹ ਉੱਠ ਕੇ ਪਾਤਸ਼ਾਹ ਦੇ ਸਾਮ੍ਹਣੇ ਜਾ ਖਲੋਤੀ।
5ਫੇਰ ਅਸਤਰ ਨੇ ਆਖਿਆ, "ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਤੂੰ ਮੇਰੇ ਤੇ ਪ੍ਰਸੰਨ ਹੈ ਅਤੇ ਜੇਕਰ ਤੈਨੂੰ ਮੇਰਾ ਵਿਚਾਰ ਚੰਗਾ ਲੱਗੇ ਤੇ ਜੇਕਰ ਤੂੰ ਮੇਰੇ ਨਾਲ ਖੁਸ਼ ਹੈਂ, ਤਾਂ ਕਿਰਪਾ ਕਰਕੇ ਇੱਕ ਨਵਾਂ ਹੁਕਮ ਜਾਰੀ ਕਰ ਦਿਓ ਜੋ ਕਿ ਅਗਾਰੀ ਹਮਦਾਬਾ ਦੇ ਪੁੱਤਰ ਹਾਮਾਨ ਦੇ ਆਦੇਸ਼ ਨੂੰ ਰਦ੍ਦ ਕਰ ਦੇਵੇ। ਉਸਨੇ ਪਾਤਸ਼ਹ ਦੇ ਸੂਬੇ ਵਿੱਚ ਸਾਰੇ ਯਹੂਦੀਆਂ ਨੂੰ ਤਬਾਹ ਕਰਣ ਦਾ ਆਦੇਸ਼ ਦਿੱਤਾ ਹੈ।
6ਮੈਂ ਪਾਤਸ਼ਾਹ ਅੱਗੇ ਅਰਜ਼ ਇਸ ਲਈ ਕਰ ਰਹੀ ਹਾਂ ਕਿਉਂ ਕਿ ਮੈਂ ਆਪਣੇ ਲੋਕਾਂ ਨਾਲ ਇਹ ਭਿਆਨਕ ਕਰੋਪੀ ਹੁੰਦੀ ਨਹੀਂ ਵੇਖ ਸਕਦੀ। ਮੈਂ ਆਪਣੇ ਘਰਾਣੇ ਨੂੰ ਨਸ਼ਟ ਹੁੰਦਾ, ਮਰਦਾ ਨਹੀਂ ਵੇਖ ਸਕਦੀ।"
7ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਆਖਿਆ, "ਕਿਉਂ ਕਿ ਹਾਮਾਨ ਯਹੂਦੀਆਂ ਦੇ ਖਿਲਾਫ ਸੀ। ਇਸ ਲਈ ਮੈਂ ਉਸਦੀ ਜਾਇਦਾਦ ਅਸਤਰ ਨੂੰ ਸੌਂਪ ਦਿੱਤੀ। ਅਤੇ ਮੇਰੇ ਸਿਪਾਹੀਆਂ ਨੇ ਉਸ ਨੂੰ ਸੂਲੀ ਚਾਢ਼ ਦਿੱਤਾ।
8ਰਾਜੇ ਦੇ ਅਧਿਕਾਰ ਨਾਲ ਯਹੂਦੀਆਂ ਨਾਲ ਸੰਬੰਧਿਤ ਇੱਕ ਹੋਰ ਹੁਕਮ ਲਿਖੋ। ਤੁਸੀਂ ਜੋ ਵੀ ਸਮਝੋਁ ਕਿ ਜਿਸ ਨਾਲ ਯਹੂਦੀਆਂ ਦਾ ਭਲਾ ਹੋਵੇਗਾ, ਇਸ ਨੂੰ ਲਿਖੋ ਅਤੇ ਇਸ ਉੱਤੇ ਰਾਜੇ ਦੀ ਮੋਹਰ ਲਾ ਦਿਓ। ਕਿਉਂ ਕਿ ਜੋ ਕੁਝ ਵੀ ਪਾਤਸ਼ਾਹ ਦੇ ਨਾਉਂ ਤੇ ਲਿਖਿਆ ਜਾਵੇਗਾ ਅਤੇ ਜੇਕਰ ਉਸ ਉੱਪਰ ਪਾਤਸ਼ਾਹ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਰਦ੍ਦ ਨਹੀਂ ਕਰ ਸਕਦਾ।"
9ਜਲਦੀ ਹੀ ਪਾਤਸ਼ਾਹ ਦੇ ਸਕੱਤਰ ਸਦ੍ਦੇ ਗਏ। ਇਹ ਸਭ ਕਾਰਜ ਸੀਵਾਨ ਦੇ ਤੀਜੇ ਮਹੀਨੇ ਦੇ ਤੇਈਵੇਂ ਦਿਨ ਨੂੰ ਕੀਤਾ ਗਿਆ। ਉਨ੍ਹਾਂ ਸਕੱਤਰਾਂ ਨੇ ਮਾਰਦਕਈ ਦੇ ਹੁਕਮ ਮੁਤਾਬਕ ਯਹੂਦੀਆਂ, ਆਗੂਆਂ, ਰਾਜਪਾਲਾਂ ਅਤੇ ਹਿਂਦ ਤੋਂ ਕੁਸ਼ ਤੀਕ
127 ਸੂਬਿਆਂ ਦੇ ਅਧਿਕਾਰੀਆਂ ਨੂੰ ਲਿਖਿਆ। ਉਹ ਆਦੇਸ਼ ਲੋਕਾਂ ਦੇ ਹਰ ਸਮੂਹ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਆਪਣੀ ਭਾਸ਼ਾ ਅਤੇ ਵਰਨਮਾਲਾ ਵਿੱਚ ਲਿਖੇ ਗਏ ਸਨ।
10ਮਾਰਦਕਈ ਨੇ ਰਾਜੇ ਦੇ ਅਧਿਕਾਰ ਮੁਤਾਬਿਕ ਆਦੇਸ਼ ਨੂੰ ਲਿਖਿਆ ਅਤੇ ਪਾਤਸ਼ਾਹ ਦੀ ਮੋਹਰ ਨਾਲ ਚਿੱਠੀਆਂ ਨੂੰ ਬੰਦ ਕੀਤਾ ਫੇਰ ਉਸਨੇ ਉਨ੍ਹਾਂ ਪੱਤਰਾਂ ਨੂੰ ਘੋੜਿਆਂ ਤੇ ਸੰਦੇਸ਼ਵਾਹਕਾਂ ਰਾਹੀਂ ਭੇਜ ਦਿੱਤਾ। ਉਹ ਤੇਜ ਘੋਢ਼ਿਆਂ ਉੱਤੇ ਸਵਾਰ ਹੋ ਗਏ ਤਾਂ ਕਿ ਉਹ ਚਿੱਠੀਆਂ ਨੂੰ ਜਲਦ ਤੋਂ ਜਲਦ ਪਹੁੰਚਾ ਸਕਣ।
11ਉਨ੍ਹਾਂ ਚਿੱਠੀਆਂ ਵਿੱਚ ਪਾਤਸ਼ਾਹ ਦਾ ਹੁਕਮ ਇਉਂ ਸੀ:ਹਰ ਇੱਕ ਸ਼ਹਿਰ ਦੇ ਯਹੂਦੀਆਂ ਨੂੰ ਆਪਣੇ ਆਪ ਨੂੰ ਬਚਾਉਣ ਲਈ ਇੱਕ ਬਾਵੇਂ ਇਕੱਠੇ ਹੋਣ ਦਾ ਹੱਕ ਹੈ। ਜੇਕਰ ਕਿਸੇ ਵੀ ਕੌਮ ਦੀ ਫ਼ੌਜ ਉਨ੍ਹਾਂ, ਦੀਆਂ ਔਰਤਾਂ ਜਾਂ ਉਨ੍ਹਾਂ ਦੇ ਬੱਚਿਆਂ ਉੱਤੇ ਹਮਲਾ ਕਰੇ, ਤਾਂ ਉਨ੍ਹਾਂ ਨੂੰ ਉਸ ਪੂਰੀ ਫ਼ੌਜ ਨੂੰ ਤਬਾਹ ਕਰਨ, ਮਾਰਨ ਅਤੇ ਨਸ਼ਟ ਕਰਨ ਦਾ ਪੂਰਾ ਹੱਕ ਹੈ। ਯਹੂਦੀਆਂ ਨੂੰ ਉਨ੍ਹਾਂ ਵੈਰੀਆਂ ਨੂੰ ਨਸ਼ਟ ਕਰਕੇ ਉਨ੍ਹਾਂ ਦੀ ਦੋਲਤ ਲੈਣ ਦਾ ਵੀ ਪੂਰਾ ਹੱਕ ਹੈ।
12ਜਿਹੜਾ ਦਿਨ ਯਹੂਦੀਆਂ ਦੇ ਇਹ ਸਭ ਕਰਨ ਲਈ ਮੁਕਰ੍ਰਰ ਕੀਤਾ ਗਿਆ ਸੀ ਉਹ ਅਦਾਰ ਦੇ ਬਾਰ੍ਹਵੇਂ ਮਹੀਨੇ ਦਾ ਤੇਰ੍ਹਵਾਂ ਦਿਨ ਸੀ। ਯਹੂਦੀਆਂ ਨੂੰ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਇਉਂ ਕਰਨ ਦਾ ਇਖਤਿਆਰ ਸੀ।
13ਇਸ ਆਦੇਸ਼ ਦੀ ਇੱਕ ਨਕਲ ਹਰ ਕੌਮ ਦੇ ਲੋਕਾਂ ਨੂੰ, ਸਾਰੇ ਰਾਜ ਵਿੱਚ ਭੇਜੀ ਗਈ। ਇਹ ਹਰ ਸੂਬੇ ਵਿੱਚ ਇੱਕ ਕਨੂੰਨ ਬਣ ਗਿਆ। ਯਹੂਦੀ ਉਸ ਖਾਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।
14ਸੰਦੇਸ਼ਵਾਹਕਾਂ ਨੇ ਪਾਤਸ਼ਾਹ ਦੇ ਘੋੜਿਆਂ ਤੇ ਸਵਾਰ ਹੋ ਕੇ ਇਸ ਕਾਰਜ ਨੂੰ ਛੇਤੀ-ਛੇਤੀ ਖਤਮ ਕੀਤਾ। ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਕੰਮ ਫੁਰਤੀ ਨਾਲ ਮੁਕਾਉਣ ਦਾ ਹੁਕਮ ਦਿੱਤਾ ਸੀ ਅਤੇ ਇਸ ਹੁਕਮ ਦਾ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਪ੍ਰਚਾਰ ਕੀਤਾ ਗਿਆ।
15ਮਾਰਦਕਈ ਪਾਤਸ਼ਾਹ ਦੇ ਮਹਿਲ ਚੋ ਨਿਕਲਿਆ। ਉਸਨੇ ਨੀਲੀ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਤੇ ਕਤਾਨੀ ਤੇ ਬੈਂਗਣੀ ਰੰਗ ਦਾ ਚੋਗਾ ਪਾਇਆ ਹੋਇਆ ਸੀ। ਇਹ ਵਸਤਰ ਧਾਰਕੇ ਉਹ ਪਾਤਸ਼ਾਹ ਦੇ ਮਹਿਲੋਁ ਬਾਹਰ ਨਿਕਲਿਆ ਤੇ ਸ਼ੂਸ਼ਨ ਸ਼ਹਿਰ ਵਿੱਚ ਇਸ ਖਾਸ ਜਸ਼ਨ ਨੂੰ ਬੜੇ ਉਮਾਹ ਨਾਲ ਮਨਾਇਆ ਗਿਆ ਅਤੇ ਲੋਕ ਵੀ ਬੜੇ ਖੁਸ਼ ਹੋਏ।
16ਇਹ ਦਿਨ ਯਹੂਦੀਆਂ ਲਈ ਖਾਸ ਖੁਸ਼ੀ ਦਾ ਦਿਨ ਸੀ। ਇਹ ਉਨ੍ਹਾਂ ਲਈ ਬਹੁਤ ਖੁਸ਼ੀਆਂ ਤੇ ਭਾਗਾਂ ਭਰਿਆਂ ਦਿਨ ਸੀ।
17ਜਿੱਥੇ-ਕਿਤ੍ਤੇ ਵੀ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਸ਼ਹਿਰਾਂ ਤੇ ਸੂਬਿਆਂ ਵਿੱਚ ਯਹੂਦੀਆਂ ਦਰਮਿਆਨ ਖੁਸ਼ੀ ਦੀ ਲਹਿਰ ਦੌੜ ਗਈ। ਯਹੂਦੀ ਦਾਅਵਤਾਂ ਦੇਕੇ ਇਹ ਪਰਬ ਮਨਾ ਰਹੇ ਸਨ ਅਤੇ ਇਸ ਮੌਕੇ ਤੇ ਹੋਰਨਾਂ ਕੌਮਾਂ ਚੋ ਬਹੁਤ ਸਾਰੇ ਆਮ ਲੋਕ ਵੀ ਯਹੂਦੀ ਬਣੇ ਕਿਉਂ ਕਿ ਉਹ ਯਹੂਦੀਆਂ ਤੋਂ ਬਹੁਤ ਡਰਦੇ ਸਨ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية