BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”

ਯੂਹੰਨਾ 4:24


 

ਅਧਿਆਇ 11ਉਜ਼ ਦੇਸ਼ ਵਿੱਚ ਅੱਯੂਬ ਨਾਮ ਦਾ ਇੱਕ ਆਦਮੀ ਰਹਿੰਦਾ ਸੀ। ਅੱਯੂਬ ਨਿਰਦੋਸ਼ ਅਤੇ ਇਮਾਨਦਾਰ ਸੀ। ਉਹ ਪਰਮੇਸ਼ੁਰ ਤੋਂ ਡਰਦਾ ਸੀ ਅਤੇ ਉਸਨੇ ਮੰਦੇ ਅਮਲ ਕਰਨ ਤੋਂ ਇਨਕਾਰ ਕੀਤਾ।
2ਅੱਯੂਬ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ।
3ਅੱਯੂਬ
4"ਅੱਯੂਬ ਦੇ ਪੁੱਤਰ ਆਪਣੇ ਘਰ ਵਿੱਚ ਵਾਰੀ ਨਾਲ ਦਾਅਵਤਾਂ ਦਿੰਦੇ ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਵੀ ਸੱਦਾ ਦਿੰਦਾ।
5ਅੱਯੂਬ ਆਪਣੇ ਬੱਚਿਆਂ ਦੀ ਦਾਅਵਤ ਤੋਂ ਮਗਰੋਂ ਸਵੇਰੇ ਜਲਦੀ ਉੱਠ ਪੈਂਦਾ ਸੀ। ਉਹ ਆਪਣੇ ਹਰ ਬੱਚੇ ਸਦਕਾ ਹੋਮ ਦੀ ਭੇਟ ਚੜਾਉਂਦਾ ਸੀ। ਉਹ ਸੋਚਦਾ ਸੀ, "ਹੋ ਸਕਦਾ ਹੈ ਮੇਰੇ ਬੱਚੇ ਬਁੇਧਿਆਨੇ ਹੋ ਗਏ ਹੋਣ ਅਤੇ ਆਪਣੀ ਦਾਅਵਤ ਸਮੇਂ ਪਰਮੇਸ਼ੁਰ ਦੇ ਖਿਲਾਫ ਕੋਈ ਪਾਪ ਕਰ ਬੈਠੇ ਹੋਣ।" ਅੱਯੂਬ ਹਮੇਸ਼ਾ ਇਵੇਂ ਹੀ ਕਰਦਾ ਸੀ ਤਾਂ ਜੋ ਉਸਦੇ ਬੱਚਿਆਂ ਦੇ ਪਾਪ ਬਖਸ਼ੇ ਜਾਣ।
6ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਆ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ।
7ਯਹੋਵਾਹ ਨੇ ਸ਼ਤਾਨ ਨੂੰ ਆਖਿਆ, "ਤੂੰ ਕਿਬੇ ਰਿਹਾ ਹੈ?"ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦਿੱਤਾ, "ਮੈਂ ਧਰਤੀ ਉੱਤੇ ਇਧਰ-ਉਧਰ ਘੁੰਮਦਾ ਰਿਹਾ ਸੀ।"
8ਫੇਰ ਯਹੋਵਾਹ ਨੇ ਸ਼ਤਾਨ ਨੂੰ ਆਖਿਆ, "ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਵਰਗਾ ਹੋਰ ਕੋਈ ਬੰਦਾ ਨਹੀਂ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ।"
9ਸ਼ਤਾਨ ਨੇ ਜਵਾਬ ਦਿੱਤਾ, "ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ।
10ਤੁਸੀਂ ਹਮੇਸ਼ਾ ਉਸ ਦੀ ਉਸ ਦੇ ਪਰਿਵਾਰ ਦੀ ਅਤੇ ਉਸ ਦੀ ਹਰ ਚੀਜ਼ ਦੀ ਰਾਖੀ ਕਰਦੇ ਹੋ। ਤੁਸੀਂ ਉਸਨੂੰ ਉਸਦੇ ਹਰ ਕੰਮ ਵਿੱਚ ਸਫਲਤਾ ਦਿੱਤੀ ਹੈ। ਹਾਂ, ਤੁਸੀਂ ਉਸਨੂੰ ਆਸ਼ੀਰਵਾਦ ਦਿੱਤਾ ਹੈ। ਉਹ ਇੰਨਾ ਅਮੀਰ ਹੈ ਕਿ ਉਸਦੇ ਇਜੜ ਤ੍ਤੇ ਝੁਂਡ ਸਾਰੇ ਇਲਾਕੇ ਵਿੱਚ ਫੈਲੇ ਹੋਏ ਨੇ।
11ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।"
12ਯਹੋਵਾਹ ਨੇ ਸ਼ਤਾਨ ਨੂੰ ਆਖਿਆ, "ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸਕਦਾ ਹੈ। ਪਰ ਉਸਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।" ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚਲਾ ਗਿਆ।
13ਇੱਕ ਦਿਨ ਅੱਯੂਬ ਦੇ ਪੁੱਤਰ ਅਤੇ ਧੀਆਂ ਸਭ ਤੋਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।
14ਤਾਂ ਅੱਯੂਬ ਦੇ ਕੋਲ ਇੱਕ ਬੰਦਾ ਸੁਨੇਹਾ ਲੈਕੇ ਆਇਆ ਤੇ ਆਖਿਆ, "ਨੇੜੇ ਹੀ ਬਲਦ ਹਲ ਖਿੱਚ ਰਹੇ ਸਨ ਤੇ ਗਧ੍ਧੇ ਘਾਹ ਚਰ ਰਹੇ ਸਨ।
15ਸਬੀਨ ਲੋਕਾਂ ਨੇ ਲੋਕ ਸਾਡੇ ਉੱਤੇ ਹਮਲਾ ਕਰ ਦਿੱਤਾ ਤੇ ਤੇਰੇ ਸਾਰੇ ਪਸ਼ੂਆਂ ਨੂੰ ਲੈ ਗਏ। ਉਨ੍ਹਾਂ ਲੋਕਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਕੇ ਆ ਗਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਆਇਆ ਹਾਂ।"
16ਜਦੋਂ ਹਾਲੇ ਸੁਨੇਹਾ ਦੇਣ ਵਾਲਾ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਅੱਯੂਬ ਕੋਲ ਆਇਆ। ਦੂਸਰੇ ਸੰਦੇਸ਼ਵਾਹਕ ਨੇ ਆਖਿਆ, "ਅਕਾਸ਼ ਤੋਂ ਬਿਜਲੀ ਡਿੱਗੀ ਤੇ ਉਸਨੇ ਤੇਰੀਆਂ ਭੇਡਾਂ ਤੇ ਤੇਰੇ ਨੌਕਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਇਕੱਲਾ ਮੈਂ ਹੀ ਬਚਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।"
17ਹਾਲੇ ਉਹ ਸੰਦੇਸ਼ਵਾਹਕ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਇਸ ਤੀਸਰੇ ਸੰਦੇਸ਼ਵਾਹਕ ਨੇ ਆਖਿਆ, "ਕਸਦੀਆਂ ਨੇ ਫ਼ੌਜੀਆਂ ਦੇ ਤਿੰਨ ਦਸਤੇ ਭੇਜੇ। ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕੀਤਾ ਤੇ ਸਾਡੇ ਊਠ ਲੈ ਗਏ! ਉਨ੍ਹਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਸਕਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।"
18ਜਦੋਂ ਉਹ ਤੀਸਰਾ ਸੰਦੇਸ਼ਵਾਹਕ ਹਾਲੇ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਚੌਬੇ ਸੰਦੇਸ਼ਵਾਹਕ ਨੇ ਆਖਿਆ, "ਤੇਰੇੇ ਪੁੱਤਰ ਅਤੇ ਧੀਆਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।
19ਤਾਂ ਮਾਰੂਬਲ ਵੱਲੋਂ ਅਚਾਨਕ ਤੇਜ਼ ਹਵਾ ਵਗੀ ਤੇ ਘਰ ਨੂੰ ਉਡਾ ਕੇ ਹੇਠਾਂ ਸੁੱਟ ਦਿੱਤਾ। ਘਰ ਤੇਰੇ ਪੁੱਤਰਾਂ ਤੇ ਧੀਆਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ ਹਨ। ਸਿਰਫ ਮੈਂ ਹੀ ਬਚਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ!"
20ਜਦੋਂ ਅੱਯੂਬ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਮੁਨਾ ਲਿਆ ਇਹ ਦੱਸਣ ਲਈ ਕਿ ਉਹ ਕਿੰਨਾ ਉਦਾਸ ਤੇ ਬੇਚੈਨ ਸੀ ਫੇਰ ਅੱਯੂਬ ਧਰਤੀ ਉੱਤੇ ਡਿੱਗ ਪਿਆ ਤੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਗਿਆ।
21ਉਸ ਨੇ ਆਖਿਆ:"ਜਦੋਂ ਮੈਂ ਇਸ ਦੁਨੀਆਂ ਵਿੱਚ ਜੰਮਿਆ ਸਾਂ, ਤਾਂ ਮੈਂ ਨੰਗਾ ਸਾਂ ਤੇ ਮੇਰੇ ਕੋਲ ਕੁਝ ਵੀ ਨਹੀਂ ਸੀ। ਜਦੋਂ ਮੈਂ ਮਰਾਂਗਾ ਤੇ ਇਸ ਦੁਨੀਆਂ ਨੂੰ ਛੱਡਾਂਗਾ, ਮੈਂ ਨੰਗਾ ਹੋਵਾਂਗਾ ਤੇ ਮੇਰੇ ਕੋਲ ਕੁਝ ਵੀ ਨਹੀਂ ਹੋਵੇਗਾ। ਯਹੋਵਾਹ ਦਿੰਦਾ ਹੈ, ਯਹੋਵਾਹ ਹੀ ਲੈ ਲੈਂਦਾ ਹੈ। ਯਹੋਵਾਹ ਦੇ ਨਾਮ ਦੀ ਉਸਤਤ ਕਰੋ!"
22ਇਹ ਸਾਰੀਆਂ ਗੱਲਾਂ ਵਾਪਰੀਆਂ ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਅੱਯੂਬ ਨੇ ਇਹ ਨਹੀਂ ਆਖਿਆ ਕਿ ਪਰਮੇਸ਼ੁਰ ਨੇ ਕੁਝ ਗ਼ਲਤ ਕੀਤਾ ਹੈ। • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية