BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਉਹ ਦੋਸ਼ੀ ਹੋਰ ਕਿੰਨਾ ਕੁ ਚਿਰ, ਆਪਣੇ ਮੰਦੇ ਕਾਰਿਆਂ ਦੀਆਂ ਫ਼ਢ਼ਾਂ ਮਾਰਨਗੇ?

ਜ਼ਬੂਰ 94:4


 

ਅਧਿਆਇ 191ਫਿਰ ਅੱਯੂਬ ਨੇ ਜਵਾਬ ਦਿੱਤਾ:
2"ਕਿੰਨੀ ਦੇਰ ਹੋਰ ਤੁਸੀਂ ਮੈਨੂੰ ਦੁੱਖ ਦੇਵੋਂਗੇ ਤੇ ਮੈਨੂੰ ਸ਼ਬਦਾਂ ਨਾਲ ਹੌਂਸਲਾ ਦੇਵੋਂਗੇ।
3ਹੁਣ ਤਾਈਂ ਤੁਸੀਂ ਮੈਨੂੰ ਦਸ ਵਾਰੀ ਬੇਇੱਜ਼ਤ ਕੀਤਾ ਹੈ, ਮੇਰੇ ਉੱਤੇ ਵਾਰ ਕਰਦਿਆਂ ਤੁਹਾਨੂੰ ਕੋਈ ਸ਼ਰਮ ਨਹੀਂ।
4ਜੇ ਮੈਂ ਪਾਪ ਵੀ ਕੀਤਾ ਹੈ ਤਾਂ ਇਹ ਮੇਰੀ ਸਮਸਿਆ ਹੈ। ਇਸ ਨਾਲ ਤੁਹਾਨੂੰ ਕੋਈ ਤਕਲੀਫ ਨਹੀਂ।
5ਤੁਸੀਂ ਤਾਂ ਬਸ ਮੇਰੇ ਨਾਲੋਂ ਬਿਹਤਰ ਦਿਸਣਾ ਚਾਹੁੰਦੇ ਹੋ। ਤੁਸੀਂ ਆਖਦੇ ਹੋ ਕਿ ਮੇਰੀਆਂ ਮੁਸੀਬਤਾਂ ਮੇਰਾ ਹੀ ਕਸੂਰ ਨੇ।
6ਪਰ ਇਹ ਤਾਂ ਪਰਮੇਸ਼ੁਰ ਹੀ ਹੈ ਜਿਸਨੇ ਮੇਰਾ ਬੁਰਾ ਕੀਤਾ ਹੈ ਉਸ ਨੇ ਮੈਨੂੰ ਫੜਨ ਲਈ ਆਪਣਾ ਜਾਲ ਵਿਛਾਇਆ।
7ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ! ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।
8ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸਕਦਾ। ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ।
9ਪਰਮੇਸ਼ੁਰ ਨੇ ਮੇਰਾ ਮਾਣ ਖੋਹ ਲਿਆ ਹੈ। ਉਸਨੇ ਮੇਰੇ ਸਿਰ ਉੱਤੋਂ ਤਾਜ ਲਾਹ ਦਿੱਤਾ ਹੈ।
10ਪਰਮੇਸ਼ੁਰ ਮੈਨੂੰ ਹਰ ਪਾਸਿਓ ਮਾਰਦਾ ਹੈ ਜਦ ਤੀਕ ਕਿ ਮੈਂ ਖਤਮ ਨਹੀਂ ਹੋ ਜਾਂਦਾ। ਉਹ ਮੇਰੀ ਆਸ ਖੋਹ ਲੈਂਦਾ ਹੈ ਜਿਵੇਂ ਕਿਸੇ ਰੁੱਖ ਨੂੰ ਜੜੋਂ ਪੁਟਿਆ ਜਾਂਦਾ ਹੈ।
11ਪਰਮੇਸ਼ੁਰ ਦਾ ਕ੍ਰੋਧ ਮੇਰੇ ਖਿਲਾਫ਼ ਬਲਦਾ ਹੈ ਉਹ ਮੈਨੂੰ ਆਪਣਾ ਦੁਸ਼ਮਣ ਸਦ੍ਦਦਾ ਹੈ
12ਪਰਮੇਸ਼ੁਰ ਆਪਣੀ ਫ਼ੌਜ ਨੂੰ ਮੇਰੇ ਉੱਤੇ ਹਮਲਾ ਕਰਨ ਲਈ ਭੇਜਦਾ ਹੈ। ਉਹ ਮੇਰੇ ਆਲੇ-ਦੁਆਲੇ ਹਮਲੇ ਦੇ ਬੁਰਜ ਉਸਾਰ ਲੈਂਦੇ ਨੇ ਉਹ ਮੇਰੇ ਤੰਬੂ ਦਾ ਘੇਰਾ ਪਾ ਲੈਂਦੇ ਨੇ।
13ਪਰਮੇਸ਼ੁਰ ਨੇ ਮੇਰੇ ਭਰਾਵਾਂ ਨੂੰ ਮੇਰੇ ਨਾਲ ਨਫ਼ਰਤ ਕਰਨ ਲਾ ਦਿੱਤਾ ਹੈ। ਮੈਂ ਆਪਣੇ ਸਾਰੇ ਮਿੱਤਰਾਂ ਲਈ ਅਜਨਬੀ ਹਾਂ।
14ਮੇਰੇ ਸਕੇ ਸੰਬੰਧੀ ਮੈਨੂੰ ਛੱਡ ਗਏ ਨੇ। ਮੇਰੇ ਮਿੱਤਰ ਮੈਨੂੰ ਭੁੱਲ ਗਏ ਨੇ।
15ਮੇਰੇ ਘਰ ਆਉਣ ਵਾਲੇ ਅਤੇ ਮੇਰੀਆਂ ਨੌਕਰਾਣੀਆਂ ਮੇਰੇ ਵੱਲ ਤੱਕਦੀਆਂ ਨੇ ਜਿਵੇਂ ਮੈਂ ਇੱਕ ਅਜਨਬੀ ਅਤੇ ਵਿਦੇਸ਼ੀ ਹੋਵਾਂ।
16ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਹਾਂ ਪਰ ਉਹ ਜਵਾਬ ਨਹੀਂ ਦਿੰਦਾ ਜੇ ਮੈਂ ਸਹਾਇਤਾ ਲਈ ਉਸ ਦੀ ਮਿੰਨਤ ਵੀ ਕਰਾਂ ਮੇਰਾ ਨੌਕਰ ਮੈਨੂੰ ਹੁਂਗਾਰਾ ਨਹੀਂ ਦੇਵੇਗਾ।
17ਮੇਰੀ ਪਤਨੀ ਮੇਰੇ ਸਾਹ ਵਿੱਚੋਂ ਆਉਂਦੀ ਗੰਧ ਨੂੰ ਨਫ਼ਰਤ ਕਰਦੀ ਹੈ ਮੇਰੇ ਆਪਣੇ ਭਰਾ ਮੈਨੂੰ ਨਫ਼ਰਤ ਕਰਦੇ ਨੇ।
18ਛੋਟੇ ਬੱਚੇ ਵੀ ਮੇਰਾ ਮਜ਼ਾਕ ਉਡਾਉਂਦੇ ਨੇ ਜਦੋਂ ਵੀ ਮੈਂ ਉਨ੍ਹਾਂ ਦੇ ਨੇੜੇ ਆਉਂਦਾ ਹਾਂ ਉਹ ਮੈਨੂੰ ਮੰਦਾ ਬੋਲਦੇ ਨੇ।
19ਮੇਰੇ ਸਾਰੇ ਕਰੀਬੀ ਦੋਸਤ ਮੈਨੂੰ ਨਫ਼ਰਤ ਕਰਦੇ ਨੇ ਉਹ ਲੋਕ ਵੀ ਮੇਰੇ ਖਿਲਾਫ਼ ਹੋ ਰਹੇ ਨੇ, ਜਿਨ੍ਹਾਂ ਨੂੰ ਮੈਂ ਪਿਆਰ ਕੀਤਾ।
20ਮੈਂ ਇੰਨਾ ਪਤਲਾ ਹਾਂ, ਮੇਰੀ ਚਮੜੀ ਹੱਡੀਆਂ ਉੱਤੋਂ ਢਿਲਕ ਗਈ ਹੈ। ਮੇਰੇ ਅੰਦਰ ਥੋੜਾ ਜਿਹਾ ਜੀਵਨ ਹੀ ਬਚਿਆ ਹੈ।
21"ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ। ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।
22ਤੁਸੀਂ ਮੈਨੂੰ ਪਰਮੇਸ਼ੁਰ ਦੇ ਕਰਨ ਵਾਂਗ ਹੀ ਕਿਉਂ ਭਜਾਉਂਦੇ ਹੋ! ਕੀ ਤੁਸੀਂ ਹਾਲੇ ਵੀ ਮੇਰੀ ਹੋਰ ਚਮੜੀ ਦੇ ਭੁੱਖੇ ਹੋ?
23ਕਾਸ਼ ਕਿ ਕੋਈ ਯਾਦ ਰੱਖੇ ਜੋ ਮੈਂ ਆਖਦਾ ਹਾਂ ਤੇ ਕਿਤਾਬ ਅੰਦਰ ਲਿਖਦਾ ਹਾਂ ਕਾਸ਼ ਕਿ ਮੇਰੇ ਸ਼ਬਦ ਪੱਤ੍ਰੀ ਉੱਤੇ ਲਿਖੇ ਹੁੰਦੇ।
24ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।
25ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ। ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ। ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।
26ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।
27ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ। ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ। ਅਤੇ ਮੈਂ ਤੁਹਾਨੂੰ ਦੱਸ ਨਹੀਂ ਸਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ।
28ਸ਼ਾਇਦ ਤੁਸੀਂ ਆਖੋ, 'ਅਸੀਂ ਅੱਯੂਬ ਨੂੰ ਤੰਗ ਕਰਾਂਗੇ। ਅਸੀਂ ਉਸ ਉੱਤੇ ਦੋਸ਼ ਧਰਨ ਦਾ ਕਾਰਣ ਲੱਭ ਲਵਾਂਗੇ।'
29ਪਰ ਤੁਹਾਨੂੰ ਖੁਦ ਤਲਵਾਰ ਤੋਂ ਭੈਭੀਤ ਹੋਣਾ ਚਾਹੀਦਾ ਹੈ। ਕਿਉਂ ਕਿ ਪਰਮੇਸ਼ੁਰ ਦੋਸ਼ੀ ਲੋਕਾਂ ਨੂੰ ਦੰਡ ਦਿੰਦਾ ਹੈ। ਪਰਮੇਸ਼ੁਰ ਤੁਹਾਨੂੰ ਦੰਡ ਦੇਣ ਲਈ ਆਪਣੀ ਤਲਵਾਰ ਦਾ ਇਸਤੇਮਾਲ ਕਰੇਗਾ। ਫ਼ਿਰ ਤੁਸੀਂ ਜਾਣ ਜਾਵੋਁ ਕਿ ਇੱਥੇ ਨਿਰਣੇ ਦਾ ਸਮਾਂ ਹੈ।"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • Türk
 • עברית
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية