BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚ ਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।

ਜ਼ਬੂਰ 86:5


 

ਅਧਿਆਇ 201ਫ਼ੇਰ ਨਅਮਾਤੀ ਦੇ ਸੋਫਰ ਨੇ ਜਵਾਬ ਦਿੱਤਾ:
2"ਅੱਯੂਬ, ਤੇਰੇ ਵਿਚਾਰ ਉਲਝੇ ਹੋਏ ਨੇ । ਇਸਲਈ ਮੈਂ ਤੈਨੂੰ ਅਵੱਸ਼ ਜਵਾਬ ਦੇਵਾਂਗਾ। ਮੈਨੂੰ ਤੇਜੀ ਨਾਲ ਤੈਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਸੋਚ ਰਿਹਾਂ ਹਾਂ।
3ਤੂੰ ਸਾਨੂੰ ਆਪਣੇ ਜਵਾਬਾਂ ਨਾਲ ਬੇਇੱਜ਼ਤ ਕੀਤਾ ਹੈ। ਪਰ ਮੈਂ ਸਿਆਣਾ ਹਾਂ ਮੈਂ ਜਾਣਦਾ ਹਾਂ ਕਿ ਤੈਨੂੰ ਕਿਵੇਂ ਜਵਾਬ ਦੇਣਾ ਹੈ।
4ਤੂੰ ਜਾਣਦਾ ਹੈ ਕਿ ਬੁਰੇ ਆਦਮੀ ਦੀ ਖੁਸ਼ੀ ਬਹੁਤਾ ਚਿਰ ਨਹੀਂ ਰਹਿੰਦੀ। ਲੰਮੇ ਸਮੇਂ ਤੋਂ ਇਹ ਗੱਲ ਸੱਚ ਹੈ, ਉਸ ਸਮੇਂ ਤੋਂ ਜਦੋਂ ਆਦਮ ਨੂੰ ਧਰਤੀ ਤੇ ਪਾਇਆ ਗਿਆ ਸੀ। ਜਿਹੜਾ ਬੰਦਾ ਪਰਮੇਸ਼ੁਰ ਦੀ ਪ੍ਰਵਾਹ ਨਹੀਂ ਕਰਦਾ ਸਿਰਫ ਬੋੜੇ ਸਮੇਂ ਲਈ ਹੀ ਖੁਸ਼ ਰਹਿੰਦਾ ਹੈ।
5
6ਹੋ ਸਕਦਾ, ਬਦ ਆਦਮੀ ਦਾ ਹਂਕਾਰ ਅਕਾਸ਼ ਤੱਕ ਜਾ ਪਹੁੰਚੇ, ਤੇ ਉਸਦਾ ਸਿਰ ਬਦਲਾਂ ਨੂੰ ਛੂੰਹਦਾ ਹੋਵੇ।
7ਪਰ ਉਹ, ਆਪਣੇ ਹੀ ਗੋਬਰ ਵਾਂਗ, ਸਦਾ ਲਈ ਚਲਾ ਜਾਵੇਗਾ। ਉਹ ਲੋਕ ਜਿਨ੍ਹਾਂ ਨੇ ਉਸਨੂੰ ਵੇਖਿਆ, 'ਆਖਣਗੇ ਉਹ ਕਿੱਥੋ ਹੈ?'
8ਸੁਪਨੇ ਵਾਂਗ ਉਹ ਦੂਰ ਉੱਡ ਜਾਵੇਗਾ ਤੇ ਕੋਈ ਵੀ ਉਸ ਨੂੰ ਲੱਭ ਨਹੀਂ ਸਕੇਗਾ। ਉਸ ਨੂੰ ਦੂਰ ਭਜਾ ਦਿੱਤਾ ਜਾਵੇਗਾ ਤੇ ਬੁਰੇ ਸੁਪਨੇ ਵਾਂਗ ਭੁਲਾ ਦਿੱਤਾ ਜਾਵੇਗਾ।
9ਜਿਹੜੇ ਲੋਕਾਂ ਨੇ ਉਸਨੂੰ ਦੇਖਿਆ ਸੀ ਉਸ ਨੂੰ ਦੋਬਾਰਾ ਨਹੀਂ ਦੇਖਣਗੇ। ਉਸਦਾ ਪਰਿਵਾਰ ਕਦੇ ਉਸਨੂੰ ਦੋਬਾਰਾ ਨਹੀਂ ਦੇਖੇਗਾ।
10ਬਦ ਆਦਮੀ ਦੇ ਬੱਚੇ ਉਸ ਨੂੰ ਉਹੀ ਵਾਪਸ ਦੇਣਗੇ ਜੋ ਉਸਨੇ ਗਰੀਬਾਂ ਪਾਸੋਂ ਲਿਆ ਸੀ। ਬਦ ਆਦਮੀ ਦੇ ਆਪਣੇ ਹੀ ਹੱਥ ਖੁਦ ਉਸਦੀ ਦੌਲਤ ਵਾਪਸ ਕਰਨਗੇ।
11ਜਦੋਂ ਉਹ ਜਵਾਨ ਸੀ ਉਸ ਦੀਆਂ ਹੱਡੀਆਂ ਬਹੁਤ ਮਜਬੂਤ ਸਨ, ਪਰ ਉਸ ਦੇ ਬਾਕੀ ਦੇ ਸਰੀਰ ਵਾਂਗ, ਉਹ ਧੂੜ ਅੰਦਰ ਜਾਣਗੀਆਂ।
12ਬਦੀ ਬੁਰੇ ਬੰਦੇ ਦੇ ਮੂੰਹ ਅੰਦਰ ਮਿੱਠੀ ਲੱਗਦੀ ਹੈ। ਉਹ ਇਸ ਦਾ ਪੂਰਾ ਸੁੱਖ ਮਾਨਣ ਲਈ ਇਸ ਨੂੰ ਆਪਣੀ ਜੀਭ ਹੇਠਾਂ ਰੱਖਦਾ ਹੈ।
13ਇੱਕ ਬਦ ਆਦਮੀ ਬਦੀ ਨੂੰ ਮਾਣਦਾ ਹੈ। ਉਹ ਇਸ ਨੂੰ ਛੱਡ ਦੇਣ ਨੂੰ ਨਫ਼ਰਤ ਕਰਦਾ ਹੈ। ਇਹ ਇੱਕ ਮਿੱਠੀ ਗੋਲੀ ਵਾਂਗ ਹੁੰਦੀ ਹੈ ਜਿਸ ਨੂੰ ਉਹ ਆਪਣੇ ਮੂੰਹ ਅੰਦਰ ਰੱਖਦਾ।
14ਪਰ ਉਹ ਬਦੀ ਉਸਦੇ ਮਿਹਦੇ ਅੰਦਰ ਜ਼ਹਿਰ ਬਣ ਜਾਵੇਗੀ। ਇਹ ਉਸਦੇ ਅੰਦਰ ਕੌੜੇ ਜ਼ਹਿਰ ਵਾਂਗ ਹੋਵੇਗੀ, ਜਿਵੇਂ ਸੱਪ ਦਾ ਜ਼ਹਿਰ ਹੁੰਦਾ ਹੈ।
15ਬੁਰੇ ਆਦਮੀ ਨੇ ਅਮੀਰੀ ਨੂੰ ਨਿਗਲ ਲਿਆ ਹੈ। ਪਰ ਉਹ ਇਸ ਦੀ ਉਲਟੀ ਕਰ ਦੇਵੇਗਾ। ਪਰਮੇਸ਼ੁਰ ਉਸਨੂੰ ਇਸਨੂੰ ਬਾਹਰ ਕੱਢਣ ਲਈ ਮਜ਼ਬੂ੍ਰਰ ਕਰੇਗਾ।
16ਬਦ ਆਦਮੀ ਦਾ ਜਾਮ ਸੱਪ ਦੇ ਜ਼ਹਿਰ ਵਰਗਾ ਹੋਵੇਗਾ। ਸੱਪਾਂ ਦੇ ਜ਼ਹਿਰੀਲੇ ਦੰਦ ਉਸ ਨੂੰ ਮਾਰ ਦੇਣਗੇ।
17ਫ਼ੇਰ ਬੁਰਾ ਆਦਮੀ ਸ਼ਹਿਦ ਅਤੇ ਘਿਉ ਦੇ ਵਗਦੇ ਦਰਿਆਵਾਂ ਨੂੰ ਵੇਖਣਾ ਨਹੀਂ ਮਾਣੇਗਾ।
18ਬਦ ਆਦਮੀ ਨੂੰ ਆਪਣੇ ਮੁਨਾਫ਼ਿਆਂ ਨੂੰ ਵਾਪਸ ਕਰਨ ਲਈ ਮਜਬੂਰ ਕੀਤਾ ਜਾਵੇਗਾ ਉਸਨੂੰ ਉਨ੍ਹਾਂ ਚੀਜ਼ਾਂ ਨੂੰ ਮਾਨਣ ਦੀ ਇਜਾਜ਼ਤ ਨਹੀਂ ਹੋਵੇਗੀ ਜਿਨ੍ਹਾਂ ਲਈ ਉਸ ਨੇ ਕੰਮ ਕੀਤਾ ਸੀ।
19ਕਿਉਂਕਿ ਬਦ ਆਦਮੀ ਗਰੀਬਾਂ ਨੂੰ ਦੁੱਖ ਦਿੰਦਾ ਹੈ ਤੇ ਉਨ੍ਹਾਂ ਨਾਲ ਬਦਸਲੂਕੀ ਕਰਦਾ ਹੈ। ਉਹ ਉਨ੍ਹਾਂ ਬਾਰੇ ਪ੍ਰਵਾਹ ਨਹੀਂ ਕਰਦਾ ਤੇ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਸਨ। ਉਸ ਨੇ ਹੋਰ ਕਿਸੇ ਦੁਆਰਾ ਉਸਾਰੇ ਹੋਏ ਮਕਾਨ ਖੋਹੇ।
20ਬੁਰਾ ਆਦਮੀ ਕਦੇ ਵੀ ਸੰਤੁਸ਼ਟ ਨਹੀਂ ਹੁੰਦਾ। ਉਸ ਨੂੰ ਉਸ ਦੀ ਦੌਲਤ ਬਚਾ ਨਹੀਂ ਸਕਦੀ।
21ਜਦੋਂ ਉਹ ਕੁਝ ਵੀ ਖਾਂਦਾ ਹੈ ਬਚਦਾ ਨਹੀਂ। ਉਸ ਦੀ ਕਾਮਯਾਬੀ ਸਦਾ ਨਹੀਂ ਰਹੇਗੀ।
22ਜਦੋਂ ਆਦਮੀ ਕੋਲ ਬਹੁਤਾ ਹੁੰਦਾ ਹੈ ਉਹ ਮੁਸੀਬਤਾਂ ਨਾਲ ਦਬ ਜਾਂਦਾ ਹੈ। ਉਸ ਦੀਆਂ ਔਕੜਾਂ ਉਸ ਉੱਤੇ ਆ ਪੈਣਗੀਆਂ।
23ਜਦੋਂ ਬਦ ਆਦਮੀ, ਜੋ ਉਹ ਚਾਹੁੰਦਾ ਖਾ ਚੁੱਕੇਗਾ, ਪਰਮੇਸ਼ੁਰ ਆਪਣਾ ਬਲਦਾ ਹੋਇਆ ਕਹਿਰ ਉਸ ਬੰਦੇ ਉੱਤੇ ਸੁੱਟੇਗਾ ਪਰਮੇਸ਼ੁਰ ਉਸ ਬੰਦੇ ਉੱਤੇ ਦਂ ਦੀ ਬਾਰਸ਼ ਕਰੇਗਾ।
24ਸ਼ਾਇਦ ਬੁਰਾ ਆਦਮੀ ਲੋਹੇ ਦੀ ਤਲਵਾਰ ਤੋਂ ਬਚਕੇ ਭੱਜ ਜਾਵੇਗਾ। ਪਰ ਉਸ ਨੂੰ ਕਾਂਸੀ ਦਾ ਤੀਰ ਲੱਗੇਗਾ।
25ਕਾਂਸੀ ਦਾ ਤੀਰ ਉਸਦੇ ਸ਼ਰੀਰ ਦੇ ਆਰ-ਪਾਰ ਹੋ ਜਾਵੇਗਾ ਤੇ ਪਿੱਠ ਵਿੱਚੋਂ ਬਾਹਰ ਨਿਕਲੇਗਾ। ਇਸ ਦਾ ਚਮਕੀਲਾ ਸਿਰਾ ਉਸ ਦੇ ਜਿਗਰ ਨੂੰ ਵਿਂਨ੍ਹ ਦੇਵੇਗਾ ਅਤੇ ਉਹ ਖੌਫ਼ ਨਾਲ ਹੈਰਾਨ ਹੋ ਜਾਵੇਗਾ।
26ਉਸਦੇ ਸਾਰੇ ਖਜ਼ਾਨੇ ਤਬਾਹ ਹੋ ਜਾਣਗੇ। ਇੱਕ ਅੱਗ ਉਸਨੂੰ ਤਬਾਹ ਕਰ ਦੇਵੇਗੀ। ਉਹ ਅੱਗ ਜਿਹੜੀ ਕਿਸੇ ਇਨਸਾਨ ਦੁਆਰਾ ਨਹੀਂ ਲਗਾਈ ਗਈ ਸੀ। ਅੱਗ ਉਸਦੇ ਘਰ ਵਿੱਚ ਬਚੀ ਹੋਈ ਹਰ ਸ਼ੈਅ ਨੂੰ ਤਬਾਹ ਕਰ ਦੇਵੇਗੀ।
27ਅਕਾਸ਼ ਸਿਧ੍ਧ ਕਰ ਦੇਵੇਗਾ ਕਿ ਬੁਰਾ ਆਦਮੀ ਦੋਸ਼ੀ ਹੈ। ਧਰਤੀ ਉਸਦੇ ਖਿਲਾਫ਼ ਗਵਾਹੀ ਦੇਵੇਗੀ।
28ਉਸਦੇ ਘਰ ਵਿਚਲੀ ਹਰ ਸ਼ੈਅ ਪਰਮੇਸ਼ੁਰ ਦੇ ਕਹਿਰ ਦੇ ਹੜ ਵਿੱਚ ਰੁਢ਼ ਜਾਵੇਗੀ।
29ਇਹੀ ਹੈ ਜੋ ਪਰਮੇਸ਼ੁਰ ਇੱਕ ਬਦ ਆਦਮੀ ਨਾਲ ਕਰੇਗਾ। ਪਰਮੇਸ਼ੁਰ ਨੇ ਇਹੀ ਉਸਦੇ ਲਈ ਛੱਡਣ ਦਾ ਫੈਸਲਾ ਕੀਤਾ ਹੈ।"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية