BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿਥੋਂ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।

ਜ਼ਬੂਰ 55:23


 

ਅਧਿਆਇ 211ਫੇਰ ਅੱਯੂਬ ਨੇ ਜਵਾਬ ਦਿੱਤਾ:
2"ਜੋ ਮੈਂ ਆਖਦਾ ਹਾਂ, ਸੁਣੋ। ਮੈਨੂੰ ਰਾਹਤ ਦੇਣ ਲਈ ਤੁਹਾਡਾ ਇਹ ਰਾਹ ਰਹਿਣ ਦਿਓ।
3ਮੇਰੇ ਗੱਲ ਕਰਦਿਆਂ ਤਾਂ ਧੀਰਜ ਰੱਖੋ। ਫੇਰ ਜਦੋਂ ਮੈਂ ਬੋਲ ਚੁਕਿਆ ਭ੍ਭਾਵੇਂ ਮੇਰਾ ਮਜ਼ਾਕ ਉਡਾ ਲੈਣਾ।
4ਮੈਂ ਲੋਕਾਂ ਦੇ ਵਰਿੁਸ਼੍ਸ਼ ਸ਼ਿਕਾਇਤ ਨਹੀਂ ਕਰ ਰਿਹਾ ਹਾਂ, ਕੀ ਮੈਂ ਕਰ ਰਿਹਾ ਹਾਂ? ਤਾਂ ਮੈਂ ਬੇਸਬਰਾ ਕਿਉਂ ਨਾ ਹੋਵਾਂ?
5ਮੇਰੇ ਵੱਲ ਤੱਕੋ ਤੇ ਹੈਰਾਨ ਹੋਵੋ। ਆਪਣੇ ਮੂੰਹ ਤੇ ਹੱਥ ਰੱਖੋ ਤੇ ਮੇਰੇ ਵੱਲ ਹੈਰਾਨੀ ਨਾਲ ਝਾਕੋ।
6ਜਦੋਂ ਮੈਂ ਸੋਚਦਾ ਹਾਂ ਕਿ ਮੇਰੇ ਨਾਲ ਕੀ ਵਾਪਰਿਆ ਹੈ ਮੈਂ ਡਰ ਮਹਿਸੂਸ ਕਰਦਾ ਹਾਂ ਤੇ ਮੇਰਾ ਸ਼ਰੀਰ ਕੰਬਦਾ ਹੈ।
7ਬੁਰੇ ਆਦਮੀ ਲੰਮਾ ਜੀਵਨ ਕਿਉਂ ਜਿਉਂਦੇ ਨੇ? ਉਹ ਕਿਉਂ ਬਿਰਧ ਤੇ ਕਾਮਯਾਬ ਹੁੰਦੇ ਨੇ?
8ਬੁਰੇ ਆਦਮੀ ਆਪਣੇ ਬੱਚਿਆਂ ਨੂੰ ਆਪਣੇ ਨਾਲ ਵਧਦਿਆਂ ਫ਼ੁਲਦਿਆਂ ਦੇਖਦੇ ਨੇ। ਬੁਰੇ ਆਦਮੀ ਆਪਣੇ ਪੋਤਰਿਆਂ ਨੂੰ ਵੇਖਣ ਲਈ ਜਿਉਂਦੇ ਰਹਿੰਦੇ ਨੇ।
9ਉਨ੍ਹਾਂ ਦੇ ਘਰ ਸੁਰਖਿਅਤ ਨੇ ਤੇ ਉਹ ਭੈਭੀਤ ਨਹੀਂ ਹਨ। ਬੁਰੇ ਆਦਮੀਆਂ ਨੂੰ ਦੰਡ ਦੇਣ ਲਈ ਪਰਮੇਸ਼ੁਰ ਕੋਈ ਲਾਠੀ ਨਹੀਂ ਵਰਤਦਾ।
10ਉਨ੍ਹਾਂ ਦੇ ਬਲਦ ਕਦੇ ਮੇਲ ਕਰਨ ਤੋਂ ਨਹੀਂ ਖੁਂਝਦੇ। ਉਨ੍ਹਾਂ ਦੀਆਂ ਗਾਵਾਂ ਦੇ ਵੱਛੇ ਹੁੰਦੇ ਹਨ, ਤੇ ਵੱਛੇ ਜਨਮ ਸਮੇਂ ਨਹੀਂ ਮਰਦੇ।
11ਬਦ ਆਦਮੀ ਆਪਣੇ ਬੱਚਿਆਂ ਨੂੰ ਲੇਲਿਆਂ ਵਾਂਗ ਖੇਡਣ ਲਈ ਬਾਹਰ ਭੇਜਦੇ ਨੇ। ਉਨ੍ਹਾਂ ਦੇ ਬੱਚੇ ਇੱਧਰ-ਓਧਰ ਨੱਚਦੇ ਫ਼ਿਰਦੇ ਨੇ।
12ਉਹ ਤੰਬੂਰੀਆਂ, ਰਬਾਬਾਂ ਅਤੇ ਸਿਤਾਰਾਂ ਦੀ ਧੁਨ ਉੱਤੇ ਨੱਚਦੇ ਗਾਉਂਦੇ ਨੇ।
13ਬੁਰੇ ਆਦਮੀ ਆਪਣੀਆਂ ਜ਼ਿਂਦਗੀਆਂ ਦੌਰਾਨ ਕਾਮਯਾਬੀ ਮਾਣਦੇ ਨੇ। ਫ਼ੇਰ ਉਹ ਮਰ ਜਾਂਦੇ ਨੇ ਤੇ ਬਿਨਾ ਦੁੱਖ ਤੋਂ ਆਪਣੀ ਕਬਰ ਵਿੱਚ ਪੈ ਜਾਂਦੇ ਨੇ।
14ਪਰ ਬੁਰੇ ਆਦਮੀ ਪਰਮੇਸ਼ੁਰ ਨੂੰ ਆਖਦੇ ਨੇ, 'ਸਾਨੂੰ ਇਕਲਿਆਂ ਛ੍ਛੱਡ ਦਿਉ! ਸਾਨੂੰ ਇਸਦੀ ਪ੍ਰਵਾਹ ਨਹੀਂ ਕਿ ਤੁਸੀਂ ਕੀ ਚਾਹੁੰਦੇ ਹੋ ਕਿ ਅਸੀਂ ਕਰੀਏ!'
15ਤੇ ਬੁਰੇ ਆਦਮੀ ਆਖਦੇ ਨੇ ਸਰਬ-ਸ਼ਕਤੀਮਾਨ ਪਰਮੇਸ਼ੁਰ ਕੌਣ ਹੈ? ਸਾਨੂੰ ਉਸ ਦੀ ਸੇਵਾ ਕਰਨ ਦੀ ਲੋੜ ਨਹੀਂ। ਉਸਦੇ ਅੱਗੇ ਪ੍ਰਾਰਥਨਾ ਕਰਨ ਦਾ ਲਾਭ ਨਹੀਂ ਹੋਵੇਗਾ!
16ਕੀ ਬਦ ਲੋਕ ਖੁਦ ਹੀ ਕਾਮਯਾਬੀ ਹਾਸਿਲ ਨਹੀਂ ਕਰਦੇ? ਪਰ ਮੈਂ ਉਨ੍ਹਾਂ ਦੇ ਮਸ਼ਵਰੇ ਤੋਂ ਦੂਰ ਰਹਿੰਦਾ ਹਾਂ।
17ਪਰ, ਕਿੰਨੀ ਵਾਰੀ ਬਦ ਲੋਕਾਂ ਦੀ ਰੌਸ਼ਨੀ ਬੁਝਾਈ ਗਈ ਹੈ? ਕਿੰਨੀ ਕੁ ਵਾਰੀ ਬਦ ਲੋਕਾਂ ਉੱਤੇ ਮੁਸੀਬਤ ਆਉਂਦੀ ਹੈ। ਕਦੋਂ ਪਰਮੇਸ਼ੁਰ ਉਨ੍ਹਾਂ ਉੱਤੇ ਕ੍ਰੋਧਵਾਨ ਹੁੰਦਾ ਹੈ ਤੇ ਉਨ੍ਹਾਂ ਨੂੰ ਦੰਡ ਦਿੰਦਾ ਹੈ?
18ਕੀ ਪਰਮੇਸ਼ੁਰ ਬੁਰੇ ਬੰਦਿਆਂ ਨੂੰ ਦੂਰ ਉਡਾ ਦਿੰਦਾ ਹੈ, ਜਿਵੇਂ ਹਵਾ ਤਿਨਕੇ ਨੂੰ ਉਡਾਉਂਦੀ ਹੈ, ਜਿਵੇਂ ਤੇਜ਼ ਹਵਾ ਅਨਾਜ਼ ਦੀ ਤੂੜੀ ਨੂੰ ਉਡਾਉਂਦੀ ਹੈ।
19ਪਰ ਤੁਸੀਂ ਆਖਦੇ ਹੋ 'ਪਰਮੇਸ਼ੁਰ ਇੱਕ ਬੱਚੇ ਨੂੰ ਉਸਦੇ ਪਿਤਾ ਦੇ ਪਾਪਾਂ ਦੇ ਬਦਲੇ ਦੰਡ ਦਿੰਦਾ ਹੈ! ਪਰਮੇਸ਼ੁਰ ਨੂੰ ਖੁਦ ਬੁਰੇ ਆਦਮੀ ਨੂੰ ਦੰਡ ਦੇਣ ਦਿਓ ਫ਼ੇਰ ਉਹ ਬੁਰਾ ਆਦਮੀ ਜਾਣ ਲਵੇਗਾ ਕਿ ਉਸ ਨੂੰ ਉਸਦੇ ਪਾਪਾਂ ਦਾ ਦੰਡ ਮਿਲ ਰਿਹਾ ਹੈ।
20ਗੁਨਾਹਗਾਰ ਨੂੰ ਖੁਦ ਆਪਣੀ ਸਜ਼ਾ ਦੇਖਣ ਦਿਉ। ਉਸ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਦਾ ਕ੍ਰੋਧ ਮਹਿਸੂਸ ਕਰਨ ਦਿਉ।
21ਜਦੋਂ ਬੁਰੇ ਬੰਦੇ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ ਤੇ ਉਹ ਮਰ ਜਾਂਦਾ ਹੈ ਉਹ ਉਸ ਪਰਿਵਾਰ ਦੀ ਪਰਵਾਹ ਨਹੀਂ ਕਰਦਾ ਜਿਸ ਨੂੰ ਉਹ ਪਿੱਛੇ ਛੱਡ ਜਾਂਦਾ ਹੈ।
22"ਕੋਈ ਵੀ ਬੰਦਾ ਪਰਮੇਸ਼ੁਰ ਨੂੰ ਗਿਆਨ ਨਹੀਂ ਸਿਖਾ ਸਕਦਾ। ਪਰਮੇਸ਼ੁਰ ਉੱਚੇ ਅਹੁਦਿਆਂ ਤੇ ਬੈਠੇ ਲੋਕਾਂ ਨੂੰ ਵੀ ਪਰਖਦਾ ਹੈ।
23ਇੱਕ ਆਦਮੀ ਪੂਰੀ ਅਤੇ ਕਾਮਯਾਬ ਜ਼ਿੰਦਗੀ ਮਗਰੋਂ ਮਰਦਾ ਹੈ। ਉਸਨੇ ਪੂਰੀ ਤਰ੍ਹਾਂ ਸੁਰਖਿਅਤ ਅਤੇ ਆਰਾਮਦਾਇਕ ਜ਼ਿੰਦਗੀ ਜੀਵੀ।
24ਉਸਦੇ ਸ਼ਰੀਰ ਨੂੰ ਬਹੁਤ ਭੋਜਨ ਮਿਲਿਆ ਤੇ ਉਸ ਦੀਆਂ ਹੱਡੀਆਂ ਹਾਲੇ ਵੀ ਮਜ਼ਬੂਤ ਸਨ।
25ਪਰ ਇੱਕ ਹੋਰ ਬੰਦਾ ਸਖਤ ਜ਼ਿੰਦਗੀ ਮਗਰੋਂ ਕੁੜਤ੍ਤਨ ਭਰੀ ਰੂਹ ਨਾਲ ਮਰਦਾ ਹੈ। ਉਸ ਨੇ ਕਦੇ ਵੀ ਕੋਈ ਚੰਗੀ ਸ਼ੈਅ ਨਹੀਂ ਮਾਣੀ।
26ਅੰਤ ਵਿੱਚ ਉਹ ਦੋਵੇਂ ਬੰਦੇ ਇਕੱਠੇ ਹੀ ਖਾਕ ਅੰਦਰ ਲੇਟ ਜਾਣਗੇ। ਕੀੜੇ ਉਨ੍ਹਾਂ ਦੋਹਾਂ ਨੂੰ ਢਕ ਲੈਣਗੇ।
27ਪਰ ਮੈਂ ਜਾਣਦਾ ਹਾਂ ਕਿ ਤੁਸੀਂ ਕੀ ਸੋਚ ਰਹੇ ਹੋ, ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਦੁੱਖ ਪੁਹਂਚਾਉਣਾ ਚਾਹੁੰਦੇ ਹੋ।
28ਭਾਵੇਂ ਤੁਸੀਂ ਆਖੋ: 'ਮੈਨੂੰ ਕਿਸੇ ਨੇਕ ਆਦਮੀ ਦਾ ਘਰ ਦਿਖਾ। ਹੁਣ, ਮੈਨੂੰ ਦਿਖਾ ਜਿੱਥੇ ਬੁਰੇ ਆਦਮੀ ਰਹਿੰਦੇ ਨੇ।'
29ਅਵੱਸ਼ ਹੀ ਤੂੰ ਰਾਹੀਆਂ ਨਾਲ ਗੱਲਾਂ ਕੀਤੀਆਂ ਹੋਣੀਆਂ। ਅਵੱਸ਼ ਹੀ, ਤੂੰ ਉਨ੍ਹਾਂ ਦੀ ਕਹਾਣੀਆਂ ਕਬੂਲ ਕਰੇਂਗਾ।
30ਬੁਰੇ ਆਦਮੀ ਬਚ ਜਾਂਦੇ ਨੇ ਜਦੋਂ ਬਿਪਤਾ ਆਉਂਦੀ ਹੈ। ਉਹ ਬਚ ਜਾਂਦੇ ਨੇ ਜਦੋਂ ਪਰਮੇਸ਼ੁਰ ਆਪਣਾ ਕਹਿਰ ਦਰਸਾਉਂਦਾ ਹੈ।
31ਕੋਈ ਵੀ ਬੁਰੇ ਆਦਮੀ ਦੀ, ਉਸਦੇ ਮੰਦੇ ਕਾਰਿਆਂ ਲਈ, ਉਸਦੇ ਮੂੰਹ ਉੱਤੇ ਉਸਦੀ ਅਲੋਚਨਾ ਨਹੀਂ ਕਰਦਾ। ਕੋਈ ਵੀ ਬੰਦਾ ਉਸ ਨੂੰ ਉਸ ਦੀ ਬਦੀ ਲਈ ਦੰਡ ਨਹੀਂ ਦਿੰਦਾ।
32ਜਦੋਂ ਉਸ ਆਦਮੀ ਨੂੰ ਉਸਦੀ ਕਬਰ ਵੱਲ ਲਿਜਾਇਆ ਜਾਵੇਗਾ, ਪਹਿਰੇਦਾਰ ਉਸਦੀ ਕਬਰ ਦੇ ਨੇੜੇ ਖੜਾ ਹੋਵੇਗਾ।
33ਇਸ ਲਈ ਉਸ ਬੁਰੇ ਬੰਦੇ ਲਈ ਵਾਦੀ ਦੀ ਮਿੱਟੀ ਵੀ ਖੁਸ਼ਗਵਾਰ ਹੋਵੇਗੀ। ਤੇ ਉਸਦੇ ਜਨਾਜ਼ੇ ਵਿੱਚ ਹਜ਼ਾਰਾਂ ਲੋਕੀ ਸ਼ਾਮਿਲ ਹੋਣਗੇ।
34ਇਸ ਲਈ ਆਪਣੇ ਖਾਲੀ ਸ਼ਬਦਾਂ ਨਾਲ ਤੁਸੀਂ ਮੈਨੂੰ ਰਾਹਤ ਨਹੀਂ ਪਹੁੰਚਾ ਸਕਦੇ। ਤੁਹਾਡੇ ਸ਼ਬਦ ਬਿਨਾ ਸਾਜ਼ਿਸ਼ ਦੇ ਕੁਝ ਨਹੀਂ ਹਨ।"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية