BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਉਹ ਵਡਭਾਗੇ ਹਨ ਜਿਹੜੇ ਧਰਮ ਦੇ ਭੁਖੇ ਤੇ ਤਿਹਾਏ ਹਨ ਕਿਉਂਕਿਉਹ ਰਜਾਏ ਜਾਣਗੇ।

ਮੱਤੀ 5:6


 

ਅਧਿਆਇ 221ਫੇਰ ਤੇਮਾਨ ਦੇ ਅਲੀਫ਼ਜ਼ ਨੇ ਜਵਾਬ ਦਿੱਤਾ:
2"ਪਰਮੇਸ਼ੁਰ ਨੂੰ ਸਾਡੀ ਸਹਾਇਤਾ ਦੀ ਕੀ ਲੋੜ ਹੈ? ਨਹੀਂ! ਬਹੁਤ ਸਿਆਣਾ ਬੰਦਾ ਵੀ ਸੱਚਮੁੱਚ ਪਰਮੇਸ਼ੁਰ ਲਈ ਲਾਭਦਾਇਕ ਨਹੀਂ ਹੋ ਸਕਦਾ।
3ਕੀ ਤੁਹਾਡੇ ਸਹੀ ਜੀਵਨ ਨਾਲ ਪਰਮੇਸ਼ੁਰ ਨੂੰ ਸਹਾਇਤਾ ਮਿਲਦੀ ਹੈ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਕੁਝ ਲਾਭ ਹੁੰਦਾ ਹੈ ਜੇ ਤੁਸੀਂ ਉਸਦੇ ਅਨੁਯਾਈ ਬਣੋ? ਨਹੀਂ!
4ਅੱਯੂਬ ਪਰਮੇਸ਼ੁਰ ਤੈਨੂੰ ਦੰਡ ਕਿਉਂ ਦਿੰਦਾ ਹੈ ਤੇ ਕਸੂਰਵਾਰ ਕਿਉਂ ਠਹਿਰਾਉਂਦਾ ਹੈ? ਕੀ ਇਸ ਲਈ ਕਿ ਤੂੰ ਉਸਦੀ ਇਬਾਦਤ ਕਰਦਾ ਹੈਂ?
5ਨਹੀਁ, ਇਹ ਇਸ ਲਈ ਹੈ ਕਿਉਂਕਿ ਤੂੰ ਬਹੁਤ ਸਾਰੇ ਪਾਪ ਕੀਤੇ ਹਨ। ਅੱਯੂਬ ਤੂੰ ਪਾਪ ਕਰਨੋ ਹੀ ਨਹੀਂ ਹਟਦਾ!
6ਹੋ ਸਕਦਾ ਹੈ ਤੂੰ ਕਿਸੇ ਭਰਾ ਨੂੰ ਕੁਝ ਪੈਸੇ ਦਿੱਤੇ ਹੋਣ, ਤੇ ਕੁਝ ਦੇਣ ਲਈ ਮਜਬੂਰ ਕੀਤਾ ਹੋਵੇ, ਇਹ ਸਿਧ੍ਧ ਕਰਨ ਲਈ ਕਿ ਉਹ ਇਸਨੂੰ ਵਾਪਸ ਮੋੜ ਦੇਵੇਗਾ। ਹੋ ਸਕਦਾ ਹੈ ਕਿ ਤੂੰ ਕਿਸੇ ਗਰੀਬ ਬੰਦੇ ਦੇ ਕੱਪੜੇ ਗਿਰਵੀ ਰੱਖੇ ਹੋਣ ਹੋ ਸਕਦਾ ਹੈ ਕਿ ਤੂੰ ਅਕਾਰਣ ਹੀ ਅਜਿਹਾ ਕੀਤਾ ਹੋਵੇ।
7ਹੋ ਸਕਦਾ ਹੈ ਕਿ ਤੂੰ ਬਕ੍ਕੇ ਹਾਰੇ ਤੇ ਭੁਖੇ ਲੋਕਾਂ ਨੂੰ ਪਾਣੀ ਅਤੇ ਭੋਜਨ ਨਾ ਦਿੱਤਾ ਹੋਵੇ।
8ਅੱਯੂਬ ਤੇਰੇ ਕੋਲ ਵਾਹੀ ਵਾਲੀ ਜ਼ਮੀਨ ਬਹੁਤ ਹੈ। ਤੇ ਲੋਕੀ ਤੇਰੀ ਇੱਜ਼ਤ ਕਰਦੇ ਨੇ।
9ਪਰ ਹੋ ਸਕਦਾ ਹੈ ਕਿ ਤੂੰ ਵਿਧਵਾਵਾਂ ਨੂੰ ਬਿਨਾ ਕੁਝ ਦਾਨ ਦਿੱਤੇ ਵਾਪਸ ਮੋੜ ਦਿੱਤਾ ਹੋਵੇ। ਅੱਯੂਬ ਹੋ ਸਕਦਾ ਹੈ ਤੂੰ ਯਤੀਮਾਂ ਨਾਲ ਧੋਖਾ ਕੀਤਾ ਹੋਵੇ।
10ਇਹੀ ਕਾਰਣ ਹੈ ਕਿ ਤੇਰੇ ਹਰ ਪਾਸੇ ਫਂਧੇ ਨੇ ਤੇ ਅਚਾਨਕ ਆਉਂਦੀ ਮੁਸੀਬਤ ਤੈਨੂੰ ਭੈਭੀਤ ਕਰਦੀ ਹੈ।
11ਇਹੀ ਕਾਰਣ ਹੈ ਕਿ ਇੰਨਾ ਘੁੱਪ ਹਨੇਰਾ ਹੈ ਕਿ ਤੈਨੂੰ ਕੁਝ ਦਿਖਾਈ ਨਹੀਂ ਦਿੰਦਾ ਤੇ ਇਹੀ ਕਾਰਣ ਹੈ ਕਿ ਤੂੰ ਹੜ ਵਿੱਚ ਘਿਰਿਆ ਹੈਂ।
12ਪਰਮੇਸ਼ੁਰ ਅਕਾਸ਼ ਦੇ ਸਭ ਤੋਂ ਉੱਚੇ ਮਂਡਲਾਂ ਵਿੱਚ ਰਹਿੰਦਾ ਹੈ। ਦੇਖ ਤਾਰੇ ਕਿੰਨੇ ਦੂਰ ਨੇ। ਪਰਮੇਸ਼ੁਰ ਉੱਚੇ ਤੋਂ ਉੱਚੇ ਤਾਰਿਆਂ ਵੱਲ ਹੇਠਾਂ ਨੂੰ ਵੇਖਦਾ ਹੈ।
13ਪਰ ਅੱਯੂਬ ਤੂੰ ਆਖ ਸਕਦੈਁ, 'ਪਰਮੇਸ਼ੁਰ ਕੀ ਜਾਣਦਾ ਹੈ? ਕੀ ਪਰਮੇਸ਼ੁਰ ਕਾਲੇ ਬੱਦਲਾਂ ਵਿਚੋਂ ਵੇਖਕੇ ਨਿਆਂ ਕਰ ਸਕਦਾ ਹੈ?
14ਮੋਟੇ ਬੱਦਲ ਉਸਨੂੰ ਸਾਡੇ ਕੋਲੋਂ ਛੁਪਾਉਂਦੇ ਨੇ ਇਸਲਈ ਉਹ ਸਾਨੂੰ ਦੇਖ ਨਹੀਂ ਸਕਦਾ ਜਿਵੇਂ ਉਹ ਅਕਾਸ਼ ਦੇ ਕਿਂਗਰੇ ਤੋਂ ਪਰ੍ਹਾਂ ਤੁਰਦਾ ਹੈ।'
15ਅੱਯੂਬ, ਤੂੰ ਉਸੇ ਪੁਰਾਣੇ ਰਸਤੇ ਉੱਤੇ ਤੁਰ ਰਿਹਾ ਹੈਂ ਜਿਸ ਉੱਤੇ ਬਹੁਤ ਪਹਿਲਾਂ ਬੁਰੇ ਆਦਮੀ ਚੱਲੇ ਸਨ।
16ਉਹ ਲੋਕ ਆਪਣੇ ਮਰਨ ਦੇ ਸਮੇਂ ਤੋਂ ਪਹਿਲਾਂ ਹੀ ਤਬਾਹ ਕਰ ਦਿੱਤੇ ਗਏ ਸਨ। ਉਹ ਹੜ ਵਿੱਚ ਰੁੜ ਗਏ ਸਨ।
17ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨੂੰ ਆਖਿਆ ਸੀ 'ਸਾਨੂੰ ਇਕਲਿਆਂ ਛ੍ਛੱਡ ਦਿਉ। ਸਰਬ-ਸ਼ਕਤੀਮਾਨ ਪਰਮੇਸ਼ੁਰ ਸਾਡਾ ਕੁਝ ਨਹੀਂ ਕਰ ਸਕਦਾ।'
18ਅਤੇ ਇਹ ਪਰਮੇਸ਼ੁਰ ਹੀ ਸੀ ਜਿਸਨੇ ਉਨ੍ਹਾਂ ਦੇ ਘਰ ਚੰਗੀਆਂ ਚੀਜ਼ਾਂ ਨਾਲ ਭਰੇ ਸਨ। ਨਹੀਂ, ਮੈਂ ਬਦ ਲੋਕਾਂ ਦੇ ਮਸ਼ਵਰੇ ਉੱਤੇ ਨਹੀਂ ਚੱਲ ਸਕਦਾ।
19ਨੇਕ ਬੰਦੇ ਉਨ੍ਹਾਂ ਨੂੰ ਤਬਾਹ ਹੁੰਦਿਆਂ ਦੇਖਣਗੇ ਤੇ ਉਹ ਨੇਕ ਬੰਦੇ ਖੁਸ਼ ਹੋਣਗੇ। ਬੇਗੁਨਾਹ ਬੰਦੇ ਬੁਰੇ ਬੰਦਿਆਂ ਉੱਤੇ ਹੱਸਦੇ ਨੇ।
20'ਸੱਚਮੁੱਚ ਹੀ ਸਾਡੇ ਦੁਸ਼ਮਣ ਤਬਾਹ ਹੁੰਦੇ ਨੇ, ਅੱਗ ਉਨ੍ਹਾਂ ਦੀ ਦੌਲਤ ਨੂੰ ਸਾੜਦੀ ਹੈ।'
21ਅੱਯੂਬ, ਹੁਣ ਆਪਣੇ-ਆਪਨੂੰ ਪਰਮੇਸ਼ੁਰ ਨੂੰ ਸੌਂਪ ਦੇ ਅਤੇ ਉਸ ਨਾਲ ਸ਼ਾਂਤੀ ਕਰ ਲੈ। ਇਹੀ ਕਰ ਤੇ ਤੂਨੂੰ ਬਹੁਤ ਚੰਗੀਆਂ ਚੀਜ਼ਾਂ ਪ੍ਰਾਪਤ ਕਰੇਂਗਾ।
22ਇਸ ਸਿਖਿਆ ਨੂੰ ਪ੍ਰਵਾਨ ਕਰ। ਉਸ ਵੱਲ ਧਿਆਨ ਦੇ ਜੋ ਉਹ ਆਖਦਾ ਹੈ।
23ਅੱਯੂਬ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲ ਵਾਪਸ ਆ ਜਾ, ਤੇ ਮੁੜ ਤੇਰਾ ਭਲਾ ਹੋਵੇਗਾ। ਪਰ ਤੈਨੂੰ ਅਵੱਸ਼ ਹੀ ਬਦੀ ਨੂੰ ਆਪਣੇ ਘਰ ਤੋਂ ਦੂਰ ਕਰਨਾ ਚਾਹੀਦਾ ਹੈ।
24ਆਪਣੇ ਸੋਨੇ ਨੂੰ ਮਿੱਟੀ ਤੋਂ ਕੁਝ ਵੀ ਵਧ ਨਾ ਸਮਝ ਆਪਣੇ ਸਭ ਤੋਂ ਚੰਗੇ ਸੋਨੇ ਨੂੰ ਨਦੀ ਦੇ ਪੱਥਰ ਸਮਾਨ ਸਮਝ।
25ਅਤੇ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਆਪਣਾ ਸੋਨਾ ਬਣ ਜਾਣ ਦੇ। ਉਸ ਨੂੰ ਆਪਣੀ ਚਾਂਦੀ ਦਾ ਢੇਰ ਬਣਾ ਲੈ।
26ਫ਼ੇਰ ਤੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਮਾਣੇਗਾ। ਫ਼ੇਰ ਤੂੰ ਪਰਮੇਸ਼ੁਰ ਵੱਲ ਤੱਕੇਁਗਾ।
27ਤੂੰ ਉਸ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਤੈਨੂੰ ਸੁਣੇਗਾ। ਤੇ ਤੂੰ ਉਹ ਗੱਲਾਂ ਕਰਨ ਦੇ ਯੋਗ ਹੋ ਸਕੇਂਗਾ ਜਿਸਦਾ ਤੂੰ ਇਕਰਾਰ ਕੀਤਾ ਸੀ।
28ਜੇ ਤੂੰ ਕੁਝ ਕਰਨ ਦਾ ਨਿਰਣਾ ਕਰੇਂਗਾ ਇਹ ਸਫ਼ਲ ਹੋਵੇਗਾ। ਤੇ ਸੱਚਮੁੱਚ ਤੇਰਾ ਭਵਿੱਖ ਰੌਸ਼ਨ ਹੋਵੇਗਾ।
29ਪਰਮੇਸ਼ੁਰ ਹਂਕਾਰੀ ਲੋਕਾਂ ਨੂੰ ਸ਼ਰਮਸਾਰ ਕਰਦਾ ਹੈ। ਪਰ ਪਰਮੇਸ਼ੁਰ ਨਿਮਾਣੇ ਲੋਕਾਂ ਦੀ ਸਹਾਇਤਾ ਕਰਦਾ ਹੈ।
30ਫੇਰ ਤੂੰ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸਕਦਾ ਹੈਂ ਜਿਹੜੇ ਗਲਤੀਆਂ ਕਰਦੇ ਨੇ। ਤੂੰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਉਨ੍ਹਾਂ ਲੋਕਾਂ ਨੂੰ ਬਖਸ਼ ਦੇਵੇਂਗਾ। ਕਿਉਂ ਕਿ ਤੂੰ ਇੰਨਾ ਸ਼ੁਧ ਹੋਵੇਂਗਾ।" • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية