BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿਥੋਂ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।

ਜ਼ਬੂਰ 55:23


 

ਅਧਿਆਇ 231ਫੇਰ ਅੱਯੂਬ ਨੇ ਜਵਾਬ ਦਿੱਤਾ:
2"ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ। ਕਿਉਂਕਿ ਮੈਂ ਹਾਲੇ ਵੀ ਕਸ਼ਟ ਝਲ੍ਲ ਰਿਹਾ ਹਾਂ।
3ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਨੂੰ ਕਿਬੇ ਲੱਭਣਾ ਹੈ। ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਵੱਲ ਕਿਵੇਂ ਜਾਣਾ ਹੈ।
4ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ। ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।
5ਮੈਂ ਜਾਨਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਮੇਰੀਆਂ ਦਲੀਲਾਂ ਦਾ ਕੀ ਜਵਾਬ ਦਿੰਦਾ। ਮੈਂ ਪਰਮੇਸ਼ੁਰ ਦੇ ਜਵਾਬਾਂ ਨੂੰ ਸਮਝਣਾ ਚਾਹੁੰਦਾ ਹਾਂ।
6ਕੀ ਪਰਮੇਸ਼ੁਰ ਆਪਣੀ ਤਾਕਤ ਨੂੰ ਮੇਰੇ ਖਿਲਾਫ਼ ਵਰਤਦਾ? ਨਹੀਂ, ਉਹ ਮੈਨੂੰ ਸੁਣਦਾ।
7ਫ਼ੇਰ ਇੱਕ ਇਮਾਨਦਾਰ ਆਦਮੀ ਆਪਣਾ ਮੁਕੱਦਮਾ ਉਸਨੂੰ ਪੇਸ਼ ਕਰ ਸਕੇਗਾ ਫ਼ੇਰ ਮੇਰਾ ਨਿਆਂਕਾਰ ਮੈਨੂੰ ਬੇਗੁਨਾਹ ਘੋਸ਼ਿਤ ਕਰੇਗਾ ਅਤੇ ਮੈਂ ਸਦਾ ਲਈ ਆਜ਼ਾਦ ਹੋ ਸਕਾਂਗਾ।
8ਪਰ ਜੇ ਮੈਂ ਪੂਰਬ ਵੱਲ ਜਾਂਦਾ ਹਾਂ। ਪਰਮੇਸ਼ੁਰ ਉੱਥੇ ਨਹੀਂ ਹੈ। ਜੇ ਮੈਂ ਪੱਛਮ ਵੱਲ ਜਾਂਦਾ ਹਾਂ ਉੱਥੇ ਵੀ ਪਰਮੇਸ਼ੁਰ ਮੈਨੂੰ ਨਜ਼ਰ ਨਹੀਂ ਆਉਂਦਾ।
9ਜਦੋਂ ਪਰਮੇਸ਼ੁਰ ਉੱਤਰ ਵਿੱਚ ਕਾਰਜਸ਼ੀਲ ਹੁੰਦਾ ਹੈ ਮੈਂ ਉਸਨੂੰ ਨਹੀਂ ਦੇਖਦਾ। ਜਦੋਂ ਪਰਮੇਸ਼ੁਰ ਦੱਖਣ ਵੱਲ ਮੁੜਦਾ ਹੈ ਫੇਰ ਵੀ ਮੈਨੂੰ ਉਹ ਨਜ਼ਰ ਨਹੀਂ ਆਉਂਦਾ।
10ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ। ਉਹ ਮੇਰੀ ਪਰਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁਧ ਹਾਂ।
11ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ। ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।
12ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ। ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵਧੀਕ ਪਿਆਰ ਕਰਦਾ ਹਾਂ।
13ਪਰ ਪਰਮੇਸ਼ੁਰ ਕਦੇ ਵੀ ਨਹੀਂ ਬਦਲਦਾ, ਕੋਈ ਵੀ ਪਰਮੇਸ਼ੁਰ ਦੇ ਖਿਲਾਫ਼ ਖਲੋ ਨਹੀਂ ਸਕਦਾ। ਪਰਮੇਸ਼ੁਰ ਜੋ ਵੀ ਚਾਹੁੰਦਾ ਹੈ ਉਹ ਕਰਦਾ ਹੈ।
14ਪਰਮੇਸ਼ੁਰ ਉਹੀ ਕਰੇਗਾ, ਜੋ ਵੀ ਉਸਨੇ ਮੇਰੇ ਲਈ ਸੋਚਿਆ ਹੈ। ਤੇ ਉਸ ਦੀਆਂ ਮੇਰੇ ਲਈ ਕਈ ਹੋਰ ਵੀ ਯੋਜਨਾਵਾਂ ਹਨ।
15ਇਹੀ ਕਾਰਣ ਹੈ ਕਿ ਮੈਂ ਪਰਮੇਸ਼ੁਰ ਕੋਲੋਂ ਡਰਦਾ ਹਾਂ। ਮੈਂ ਇਨ੍ਹਾਂ ਗੱਲਾਂ ਨੂੰ ਸਮਝਦਾ ਹਾਂ। ਇਸੇ ਕਾਰਣ ਮੈਂ ਪਰਮੇਸ਼ੁਰ ਕੋਲੋਂ ਭੈਭੀਤ ਹਾਂ।
16ਪਰਮੇਸ਼ੁਰ ਮੇਰੇ ਦਿਲ ਨੂੰ ਕਮਜ਼ੋਰ ਬਣਾਉਂਦਾ ਹੈ, ਤੇ ਮੇਰਾ ਹੌਂਸਲਾ ਟੁੱਟ ਜਾਂਦਾ ਹੈ। ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਭੈਭੀਤ ਕਰਦਾ ਹੈ।
17ਉਹ ਬੁਰੀਆਂ ਗੱਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਚਿਹਰੇ ਉੱਤੇ ਕਾਲੇ ਬੱਦਲਾਂ ਵਰਗੀਆਂ ਹਨ। ਪਰ ਉਹ ਹਨੇਰਾ ਮੈਨੂੰ ਖਾਮੋਸ਼ ਨਹੀਂ ਰੱਖੇਗਾ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية