BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿਥੋਂ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।

ਜ਼ਬੂਰ 55:23


 

ਅਧਿਆਇ 241"ਇਹ ਅਜਿਹਾ ਕਿਉਂ ਹੈ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਜਾਣਦਾ ਹੈ ਕਿ ਲੋਕਾਂ ਨਾਲ ਕਦੋਂ ਬੁਰੀਆਂ ਘਟਨਾਵਾਂ ਵਾਪਰਨ ਵਾਲੀਆਂ ਹੁੰਦੀਆਂ ਨੇ ਪਰ ਉਸ ਦੇ ਪੈਰੋਕਾਰ ਅਨੁਮਾਨ ਨਹੀਂ ਲਗਾ ਸਕਦੇ ਕਿ ਉਹ ਕਦੋਂ ਇਸ ਬਾਰੇ ਕੁਝ ਕਰਨਾ ਵਾਲਾ ਹੈ।"
2"ਲੋਕ ਆਪਣੇ ਗੁਆਂਢੀ ਦੀ ਜ਼ਮੀਨ ਨੂੰ ਹੜਪ੍ਪਣ ਲਈ ਜੈਦਾਦ ਦੇ ਨਿਸ਼ਾਨਾਂ ਨੂੰ ਖਿਸਕਾ ਦਿੰਦੇ ਨੇ। ਲੋਕ ਇੱਜੜਾਂ ਨੂੰ ਚੁਰਾ ਲੈਂਦੇ ਨੇ ਤੇ ਹੋਰਨਾਂ ਚਰਾਂਦਾਂ ਵੱਲ ਲੈ ਜਾਂਦੇ ਨੇ।
3ਉਹ ਯਤੀਮਾਂ ਦੇ ਗਧਿਆਂ ਨੂੰ ਚੁਰਾ ਲੈਂਦੇ ਹਨ, ਉਹ ਇੱਕ ਵਿਧਵਾ ਦੇ, ਉਨ੍ਹਾਂ ਦਾ ਕਰਜਾ ਵਾਪਸ ਕਰਨ ਤੀਕ ਉਸ ਦੀ ਗਊ ਲੈ ਜਾਂਦੇ ਹਨ।9ਬਦ ਲੋਕ ਦੁੱਧ ਚੁਂਘਦੇ ਅਨਾਬਾਂ ਨੂੰ ਉਨ੍ਹਾਂ ਦੀਆਂ ਮਾਵਾਂ ਕੋਲੋਂ ਖੋਹ ਲੈਂਦੇ ਨੇ। ਉਹ ਗਰੀਬ ਬੰਦੇ ਦੇ ਬੱਚੇ ਨੂੰ ਕਰਜ਼ੇ ਦੀ ਜ਼ਮਾਨਤ ਵਜੋਂ ਲੈ ਲੈਂਦੇ ਨੇ।
4ਉਹ ਗਰੀਬ ਲੋਕਾਂ ਨੂੰ ਬੇਘਰ ਹੋਕੇ ਦਰ-ਦਰ ਭਟਕਣ ਲਈ ਮਜਬੂਰ ਕਰਦੇ ਨੇ। ਸਾਰੇ ਗਰੀਬ ਲੋਕ ਇਨ੍ਹਾਂ ਬਦ ਲੋਕਾਂ ਤੋਂ ਲੁਕਣ ਲਈ ਮਜਬੂਰ ਕੀਤੇ ਜਾਂਦੇ ਨੇ।
5ਗਰੀਬ ਲੋਕ ਮਾਰੂਬਲ ਵਿੱਚ ਭਟਕਦੇ, ਭੋਜਨ ਦੀ ਤਲਾਸ਼ ਕਰਦੇ ਹੋਏ ਜੰਗਲੀ ਗਧਿਆਂ ਵਰਗੇ ਹੁੰਦੇ ਨੇ। ਉਹ ਬਹੁਤ ਸਵੇਰੇ ਭੋਜਨ ਦੀ ਤਲਾਸ਼ ਵਿੱਚ ਉੱਠ ਖਲੋਂਦੇ ਨੇ। ਉਹ ਆਪਣੇ ਬੱਚਿਆਂ ਨੂੰ ਬਚਾਉਣ ਲਈ ਬਂਜਰ ਜ਼ਮੀਨਾਂ ਵਿੱਚ ਭਾਲਦੇ ਹਨ।
6ਗਰੀਬ ਲੋਕਾਂ ਨੂੰ ਖੋਤਿਆਂ ਨੂੰ ਘਾਹ ਚਾਰਦਿਆਂ ਦੇਰ ਰਾਤ ਤੀਕ ਖੇਤਾਂ ਵਿੱਚ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਅਮੀਰਾਂ ਦੇ ਬਾਗ਼ਾਂ ਵਿੱਚ ਅੰਗੂਰ ਤੋਂੜਦਿਆਂ ਉਨ੍ਹਾਂ ਦਾ ਕੰਮ ਕਰਨਾ ਪੈਂਦਾ ਹੈ
7ਗਰੀਬ ਲੋਕਾਂ ਨੂੰ ਰਾਤ ਭਰ ਬਿਨਾ ਕਪਿੜਿਆਂ ਤੋਂ ਸੌਣਾ ਪੈਂਦਾ ਹੈ। ਉਨ੍ਹਾਂ ਕੋਲ ਸਰਦੀਆਂ ਤੋਂ ਬਚਣ ਲਈ ਕੰਬਲ ਨਹੀਂ ਹਨ।
8ਉਹ ਪਹਾੜਾਂ ਉੱਤੇ ਬਾਰਿਸ਼ ਵਿੱਚ ਭਿੱਜੇ ਹੋਏ ਨੇ। ਉਨ੍ਹਾਂ ਕੋਲ ਕੋਈ ਸ਼ਰਣ ਨਹੀਂ, ਇਸ ਲਈ ਉਹ ਚੱਟਾਨ ਦੇ ਨਜ਼ਦੀਕ ਆਪਣੇ-ਆਪ ਨੂੰ ਸਮੇਟ ਲੈਂਦੇ ਹਨ।
9
10ਗਰੀਬ ਲੋਕਾਂ ਕੋਲ ਕੋਈ ਕੱਪੜੇ ਨਹੀਂ ਹਨ, ਇਸ ਲਈ ਉਹ ਨਂਗ ਧੜਂਗ ਕੰਮ ਕਰਦੇ ਨੇ। ਉਹ ਬੁਰੇ ਲੋਕਾਂ ਦੇ ਅੰਨ ਦੇ ਢੇਰ ਚੁੱਕ ਕੇ ਲੈ ਜਾਂਦੇ ਨੇ, ਪਰ ਫ਼ੇਰ ਵੀ ਉਹ ਭੁੱਖੇ ਹੀ ਰਹਿ ਜਾਂਦੇ ਨੇ।
10
11ਗਰੀਬ ਲੋਕ ਜੈਤੂਨ ਦਾ ਤੇਲ ਨਪੀੜਦੇ ਨੇ। ਉਹ ਨਪੀੜਨ ਵਾਲੇ ਅੰਗੂਰਾਂ ਉੱਤੇ ਤੁਰਦੇ ਨੇ ਪਰ ਉਨ੍ਹਾਂ ਨੂੰ ਪੀਣ ਲਈ ਕੁਝ ਵੀ ਨਹੀਂ ਮਿਲਦਾ।
12ਸ਼ਰਿਹ ਵਿੱਚ ਤੁਸੀਂ ਮਰਦੇ ਲੋਕਾਂ ਦੀਆਂ ਉਦਾਸ ਆਵਾਜ਼ਾਂ ਸੁਣ ਸਕਦੇ ਹੋ। ਸੱਟ ਖਾੇ ਹੋਏ ਲੋਕ ਸਹਾਇਤਾ ਵਾਸਤੇ ਚੀਖਦੇ ਨੇ, ਪਰ ਪਰਮੇਸ਼ੁਰ ਉਨ੍ਹਾਂ ਦੀ ਪ੍ਰਾਰਥਨਾ ਨਹੀਂ ਸੁਣਦਾ।
13ਕੁਝ ਲੋਕ ਰੌਸ਼ਨੀ ਦੇ ਖਿਲਾਫ਼ ਵਿਦਰੋਹ ਕਰਦੇ ਨੇ। ਉਹ ਪਰਮੇਸ਼ੁਰ ਦੀ ਰਜ਼ਾ ਨੂੰ ਨਹੀਂ ਜਾਣਦੇ। ਉਹ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਨਹੀਂ ਜਿਉਂਦੇ।
14ਕਾਤਲ ਸੁਬਹ-ਸਵੇਰੇ ਉੱਠ ਪੈਂਦਾ ਹੈ, ਤੇ ਨਿਆਸਰੇ ਲੋਕਾਂ ਦਾ ਕਤਲ ਕਰਦਾ ਹੈ। ਰਾਤ ਵੇਲੇ, ਉਹ ਚੋਰ ਬਣ ਜਾਂਦਾ ਹੈ।
15ਜਿਹੜਾ ਬੰਦਾ ਵਿਭਚਾਰ ਕਰਦਾ ਉਹ ਰਾਤ ਪੈਣ ਦਾ ਇੰਤਜ਼ਾਰ ਕਰਦਾ। ਉਹ ਸੋਚਦਾ ਹੈ, 'ਮੈਨੂੰ ਕੋਈ ਨਹੀਂ ਦੇਖੇਗਾ।' ਪਰ ਫ਼ੇਰ ਵੀ ਉਹ ਆਪਣਾ ਚਿਹਰਾ ਢਕ ਲੈਂਦਾ ਹੈ।
16ਰਾਤ ਵੇਲੇ, ਜਦੋਂ ਹਨੇਰਾ ਹੁੰਦਾ ਹੈ, ਬਦ ਲੋਕ ਬਾਹਰ ਆ ਜਾਂਦੇ ਨੇ ਤੇ ਹੋਰਨਾਂ ਲੋਕਾਂ ਦੇ ਘਰੀਁ ਵੜ ਜਾਂਦੇ ਨੇ ਪਰ ਦਿਨ ਵੇਲੇ ਉਹ ਆਪਣੇ ਘਰਾਂ ਅੰਦਰ ਬੰਦ ਹੋ ਜਾਂਦੇ ਨੇ ਤੇ ਰੋਸ਼ਨੀ ਤੋਂ ਪਰਹੇਜ਼ ਕਰਦੇ ਨੇ।
17"ਉਨ੍ਹਾਂ ਬੁਰੇ ਬੰਦਿਆਂ ਲਈ ਸਭ ਤੋਂ ਹਨੇਰੀ ਰਾਤ ਸਵੇਰ ਵਰਗੀ ਹੁੰਦੀ ਹੈ। ਹਾਂ, ਉਹ ਉਸ ਮਾਰੂ ਹਨੇਰੇ ਦੀ ਭਿਆਨਕਤਾ ਨੂੰ ਚੰਗੀ ਤਰ੍ਹਾਂ ਜਾਣਦੇ ਨੇ।
18ਪਰ ਬੁਰੇ ਬੰਦੇ ਰੁਢ਼ ਜਾਂਦੇ ਨੇ ਜਿਵੇਂ ਹੜ ਅੰਦਰ ਚੀਜ਼ਾਂ ਰੁਢ਼ ਜਾਂਦੀਆਂ ਨੇ। ਉਨ੍ਹਾਂ ਦੀ ਮਾਲਕੀ ਵਾਲੀ ਜ਼ਮੀਨ ਸਰਾਪੀ ਹੁੰਦੀ ਹੈ ਉਹ ਆਪਣੇ ਖੇਤਾਂ ਵਿੱਚੋਂ ਅੰਗੂਰ ਇਕੱਠੇ ਨਹੀਂ ਕਰ ਸਕਦੇ।
19ਗਰਮ ਖੁਸ਼ਕ ਮੌਸਮ ਉਨ੍ਹਾਂ ਦਾ ਪਾਣੀ ਖੋਹ ਲੈਂਦਾ ਹੈ ਜਿਹੜਾ ਬਰਫ਼ ਵਿੱਚੋਂ ਨਿਕਲਦਾ ਹੈ। ਇਸੇ ਤਰ੍ਹਾਂ ਹੀ, ਕਬਰ ਉਨ੍ਹਾਂ ਨੂੰ ਖਾ ਜਾਂਦੀ ਹੈ ਜਿਹੜੇ ਪਾਪ ਕਰਦੇ ਹਨ।
20ਬੁਰਾ ਬੰਦਾ ਮਰ ਜਾਵੇਗਾ ਤੇ ਉਸਦੀ ਮਾਂ ਵੀ ਉਸ ਨੂੰ ਭੁੱਲ ਜਾਵੇਗੀ। ਉਸਦੇ ਸ਼ਰੀਰ ਨੂੰ ਖਾਣ ਵਾਲਾ ਕੀੜਾ ਉਸਦਾ ਪ੍ਰੇਮੀ ਹੋਵੇਗਾ। ਲੋਕ ਉਸ ਨੂੰ ਯਾਦ ਨਹੀਂ ਕਰਨਗੇ। ਉਹ ਬੰਦਾ ਗਲੀ ਹੋਈ ਲਠ੍ਠ ਵਾਂਗ ਟੁੱਟ ਜਾਵੇਗਾ।
21ਬੁਰੇ ਬੰਦੇ ਉਨ੍ਹਾਂ ਔਰਤਾਂ ਨੂੰ ਦੁੱਖ ਦਿੰਦੇ ਨੇ ਜਿਹੜੀਆਂ ਬਾਂਝ ਹੁੰਦੀਆਂ ਨੇ। ਤੇ ਉਹ ਉਨ੍ਹਾਂ ਔਰਤਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦੇ ਨੇ ਜਿਨ੍ਹਾਂ ਦੇ ਪਤੀ ਹੋਏ ਹੁੰਦੇ ਨੇ।
22ਬਦ ਲੋਕ ਸ਼ਕਤੀਸ਼ਾਲੀ ਲੋਕਾਂ ਨੂੰ ਬਰਬਾਦ ਕਰਨ ਲਈ ਆਪਣੀ ਸ਼ਕਤੀ ਇਸਤੇਮਾਲ ਕਰਦੇ ਨੇ। ਭਾਵੇਂ ਬਦ ਲੋਕ ਸ਼ਕਤੀਸ਼ਾਲੀ ਬਣ ਜਾਣ ਪਰ ਉਹ ਆਪਣੇ ਖੁਦ ਦੇ ਜੀਵਨ ਲਈ ਵੀ ਪ੍ਰਪੱਕ ਨਹੀਂ ਹੋ ਸਕਦੇ।
23ਹੋ ਸਕਦਾ ਉਹ ਉਨ੍ਹਾਂ ਨੂੰ ਸੁਰਖਿਅਤ ਅਤੇ ਬਚਾਉ ਦੇ ਦੇਵੇ। ਹੋ ਸਕਦਾ ਉਹ ਉਨ੍ਹਾਂ ਦੀ ਨਿਗਰਾਨੀ ਕਰੇ।
24ਭਾਵੇਂ ਬੁਰੇ ਬੰਦੇ ਕੁਝ ਸਮੇਂ ਲਈ ਕਾਮਯਾਬ ਹੋ ਜਾਣ। ਪਰ ਫ਼ੇਰ ਉਹ ਤੁਰ ਜਾਣਗੇ। ਉਹ ਬਿਲਕੁਲ ਦੂਸਰਿਆਂ ਵਾਂਗ, ਫ਼ਸਲ ਵਾਂਗ ਕੱਟੇ ਜਾਣਗੇ।
25ਮੈਂ ਕਸਮ ਖਾਕੇ ਆਖਦਾ ਹਾਂ ਕਿ ਇਹ ਗੱਲਾਂ ਠੀਕ ਨੇ। ਕੌਣ ਸਾਬਤ ਕਰ ਸਕਦਾ ਹੈ ਕਿ ਮੈਂ ਝੂਠ ਬੋਲਿਆ ਹੈ? ਕੌਣ ਦਰਸਾ ਸਕਦਾ ਹੈ ਕਿ ਮੈਂ ਗ਼ਲਤ ਹਾਂ?"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية