BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚ ਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।

ਜ਼ਬੂਰ 86:5


 

ਅਧਿਆਇ 271ਫੇਰ ਅੱਯੂਬ ਨੇ ਆਪਣੀ ਕਬਾ ਜਾਰੀ ਰੱਖੀ। ਅੱਯੂਬ ਨੇ ਆਖਿਆ,
2"ਸੱਚਮੁਚ ਹੀ ਪਰਮੇਸ਼ੁਰ ਜਿਉਂਦਾ ਹੈ। ਅਤੇ ਜਿਵੇਂ ਸੱਚਮੁਚ ਵਿੱਚ ਪਰਮੇਸ਼ੁਰ ਜਿਉਂਦਾ ਹੈ ਉਸ ਨੇ ਸੱਚਮੁਚ ਵਿੱਚ ਮੇਰੇ ਨਾਲ ਅਨਿਆਂ ਕੀਤਾ ਹੈ। ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੇੇੇਰੇ ਜੀਵਨ ਵਿੱਚ ਕੜਵਾਹਟ ਭਰ ਦਿੱਤੀ ਹੈ।
3ਪਰ ਜਿੰਨਾ ਚਿਰ ਮੇਰੇ ਅੰਦਰ ਜਿਂਦਗੀ ਹੈ ਤੇ ਪਰਮੇਸ਼ੁਰ ਦਾ ਜੀਵਨ ਦੇਣ ਵਾਲਾ ਸਾਹ ਮੇਰੇ ਨੱਕ ਵਿੱਚ ਵਗਦਾ ਹੈ।
4ਉਦੋਁ ਤੱਕ ਮੇਰੇ ਹੋਠ ਮਾੜੀਆਂ ਗੱਲਾਂ ਨਹੀਂ ਬੋਲਣਗੇ ਤੇ ਮੇਰੀ ਜ਼ਬਾਨ ਕਦੇ ਵੀ ਝੂਠ ਨਹੀਂ ਬੋਲੇਗੀ।
5ਮੈਂ ਕਦੇ ਵੀ ਸ੍ਵੀਕਾਰ ਨਹੀਂ ਕਰਾਂਗਾ ਕਿ ਤੁਸੀਂ ਲੋਕ ਸਹੀ ਹੋ। ਮੈਂ ਆਪਣੇ ਮਰਨ ਦਿਹਾੜੇ ਤੀਕ ਆਖਦਾ ਰਹਾਂਗਾ ਕਿ ਮੈਂ ਬੇਗੁਨਾਹ ਹਾਂ।
6ਮੈਂ ਆਪਣੀ ਮਾਸੂਮੀਅਤ ਨੂੰ ਘੁੱਟ ਕੇ ਫ਼ੜੀ ਰੱਖਾਂਗਾ। ਮੈਂ ਕਦੇ ਵੀ ਨੇਕ ਜੀਵਨ ਜਿਉਣੋ ਨਹੀਂ ਹਟਾਂਗਾ। ਮੇਰਾ ਜ਼ਮੀਰ ਕਦੇ ਵੀ ਮੈਨੂੰ ਪਰੇਸ਼ਾਨ ਨਹੀਂ ਕਰੇਗਾ ਜਦੋਂ ਤੀਕ ਮੈਂ ਜਿਉਂਦਾ ਹਾਂ।
7"ਲੋਕ ਮੇਰੇ ਵਿਰੁੱਧ ਖਲੋ ਗਏ ਹਨ। ਮੈਨੂੰ ਉਮੀਦ ਹੈ ਕਿ ਮੇਰੇ ਦੁਸ਼ਮਣਾਂ ਨੂੰ ਦੰਡ ਮਿਲੇਗਾ ਜਿਵੇਂ ਬੁਰੇ ਲੋਕਾਂ ਨੂੰ ਦੰਡ ਮਿਲਣਾ ਚਾਹੀਦਾ ਹੈ।
8ਜੇ ਕੋਈ ਬੰਦਾ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ ਤਾਂ ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਉਹ ਮਰ ਜਾਵੇਗਾ। ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਪਰਮੇਸ਼ੁਰ ਉਸ ਕੋਲੋਂ ਜੀਵਨ ਖੋਹ ਲਵੇਗਾ।
9ਉਹ ਬੁੁਰਾ ਬੰਦਾ ਮੁਸੀਬਤਾਂ ਵਿੱਚ ਫ਼ਸੇਗਾ ਅਤੇ ਪਰਮੇਸ਼ੁਰ ਕੋਲ ਸਹਾਇਤਾ ਲਈ ਪੁਕਾਰ ਕਰੇਗਾ। ਪਰ ਪਰਮੇਸ਼ੁਰ ਉਸ ਨੂੰ ਨਹੀਂ ਸੁਣੇਗਾ।
10ਉਸ ਬੰਦੇ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਜਾਨਣ ਵਿੱਚ ਪ੍ਰਸੰਸਾਮਈ ਹੋਣਾ ਚਾਹੀਦਾ ਸੀ। ਉਸ ਬੰਦੇ ਨੂੰ ਚਾਹੀਦਾ ਸੀ ਕਿ ਪਰਮੇਸ਼ੁਰ ਅੱਗੇ ਹਰ ਸਮੇਂ ਪ੍ਰਾਰਥਨਾ ਕਰਦਾ।
11ਮੈਂ ਤੁਹਾਨੂੰ ਪਰਮੇਸ਼ੁਰ ਦੀ ਸ਼ਕਤੀ ਬਾਰੇ ਸਿਖਿਆ ਦ੍ਦੇਵਾਂਗਾ। ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਦੀਆਂ ਯੋਜਨਾਵਾਂ ਨੂੰ ਛੁਪਾਵਾਂਗਾ ਨਹੀਂ।
12ਤੁਸੀਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਦੀ ਸ਼ਕਤੀ ਦੇਖੀ ਹੈ। ਇਸ ਲਈ ਇਹੋ ਜਿਹੀਆਂ ਫ਼ਿਜ਼ੂਲ ਗੱਲਾਂ ਕਿਉਂ ਕਰਦੇ ਹੋ।
13ਇਹੀ ਹੈ ਜਿਸਦੀ ਯੋਜਨਾ ਪਰਮੇਸ਼ੁਰ ਨੇ ਬੁਰੇ ਲੋਕਾਂ ਲਈ ਬਣਾਈ ਸੀ। ਇਹੀ ਹੈ ਜੋ ਜ਼ਾਲਮ ਲੋਕਾਂ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਪਾਸੋਂ ਮਿਲੇਗਾ।
14ਕੋਈ ਬੁਰਾ ਬੰਦਾ ਬਹੁਤ ਬੱਚਿਆਂ ਦਾ ਪਿਤਾ ਹੋ ਸਕਦਾ ਹੈ। ਪਰ ਉਸ ਦੇ ਬੱਚੇ ਯੁੱਧ ਅੰਦਰ ਮਾਰੇ ਜਾਣਗੇ। ਬੁਰੇ ਬੰਦੇ ਦੇ ਬੱਚਿਆਂ ਕ੍ਕੋਲ ਖਾਣ ਲਈ ਪੂਰਾ ਭੋਜਨ ਨਹੀਂ ਹੋਵੇਗਾ।
15ਉਸਦੇ ਸਾਰੇ ਬੱਚੇ ਮਾਰੇ ਜਾਣਗੇ ਤੇ ਉਸਦੀ ਵਿਧਵਾ ਉਦਾਸ ਨਹੀਂ ਹੋਵੇਗੀ।
16ਇੱਕ ਬਦ ਆਦਮੀ ਨੂੰ ਚਾਂਦੀ ਦਾ ਇੱਕ ਅਜਿਹਾ ਢੇਰ ਮਿਲ ਸਕਦਾ ਜੋ ਉਸ ਲਈ ਗੰਦਗੀ ਵਾਂਗ ਹੋਵੇ। ਉਸ ਕੋਲ ਇੰਨੇ ਕੱਪੜੇ ਹੋ ਸਕਦੇ ਹਨ ਜੋ ਉਸ ਲਈ ਮਿੱਟੀ ਦੇ ਢੇਰਾਂ ਵਾਂਗ ਹੋਣ।
17ਪਰ ਨੇਕ ਬੰਦੇ ਨੂੰ ਆਪਣੇ ਬਸਤਰ ਮਿਲਣਗੇ। ਬੇਗੁਨਾਹ ਨੂੰ ਉਸਦੀ ਗੱਦੀ ਮਿਲੇਗੀ।
18ਹੋ ਸਕਦਾ ਕਿ ਬਦ ਆਦਮੀ ਆਪਣਾ ਮਕਾਨ ਬਣਾ ਲਵੇ, ਪਰ ਇਹ ਬਹੁਤੀ ਦੇਰ ਤੱਕ ਨਹੀਂ ਰਹੇਗਾ। ਇਹ ਮਕ੍ਕੜੀ ਦੇ ਜਾਲੇ ਵਰਗਾ ਜਾਂ ਚੌਁਕੀਦਾਰ ਦੇ ਤੰਬੂ ਵਰਗਾ ਹੋਵੇਗਾ।
19ਹੋ ਸਕਦਾ ਕਿ ਜਦੋਂ ਬਦ ਆਦਮੀ ਬਿਸਤਰੇ ਤੇ ਜਾਵੇ ਉਹ ਅਮੀਰ ਹੋਵੇ, ਪਰ ਜਦੋਂ ਉਸ ਦੀਆਂ ਅੱਖਾਂ ਖੁਲ੍ਹ੍ਹਣ ਉਸ ਦੀ ਤਮਾਮ ਦੌਲਤ ਚਲੀ ਗਈ ਹੋਵੇਗੀ।
20ਉਹ ਭੈਭੀਤ ਹੋਵੇਗਾ। ਇਹ ਇੰਝ ਹੋਵੇਗਾ ਜਿਵੇਂ ਹੜ ਆਇਆ ਹੋਵੇ, ਜਿਵੇਂ ਤੂਫ਼ਾਨ ਆਇਆ ਹੋਵੇ, ਅਤੇ ਹਰ ਸ਼ੈਅ ਰੁਢ਼ ਗਈ ਹੋਵੇ।
21ਪੂਰਬ ਦੀ ਹਵਾ ਉਸ ਨੂੰ ਉਡਾ ਕੇ ਲੈ ਜਾਵੇਗੀ ਤੇ ਉਹ ਮਰ ਜਾਵੇਗਾ। ਤੂਫ਼ਾਨ ਉਸਨੂੰ ਆਪਣੇ ਘਰ ਵਿੱਚੋਂ ਹੂੰਝ ਕੇ ਲੈ ਜਾਵੇਗਾ।
22ਭਾਵੇਂ ਬੁਰਾ ਬੰਦਾ ਤੂਫ਼ਾਨ ਦੀ ਸ਼ਕਤੀ ਕੋਲੋਂ ਦੌੜਨ ਦੀ ਕੋਸ਼ਿਸ਼ ਕਰੇ। ਪਰ ਤੂਫ਼ਾਨ ਉਸ ਉੱਤੇ ਨਿਰਦਈ ਹੋਕੇ ਬਪੇੜੇ ਮਾਰੇਗਾ।
23ਝਖ੍ਖੜ ਆਪਣੇ ਹੱਥਾਂ ਨਾਲ ਬਦ ਬੰਦੇ ਉੱਤੇ ਤਾਲੀ ਮਾਰੇਗਾ। ਇਹ ਉਸ ਉੱਤੇ ਸੀਟੀ ਮਾਰੇਗਾ ਜਦੋਂ ਉਹ ਆਪਣੇ ਘਰੋ ਭੱਜੇਗਾ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية