BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚ ਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।

ਜ਼ਬੂਰ 86:5


 

ਅਧਿਆਇ 311"ਮੈਂ ਆਪਣੀਆਂ ਅੱਖਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਮੈਂ ਕਿਸੇ ਕੁੜੀ ਨੂੰ ਇਸ ਤਰ੍ਹਾਂ ਨਹੀਂ ਦੇਖਾਂਗਾ, ਜੋ ਉਸ ਲਈ ਮੇਰੇ ਅੰਦਰ ਚਾਹਤ ਪੈਦਾ ਕਰੇ।
2ਸਰਬ-ਸ਼ਕਤੀਮਾਨ ਪਰਮੇਸ਼ੁਰ ਲੋਕਾਂ ਨਾਲ ਕੀ ਕਰਦਾ ਹੈ? ਪਰਮੇਸ਼ੁਰ ਕਿਵੇਂ ਲੋਕਾਂ ਨੂੰ ਆਪਣੇ ਉੱਚ ਅਕਾਸ਼ਾਂ ਵਿਚਲੇ ਘਰਾਂ ਵਿੱਚੋਂ ਮਿਲਾ ਦਿੰਦਾ ਹੈ।
3ਪਰਮੇਸ਼ੁਰ ਬਦਕਾਰ ਲੋਕਾਂ ਉੱਤੇ ਮੁਸੀਬਤ ਅਤੇ ਤਬਾਹੀ ਭੇਜਦਾ ਹੈ, ਅਤੇ ਉਨ੍ਹਾਂ ਲੋਕਾਂ ਨੂੰ ਤਬਾਹੀ ਜਿਹੜੀ ਗ਼ਲਤ ਕਰਦੇ ਨੇ।
4ਮੈਂ ਜੋ ਵੀ ਕਰਦਾ ਹਾਂ ਪਰਮੇਸ਼ੁਰ ਜਾਣਦਾ ਹੈ। ਤੇ ਉਹ ਮੇਰੇ ਹਰ ਕੰਮ ਨੂੰ ਦੇਖਦਾ ਹੈ।
5ਮੈਂ ਝੂਠ ਨਹੀਂ ਬੋਲਿਆ ਹੈ ਤੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।
6ਜੇਕਰ ਪਰਮੇਸ਼ੁਰ ਸਹੀ ਤੋਲ ਵਰਤੇ, ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਨਿਰਦੋਸ਼ ਹਾਂ।
7ਫ਼ੇਰ ਪਰਮੇਸ਼ੁਰ ਜਾਣ ਲੈਂਦਾ ਜੇ ਮੈਂ ਸਹੀ ਰਸਤੇ ਤੋਂ ਭਟਕ ਜਾਂਦਾ, ਜੇ ਮੇਰੀਆਂ ਅੱਖਾਂ ਮੇਰੇ ਦਿਲ ਨੂੰ ਬਦੀ ਵੱਲ ਲੈ ਜਾਂਦੀਆਂ, ਜਾਂ ਜੇ ਮੇਰੇ ਹੱਥ ਪਾਪ ਨਾਲ ਨਾਪਾਕ ਹੁੰਦੇ।
8ਫ਼ੇਰ ਇਹ ਹੋਰਨਾਂ ਲੋਕਾਂ ਲਈ ਉਨ੍ਹਾਂ ਫ਼ਸਲਾਂ ਨੂੰ ਖਾਣਾ ਸਹੀ ਹੁੰਦਾ ਜਿਹੜੀਆਂ ਮੈਂ ਬੀਜੀਆਂ ਸਨ, ਜਾਂ ਉਨ੍ਹਾਂ ਪੌਦਿਆਂ ਨੂੰ ਪੁਟ੍ਟਣਾ ਜਿਹੜੇ ਮੈਂ ਉਗਾਏ ਸਨ।
9ਜੇ ਮੈਂ ਕਿਸੇ ਹੋਰ ਔਰਤ ਨੂੰ ਚਾਹਿਆ, ਜਾਂ ਆਪਣੇ ਗੁਆਂਢੀ ਦੇ ਦਰਵਾਜ਼ੇ ਤੇ, ਉਸਦੀ ਪਤਨੀ ਨਾਲ ਪਾਪ ਕਰਨ ਲਈ ਇੰਤਜ਼ਾਰ ਕੀਤਾ ਹੈ।
10ਤਾਂ ਫ਼ਿਰ ਮੇਰੀ ਪਤਨੀ ਨੂੰ ਵੀ ਦੂਸਰੇ ਮਰਦ ਦਾ ਭੋਜਨ ਬਨਾਉਣ ਦਿਉ, ਤੇ ਹੋਰਨਾਂ ਮਰਦਾਂ ਨੂੰ ਉਸਦੇ ਨਾਲ ਸੌਣ ਦਿਉ।
11ਕਿਉਂਕਿ ਜਿਨਸੀ ਪਾਪ ਸ਼ਰਮਨਾਕ ਹੈ। ਇਹ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
12ਜਿਨਸੀ ਪਾਪ ਉਸ ਅੱਗ ਵਰਗਾ ਹੈ ਜਿਹੜੀ ਬਲਦੀ ਹੈ ਜਦੋਂ ਤੱਕ ਹਰ ਚੀਜ਼ ਨੂੰ ਸਾੜਕੇ ਸੁਆਹ ਨਹੀਂ ਕਰ ਦਿੰਦੀ। ਇਹ ਹਰ ਗੱਲ ਨੂੰ, ਜੋ ਮੈਂ ਕੀਤੀ ਹੈ ਬਰਬਾਦ ਕਰ ਸਕਦੀ ਸੀ।
13ਜੇ ਮੈਂ ਇਨਕਾਰ ਕਰਦਾ ਹਾਂ ਆਪਣੇ ਗੁਲਾਮਾਂ ਨਾਲ ਇਮਾਨਦਾਰ ਹੋਣ ਤੋਂ ਜਦੋਂ ਉਨ੍ਹਾਂ ਕੋਲ ਮੇਰੀ ਸ਼ਿਕਾਇਤ ਹੁੰਦੀ ਹੈ,
14ਤਾਂ ਫੈਰ ਮੈਂ ਉਦੋਂ ਕੀ ਕਰਾਂਗਾ ਜਦੋਂ ਮੈਨੂੰ ਪਰਮੇਸ਼ੁਰ ਦਾ ਸਾਮ੍ਹਣਾ ਕਰਨਾ ਪਵੇਗਾ? ਮੈਂ ਕੀ ਆਖਾਂਗਾ ਜਦੋਂ ਪਰਮੇਸ਼ੁਰ ਮੇਰੇ ਕੋਲੋਂ ਪੁੱਛੇਗਾ ਕਿ ਮੈਂ ਕੀ ਕੀਤਾ ਹੈ।
15ਪਰਮੇਸ਼ੁਰ ਨੇ ਮੈਨੂੰ ਮੇਰੀ ਮਾਂ ਦੇ ਸ਼ਰੀਰ ਅੰਦਰ ਸਾਜਿਆ। ਅਤੇ ਪਰਮੇਸ਼ੁਰ ਨੇ ਮੇਰੇ ਗੁਲਾਮਾਂ ਨੂੰ ਵੀ ਸਾਜਿਆ। ਪਰਮੇਸ਼ੁਰ ਨੇ ਸਾਨੂੰ ਸਾਰਿਆਂ ਨੂੰ ਆਪਣੀਆਂ ਮਾਵਾਂ ਦੇ ਸ਼ਰੀਰ ਅੰਦਰ ਸ਼ਕਲ ਦਿੱਤੀ।
16ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
17ਮੈਂ ਆਪਣੇ ਭੋਜਨ ਬਾਰੇ ਕਦੇ ਵੀ ਖੁਦਗਰਜ਼ ਨਹੀਂ ਰਿਹਾ ਹਾਂ। ਮੈਂ ਹਮੇਸ਼ਾ ਯਤੀਮਾਂ ਨੂੰ ਭੋਜਨ ਦਿੱਤਾ ਹੈ।
18ਮੈਂ ਆਪਣੀ ਸਾਰੀ ਉਮਰ ਪਿਉ ਬਾਹਰੇ ਬੱਚਿਆਂ ਲਈ ਪਿਤਾ ਵਰਗਾ ਬਣਿਆ ਹਾਂ। ਆਪਣੀ ਸਾਰੀ ਉਮਰ, ਮੈਂ ਵਿਧਵਾਵਾਂ ਦਾ ਧਿਆਨ ਰੱਖਿਆ ਹੈ।
19ਜਦੋਂ ਮੈਂ ਲੋਕਾਂ ਨੂੰ ਕਸ਼ਟ ਝਲ੍ਲਦਿਆਂ ਦੇਖਿਆ ਕਿਉਂ ਕਿ ਉਨ੍ਹਾਂ ਕੋਲ ਬਸਤਰ ਨਹੀਂ ਸਨ ਜਾਂ ਕਿਸੇ ਗਰੀਬ ਆਦਮੀ ਨੂੰ ਬਿਨਾ ਚੋਲੇ ਤੋਂ।
20ਮੈਂ ਹਮੇਸ਼ਾ ਉਨ੍ਹਾਂ ਨੂੰ ਬਸਤਰ ਦਿੱਤੇ ਨੇ। ਮੈਂ ਉਨ੍ਹਾਂ ਨੂੰ ਨਿਘ੍ਘ ਪਹੁੰਚਾਉਣ ਲਈ ਆਪਣੀਆਂ ਹੀ ਭੇਡਾਂ ਦੀ ਉਨ ਦੀ ਵਰਤੋਂ ਕੀਤੀ। ਤੇ ਉਨ੍ਹਾਂ ਨੇ ਮੈਨੂੰ ਸੱਚੇ ਦਿਲੋਂ ਅਸੀਸ ਦਿੱਤੀ।
21ਉਘਰਿਆ ਨਹੀਂ ਕਦੇ ਵੀ ਮੈਂ ਮੁੱਕਾ ਕਿਸੇ ਯਤੀਮ ਉੱਤੇ ਜਦੋਂ ਵੀ ਦੇਖਿਆ ਮੈਂ ਉਸਨੂੰ ਦਰ ਉੱਤੇ ਸਹਾਇਤਾ ਮੰਗਦਿਆਂ।
22ਜੇ ਮੈਂ ਕਦੇ ਅਜਿਹਾ ਕੀਤਾ ਹੋਵੇ, ਤਾਂ ਮੇਰੀ ਬਾਂਹ ਜੜੋਂ ਪੁੱਟੀ ਜਾਵੇ ਅਤੇ ਮੇਰੇ ਮੋਢੇ ਉੱਤੋਂ ਢਹਿ ਪਵੇ।
23ਪਰ ਮੈਂ ਇਹੋ ਜਿਹੀਆਂ ਕੋਈ ਵੀ ਗੱਲਾਂ ਨਹੀਂ ਕੀਤੀਆਂ। ਮੈਂ ਪਰਮੇਸ਼ੁਰ ਦੇ ਦੰਡ ਤੋਂ ਡਰਦਾ ਹਾਂ। ਉਸ ਦਾ ਪਰਤਾਪ ਮੈਨੂੰ ਭੈਭੀਤ ਕਰਦਾ ਹੈ।
24ਮੈਂ ਕਦੇ ਵੀ ਆਪਣੀ ਦੌਲਤ ਦਾ ਭਰੋਸਾ ਨਹੀਂ ਕੀਤਾ। ਮੈਂ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਤੇ ਭਰੋਸਾ ਕੀਤਾ ਹੈ। ਮੈਂ ਕਦੇ ਵੀ ਸ਼ੁਧ ਸੋਨੇ ਨੂੰ ਨਹੀਂ ਆਖਿਆ, 'ਤੂੰ ਹੀ ਮੇਰੀ ਉਮੀਦ ਹੈਂ।'
25ਮੈਂ ਅਮੀਰ ਰਿਹਾ ਹਾਂ। ਪਰ ਇਸ ਨੇ ਮੈਨੂੰ ਗੁਮਾਨੀ ਨਹੀਂ ਬਣਾਇਆ। ਮੈਂ ਬਹੁਤ ਧਨ ਕਮਾਇਆ ਹੈ। ਪਰ ਇਹੀ ਨਹੀਂ ਜਿਸ ਨੇ ਮੈਨੂੰ ਖੁਸ਼ੀ ਦਿੱਤੀ ਸੀ।
26ਮੈਂ ਕਦੇ ਵੀ ਚਮਕੀਲੇ ਸੂਰਜ ਦੀ ਜਾਂ ਖੂਬਸੂਰਤ ਚੰਨ ਦੀ ਉਪਾਸਨਾ ਨਹੀਂ ਕੀਤੀ।
27ਮੈਂ ਇੰਨਾ ਮੂਰਖ ਨਹੀਂ ਸਾਂ ਕਿ ਮੈਂ ਕਦੇ ਵੀ ਸੂਰਜ ਤੇ ਚੰਨ ਦੀ ਉਪਾਸਨਾ ਕਰਦਾ।
28ਇਹ ਵੀ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ। ਜੇ ਮੈਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕੀਤੀ ਹੁੰਦੀ ਤਾਂ ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਬੇਵਫਾਈ ਕੀਤੀ ਹੁੰਦੀ।
29ਮੈਂ ਕਦੇ ਵੀ ਖੁਸ਼ ਨਹੀਂ ਰਿਹਾ ਹਾਂ ਜਦੋਂ ਮੇਰੇ ਦੁਸ਼ਮਣ ਤਬਾਹ ਹੋਏ। ਮੈਂ ਕਦੇ ਵੀ ਆਪਣੇ ਦੁਸ਼ਮਣਾਂ ਉੱਤੇ ਨਹੀਂ ਹਸਿਆ ਜਦੋਂ ਉਨ੍ਹਾਂ ਉੱਤੇ ਬੁਰਾ ਵਕਤ ਆਇਆ।
30ਮੈਂ ਕਦੇ ਵੀ ਆਪਣੇ ਦੁਸ਼ਮਣਾਂ ਨੂੰ ਸਰਾਪ ਦੇਣ ਦਾ, ਅਤੇ ਉਨ੍ਹਾਂ ਦੇ ਮਰਨ ਦੀ ਲੋਚਾ ਕਰਨ ਦਾ, ਪਾਪ ਆਪਣੇ ਮੁਖ ਨੂੰ ਨਹੀਂ ਕਰਨ ਦਿੱਤਾ।
31ਮੇਰੇ ਘਰ ਦੇ ਸਾਰੇ ਹੀ, ਜਾਣਦੇ ਨੇ ਕਿ ਮੈਂ ਸਦਾ ਹੀ ਅਜਨਬੀਆਂ ਨੂੰ ਭੋਜਨ ਦਿੱਤਾ ਹੈ।
32ਮੈਂ ਅਜਨਬੀਆਂ ਨੂੰ ਹਮੇਸ਼ਾ ਆਪਣੇ ਘਰ ਅੰਦਰ ਬੁਲਾਇਆ ਤਾਂ ਜੋ ਉਨ੍ਹਾਂ ਨੂੰ ਰਾਤ ਵੇਲੇ ਗਲੀਆਂ ਵਿੱਚ ਨਾ ਸੌਣਾ ਪਵੇ।
33ਹੋਰ ਲੋਕੀ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਨੇ, ਪਰ ਮੈਂ ਕਦੇ ਵੀ ਆਪਣਾ ਦੋਸ਼ ਨਹੀਂ ਛੁਪਾਇਆ।
34ਮੈਂ ਇਸ ਗੱਲੋ ਕਦੇ ਵੀ ਨਹੀਂ ਡਰਿਆ ਸਾਂ ਕਿ ਲੋਕ ਕੀ ਆਖਣਗੇ। ਉਸ ਡਰ ਨੇ ਮੈਨੂੰ ਕਦੇ ਵੀ ਚੁੱਪ ਨਹੀਂ ਰਹਿਣ ਦਿੱਤਾ। ਇਸ ਨੇ ਕਦੇ ਵੀ ਮੈਨੂੰ ਬਾਹਰ ਜਾਣੋ ਨਹੀਂ ਵਰਜਿਆ। ਮੈਂ ਲੋਕਾਂ ਦੀ ਨਫ਼ਰਤ ਤੋਂ ਨਹੀਂ ਡਰਦਾ ਹਾਂ।
35ਮੈਂ ਇੱਛਾ ਕਰਦਾਂ, ਮੈਨੂੰ ਸੁਣਨ ਵਾਲਾ ਕੋਈ ਹੁੰਦਾ, ਮੈਨੂੰ ਆਪਣਾ ਪੱਖ ਸਮਝਾਉਣ ਦਿੰਦਾ। ਕਾਸ਼ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਜਵਾਬ ਦੇਵੇ। ਮੈਂ ਇੱਛਾ ਕਰਦਾ ਹਾਂ ਕਿ ਉਹ ਲਿਖੇ ਜੋ ਉਹ ਸੋਚਦਾ ਹੈ ਕਿ ਮੈਂ ਗਲਤ ਕੀਤਾ।
36ਫ਼ੇਰ ਮੈਂ ਉਹ ਨਿਸ਼ਾਨ ਆਪਣੀ ਗਰਦਨ ਦੁਆਲੇ ਪਹਿਨ ਲਵਾਂਗਾ। ਮੈਂ ਇਸ ਨੂੰ ਆਪਣੇ ਸਿਰ ਤੇ ਤਾਜ ਦੀ ਤਰ੍ਹਾਂ ਪਹਿਨ ਲਵਾਂਗਾ।
37ਜੇਕਰ ਪਰਮੇਸ਼ੁਰ ਨੇ ਅਜਿਹਾ ਕੀਤਾ, ਤਾਂ ਜੋ ਕੁਝ ਵੀ ਮੈਂ ਕੀਤਾ ਉਸ ਦਾ ਵਰਣਨ ਕਰਨ ਦੇ ਯੋਗ ਹੋਵਾਂਗਾ। ਮੈਂ ਪਰਮੇਸ਼ੁਰ ਕੋਲ ਆਪਣਾ ਸਿਰ ਉੱਚਾ ਚੁੱਕ ਕੇ ਇੱਕ ਆਗੂ ਵਾਂਗ ਆ ਸਕਦਾ ਹਾਂ।
38ਮੈਂ ਕਿਸੇ ਕੋਲੋਂ ਆਪਣੀ ਭੇਡ ਚੋਰੀ ਨਹੀਂ ਕੀਤੀ। ਕੋਈ ਵੀ ਇਸ ਨੂੰ ਚੁਰਾਉਣ ਦਾ ਇਲਜ਼ਾਮ ਮੇਰੇ ਉੱਤੇ ਨਹੀਂ ਲਗਾ ਸਕਦਾ।
39ਮੈਂ ਕਿਸਾਨਾਂ ਨੂੰ ਉਸ ਭੋਜਨ ਲਈ ਪੈਸੇ ਦਿੱਤੇ ਜਿਹੜਾ ਮੈਂ ਉਸ ਜ਼ਮੀਨ ਤੋਂ ਪ੍ਰਾਪਤ ਕੀਤਾ। ਅਤੇ ਕਦੇ ਵੀ ਮੈਂ ਕਿਸੇ ਦੀ ਮਾਲਕੀ ਵਾਲੀ ਜ਼ਮੀਨ ਉਸ ਕੋਲੋਂ ਖੋਹਣ ਦੀ ਕੋਸ਼ਿਸ਼ ਨਹੀਂ ਕੀਤੀ।
40ਜੇ ਕਦੇ ਵੀ ਮੈਂ ਇਹੋ ਜਿਹੀਆਂ ਕੋਈ ਬੁਰੀਆਂ ਗੱਲਾਂ ਕੀਤੀਆਂ ਹੋਣ ਤਾਂ ਮੇਰੇ ਖੇਤਾਂ ਵਿੱਚ ਕਣਕ ਅਤੇ ਜੋਁ ਦੀ ਬਾਵੇਂ ਕੰਡਿਆਲੀਆਂ ਝਾੜੀਆਂ ਉਗਣ।" ਅੱਯੂਬ ਦੇ ਸ਼ਬਦ ਖਤਮ ਹੁੰਦੇ ਹਨ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية