BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚਲਿਆ ਸੀ।

ਜ਼ਬੂਰ 51:8


 

ਅਧਿਆਇ 321ਫੇਰ ਅੱਯੂਬ ਦੇ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਜਵਾਬ ਦੇਣ ਦੀ ਕੋਸ਼ਿਸ਼ ਛੱਡ ਦਿੱਤੀ ਇਹ ਗੱਲ ਉਨ੍ਹਾਂ ਨੇ ਇਸ ਕਰਕੇ ਛੱਡ ਦਿੱਤੀ ਕਿਉਂਕਿ ਅੱਯੂਬ ਨੂੰ ਆਪਣੇ ਬੇਗੁਨਾਹ ਹੋਣ ਉੱਪਰ ਅਬਾਹ ਭਰੋਸਾ ਸੀ।
2ਪਰ ਉਬੇ ਇਕ ਨੌਜਵਾਨ ਆਦਮੀ ਸੀ ਜਿਸਦਾ ਨਾਮ ਸੀ ਅਲੀਹੂ ਸਪੁੱਤਰ ਬਰਕੇਲ। ਬਰਕੇਲ ਬੁਜ਼ ਦਾ ਉਤਰਾਧਿਕਾਰੀ ਸੀ। ਅਲੀਹੂ ਰਾਮ ਦੇ ਪਰਿਵਾਰ ਵਿਚੋਂ ਸੀ। ਅਲੀਹੂ ਅੱਯੂਬ ਉੱਤੇ ਬਹੁਤ ਕ੍ਰੋਧਵਾਨ ਹੋ ਗਿਆ ਕਿਉਂਕਿ ਅੱਯੂਬ ਆਖ ਰਿਹਾ ਸੀ ਕਿ ਉਹ ਸਹੀ ਸੀ। ਉਹ ਆਖ ਰਿਹਾ ਸੀ ਕਿ ਉਹ ਪਰਮੇਸ਼ੁਰ ਨਾਲੋਂ ਵੀ ਵਧ ਧਰਮੀ ਸੀ।
3ਅਲੀਹੂ ਅੱਯੂਬ ਦੇ ਤਿੰਨਾਂ ਦੋਸਤਾਂ ਨਾਲ ਵੀ ਨਾਰਾਜ਼ ਸੀ। ਕਿਉਂਕਿ ਅੱਯੂਬ ਦੇ ਤਿੰਨੇ ਦੋਸਤ ਅੱਯੂਬ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ ਸਨ ਪਰ ਫ਼ੇਰ ਵੀ ਉਨ੍ਹਾਂ ਨੇ ਅੱਯੂਬ ਨੂੰ ਨਿਂਦਿਆ।
4ਕਿਉਂ ਕਿ ਅਲੀਹੂ ਉਬੇ ਸਭ ਤੋਂ ਛੋਟੀ ਉਮਰ ਦਾ ਸੀ ਇਸ ਲਈ ਉਸਨੇ ਉਦੋਂ ਤੱਕ ਇੰਤਜਾਰ ਕੀਤਾ ਜਦੋਂ ਤੱਕ ਕਿ ਸਾਰਿਆਂ ਨੇ ਗੱਲਬਾਤ ਖਤਮ ਨਹੀਂ ਕਰ ਲਈ। ਫ਼ੇਰ ਉਸਨੇ ਮਹਿਸੂਸ ਕੀਤਾ ਕਿ ਉਹ ਗੱਲ ਕਰ ਸਕਦਾ ਸੀ।
5ਪਰ ਫ਼ੇਰ ਅਲੀਹੂ ਨੇ ਦੇਖਿਆ ਕਿ ਅੱਯੂਬ ਦੇ ਤਿੰਨਾਂ ਦੋਸਤਾਂ ਪਾਸ ਹੋਰ ਕੁਝ ਵੀ ਆਖਣ ਨੂੰ ਨਹੀਂ ਸੀ ਇਸ ਲਈ ਉਹ ਕ੍ਰੋਧਵਾਨ ਹੋ ਗਿਆ।
6ਇਸ ਲਈ ਅਲੀਹੂ ਨੇ ਗੱਲ ਕਰਨੀ ਸ਼ੁਰੂ ਕੀਤੀ ਅਤੇ ਆਖਿਆ:"ਮੈਂ ਉਮਰ ਵਿੱਚ ਛੋਟਾ ਹਾਂ ਅਤੇ ਤੁਸੀਂ ਬਜ਼ੁਰਗ ਆਦਮੀ ਹੋ। ਇਸ ਲਈ ਮੈਂ ਇਹ ਗੱਲ ਆਖਣੋ ਡਰਦਾ ਹਾਂ ਜੋ ਮੈਂ ਸੋਚ ਰਿਹਾ ਹਾਂ।
7ਮੈਂ ਦਿਲ ਵਿੱਚ ਸੋਚਿਆ 'ਬਜ਼ੁਰਗ ਨੂੰ ਪਹਿਲਾਂ ਬੋਲਣਾ ਚਾਹੀਦਾ ਹੈ। ਬਜ਼ੁਰਗਾਂ ਨੇ ਬਹੁਤ ਵਰ੍ਹੇ ਜੀਵਿਆ ਹੁੰਦਾ ਹੈ। ਇਸ ਲਈ ਉਨ੍ਹਾਂ ਨੇ ਬਹੁਤ ਗੱਲਾਂ ਸਿਖ੍ਖੀਆਂ ਹੁੰਦੀਆਂ ਹਨ।'
8ਪਰ ਪਰਮੇਸ਼ੁਰ ਦਾ ਆਤਮਾ ਹੀ ਮਨੁੱਖ ਨੂੰ ਸਿਆਣਾ ਬਣਾਉਂਦਾ ਹੈ। ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲੋਂ ਆਉਂਦਾ 'ਸਾਰੇ' ਲੋਕਾਂ ਨੂੰ ਸਮਝ ਪ੍ਰਦਾਨ ਕਰਦਾ ਹੈ।
9ਬਜ਼ੁਰਗ ਲੋਕ ਹੀ ਸਿਆਣੇ ਆਦਮੀ ਨਹੀਂ ਹੁੰਦੇ। ਸਿਰਫ ਉਹੀ ਅਜਿਹੇ ਬੰਦੇ ਨਹੀਂ ਜਿਹੜੇ ਸਮਝਦੇ ਹਨ ਕਿ ਸਹੀ ਕੀ ਹੈ।
10ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਆਪਣੇ ਮਨ ਦੀ ਗੱਲ ਦੱਸਾਂਗਾ।
11ਮੈਂ ਧੀਰਜ ਨਾਲ ਇੰਤਜ਼ਾਰ ਕੀਤਾ ਜਦੋਂ ਤੁਸੀਂ ਲੋਕ ਗੱਲਾਂ ਕਰ ਰਹੇ ਸੀ। ਮੈਂ ਉਨ੍ਹਾਂ ਜਵਾਬਾਂ ਨੂੰ ਧਿਆਨ ਨਾਲ ਸੁਣਿਆ ਜਿਹੜੇ ਤੁਸੀਂ ਅੱਯੂਬ ਨੂੰ ਦਿੱਤੇ।
12ਮੈਂ ਉਹ ਗੱਲਾਂ ਧਿਆਨ ਨਾਲ ਸੁਣੀਆਂ ਜੋ ਤੁਸੀਂ ਆਖੀਆਂ। ਤੁਹਾਡੇ ਵਿੱਚੋਂ ਕਿਸੇ ਨੇ ਵੀ ਅੱਯੂਬ ਨੂੰ ਨਹੀਂ ਨਿਂਦਿਆ। ਤੁਹਾਡੇ ਵਿੱਚੋਂ ਕਿਸੇ ਨੇ ਵੀ ਉਸ ਦੀਆਂ ਦਲੀਲਾਂ ਦਾ ਉੱਤਰ ਨਹੀਂ ਦਿੱਤਾ।
13ਤੁਸੀਂ ਤਿੰਨੇ ਬੰਦੇ ਨਹੀਂ ਆਖ ਸਕਦੇ ਕਿ ਤੁਸੀਂ ਸਿਆਣਪ ਲੱਭ ਲਈ ਹੈ। ਪਰਮੇਸ਼ੁਰ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵੇ, ਲੋਕਾਂ ਦਾ ਨਹੀਂ।
14ਅੱਯੂਬ ਨੇ ਮੇਰੇ ਸਾਮ੍ਹਣੇ ਆਪਣੀਆਂ ਦਲੀਲਾਂ ਨਹੀਂ ਰੱਖੀਆਂ। ਇਸ ਲਈ ਮੈਂ ਉਨ੍ਹਾਂ ਦਲੀਲਾਂ ਦੀ ਵਰਤੋਂ ਨਹੀਂ ਕਰਾਂਗਾ ਜਿਹੜੀਆਂ ਤੁਸੀਂ ਤਿੰਨਾਂ ਨੇ ਵਰਤੀਆਂ ਨੇ।
15ਅੱਯੂਬ ਇਹ ਬੰਦੇ ਦਲੀਲ ਹਾਰ ਗਏ ਨੇ। ਇਨ੍ਹਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ। ਉਨ੍ਹਾਂ ਕੋਲ ਹੋਰ ਜਵਾਬ ਵੀ ਨਹੀਂ ਹਨ।
16ਅੱਯੂਬ ਮੈਂ ਉਨ੍ਹਾਂ ਲੋਕਾਂ ਵੱਲੋਂ ਤੈਨੂੰ ਜਵਾਬ ਦਿੱਤੇ ਜਾਣ ਦਾ ਇੰਤਜ਼ਾਰ ਕੀਤਾ। ਪਰ ਹੁਣ ਇਹ ਖਾਮੋਸ਼ ਨੇ। ਉਨ੍ਹਾਂ ਨੇ ਤੇਰੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ ਹੈ।
17ਇਸ ਲਈ ਹੁਣ ਮੈਂ ਤੈਨੂੰ ਆਪਣਾ ਜਵਾਬ ਦੇਵਾਂਗਾ। ਹਾਂ ਮੈਂ ਦੱਸਾਂਗਾ ਤੈਨੂੰ ਕਿ ਮੈਂ ਕੀ ਸੋਚਦਾ ਹਾਂ।
18ਮੇਰੇ ਕੋਲ ਕਹਿਣ ਨੂੰ ਇੰਨਾ ਕੁਝ ਹੈ, ਕਿ ਮੈਂ ਫਟਣ ਹੀ ਵਾਲਾ ਹਾਂ।
19ਮੈਂ ਨਵੀਂ ਮੈਅ ਦੀ ਉਸ ਬੋਤਲ ਵਰਗਾ ਹਾਂ ਜਿਸਨੂੰ ਅਜੇ ਖੋਲ੍ਹਿਆ ਨਹੀਂ ਗਿਆ। ਮੈਂ ਨਵੀਂ ਮੈਅ ਦੇ ਉਸ ਢੱਕਣ ਵਰਗਾ ਹਾਂ ਜਿਹੜਾ ਖੁਲ੍ਹ ਕੇ ਉੱਡਣ ਲਈ ਤਿਆਰ ਹੈ।
20ਇਸ ਲਈ ਮੈਨੂੰ ਬੋਲਣਾ ਚਾਹੀਦਾ ਹੈ, ਤਾਂ ਹੀ ਮੈਨੂੰ ਚੈਨ ਮਿਲੇਗਾ। ਮੈਂ ਅਵੱਸ਼ ਬੋਲਾਂਗਾ ਤੇ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵਾਂਗਾ।
21ਮੈਨੂੰ ਅੱਯੂਬ ਨਾਲ ਕਿਸੇ ਵੀ ਹੋਰ ਵਿਅਕਤੀ ਵਰਗਾ ਹੀ ਵਿਹਾਰ ਕਰਨਾ ਚਾਹੀਦਾ ਹੈ। ਮੈਂ ਉਸਨੂੰ ਵਧੀਆ ਗੱਲਾਂ ਆਖਣ ਦੀ ਕੋਸ਼ਿਸ਼ ਨਹੀਂ ਕਰਾਂਗਾ। ਮੈਂ ਉਹੀ ਆਖਾਂਗਾ ਜੋ ਮੈਨੂੰ ਆਖਣਾ ਚਾਹੀਦਾ ਹੈ
22ਮੈਂ ਕਿਸੇ ਇੱਕ ਬੰਦੇ ਨੂੰ ਦੂਸਰੇ ਨਾਲੋਂ ਬਿਹਤਰ ਨਹੀਂ ਮੰਨ ਸਕਦਾ। ਜੇ ਮੈਂ ਜਿਹਾ ਕੀਤਾ ਤਾਂ ਪਰਮੇਸ਼ੁਰ ਪਾਸੋਂ ਮੈਨੂੰ ਦੰਡ ਮਿਲੇਗਾ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية