BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚਲਿਆ ਸੀ।

ਜ਼ਬੂਰ 51:8


 

ਅਧਿਆਇ 341ਫੇਰ ਅਲੀਹੂ ਨੇ ਗੱਲ ਜਾਰੀ ਰੱਖੀ। ਉਸਨੇ ਆਖਿਆ:
2"ਤੁਸੀਂ ਸਿਆਣੇ ਲੋਕੋ, ਜੋ ਗੱਲਾਂ ਮੈਂ ਆਖਦਾ ਹਾਂ ਧਿਆਨ ਨਾਲ ਸੁਣੋ। ਤੁਸੀਂ ਚਤੁਰ ਲੋਕੋ, ਮੇਰੇ ਵੱਲ ਧਿਆਨ ਦੇਵੋ।
3ਤੁਹਾਡੀ ਜ਼ੁਬਾਨ ਉਸ ਭੋਜਨ ਦਾ ਸੁਆਦ ਚਖਦੀ ਹੈ, ਜਿਸ ਨੂੰ ਇਹ ਛੂਂਹਦੀ ਹੈ। ਤੇ ਤੁਹਾਡਾ ਕੰਨ ਉਨ੍ਹਾਂ ਸ਼ਬਦਾਂ ਨੂੰ ਪਰਖਦਾ ਹੈ, ਜੋ ਉਹ ਸੁਣਦਾ ਹੈ।
4ਇਸ ਲਈ ਆਓ ਆਪਾਂ ਇਨ੍ਹਾਂ ਦਲੀਲਾਂ ਨੂੰ ਪਰਖੀੇ, ਤੇ ਖੁਦ ਨਿਰਣਾ ਕਰੀਏ ਕਿ ਕੀ ਠੀਕ ਹੈ। ਅਸੀਂ ਰਲ ਕੇ ਸਿਖ ਲਵਾਂਗੇ ਕਿ ਚੰਗਾ ਕੀ ਹੈ।
5ਅੱਯੂਬ ਆਖਦਾ ਹੈ, 'ਮੈਂ ਅੱਯੂਬ ਬੇਗੁਨਾਹ ਹਾਂ ਤੇ ਪਰਮੇਸ਼ੁਰ ਮੇਰੇ ਪ੍ਰਤੀ ਅਨਿਆਂਈ ਹੈ।
6ਮੈਂ ਬੇਗੁਨਾਹ ਹਾਂ, ਪਰ ਨਿਆਂ ਮੇਰੇ ਖਿਲਾਫ ਬੋਲਦਾ ਅਤੇ ਆਖਦਾ ਹੈ ਕਿ ਮੈਂ ਝੂਠਾ ਹਾਂ। ਮੈਂ ਬੇਗੁਨਾਹ ਹਾਂ, ਪਰ ਮੈਂ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋਇਆ ਹਾਂ।'
7ਕੀ ਇੱਥੇ ਅੱਯੂਬ ਵਰਗਾ ਹੋਰ ਕੋਈ ਬੰਦਾ ਵੀ ਹੈ? ਅੱਯੂਬ ਪਰਵਾਹ ਨਹੀਂ ਕਰਦਾ ਜੇ ਤੁਸੀਂ ਉਸਨੂੰ ਬੇਇੱਜ਼ਤ ਵੀ ਕਰਦੇ ਹੋ।
8ਅੱਯੂਬ ਦੀ ਦੋਸਤੀ ਬਦ ਲੋਕਾਂ ਨਾਲ ਹੈ। ਉਹ ਬਦ ਲੋਕਾਂ ਦੀ ਸੰਗਤ ਪਸੰਦ ਕਰਦਾ ਹੈ।
9ਕਿਉਂ ਕਿ ਉਹ ਆਖਦਾ, 'ਕਿਸੇ ਵਿਅਕਤੀ ਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਨਾਲ ਕੁਝ ਨਹੀਂ ਮਿਲਦਾ।'
10ਤੁਸੀਂ ਆਦਮੀ ਮੈਨੂੰ ਸਮਝ ਸਕਦੇ ਹੋ, ਇਸ ਲਈ ਮੈਨੂੰ ਸੁਣੋ। ਪਰਮੇਸ਼ੁਰ ਕਦੇ ਵੀ ਉਹ ਨਹੀਂ ਕਰਦਾ ਜੋ ਬਦ ਹੈ। ਪਰਮੇਸ਼ੁਰ ਸਰਬ-ਸ਼ਕਤੀਮਾਨ ਕਦੇ ਵੀ ਗ਼ਲਤ ਨਹੀਂ ਕਰਦਾ।
11ਪਰਮੇਸ਼ੁਰ ਕਿਸੇ ਬੰਦੇ ਨੂੰ ਉਨ੍ਹਾਂ ਗੱਲਾਂ ਦਾ ਮੋੜਾ ਦੇਵੇਗਾ ਜੋ ਉਸਨੇ ਕੀਤਾ ਹੈ। ਪਰਮੇਸ਼ੁਰ ਲੋਕਾਂ ਨਾਲ ਗੱਲਾਂ ਨੂੰ, ਉਨ੍ਹਾਂ ਦੇ ਜਿਉਣ ਦੇ ਢੰਗ ਅਨੁਸਾਰ ਹੀ ਵਾਪਰਨ ਦਿੰਦਾ ਹੈ।
12ਇਹ ਸੱਚ ਹੈ, ਪਰਮੇਸ਼ੁਰ ਕਦੇ ਵੀ ਗ਼ਲਤ ਨਹੀਂ ਕਰਦਾ। ਪਰਮੇਸ਼ੁਰ ਸਰਬ ਸ਼ਕਤੀਮਾਨ ਅਨਿਆਂਈ ਨਹੀਂ ਹੋਵੇਗਾ।
13ਕੋਈ ਬੰਦਾ ਪਰਮੇਸ਼ੁਰ ਲਈ ਇਹ ਚੋਣ ਨਹੀਂ ਕਰਦਾ ਕਿ ਉਹ ਧਰਤੀ ਦਾ ਸੰਚਾਲਕ ਹੋਵੇ। ਕਿਸੇ ਬੰਦੇ ਨੇ ਵੀ ਪਰਮੇਸ਼ੁਰ ਨੂੰ ਸਾਰੀ ਦੁਨੀਆਂ ਦੀ ਜ਼ਿੰਮੇਵਾਰੀ ਨਹੀਂ ਦਿੱਤੀ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ ਤੇ ਉਹ ਹਮੇਸ਼ਾ ਹੀ ਸੰਚਾਲਕ ਰਿਹਾ ਹੈ।
14ਜੇ ਪਰਮੇਸ਼ੁਰ ਨੇ ਲੋਕਾਂ ਤੋਂ ਆਪਣੇ ਆਤਮੇ ਨੂੰ, ਅਤੇ ਜੀਵਨ-ਪ੍ਰਾਣ ਨੂੰ ਲੈ ਲੈਣ ਦਾ ਨਿਰਣਾ ਕੀਤਾ ਹੁੰਦਾ,
15ਤਾਂ ਧਰਤੀ ਦੇ ਸਾਰੇ ਲੋਕ ਮਰ ਗਏ ਹੁੰਦੇ। ਸਾਰੇ ਲੋਕ ਫ਼ੇਰ ਤੋਂ ਧੂੜ ਬਣ ਗਏ ਹੁੰਦੇ।
16ਜੇ ਤੁਸੀਂ ਲੋਕ ਸਿਆਣੇ ਹੋ, ਤਾਂ ਜੋ ਕੁਝ ਵੀ ਮੈਂ ਆਖਦਾ ਹਾਂ ਤੁਸੀਂ ਸੁਣੋਗੇ।
17ਉਹ ਬੰਦਾ ਜਿਹੜਾ ਨਿਆਂਈ ਹੋਣ ਨੂੰ ਨਫਰਤ ਕਰਦਾ ਹੈ ਸ਼ਾਸਕ ਨਹੀਂ ਬਣ ਸਕਦਾ। ਅੱਯੂਬ, ਪਰਮੇਸ਼ੁਰ ਸ਼ਕਤੀਸ਼ਾਲੀ ਤੇ ਨੇਕ ਹੈ। ਤੇਰਾ ਕੀ ਖਿਆਲ ਹੈ ਕਿ ਤੂੰ ਉਸ ਨੂੰ ਗੁਨਾਗਾਰ ਠਹਿਰਾ ਸਕਦਾ?
18ਇਹ ਪਰਮੇਸ਼ੁਰ ਹੀ ਹੈ ਜੋ ਰਾਜਿਆਂ ਨੂੰ ਆਖਦਾ ਹੈ, 'ਤੁਸੀਂ ਲੋਕ ਬੇਕਾਰ ਹੋਂ।' ਪਰਮੇਸ਼ੁਰ ਆਗੂਆਂ ਨੂੰ ਆਖਦਾ ਹੈ 'ਤੁਸੀਂ ਬਦ ਹੋ।'
19ਪਰਮੇਸ਼ੁਰ ਆਗੂਆਂ ਨੂੰ ਹੋਰਨਾਂ ਲੋਕਾਂ ਨਾਲੋਂ ਵਧੇਰੇ ਪਿਆਰ ਨਹੀਂ ਕਰਦਾ। ਅਤੇ ਪਰਮੇਸ਼ੁਰ ਅਮੀਰ ਲੋਕਾਂ ਨੂੰ ਗਰੀਬ ਲੋਕਾਂ ਨਾਲੋਂ ਵਧੇਰੇ ਪਿਆਰ ਨਹੀਂ ਕਰਦਾ ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਸਭ ਨੂੰ ਸਾਜਿਆ।
20ਲੋਕ ਅਚਾਨਕ ਅੱਧੀ ਰਾਤ ਵੇਲੇ ਮਰ ਸਕਦੇ ਨੇ। ਲੋਕ ਬਿਮਾਰ ਹੋ ਜਾਂਦੇ ਨੇ ਤੇ ਗੁਜ਼ਰ ਜਾਂਦੇ ਨੇ। ਸ਼ਕਤੀਸ਼ਾਲੀ ਲੋਕ ਵੀ ਕਿਸੇ ਪ੍ਰਤੱਖ ਕਾਰਣ ਦੇ ਬਿਨਾ ਮਰ ਜਾਂਦੇ ਨੇ।
21ਪਰਮੇਸ਼ੁਰ ਨਿਗਰਾਨੀ ਕਰਦਾ ਹੈ ਜੋ ਵੀ ਲੋਕ ਕਰਦੇ ਨੇ। ਪਰਮੇਸ਼ੁਰ ਹਰ ਕਦਮ ਨੂੰ ਜਾਣਦਾ ਹੈ ਜੋ ਵੀ ਬੰਦਾ ਪੁੱਟਦਾ ਹੈ।
22ਇੱਥੇ ਕੋਈ ਥਾਂ ਇੰਨੀ ਹਨੇਰੀ ਨਹੀਂ ਕਿ ਬੁਰੇ ਬੰਦੇ ਪਰਮੇਸ਼ੁਰ ਕੋਲੋਂ ਛੁਪ ਜਾਣ।
23ਕਿਉਂ ਕਿ ਆਦਮੀ ਲਈ ਪਰਮੇਸ਼ੁਰ ਕੋਲ ਉਸਦੇ ਵਿਰੁੱਧ ਮੁਕੱਦਮਾ ਲੈਕੇ ਜਾਣ ਦਾ ਫ਼ੈਸਲਾ ਕਰਨਾ ਸਹੀ ਨਹੀਂ।
24ਜੇ ਸ਼ਕਤੀਸਾਲੀ ਲੋਕ ਵੀ ਮੰਦੀਆਂ ਗੱਲਾਂ ਕਰਦੇ ਨੇ, ਪਰਮੇਸ਼ੁਰ ਨੂੰ ਸਵਾਲ ਪੁੱਛਣ ਦੀ ਲੋੜ ਨਹੀਂ ਪੈਂਦੀ। ਪਰਮੇਸ਼ੁਰ ਤਾਂ ਬਸ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ ਤੇ ਹੋਰਨਾਂ ਲੋਕਾਂ ਨੂੰ ਆਗੂਆਂ ਵਜੋਂ ਚੁਣ ਲਵੇਗਾ।
25ਇਸ ਲਈ ਪਰਮੇਸ਼ੁਰ ਜਾਣਦਾ ਹੈ ਲੋਕ ਕੀ ਕਰਦੇ ਨੇ। ਇਸੇ ਲਈ ਪਰਮੇਸ਼ੁਰ ਬਦ ਲੋਕਾਂ ਨੂੰ ਰਾਤ ਵੇਲੇ ਹਰਾਵੇਗਾ, ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ।
26ਪਰਮੇਸ਼ੁਰ ਬੁਰੇ ਲੋਕਾਂ ਨੂੰ ਉਨ੍ਹਾਂ ਦੀਆਂ ਕੀਤੀਆਂ ਬਦ ਕਰਨੀਆਂ ਲਈ ਦੰਡ ਦੇਵੇਗਾ। ਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਉਬੇ ਦੰਡ ਦੇਵੇਗਾ ਜਿੱਥੇ ਹੋਰ ਲੋਕੀ ਇਸਨੂੰ ਵਾਪਰਦਿਆਂ ਦੇਖ ਸਕਣ।
27ਕਿਉਂ ਕਿ ਬੁਰੇ ਆਦਮੀਆਂ ਨੇ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਹੈ। ਅਤੇ ਉਨ੍ਹਾਂ ਲੋਕਾਂ ਨੇ ਉਹ ਕਰਨ ਦੀ ਪ੍ਰਵਾਹ ਨਹੀਂ ਕੀਤੀ ਜੋ ਪਰਮੇਸ਼ੁਰ ਚਾਹੁੰਦਾ।
28ਉਹ ਬੁਰੇ ਬੰਦੇ ਗਰੀਬਾਂ ਨੂੰ ਦੁੱਖੀ ਕਰਦੇ ਨੇ ਤੇ ਉਨ੍ਹਾਂ ਨੂੰ ਪਰਮੇਸ਼ੁਰ ਅੱਗੇ ਸਹਾਇਤਾ ਲਈ ਰੁਆਉਂਦੇ ਨੇ, ਤੇ ਪਰਮੇਸ਼ੁਰ ਸਹਾਇਤਾ ਲਈ ਕੀਤੀ ਉਸ ਪੁਕਾਰ ਨੂੰ ਸੁਣਦਾ ਹੈ।
29ਪਰ ਜੇ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਨਾ ਕਰਨ ਦਾ ਨਿਰਣਾ ਕਰੇ ਤਾਂ ਕੋਈ ਵੀ ਬੰਦਾ ਪਰਮੇਸ਼ੁਰ ਨੂੰ ਕਸੂਰਵਾਰ ਨਹੀਂ ਠਹਿਰਾ ਸਕਦਾ। ਜੇ ਪਰਮੇਸ਼ੁਰ ਆਪਣੇ-ਆਪ ਨੂੰ ਲੋਕਾਂ ਪਾਸੋਂ ਛੁਪਾਉਂਦਾ ਹੈ ਤਾਂ ਕੋਈ ਵੀ ਬੰਦਾ ਉਸ ਨੂੰ ਨਹੀਂ ਲੱਭ ਸਕਦਾ। ਪਰਮੇਸ਼ੁਰ ਲੋਕਾਂ ਅਤੇ ਕੌਮਾਂ ਦਾ ਹਾਕਮ ਹੈ।
30ਅਤੇ ਜੇ ਕੋਈ ਹਾਕਮ ਲੋਕਾਂ ਲਈ ਪਾਪ ਦਾ ਕਾਰਣ ਬਣਦਾ ਹੈ ਤਾਂ ਪਰਮੇਸ਼ੁਰ ਉਸ ਨੂੰ ਧਰਤੀ ਦੀ ਸੱਤਾ ਤੋਂ ਹਟਾ ਦੇਵੇਗਾ।
31ਇਵੇਂ ਹੀ ਵਾਪਰੇਗਾ ਜਿੰਨਾ ਚਿਰ ਉਹ ਪਰਮੇਸ਼ੁਰ ਨੂੰ ਨਹੀਂ ਆਖਦਾ, 'ਮੈਂ ਦੋਸ਼ੀ ਹਾਂ, ਮੈਂ ਹੋਰ ਪਾਪ ਨਹੀਂ ਕਰਾਂਗਾ।'
32ਹੇ ਪਰਮੇਸ਼ੁਰ, ਜੇਕਰ ਮੈਂ ਤੈਨੂੰ ਨਹੀਂ ਵੀ ਦੇਖ ਸਕਦਾ, ਮੈਨੂੰ ਜੀਵਨ ਦਾ ਸਹੀ ਢੰਗ ਸਿਖਾ। ਜੇ ਮੈਂ ਕੁਝ ਗ਼ਲਤ ਕੀਤਾ ਹੈ, ਮੈਂ ਇਸ ਨੂੰ ਫੇਰ ਤੋਂ ਨਹੀਂ ਕਰਾਂਗਾ।'
33ਅੱਯੂਬ, ਤੂੰ ਚਾਹੁੰਦਾ ਹੈਂ ਕਿ ਪਰਮੇਸ਼ੁਰ ਤੈਨੂੰ ਇਨਾਮ ਦੇਵੇ। ਪਰ ਤੂੰ ਬਦਲਣ ਤੋਂ ਇਨਕਾਰ ਕਰਦਾ ਹੈਂ। ਅੱਯੂਬ, ਇਹ ਤੇਰਾ ਨਿਰਣਾ ਹੈ ਮੇਰਾ ਨਹੀਂ, ਮੈਨੂੰ ਦੱਸ ਤੂੰ ਕੀ ਸੋਚਦਾ ਹੈਂ।
34ਸਿਆਣਾ ਆਦਮੀ ਮੈਨੂੰ ਸੁਣੇਗਾ। ਸਿਆਣਾ ਆਦਮੀ ਆਖੇਗਾ,
35'ਅੱਯੂਬ ਮੂਰਖ ਆਦਮੀ ਵਾਂਗ ਗੱਲਾਂ ਕਰਦਾ ਹੈ। ਜੋ ਕੁਝ ਵੀ ਉਹ ਕਹਿੰਦਾ, ਉਸ ਦਾ ਕੋਈ ਅਰਬ ਨਹੀਂ ਹੁੰਦਾ।'
36ਮੇਰਾ ਖਿਆਲ ਹੈ, ਜਿੰਨਾ ਹੋ ਸਕੇ ਅੱਯੂਬ ਦੀ ਪਰੀਖਿਆ ਲਿਤ੍ਤੀ ਜਾਣੀ ਚਾਹੀਦੀ ਹੈ। ਕਿਉਂਕਿ ਅੱਯੂਬ ਸਾਨੂੰ ਉਸੇ ਢੰਗ ਨਾਲ ਜਵਾਬ ਦਿੰਦਾ ਹੈ ਜਿਸ ਤਰ੍ਹਾਂ ਬੁਰਾ ਆਦਮੀ ਜਵਾਬ ਦਿੰਦਾ ਹੈ।
37ਅੱਯੂਬ ਆਪਣੇ ਹੋਰਨਾਂ ਪਾਪਾਂ ਵਿੱਚ ਵਿਦਰੋਹ ਨੂੰ ਵੀ ਸ਼ਾਮਿਲ ਕਰ ਰਿਹਾ ਹੈ। ਉਹ ਸਾਡੇ ਸਾਮ੍ਹਣੇ ਬੈਠਾ ਹੋਇਆ ਹੈ ਅਤੇ ਸਾਡੀ ਬੇਇੱਜ਼ਤੀ ਕਰ ਰਿਹਾ ਅਤੇ ਪਰਮੇਸ਼ੁਰ ਦੇ ਖਿਲਾਫ਼ ਅਨੇਕਾਂ ਇਲਜਾਮ ਲਗਾ ਰਿਹਾ ਹੈ।"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية