BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”

ਯੂਹੰਨਾ 4:24


 

ਅਧਿਆਇ 35



1ਅਲੀਹੂ ਨੇ ਗੱਲ ਜਾਰੀ ਰੱਖੀ। ਉਸਨੇ ਆਖਿਆ:
2"ਅੱਯੂਬ, ਕੀ ਤੂੰ ਸੋਚਦਾ ਤੇਰੇ ਕੋਲ ਮੁਕੱਦਮਾ ਹੈ ਜਦੋਂ ਤੂੰ ਆਖਦਾ ਹੈਂ 'ਮੈਂ ਪਰਮੇਸ਼ੁਰ ਨਾਲੋਂ ਵਧੇਰੇ ਧਰਮੀ ਹਾਂ।'
3ਅਤੇ ਅੱਯੂਬ ਪੁੱਛਦਾ ਹੈਂ ਤੂੰ ਪਰਮੇਸ਼ੁਰ ਕੋਲੋਂ, 'ਕੀ ਲਾਭ ਹੁੰਦਾ ਇੱਕ ਬੰਦੇ ਨੂੰ ਜੇ ਉਹ ਕੋਸ਼ਿਸ਼ ਕਰਦਾ ਹੈ ਪਰਮੇਸ਼ੁਰ ਨੂੰ ਖੁਸ਼ ਕਰਨ ਦੀ? ਕੀ ਮੇਰੇ ਨਾਲ ਕੁਝ ਚੰਗਾ ਵਾਪਰੇਗਾ ਜੇਕਰ ਮੈਂ ਪਾਪ ਨਾ ਕਰਾਂ?
4ਅੱਯੂਬ, ਮੈਂ (ਅਲੀਹੂ) ਤੈਨੂੰ ਅਤੇ ਤੇਰੇ ਦੋਸਤਾਂ ਨੂੰ, ਜੋ ਇੱਥੇ ਤੇਰੇ ਨਾਲ ਹਨ, ਉੱਤਰ ਦੇਣਾ ਚਾਹੁੰਦਾ ਹਾਂ।
5ਅੱਯੂਬ ਆਕਾਸ਼ ਵੱਲ ਦੇਖ। ਬਦਲਾਂ ਵੱਲ ਦੇਖ ਜਿਹੜੇ ਤੇਰੇ ਨਾਲੋਂ ਉਚੇਰੇ ਨੇ।
6ਅੱਯੂਬ, ਜੇ ਤੂੰ ਪਾਪ ਕਰਦਾ ਹੈਂ, ਇਸ ਦੁਆਰਾ ਪਰਮੇਸ਼ੁਰ ਨੂੰ ਕੋਈ ਸੱਟ ਨਹੀਂ ਲੱਗਦੀ। ਭਾਵੇਂ ਜੇਕਰ ਤੇਰੇ ਪਾਪ ਬਹੁਤ ਸਾਰੇ ਹੋਣ, ਇਸ ਨਾਲ ਪਰਮੇਸ਼ੁਰ ਨੂੰ ਕੋਈ ਫ਼ਰਕ ਨਹੀਂ ਪੈਂਦਾ।
7ਅਤੇ ਅੱਯੂਬ, ਜੇ ਤੂੰ ਚੰਗਾ ਹੈਂ ਤਾਂ ਇਸ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਨਹੀਂ ਮਿਲਦੀ, ਪਰਮੇਸ਼ੁਰ ਨੂੰ ਤੇਰੇ ਪਾਸੋਂ ਕੁਝ ਵੀ ਨਹੀਂ ਮਿਲਦਾ।
8ਅਯੂਬ ਜਿਹੜੀਆਂ ਚੰਗੀਆਂ ਤੇ ਮਾੜੀਆਂ ਗੱਲਾਂ ਤੂੰ ਕਰਦਾ ਹੈਂ ਸਿਰਫ ਤੇਰੇ ਵਰਗੇ ਲੋਕਾਂ ਉੱਤੇ ਹੀ ਅਸਰ ਪਾਉਂਦੀਆਂ ਨੇ। ਉਨ੍ਹਾਂ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਜਾਂ ਦੁੱਖ ਨਹੀਂ ਹੁੰਦਾ।
9ਜੇਕਰ ਬੁਰੇ ਲੋਕ ਸਤਾਏ ਜਾਂਦੇ ਹਨ ਤਾਂ ਉਹ ਸਹਾਇਤਾ ਲਈ ਪੁਕਾਰਦੇ ਹਨ, ਉਹ ਮਜ਼ਬੂਤ ਲੋਕਾਂ ਦੇ ਹੱਥੋਂ ਬਚਾਏ ਜਾਣ ਦੀ ਮੰਗ ਕਰਦੇ ਹਨ।
10ਕੋਈ ਨਹੀਂ ਆਖਦਾ, 'ਉਹ ਪਰਮੇਸ਼ੁਰ ਕਿੱਥੋ ਹੈ ਜਿਸਨੇ ਮੈਨੂੰ ਸਾਜਿਆ? ਜਦੋਂ ਉਹ ਸਾਰੀ ਰਾਤ ਗੀਤ ਗਾ ਰਿਹਾ ਹੁੰਦਾ ਹੈ।
11ਪਰਮੇਸ਼ੁਰ ਸਾਨੂੰ ਪੰਛੀਆਂ ਅਤੇ ਜਾਨਵਰਾਂ ਨਾਲੋਂ ਸਿਆਣਾ ਬਣਾਉਂਦਾ ਹੈ। ਇਸਲਈ ਉਹ ਕਿੱਥੋ ਹੈ।'
12ਜਾਂ ਜੇ ਉਹ ਬੁਰੇ ਆਦਮੀ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਨੇ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੰਦਾ। ਕਿਉਂ ਕਿ ਉਹ ਬੁਰੇ ਆਦਮੀ ਬਹੁਤ ਗੁਮਾਨੀ ਨੇ ਉਹ ਹਾਲੇ ਵੀ ਸੋਚਦੇ ਨੇ ਕਿ ਉਹ ਬਹੁਤ ਮਹੱਤਵਪੂਰਣ ਹਨ।
13"ਇਹ ਸੱਚ ਹੈ। ਪਰਮੇਸ਼ੁਰ ਉਨ੍ਹਾਂ ਦੀਆਂ ਬੇਕਾਰ ਅਰਜੋਈਆਂ ਨੂੰ ਨਹੀਂ ਸੁਣੇਗਾ। ਸਰਬ-ਸ਼ਕਤੀਮਾਨ ਪਰਮੇਸ਼ੁਰ ਉਨ੍ਹਾਂ ਵੱਲ ਧਿਆਨ ਨਹੀਂ ਦੇਵੇਗਾ।
14ਇਸ ਲਈ ਅੱਯੂਬ, ਪਰਮੇਸ਼ੁਰ ਤੈਨੂੰ ਨਹੀਂ ਸੁਣੇਗਾ ਜਦੋਂ ਤੂੰ ਆਖੇਂਗਾ ਕਿ ਤੂੰ ਉਸ ਨੂੰ ਨਹੀਂ ਦੇਖਦਾ। ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਨੂੰ ਮਿਲਣ ਅਤੇ ਸਾਬਤ ਕਰਨ ਲਈ ਆਪਣੇ ਮੌਕੇ ਦੀ ਤਲਾਸ਼ ਕਰ ਰਿਹਾ ਹੈਂ ਕਿ ਤੂੰ ਬੇਗੁਨਾਹ ਹੈਂ।
15ਅੱਯੂਬ ਸੋਚਦਾ ਹੈ ਕਿ ਪਰਮੇਸ਼ੁਰ ਬੁਰੇ ਲੋਕਾਂ ਨੂੰ ਦੰਡ ਨਹੀਂ ਦਿੰਦਾ। ਉਹ ਸੋਚਦਾ ਹੈ ਕਿ ਪਰਮੇਸ਼ੁਰ ਪਾਪ ਵੱਲ ਕੁਝ ਵੀ ਧਿਆਨ ਨਹੀਂ ਦਿੰਦਾ।
16ਇਹੀ ਕਾਰਣ ਹੈ ਕਿ ਅੱਯੂਬ ਆਪਣੀ ਬੇਕਾਰ ਗੱਲ ਜਾਰੀ ਰੱਖਦਾ। ਉਹ ਇੰਝ ਵਿਹਾਰ ਕਰਦਾ ਜਿਵੇਂ ਕਿ ਉਹ ਮਹੱਤਵਪੂਰਣ ਹੋਵੇ। ਇਹ ਵੇਖਣਾ ਆਸਾਨ ਹੈ ਕਿ ਅੱਯੂਬ ਇਹ ਵੀ ਨਹੀਂ ਜਾਣਦਾ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ?"



  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية