BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚਲਿਆ ਸੀ।

ਜ਼ਬੂਰ 51:8


 

ਅਧਿਆਇ 361ਅਲੀਹੂ ਨੇ ਗੱਲ ਜਾਰੀ ਰੱਖੀ। ਉਸਨੇ ਆਖਿਆ:
2"ਮੇਰੇ ਬਾਰੇ ਥੋੜਾ ਸਮਾਂ ਹੋਰ ਧੀਰਜ ਰੱਖੋ। ਪਰਮੇਸ਼ੁਰ ਕੋਲ ਅਜੇ ਕੁਝ ਹੋਰ ਸ਼ਬਦ ਹਨ ਜੋ ਉਹ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।
3ਮੈਂ ਦੂਰ-ਦੁਰਾਡਿਓ ਆਪਣੇ ਗਿਆਨ ਨੂੰ ਲਿਆਵਾਂਗਾ। ਪਰਮੇਸ਼ੁਰ ਨੇ ਮੈਨੂੰ ਸਾਜਿਆ ਤੇ ਮੈਂ ਸਾਬਤ ਕਰਾਂਗਾ ਕਿ ਪਰਮੇਸ਼ੁਰ ਨਿਆਂਈ ਹੈ।
4ਅੱਯੂਬ ਮੈਂ ਸੱਚ ਆਖ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਬਾਰੇ ਗੱਲ ਕਰ ਰਿਹਾ ਹਾਂ।
5ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ ਪਰ ਉਹ ਲੋਕਾਂ ਨੂੰ ਨਫ਼ਰਤ ਨਹੀਂ ਕਰਦਾ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ, ਪਰ ਉਹ ਬਹੁਤ ਸਿਆਣਾ ਵੀ ਹੈ।
6ਪਰਮੇਸ਼ੁਰ ਬਦ ਲੋਕਾਂ ਨੂੰ ਜਿਉਣ ਨਹੀਂ ਦਿੰਦਾ। ਪਰਮੇਸ਼ੁਰ ਗਰੀਬ ਲੋਕਾਂ ਲਈ ਨਿਆਂਈ ਰਹਿੰਦਾ ਹੈ।
7ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਨਿਗਰਾਨੀ ਕਰਦਾ ਹੈ ਜੋ ਸਹੀ ਢੰਗ ਨਾਲ ਜਿਉਂਦੇ ਨੇ। ਉਹ ਨੇਕ ਬੰਦਿਆਂ ਨੂੰ ਹਾਕਮ ਬਣਨ ਦਿੰਦਾ ਹੈ ਅਤੇ ਉਨ੍ਹਾਂ ਲਈ ਹਮੇਸ਼ਾ ਆਦਰ ਦਿੰਦਾ ਹੈ।
8ਇਸ ਲਈ ਜੇ ਲੋਕਾਂ ਨੂੰ ਦੰਡ ਮਿਲਦਾ ਹੈ, ਜੇ ਉਨ੍ਹਾਂ ਨੂੰ ਸੰਗਲੀਆਂ ਅਤੇ ਰੱਸਿਆਂ ਨਾਲ ਬੰਨ੍ਹਿਆ ਜਾਂਦਾ ਹੈ ਤਾਂ ਉਨ੍ਹਾਂ ਨੇ ਕੁਝ ਗ਼ਲਤ ਕੀਤਾ ਹੋਵੇਗਾ।
9ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਕੀ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਪਾਪ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਹ ਗੁਮਾਨੀ ਸਨ।
10ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਉਸ ਦੀ ਚਿਤਾਵਨੀ ਸੁਣਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਪਾਪ ਤੋਂ ਦੂਰ ਰਹਿਣ ਦਾ ਹੁਕਮ ਦੇਵੇਗਾ।
11ਜੇਕਰ ਲੋਕ ਪਰਮੇਸ਼ੁਰ ਨੂੰ ਸੁਣਨ ਤੇ ਉਸ ਦੀ ਸੇਵਾ ਕਰਨ, ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਸਫਲ ਕਰੇਗਾ ਅਤੇ ਉਹ ਇੱਕ ਖੁਸ਼ਹਾਲ ਜੀਵਨ ਬਿਤਾਉਣਗੇ।
12ਪਰ ਜੇ ਉਨ੍ਹਾਂ ਲੋਕਾਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਤਾਂ ਉਨ੍ਹਾਂ ਦਾ ਨਾਸ਼ ਹੋਵੇਗਾ। ਉਹ ਮੂਰਖਾਂ ਵਾਂਗ ਮਰ ਜਾਣਗੇ।
13ਉਹ ਲੋਕ ਜਿਹੜੇ ਪਰਮੇਸ਼ੁਰ ਬਾਰੇ ਪਰਵਾਹ ਨਹੀਂ ਕਰਦੇ, ਸਦਾ ਕੌੜੇ ਹੁੰਦੇ ਨੇ। ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ, ਉਹ ਪਰਮੇਸ਼ੁਰ ਅੱਗੇ ਸਹਾਇਤਾ ਲਈ ਪ੍ਰਾਰਥਨਾ ਕਰਨ ਤੋਂ ਵੀ ਇਨਕਾਰ ਕਰਦੇ ਨੇ।
14ਉਹ ਲੋਕ ਮਰ ਜਾਣਗੇ ਜਦੋਂ ਹਾਲੇ ਉਹ ਮਰਦ ਵੇਸਵਾਵਾਂ ਵਾਂਗ ਜਵਾਨ ਹੀ ਹੋਣਗੇ।
15ਪਰ ਪਰਮੇਸ਼ੁਰ ਇੱਕ ਨਿਮਾਣੇ ਬੰਦੇ ਨੂੰ ਬਚਾ ਸਕਦਾ ਹੈ ਜੋ ਆਪਣੇ ਕਸ਼ਟਾਂ ਤੋਂ ਸਿੱਖਦਾ ਹੈ। ਪਰਮੇਸ਼ੁਰ ਉਨ੍ਹਾਂ ਕਸ਼ਟਾਂ ਨੂੰ, ਉਸ ਬੰਦੇ ਨੂੰ ਪਰਮੇਸ਼ੁਰ ਦੀ ਇੱਛਾ ਨੂੰ ਸਮਝਣ ਲਈ ਇਸਤੇਮਾਲ ਕਰੇਗਾ।
16ਅੱਯੂਬ ਪਰਮੇਸ਼ੁਰ ਤੇਰੀ ਸਹਾਇਤਾ ਕਰਨਾ ਚਾਹੁੰਦਾ ਹੈ। ਪਰਮੇਸ਼ੁਰ ਤੈਨੂੰ ਮੁਸੀਬਤ ਵਿੱਚੋਂ ਕੱਢਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਲਈ ਜੀਵਨ ਅਸਾਨ ਬਨਾਉਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਦਸਤਰ ਖਾਨ ਉੱਤੇ ਚੋਖਾ ਭੋਜਨ ਰੱਖਣਾ ਚਾਹੁੰਦਾ ਹੈ।
17ਪਰ ਹੁਣ, ਅੱਯੂਬ ਤੂੰ ਆਪਣੇ ਆਪ ਨੂੰ ਦੁਸ਼ਟ ਆਦਮੀ ਦੇ ਮੁਕੱਦਮੇ ਨਾਲ ਭਰਪੂਰ ਕਰ ਲਿਆ ਹੈ। ਤੇਰਾ ਨਿਆਂ ਦਾ ਅਨੁਸਰਣ ਕਰਨਾ ਅਤੇ ਮੁਕੱਦਮੇ ਹੀ ਹਨ ਜੋ ਤੈਨੂੰ ਚਲਾਉਣਾ ਜਾਰੀ ਰੱਖਦੇ ਹਨ।
18ਅੱਯੂਬ ਆਪਣੀ ਅਮੀਰੀ ਕਾਰਣ ਮੂਰਖ ਨਾ ਬਣ। ਦੌਲਤ ਨੂੰ ਆਪਣਾ ਮਨ ਨਾ ਬਦਲਣ ਦੇ।
19ਤੇਰੀ ਦੌਲਤ ਹੁਣ ਤੇਰੀ ਕੋਈ ਸਹਾਇਤਾ ਨਹੀਂ ਕਰ ਸਕਦੀ। ਅਤੇ ਸ਼ਕਤੀਸ਼ਾਲੀ ਬੰਦੇ ਵੀ ਤੇਰੀ ਕੋਈ ਮਦਦ ਨਹੀਂ ਕਰ ਸਕਦੇ।
20ਰਾਤ ਪੈਣ ਦੀ ਤਮੰਨਾ ਨਾ ਕਰ। ਲੋਕੀ ਰਾਤ ਦੇ ਹਨੇਰੇ ਵਿੱਚ ਗੁੰਮ ਹੋਣ ਦੀ ਕੋਸ਼ਿਸ਼ ਕਰਦੇ ਨੇ ਉਹ ਸੋਚਦੇ ਨੇ ਕਿ ਉਹ ਪਰਮੇਸ਼ੁਰ ਤੋਂ ਲੁਕ ਸਕਦੇ ਨੇ।
21ਅੱਯੂਬ, ਤੂੰ ਬਹੁਤ ਦੁੱਖ ਝਲਿਆ ਹੈ, ਪਰ ਬਦੀ ਨੂੰ ਨਾ ਚੁਣ। ਹੁਸ਼ਿਆਰ ਰਹਿ, ਕੁਝ ਗ਼ਲਤ ਨਾ ਕਰੀਂ।
22ਦੇਖ, ਪਰਮੇਸ਼ੁਰ ਦੀ ਸ਼ਕਤੀ ਉਸ ਨੂੰ ਮਹਾਨ ਬਣਾਉਂਦੀ ਹੈ। ਪਰਮੇਸ਼ੁਰ ਸਾਰਿਆਂ ਵਿੱਚੋਂ ਸਭ ਤੋਂ ਵੱਡਾ ਗੁਰੂ ਹੈ।
23ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸਕਦਾ ਕਿ ਉਹ ਕੀ ਕਰੇ। ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸਕਦਾ, 'ਹੇ ਪਰਮੇਸ਼ੁਰ, ਜੋ ਤੂੰ ਕੀਤਾ ਗ਼ਲਤ ਹੈ।'
24ਉਨ੍ਹਾਂ ਗੱਲਾਂ ਲਈ ਪਰਮੇਸ਼ੁਰ ਦੀ ਉਸਤਤ ਕਰਨੀ ਚੇਤੇ ਰੱਖੋ ਜੋ ਉਸਨੇ ਕੀਤੀਆਂ ਹਨ। ਲੋਕਾਂ ਨੇ ਪਰਮੇਸ਼ੁਰ ਦੀ ਉਸਤਤ ਵਿੱਚ ਬਹੁਤ ਗੀਤ ਲਿਖੇ ਨੇ।
25ਹਰ ਬੰਦਾ ਦੇਖ ਸਕਦਾ ਹੈ ਕਿ ਪਰਮੇਸ਼ੁਰ ਨੇ ਕੀ ਕੀਤਾ। ਦੂਰ-ਦੁਰਾਡੇ ਦੇ ਲੋਕ ਉਨ੍ਹਾਂ ਚੀਜ਼ਾਂ ਨੂੰ ਦੇਖ ਸਕਦੇ ਨੇ।
26ਹਾਂ, ਪਰਮੇਸ਼ੁਰ ਮਹਾਨ ਹੈ। ਪਰ ਅਸੀਂ ਉਸ ਦੀ ਮਹਾਨਤਾ ਨੂੰ ਨਹੀਂ ਸਮਝ ਸਕਦੇ। ਅਸੀਂ ਨਹੀਂ ਜਾਣਦੇ ਹਾਂ ਕਿ ਪਰਮੇਸ਼ੁਰ ਕਿੰਨਾ ਲੰਮਾ ਚਿਰ ਜੀਵਿਆ ਹੈ।
27ਪਰਮੇਸ਼ੁਰ ਧਰਤੀ ਤੋਂ ਪਾਣੀ ਲੈਂਦਾ ਹੈ ਤੇ ਇਸ ਨੂੰ ਬਾਰਿਸ਼ ਅਤੇ ਧੁੰਦ ਵਿੱਚ ਬਦਲ ਦਿੰਦਾ ਹੈ।
28ਇਸ ਲਈ ਬੱਦਲ ਪਾਣੀ ਨੂੰ ਵਰ੍ਹਾਉਂਦੇ ਨੇ ਤੇ ਬਹੁਤ ਸਾਰੇ ਲੋਕਾਂ ਉੱਤੇ ਬਾਰਿਸ਼ ਡਿੱਗਦੀ ਹੈ।
29ਕੋਈ ਵੀ ਬੰਦਾ ਨਹੀਂ ਸਮਝ ਸਕਦਾ ਕਿਵੇਂ ਪਰਮੇਸ਼ੁਰ ਬੱਦਲਾਂ ਨੂੰ ਬਾਹਰ ਫੈਲਾਉਂਦਾ ਹੈ ਜਾਂ ਕਿਵੇਂ ਬਿਜਲੀ ਅਕਾਸ਼ ਵਿੱਚ ਗਰਜਦੀ ਹੈ।
30ਦੇਖੋ, ਪਰਮੇਸ਼ੁਰ ਨੇ ਧਰਤੀ ਉੱਤੇ ਰੌਸ਼ਨੀ ਫ਼ੈਲਾਈ, ਅਤੇ ਸਮੁੰਦਰ ਦਾ ਸਭ ਤੋਂ ਡੂੰਘਾ ਭਾਗ ਢਕ ਦਿੱਤਾ।
31ਪਰਮੇਸ਼ੁਰ ਕੌਮਾਂ ਉੱਤੇ ਕਾਬੂ ਕਰਨ ਲਈ ਅਤੇ ਉਨ੍ਹਾਂ ਨੂੰ ਚੋਖਾ ਭੋਜਨ ਦੇਣ ਲਈ ਉਨ੍ਹਾਂ ਦੀ ਵਰਤੋਂ ਕਰਦਾ ਹੈ।
32ਪਰਮੇਸ਼ੁਰ ਬਿਜਲੀ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਂਦਾ ਹੈ ਤੇ ਉਸ ਨੂੰ ਆਪਣੀ ਮਨਚਾਹੀ ਥਾਂ ਤੇ ਡਿੱਗਣ ਦਾ ਆਦੇਸ਼ ਦਿੰਦਾ ਹੈ।
33ਬਿਜਲੀ ਚਿਤਾਵਨੀ ਦਿੰਦੀ ਹੈ ਕਿ ਤੂਫਾਨ ਆ ਰਿਹਾ ਹੈ। ਇਸ ਤਰ੍ਹਾਂ, ਪਸ਼ੂ ਵੀ ਜਾਣ ਜਾਂਦੇ ਨੇ ਕਿ ਇਹ ਆ ਰਿਹਾ ਹੈ।


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية