BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”

ਯੂਹੰਨਾ 4:24


 

ਅਧਿਆਇ 37



1"ਗਰਜ ਤੇ ਚਮਕ ਮੈਨੂੰ ਭੈਭੀਤ ਕਰਦੇ ਨੇ। ਮੇਰਾ ਦਿਲ ਤੇਜੀ ਨਾਲ ਮੇਰੀ ਛਾਤੀ ਅੰਦਰ ਧੜਕਦਾ ਹੈ।
2ਹਰ ਕੋਈ ਸੁਣੋ। ਪਰਮੇਸ਼ੁਰ ਦੀ ਅਵਾਜ਼ ਗਰਜ ਵਰਗੀ ਲੱਗਦੀ ਹੈ। ਗਰਜਦੀ ਹੋਈ ਆਵਾਜ਼ ਨੂੰ ਸੁਣੋ ਜਿਹੜੀ ਪਰਮੇਸ਼ੁਰ ਦੇ ਮੁਖ ਤੋਂ ਨਿਕਲ ਰਹੀ ਹੈ।
3ਪਰਮੇਸ਼ੁਰ ਆਪਣੀ ਬਿਜਲੀ ਨੂੰ ਸਾਰੇ ਅਕਾਸ਼ ਉੱਤੇ ਚਮਕਣ ਲਈ ਭੇਜਦਾ ਹੈ। ਇਹ ਸਾਰੀ ਧਰਤੀ ਉੱਤੇ ਚਮਕਦੀ ਹੈ।
4ਬਿਜਲੀ ਦੀ ਚਮਕ ਤੋਂ ਮਗਰੋਂ, ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਸੁਣੀ ਜਾ ਸਕਦੀ ਹੈ। ਪਰਮੇਸ਼ੁਰ ਆਪਣੀ ਅਦਭੁਤ ਅਵਾਜ਼ ਨਾਲ ਗਰਜਦਾ ਹੈ। ਜਦੋਂ ਬਿਜਲੀ ਲਿਸ਼ਕਦੀ ਹੈ, ਪਰਮੇਸ਼ੁਰ ਦੀ ਆਵਾਜ਼ ਗਰਜਦੀ ਹੈ।
5ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਅਦਭੁਤ ਹੁੰਦੀ ਹੈ! ਉਹ ਮਹਾਨ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਅਸੀਂ ਨਹੀਂ ਸਮਝ ਸਕਦੇ।
6ਪਰਮੇਸ਼ੁਰ ਬਰਫ ਨੂੰ ਆਖਦਾ ਹੈ, 'ਧਰਤੀ ਉੱਤੇ ਡਿੱਗ' ਤੇ ਉਹ ਮੀਂਹ ਨੂੰ ਆਖਦਾ ਹੈ, 'ਧਰਤੀ ਉੱਤੇ ਵਰ੍ਹ।'
7ਪਰਮੇਸ਼ੁਰ ਇਹ ਸਾਰੀਆਂ ਗੱਲਾਂ ਕਰਦਾ ਹੈ ਤਾਂ ਜੋ ਸਾਰੇ ਲੋਕ, ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ, ਜਾਣ ਲੈਣ ਕਿ ਉਹ ਕੀ ਕਰ ਸਕਦਾ ਹੈ। ਇਹੀ ਉਸਦਾ ਪ੍ਰਮਾਣ ਹੈ।
8ਜਾਨਵਰ ਆਪਣੇ ਭੋਰਿਆਂ ਅੰਦਰ ਵੜ ਜਾਂਦੇ ਨੇ ਤੇ ਉੱਥੇ ਹੀ ਰਹਿੰਦੇ ਨੇ।
9ਦੱਖਣ ਵੱਲੋਂ ਵਾਵਰੋਲੇ ਉੱਠਦੇ ਨੇ। ਉੱਤਰ ਵੱਲੋਂ ਠੰਡੀਆਂ ਹਵਾਵਾਂ ਆਉਂਦੀਆਂ ਨੇ।
10ਪਰਮੇਸ਼ੁਰ ਦਾ ਸਾਹ ਬਰਫ਼ ਨੂੰ ਬਣਾਉਂਦਾ ਹੈ, ਤੇ ਸਾਗਰ ਨੂੰ ਜਮਾ ਦਿੰਦਾ ਹੈ।
11ਪਰਮੇਸ਼ੁਰ ਬੱਦਲਾਂ ਨੂੰ ਪਾਣੀ ਨਾਲ ਭਰ ਦਿੰਦਾ ਹੈ ਤੇ ਉਨ੍ਹਾਂ ਤੂਫਾਨੀ ਬੱਦਲਾਂ ਨੂੰ ਖਿੰਡਾ ਦਿੰਦਾ ਹੈ।
12ਪਰਮੇਸ਼ੁਰ ਬੱਦਲਾਂ ਨੂੰ, ਸਾਰੀ ਧਰਤੀ ਉੱਤੇ ਵਗਣ ਲਈ ਹੁਕਮ ਦਿੰਦਾ ਹੈ। ਬੱਦਲ ਉਹ ਸਭ ਕੁਝ ਕਰਦੇ ਹਨ ਜੋ ਪਰਮੇਸ਼ੁਰ ਉਨ੍ਹਾਂ ਨੂੰ ਕਰਨ ਦਾ ਹੁਂਕਮ ਦਿੰਦਾ ਹੈ।
13ਪਰਮੇਸ਼ੁਰ ਲੋਕਾਂ ਨੂੰ ਦੰਡ ਦੇਣ ਲਈ ਹੜ ਲਿਆਉਣ ਲਈ ਜਾਂ ਆਪਣੇ ਪਿਆਰ ਨੂੰ ਦਰਸਾਉਣ ਲਈ, ਪਾਣੀ ਲਿਆਉਣ ਲਈ, ਬੱਦਲਾਂ ਨੂੰ ਲਿਆਉਂਦਾ ਹੈ।
14ਅੱਯੂਬ, ਇੱਕ ਮਿਨਟ ਲਈ ਠਹਿਰ ਤੇ ਸੁਣ। ਉਨ੍ਹਾਂ ਅਦਭੁਤ ਗੱਲਾਂ ਬਾਰੇ ਸੋਚ ਜਿਹੜੀਆਂ ਪਰਮੇਸ਼ੁਰ ਕਰਦਾ ਹੈ।
15ਅੱਯੂਬ ਜਾਣਦਾ ਹੈਂ ਤੂੰ ਪਰਮੇਸ਼ੁਰ ਕਿਵੇਂ ਬੱਦਲਾਂ ਨੂੰ ਚਲਾਉਂਦਾ ਹੈ? ਕੀ ਤੂੰ ਜਾਣਦਾ ਹੈ ਕਿ ਕਿਵੇਂ ਪਰਮੇਸ਼ੁਰ ਆਪਣੀ ਬਿਜਲੀ ਲਿਸ਼ਕਾਉਂਦਾ ਹੈ?
16ਕੀ ਤੂੰ ਜਾਣਦਾ ਹੈਂ ਕਿ ਬੱਦਲ ਅਕਾਸ਼ ਵਿੱਚ ਕਿਵੇਂ ਲਟਕਦੇ ਨੇ? ਬੱਦਲ ਤਾਂ ਉਨ੍ਹਾਂ ਅਦਭੁੱਤ ਗੱਲਾਂ ਦੀ ਸਿਰਫ ਇੱਕ ਮਿਸਾਲ ਨੇ, ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ। ਤੇ ਪਰਮੇਸ਼ੁਰ ਉਨ੍ਹਾਂ ਬਾਰੇ ਸਭ ਕੁਝ ਜਾਣਦਾ ਹੈ।
17ਪਰ ਅੱਯੂਬ, ਤੂੰ ਇਨ੍ਹਾਂ ਗੱਲਾਂ ਬਾਰੇ ਨਹੀਂ ਜਾਣਦਾ। ਤੂੰ ਤਾਂ ਇਹੀ ਜਾਣਦਾ ਹੈ ਕਿ ਤੈਨੂੰ ਪਸੀਨਾ ਆਉਂਦਾ ਹੈ, ਤੇ ਤੇਰੇ ਕੱਪੜੇ ਤੇਰੇ ਸਰੀਰ ਨਾਲ ਚਿਪਕ ਜਾਂਦੇ ਨੇ ਤੇ ਸਭ ਕੁਝ ਰੁਕ ਜਾਂਦਾ ਅਤੇ ਸ਼ਾਂਤ ਹੁੰਦਾ ਹੈ ਜਦੋਂ ਦੱਖਣ ਵੱਲੋਂ ਗਰਮੀ ਦੀ ਲਹਿਰ ਆਉਂਦੀ ਹੈ।
18ਅੱਯੂਬ, ਕੀ ਤੂੰ ਅਕਾਸ਼ ਨੂੰ ਫ਼ੈਲਾਉਣ ਵਿੱਚ ਪਰਮੇਸ਼ੁਰ ਦੀ ਸਹਾਇਤਾ ਕਰ ਸਕਦਾ ਹੈਂ, ਤੇ ਇਸ ਨੂੰ ਪਾਲਿਸ਼ ਕੀਤੇ ਤਾਂਬੇ ਵਾਂਗ ਚਮਕਦਾਰ ਬਣਾ ਸਕਦਾ ਹੈਂ?
19ਅੱਯੂਬ, ਸਾਨੂੰ ਦੱਸ ਅਸੀਂ ਪਰਮੇਸ਼ੁਰ ਨੂੰ ਕੀ ਆਖੀਏ? ਅਸੀਂ ਆਪਣੀ ਅਗਿਆਨਤਾ ਕਾਰਣ, ਸੋਚ ਨਹੀਂ ਸਕਦੇ ਕਿ ਉਸ ਨੂੰ ਕੀ ਆਖੀਏ।
20ਮੈਂ ਪਰਮੇਸ਼ੁਰ ਨੂੰ ਨਾ ਦੱਸਾਂਗਾ ਕਿ ਮੈਂ ਉਸ ਨਾਲ ਗੱਲਾਂ ਕਰਨਾ ਚਾਹੁੰਦਾ ਹਾਂ। ਇਹ ਤਾਂ ਤਬਾਹ ਕਰਨ ਦੀ ਮੰਗ ਕਰਨ ਵਾਂਗ ਹੋਣੀ ਸੀ।
21ਕੋਈ ਬੰਦਾ ਸੂਰਜ ਵੱਲ ਨਹੀਂ ਤੱਕ ਸਕਦਾ। 'ਇਹ ਅਕਾਸ਼ ਵਿੱਚ ਬਹੁਤ ਤੇਜ਼ ਤੇ ਚਮਕੀਲਾ ਹੁੰਦਾ ਹੈ ਜਦੋਂ ਹਵਾ ਬੱਦਲਾਂ ਨੂੰ ਉਡਾ ਕੇ ਲੈ ਜਾਂਦੀ ਹੈ।
22ਤੇ ਪਰਮੇਸ਼ੁਰ ਵੀ ਇਸੇ ਤਰ੍ਹਾਂ ਹੈ। ਪਰਮੇਸ਼ੁਰ ਦਾ ਸੁਨਿਹਰੀ ਪਰਤਾਪ ਪਵਿੱਤਰ ਪਰਬਤ ਉੱਤੋਂ ਚਮਕਦਾ ਹੈ। ਪਰਮੇਸ਼ੁਰ ਦੁਆਲੇ ਚਮਕਦਾਰ ਰੋਸ਼ਨੀ ਹੁੰਦੀ ਹੈ।
23ਸਰਬ ਸ਼ਕਤੀਮਾਨ ਪਰਮੇਸ਼ੁਰ ਮਹਾਨ ਹੈ। ਅਸੀਂ ਪਰਮੇਸ਼ੁਰ ਨੂੰ ਨਹੀਂ ਸਮਝ ਸਕਦੇ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ, ਪਰ ਉਹ ਸਾਡੇ ਲਈ ਚੰਗਾ ਅਤੇ ਨਿਆਂਈ ਵੀ ਹੈ। ਪਰਮੇਸ਼ੁਰ ਸਾਨੂੰ ਦੁੱਖ ਨਹੀਂ ਦੇਣਾ ਚਾਹੁੰਦਾ।
24ਇਹੀ ਕਾਰਣ ਹੈ ਕਿ ਲੋਕ ਉਸਦਾ ਆਦਰ ਕਰਦੇ ਨੇ। ਪਰ ਪਰਮੇਸ਼ੁਰ ਗੁਮਾਨੀ ਲੋਕਾਂ ਦਾ ਆਦਰ ਨਹੀਂ ਕਰਦਾ ਜਿਹੜੇ ਆਪਣੇ-ਆਪ ਨੂੰ ਸਿਆਣੇ ਸਮਝਦੇ ਨੇ।"



  • ਹੋਰ ਵਰਜਨ  
  • English
  • Français
  • Deutsch
  • Español
  • Português
  • Italiano
  • Nederlands
  • Român
  • Dansk
  • Svensk
  • Suomi
  • Norsk
  • Čeština
  • русский
  • Український
  • Български
  • Polski
  • Hrvatski
  • Magyar
  • Shqiptar
  • עברית
  • Türk
  • 圣经
  • 聖經
  • 한국의
  • 日本語
  • Tiêng Viêt
  • ภาษาไทย
  • Tagalog
  • Indonesia
  • हिन्दी
  • தமிழ்
  • ਪੰਜਾਬੀ
  • اردو
  • Somali
  • Kiswahili
  • العربية