BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚ ਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।

ਜ਼ਬੂਰ 86:5


 

ਅਧਿਆਇ 391ਅੱਯੂਬ, ਕੀ ਤੂੰ ਜਾਣਦਾ ਹੈ ਕਿ ਕਦੋਂ ਪਹਾੜੀ ਬੱਕਰੀਆਂ ਜੰਮਦੀਆਂ ਨੇ? ਕੀ ਤੂੰ ਤੱਕਦਾ ਹੈਂ ਜਦੋਂ ਹਿਰਨੀ ਆਪਣੇ ਬੱਚੇ ਨੂੰ ਜਨਮ ਦਿੰਦੀ ਹੈ।
2ਕੀ ਤੂੰ ਜਾਣਦਾ ਹੈ ਕਿੰਨੇ ਮਹੀਨਿਆਂ ਲਈ ਪਹਾੜੀ ਬੱਕਰੀ ਤੇ ਹਿਰਨ ਨੂੰ ਆਪਣੇ ਬੱਚਿਆਂ ਨੂੰ ਗਰਭ ਵਿੱਚ ਰੱਖਣਾ ਪੈਂਦਾ ਹੈ? ਕੀ ਤੂੰ ਉਨ੍ਹਾਂ ਦੇ ਜਨਮ ਦਾ ਸਹੀ ਸਮਾਂ ਜਾਣਦਾ ਹੈ?
3ਉਹ ਜਾਨਵਰ ਲੇਟ ਜਾਂਦੇ ਨੇ, ਜਨਮ ਪੀੜਾਂ ਮਹਿਸੂਸ ਕਰਦੇ ਨੇ ਤੇ ਉਨ੍ਹਾਂ ਦੇ ਬੱਚੇ ਜੰਮ ਪੈਂਦੇ ਨੇ।
4ਉਨ੍ਹਾਂ ਜਾਨਵਰਾਂ ਦੇ ਬੱਚੇ ਖੇਤਾਂ ਵਿੱਚ ਤਾਕਤ ਨਾਲ ਵੱਡੇ ਹੁੰਦੇ ਹਨ। ਫ਼ੇਰ ਉਹ ਆਪਣੀਆਂ ਮਾਵਾਂ ਨੂੰ ਛੱਡ ਜਾਂਦੇ ਹਨ ਤੇ ਕਦੇ ਵੀ ਵਾਪਸ ਨਹੀਂ ਪਰਤਦੇ।
5ਅੱਯੂਬ, ਕਿਸਨੇ ਜੰਗਲੀ ਗਧਿਆਂ ਨੂੰ ਅਜ਼ਾਦ ਛੱਡਿਆ? ਕਿਸਨੇ ਉਨ੍ਹਾਂ ਦੇ ਰੱਸੇ ਖੋਲ੍ਹੇ ਤੇ ਉਨ੍ਹਾਂ ਨੂੰ ਖੁਲ੍ਹਾ ਛੱਡ ਦਿੱਤਾ?
6ਮੈਂ, ਪਰਮੇਸ਼ੁਰ ਜੰਗਲੀ ਗਧੇ ਨੂੰ ਮਾਰੂਬਲ ਵਿੱਚ ਉਸ ਦਾ ਘਰ ਬਨਾਉਣ ਦਿੰਦਾ ਹਾਂ। ਮੈਂ ਉਨ੍ਹਾਂ ਨੂੰ ਰਹਿਣ ਲਈ ਲੂਣੀਆਂ ਜ਼ਮੀਨਾਂ ਦਿੱਤੀਆਂ।
7ਜੰਗਲੀ ਗਧੇ ਸ਼ੋਰੀਲੇ ਸ਼ਹਿਰਾਂ ਉੱਤੇ ਹੱਸਦੇ ਨੇ। ਤੇ ਕੋਈ ਵੀ ਬੰਦਾ ਉਨ੍ਹਾਂ ਨੂੰ ਕਾਬੂ ਵਿੱਚ ਨਹੀਂ ਰੱਖ ਸਕਦਾ।
8ਜੰਗਲੀ ਗਧੇ ਪਹਾੜਾਂ ਵਿੱਚ ਰਹਿੰਦੇ ਨੇ। ਇਹੀ ਉਨ੍ਹਾਂ ਦੀ ਚਰਾਂਦ ਹੈ। ਇਹੀ ਉਹ ਥਾਂ ਹੈ ਜਿੱਥੇ ਉਹ ਆਪਣਾ ਭੋਜਨ ਲੱਭਦੇ ਨੇ।
9ਅੱਯੂਬ, ਕੀ ਕੋਈ ਜੰਗਲੀ ਬਲਦ ਤੇਰੀ ਸੇਵਾ ਕਰਨ ਲਈ ਮਂਨੇਗਾ? ਕੀ ਰਾਤ ਨੂੰ ਉਹ ਤੇਰੇ ਬਾੜੇ ਵਿੱਚ ਠਹਿਰੇਗਾ?
10ਕੀ ਜੰਗਲੀ ਬਲਦ ਆਪਣੇ ਉੱਤੇ ਰੱਸੇ ਪੈਣ ਦੇਵੇਗਾ ਤਾਂ ਜੋ ਤੂੰ ਆਪਣੇ ਖੇਤਾਂ ਅੰਦਰ ਹਲ ਚਲਾ ਸਕੇ।
11ਜੰਗਲੀ ਬਲਦ ਬਹੁਤ ਸ਼ਕਤੀਸ਼ਾਲੀ ਹੁੰਦਾ ਹੈ, ਪਰ ਕੀ ਤੂੰ ਆਪਣਾ ਕੰਮ ਖਤਮ ਕਰਾਉਣ ਵਾਸਤੇ ਉਸ ਉੱਤੇ ਭਰੋਸਾ ਕਰ ਸਕਦਾ ਹੈਂ?
12ਕੀ ਤੂੰ ਆਪਣਾ ਭੋਜਨ ਇਕੱਠਾ ਕਰਨ ਵਿੱਚ ਤੇ ਉਸ ਨੂੰ ਉਸਦੀ ਗਹਾਈ ਕਰਨ ਲਈ ਉਸ ਉੱਤੇ ਭਰੋਸਾ ਕਰ ਸਕਦਾ ਹੈਂ?
13ਸ਼ਤਰ ਮੁਰਗ ਜੋਸ਼ ਵਿੱਚ ਆ ਜਾਂਦਾ ਹੈ ਤੇ ਆਪਣੇ ਖੰਭ ਫ਼ੜਫ਼ੜਾਉਂਦਾ ਹੈ। ਪਰ ਕੋਈ ਸ਼ਤਰ ਮੁਰਗ ਉੱਡ ਨਹੀਂ ਸਕਦਾ। ਇਸਦੇ ਖੰਭ ਅਤੇ ਫ਼ਰ ਸਾਰਸ ਦੇ ਖੰਭਾਂ ਵਰਗੇ ਨਹੀਂ ਹਨ।
14ਸ਼ਤਰ ਮੁਰਗੀ ਧਰਤੀ ਉੱਤੇ ਆਂਡੇ ਦਿੰਦੀ ਹੈ ਅਤੇ ਉਹ ਰੇਤ ਵਿੱਚ ਨਿੱਘੇ ਹੁੰਦੇ ਨੇ।
15ਸ਼ਤਰ ਮੁਰਗੀ ਭੁੱਲ ਜਾਂਦੀ ਹੈ ਕਿ ਹੋ ਸਕਦਾ ਕਿ ਉਸਦੇ ਆਂਡਿਆਂ ਉੱਤੇ ਕਿਸੇ ਦੇ ਪੈਰ ਪੈ ਜਾਣ ਜਾਂ ਕੋਈ ਜੰਗਲੀ ਜਾਨਵਰ ਉਨ੍ਹਾਂ ਨੂੰ ਤੋੜ ਦੇਵੇ।
16ਸ਼ਤਰ ਮੁਰਗੀ ਆਪਣੇ ਚੂਚਿਆਂ ਨੂੰ ਛੱਡ ਜਾਂਦੀ ਹੈ। ਉਹ ਉਨ੍ਹਾਂ ਨਾਲ ਇੰਝ ਵਰਤਾਉ ਕਰਦੀ ਹੈ ਜਿਵੇਂ ਉਹ ਉਸ ਦੇ ਨਹੀਂ ਹਨ। ਜੇ ਉਸ ਦੇ ਬੱਚੇ ਮਰ ਜਾਂਦੇ ਹਨ ਤਾਂ ਉਹ ਕੋਈ ਪਰਵਾਹ ਨਹੀਂ ਕਰਦੀ ਕਿ ਉਸਦੀ ਸਾਰੀ ਘਾਲਣਾ ਅਕਾਰਬ ਗਈ।
17ਕਿਉਂ ਕਿ ਮੈਂ, ਪਰਮੇਸ਼ੁਰ ਨੇ ਸ਼ਤਰ ਮੁਰਗੀ ਨੂੰ ਸਿਆਣਪ ਨਹੀਂ ਦਿੱਤੀ। ਸ਼ਤਰ ਮੁਰਗੀ ਮੂਰਖ ਹੈ, ਤੇ ਮੈਂ ਉਸਨੂੰ ਇਸੇ ਤਰ੍ਹਾਂ ਬਣਾਇਆ ਹੈ।
18ਪਰ ਜਦੋਂ ਸ਼ੁਤਰ ਮੁਰਗੀ ਭੱਜਣ ਲਈ ਉੱਠ ਖਲੋਦੀ ਹੈ, ਉਹ ਘੋੜੇ ਅਤੇ ਉਸਦੇ ਸਵਾਰ ਉੱਤੇ ਹੱਸਦੀ ਹੈ ਕਿਉਂਕਿ ਉਹ ਕਿਸੇ ਘੋੜੇ ਨਾਲੋਂ ਵੀ ਤੇਜ਼ ਭੱਜ ਸਕਦੀ ਹੈ।
19ਅੱਯੂਬ, ਕੀ ਘੋੜੇ ਨੂੰ ਤਾਕਤ ਤੂੰ ਦਿੱਤੀ ਸੀ? ਕੀ ਉਸਦੀ ਧੌਣ ਉੱਤੇ ਅਯਾਲ ਤੂੰ ਉਗਾਈ ਸੀ?
20ਕੀ ਤੂੰ ਘੋੜੇ ਨੂੰ ਟਿੱਡੇ ਵਾਂਗੂ ਟੱਪਣ ਦੇ ਯੋਗ ਬਣਾਇਆ ਸੀ। ਘੋੜਾ ਲੋਕਾਂ ਨੂੰ ਡਰਾਉਂਦਿਆਂ ਉੱਚੀ-ਉੱਚੀ ਫਰਾਟੇ ਮਾਰਦਾ ਹੈ।
21ਘੋੜਾ ਖੁਸ਼ ਹੈ ਕਿ ਉਹ ਇੰਨਾ ਤਾਕਤਵਰ ਹੈ। ਉਹ ਆਪਣੇ ਪੈਰਾਂ ਨਾਲ ਮੈਦਾਨ ਨੂੰ ਖੁਰਚਦਾ ਅਤੇ ਯੁੱਧ ਵਿੱਚ ਤੇਜੀ ਨਾਲ ਭੱਜ ਪੈਂਦਾ ਹੈ।
22ਘੋੜਾ ਡਰ ਉੱਤੇ ਹੱਸਦਾ ਹੈ। ਉਹ ਭੈਭੀਤ ਨਹੀਂ ਹੁੰਦਾ ਅਤੇ ਉਹ ਯੁੱਧ ਵਿੱਚੋਂ ਭੱਜਦਾ ਨਹੀਂ।
23ਫੌਜੀ ਦਾ ਤਰਕਸ਼ ਘੋੜੇ ਦੇ ਪਾਸੇ ਤੇ ਹਿਲਦਾ, ਢਾਲ ਅਤੇ ਜਿਹੜੇ ਹਬਿਆਰ ਉਸਦਾ ਸਵਾਰ ਚੁੱਕਦਾ, ਧੁੱਪ ਵਿੱਚ ਲਿਸ਼ਕਦੇ ਹਨ।
24ਘੋੜਾ ਬਹੁਤ ਉੱਤੇਜਿਤ ਹੁੰਦਾ ਹੈ ਅਤੇ ਮੈਦਾਨ ਉੱਤੇ ਤੇਜ਼ੀ ਨਾਲ ਭੱਜਦਾ ਹੈ। ਜਦੋਂ ਘੋੜਾ ਤੂਰ੍ਹੀ ਦੀ ਆਵਾਜ਼ ਸੁਣਦਾ ਹੈ, ਉਹ ਖੜਾ ਨਹੀਂ ਰਹਿ ਸਕਦਾ।
25ਜਦੋਂ ਤੂਰ੍ਹੀ ਵਜਦੀ ਹੈਂ ਘੋੜਾ ਸ਼ੋਰ ਮਚਾਉਂਦਾ ਹੈ, 'ਹੁਰ੍ਰੇ।' ਉਹ ਜੰਗ ਨੂੰ ਦੂਰ ਤੋਂ ਹੀ ਸੁੰਘ ਲੈਂਦਾ ਹੈ। ਉਹ ਕਮਾਂਡਰਾਂ ਨੂੰ ਉੱਚੀ ਹੁਕਮ ਸੁਣਾਂਦਿਆਂ ਅਤੇ ਯੁੱਧ ਦੀਆਂ ਹੋਰ ਸਾਰੀਆਂ ਆਵਾਜ਼ਾਂ ਸੁਣਦਾ ਹੈਂ।
26ਅੱਯੂਬ, ਕੀ ਤੂੰ ਬਾਜ ਨੂੰ ਸਿਖਾਇਆ ਸੀ ਕਿ ਕਿਵੇਂ ਆਪਣੇ ਖੰਭ ਖੋਲ੍ਹਕੇ ਦੱਖਣ ਵੱਲ ਉਡਾਰੀ ਮਾਰਨੀ ਹੈ?
27ਕੀ ਤੂੰ ਹੀ ਉਹ ਹੈਂ ਜਿਸਨੇ ਬਾਜ਼ ਨੂੰ ਆਖਿਆ ਕਿ ਅਕਾਸ਼ ਵਿੱਚ ਉੱਚਾ ਉੱਡੇ। ਕੀ ਤੂੰ ਉਸਨੂੰ ਆਖਿਆ ਸੀ ਕੀ ਆਪਣਾ ਆਲ੍ਹਣਾ ਉੱਚੇ ਪਹਾੜਾਂ ਵਿੱਚ ਬਣਾਵੇ?
28ਬਾਜ ਚੱਟਾਨ ਦੇ ਉੱਤੇ ਰਹਿੰਦਾ ਹੈ, ਚੱਟਾਨ ਉਸਦਾ ਕਿਲ੍ਹਾ ਹੈ।
29ਬਾਜ਼ ਆਪਣੇ ਭੋਜਨ ਲਈ ਆਪਣੇ ਉੱਚੇ ਕਿਲ੍ਹੇ ਉੱਪਰੋਂ ਤੱਕਦਾ ਹੈ। ਬਾਜ਼ ਦੂਰ ਤੋਂ ਆਪਣੇ ਭੋਜਨ ਨੂੰ ਦੇਖ ਸਕਦਾ ਹੈ।
30ਬਾਜ਼ ਉੱਥੇ ਇਕੱਠੇ ਹੋਣਗੇ ਜਿੱਥੇ ਲਾਸ਼ਾਂ ਹੋਣਗੀਆਂ। ਤੇ ਉਨ੍ਹਾਂ ਦੇ ਬੱਚੇ ਖੂਨ ਪੀਣਗੇ।"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية