BIBLEPAGE.NET

ਇੰਟਰਨੈੱਟ 'ਤੇ ਬਾਈਬਲ ਦਾ ਪੜ੍ਹੋ

ਦਿਵਸ ਦੇ ਆਇਤ

ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ। ਉਸਦੇ ਨਿਰਣੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।

ਜ਼ਬੂਰ 37:30


 

ਅਧਿਆਇ 411"ਅੱਯੂਬ, ਕੀ ਤੂੰ ਲਿਵਯਾਬਾਨ ਨੂੰ ਮੱਛੀ ਵਾਲੇ ਕੰਡੇ ਨਾਲ ਫ਼ੜ ਸਕਦਾ ਹੈਂ? ਕੀ ਤੂੰ ਰੱਸੇ ਨਾਲ ਉਸ ਦੀ ਜ਼ਬਾਨ ਬੰਨ੍ਹ ਸਕਦਾ ਹੈਂ?
2ਕੀ ਤੂੰ ਉਸ ਦੇ ਨਕੇਲ ਜਾਂ ਉਸਦੇ ਜਬਾੜੇ ਅੰਦਰ ਹੁੱਕ ਪਾ ਸਕਦਾ ਹੈਂ।
3ਕੀ ਲਿਵਯਾਬਾਨ ਤੇਰੇ ਅੱਗੇ ਬੇਨਤੀ ਕਰੇਗਾ ਕਿ ਤੂੰ ਉਸ ਨੂੰ ਆਜ਼ਾਦ ਕਰ ਦੇਵੇਂ? ਕੀ ਉਹ ਤੇਰੇ ਨਾਲ ਕੋਮਲ ਸ਼ਬਦਾਂ ਵਿੱਚ ਗੱਲ ਕਰੇਗਾ?
4ਕੀ ਲਿਵਯਾਬਾਨ ਤੇਰੇ ਨਾਲ ਇਕਰਾਨਾਮਾ ਰੱਖੇਗਾ ਤੇ ਸਦਾ ਲਈ ਤੇਰੀ ਸੇਵਾ ਕਰੇਗਾ?
5ਕੀ ਤੂੰ ਲਿਵਯਾਬਾਨ ਨਾਲ ਖੇਡੇਂਗਾ ਜਿਵੇਂ ਤੂੰ ਕਿਸੇ ਪੰਛੀ ਨਾਲ ਖੇਡਦਾ ਹੈਂ? ਕੀ ਤੂੰ ਉਸ ਦੇ ਉੱਤੇ ਰੱਸਾ ਪਾ ਲਵੇਂਗਾ ਤਾਂ ਜੋ ਤੇਰੀਆਂ ਦਾਸੀਆਂ ਉਸ ਦੇ ਨਾਲ ਖੇਡ ਸਕਣ।
6ਕੀ ਮਛੇਰੇ ਲਿਵਯਾਬਾਨ ਨੂੰ ਤੈਥੋਂ ਖਰੀਦਣ ਦੀ ਕੋਸ਼ਿਸ਼ ਕਰਨਗੇ? ਕੀ ਉਹ ਉਸ ਦੇ ਟੁਕੜੇ ਕਰ ਦੇਣਗੇ ਤੇ ਉਨ੍ਹਾਂ ਨੂੰ ਵਪਾਰੀਆਂ ਨੂੰ ਵੇਚ ਦੇਣਗੇ।
7"ਕੀ ਤੂੰ ਲਿਵਯਾਬਾਨ ਦੀ ਚਮੜੀ ਅੰਦਰ ਜਾਂ ਉਸ ਦੇ ਸਿਰ ਅੰਦਰ ਨੇਜੇ ਮਾਰ ਸਕਦਾ ਹੈਂ।
8ਅੱਯੂਬ, ਜੇ ਤੂੰ ਕਦੇ ਆਪਣਾ ਹੱਥ ਲਿਵਯਾਬਾਨ ਉੱਤੇ ਧਰਿਆ, ਤੂੰ ਫੇਰ ਕਦੇ ਅਜਿਹਾ ਕਰਨ ਦੇ ਯੋਗ ਨਹੀਂ ਹੋਵੇਂਗਾ। ਜ਼ਰਾ ਉਸ ਜੰਗ ਬਾਰੇ ਸੋਚ, ਜਿਹੜੀ ਹੋਵੇਗੀ।
9ਤੇਰਾ ਕੀ ਖਿਆਲ ਹੈ ਕਿ ਤੂੰ ਲਿਵਯਾਬਾਨ ਨੂੰ ਹਰਾ ਸਕਦਾ ਹੈਂ। ਛੱਡ, ਇਸ ਨੂੰ ਭੁੱਲ ਜਾ। ਕੋਈ ਉਮੀਦ ਨਹੀਂ। ਸਿਰਫ਼ ਦੇਖ ਕੇ ਹੀ ਤੂੰ ਉਸ ਤੋਂ ਡਰ ਜਾਵੇਂਗਾ।
10ਕੋਈ ਵੀ ਬੰਦਾ ਇੰਨਾ ਬਹਾਦਰ ਨਹੀਂ ਕਿ ਉਸ ਨੂੰ ਜਗਾ ਸਕੇ ਤੇ ਗੁੱਸੇ ਵਿੱਚ ਲਿਆ ਸਕੇ। ਅੱਛਾ, ਕੀ ਕੋਈ ਵਿਅਕਤੀ ਮੇਰੇ ਖਿਲਾਫ਼ ਖੜਾ ਹੋ ਸਕਦਾ ਹੈ!
11ਮੈਂ, ਪਰਮੇਸ਼ੁਰ ਕਿਸੇ ਦਾ ਵੀ ਕੁਝ ਦੇਣਦਾਰ ਨਹੀਂ। ਅਕਾਸ਼ ਹੇਠਲੀ ਹਰ ਸ਼ੈਅ ਮੇਰੀ ਹੈ।
12ਅੱਯੂਬ, ਮੈਂ ਤੈਨੂੰ ਲਿਵਯਾਬਾਨ ਦੀਆਂ ਲੱਤਾਂ ਬਾਰੇ, ਅਤੇ ਉਸਦੀ ਤਾਕਤ ਅਤੇ ਸੁਹੱਪਣ ਬਾਰੇ ਦੱਸਾਂਗਾ।
13ਕੋਈ ਵੀ ਬੰਦਾ ਉਸਦੀ ਚਮੜੀ ਨੂੰ ਨਹੀਂ ਚੀਰ ਸਕਦਾ। ਉਸਦੀ ਚਮੜੀ ਕਵਚ ਵਰਗੀ ਹੈ।
14ਕੋਈ ਬੰਦਾ ਜ਼ੋਰੀ ਉਸਦੇ ਜਬਾੜੇ ਨਹੀਂ ਖੁਲ੍ਹਵਾ ਸਕਦਾ। ਉਸਦੇ ਮੂੰਹ ਵਿਚਲੇ ਦੰਦ ਲੋਕਾਂ ਨੂੰ ਭੈਭੀਤ ਕਰਦੇ ਨੇ।
15ਲਿਵਯਾਬਾਨ ਦੀ ਪਿੱਠ ਉੱਤੇ, ਪੱਕੀ ਤਰ੍ਹਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ, ਢਾਲਾਂ ਦੀਆਂ ਕਤਾਰਾਂ ਹਨ।
16ਇਹ ਢਾਲਾਂ ਇੱਕ ਦੂਸਰੇ ਦੇ ਇੰਨੀਆਂ ਨੇੜੇ-ਨੇੜੇ ਹਨ ਕਿ ਇਨ੍ਹਾਂ ਦੇ ਵਿਚਾਲਿਉਂ ਹਵਾ ਵੀ ਨਹੀਂ ਲੰਘ ਸਕਦੀ।
17ਢਾਲਾਂ ਇੱਕ ਦੂਜੀ ਨਾਲ ਜੁੜੀਆਂ ਹੋਇਆਂ ਹਨ। ਉਹ ਇੱਕ ਦੂਜੀ ਨਾਲ ਇਸ ਤਰ੍ਹਾਂ ਜੁੜੀਆਂ ਹਨ ਕਿ ਖਿੱਚਕੇ ਵੱਖ ਨਹੀਂ ਕੀਤੀਆਂ ਜਾ ਸਕਦੀਆਂ।
18ਜਦੋਂ ਲਿਵਯਾਬਾਨ ਛਿੱਕਾਂ ਮਾਰਦਾ ਹੈ, ਜਿਵੇਂ ਬਿਜਲੀ ਜਿਹੀ ਚਮਕਦੀ ਹੈ। ਉਸ ਦੀਆਂ ਅੱਖਾਂ ਸਵੇਰ ਦੀ ਲੋਅ ਵਾਂਗ ਚਮਕਦੀਆਂ ਨੇ।
19ਉਸ ਦੇ ਮੂੰਹ ਵਿੱਚੋਂ ਬਲਦੀਆਂ ਹੋਈਆਂ ਮਸ਼ਾਲਾਂ ਨਿਕਲਦੀਆਂ ਨੇ, ਅੱਗ ਦੇ ਚੰਗਿਆੜੇ ਬਾਹਰ ਨਿਕਲਦੇ ਨੇ।
20ਲਿਵਯਾਬਾਨ ਦੇ ਨੱਕ ਵਿੱਚੋਂ ਧੂੰਆਂ ਨਿਕਲਦਾ ਹੈ, ਜਿਵੇਂ ਉਬਲਦੇ ਪਤੀਲੇ ਹੇਠਾਂ ਕਾਹੀ ਬਲ ਰਹੀ ਹੋਵੇ।
21ਲਿਵਯਾਬਾਨ ਦਾ ਸਾਹ ਕੋਲਿਆਂ ਨੂੰ ਵੀ ਸਾੜ ਦਿੰਦਾ ਹੈ ਅਤੇ ਉਸਦੇ ਮੂੰਹ ਵਿੱਚੋਂ ਲਾਟਾਂ ਨਿਕਲਦੀਆਂ ਨੇ।
22ਲਿਵਯਾਬਾਨ ਦੀ ਗਰਦਨ ਬਹੁਤ ਤਾਕਤਵਰ ਹੁੰਦੀ ਹੈ, ਲੋਕ ਡਰਦੇ ਨੇ ਤੇ ਉਸ ਕੋਲੋਂ ਦੂਰ ਭੱਜਦੇ ਨੇ।
23ਉਸਦੀ ਚਮੜੀ ਤੇ ਕੋਈ ਵੀ ਨਰਮ ਥਾਂ ਨਹੀਂ। ਇਹ ਲੋਹੇ ਵਾਂਗ ਸਖਤ ਹੁੰਦੀ ਹੈ।
24ਲਿਵਯਾਬਾਨ ਦਾ ਦਿਲ ਪੱਥਰ ਵਰਗਾ ਹੈ, ਉਸਨੂੰ ਕੋਈ ਭੈ ਨਹੀਂ ਇਹ ਚੱਕੀ ਦੇ ਹੇਠਲੇ ਪੁੜ ਵਰਗਾ ਸਖਤ ਹੁੰਦਾ ਹੈ।
25ਜਦੋਂ ਲਿਵਯਾਬਾਨ ਉਠਦਾ ਹੈ ਤਾਕਤਵਰ ਲੋਕ ਵੀ ਭੈਭੀਤ ਹੋ ਜਾਂਦੇ ਨੇ। ਉਹ ਦੂਰ ਭੱਜ ਜਾਂਦੇ ਨੇ ਜਦੋਂ ਲਿਵਯਾਬਾਨ ਆਪਣੀ ਪੂਛ ਹਿਲਾਉਂਦਾ ਹੈ।
26ਤਲਵਾਰਾਂ, ਨੇਜ਼ੇ ਅਤੇ ਤੀਰ ਲਿਵਯਾਬਾਨ ਨੂੰ ਲਗਦੇ ਨੇ, ਪਰ ਉਹ ਬੁੜਕ ਜਾਂਦੇ ਹਨ। ਇਹ ਹਬਿਆਰ ਉਸਨੂੰ ਜ਼ਰਾ ਵੀ ਜ਼ਖਮੀ ਨਹੀਂ ਕਰਦੇ।
27ਲਿਵਯਾਬਾਨ ਲੋਹੇ ਨੂੰ ਤਿਨਕੇ ਜਿੰਨੀ ਅਸਾਨੀ ਨਾਲ ਤੋੜ ਦਿੰਦਾ ਹੈ। ਉਹ ਕਾਂਸੀ ਨੂੰ ਗਲੀ ਹੋਈ ਲੱਕੜ ਵਾਂਗ ਤੋੜ ਦਿੰਦਾ ਹੈ।
28ਤੀਰ ਲਿਵਯਾਬਾਨ ਨੂੰ ਨਹੀਂ ਭਜਾਉਂਦਾ। ਪੱਥਰ ਉਸ ਉੱਤੋਂ ਬੁੜਕ ਜਾਂਦੇ ਨੇ, ਜਿਵੇਂ ਤਿਨਕੇ ਹੋਣ।
29ਜਦੋਂ ਲਿਵਯਾਬਾਨ ਉੱਤੇ ਲੱਕੜ ਦਾ ਗਦਾ ਵੱਜਦਾ ਹੈ, ਇਹ ਉਸ ਨੂੰ ਤਿਣਕੇ ਵਾਂਗ ਲੱਗਦਾ ਹੈ। ਉਹ ਹੱਸਦਾ ਹੈ ਜਦੋਂ ਲੋਕ ਉਸ ਉੱਤੇ ਨੇਜ਼ੇ ਸੁੱਟਦੇ ਨੇ।
30ਲਿਵਯਾਬਾਨ ਦੇ ਢਿੱਡ ਉਤਲੀ ਚਮੜੀ ਮਿੱਟੀ ਦੇ ਟੁਟਿਆਂ ਭਾਂਡਿਆਂ ਵਾਂਗ ਹੈ। ਉਹ ਗਾਰੇ ਉੱਤੇ ਛੜਨ ਵਾਲੇ ਫ਼ੱਟੇ ਵਾਂਗ ਨਿਸ਼ਾਨ ਛੱਡਦਾ ਹੈ।
31ਲਿਵਯਾਬਾਨ ਪਾਣੀ ਨੂੰ ਉਬਲਦੇ ਭਾਂਡੇ ਵਾਂਗ ਹਿਲਾ ਦਿੰਦਾ ਹੈ। ਉਹ ਇਸ ਨੂੰ ਬੁਲਬੁਲੇ ਛੱਡਦੇ, ਉਬਲਦੇ ਤੇਲ ਤੇ ਭਾਂਡੇ ਵਾਂਗ ਬਟਾ ਦਿੰਦਾ ਹੈ।
32ਲਿਵਯਾਬਾਨ ਜਦੋਂ ਤੈਰਦਾ ਹੈ, ਉਹ ਆਪਣੇ ਪਿੱਛੇ ਰਾਹ ਛੱਡਦਾ ਜਾਂਦਾ ਹੈ। ਉਹ ਪਾਣੀ ਵਿੱਚ ਹਲਚਲ ਮਚਾਉਂਦਾ ਹੈ, ਤੇ ਪਿੱਛੇ ਸਫ਼ੇਦ ਝੱਗ ਛੱਡ ਜਾਂਦਾ ਹੈ।
33ਧਰਤੀ ਦਾ ਕੋਈ ਜਾਨਵਰ ਲਿਵਯਾਬਾਨ ਵਰਗਾ ਨਹੀਂ। ਉਹ ਅਜਿਹਾ ਜਾਨਵਰ ਹੈ ਜਿਸ ਨੂੰ ਨਿਡਰ ਬਣਾਇਆ ਗਿਆ।
34ਲਿਵਯਾਬਾਨ ਹੇਠਾਂ ਸਾਰੇ ਹਂਕਾਰੀ ਜਾਨਵਰਾਂ ਉੱਤੇ ਵੇਖਦਾ ਹੈ। ਉਹ ਸਾਰੇ ਜੰਗਲੀ ਜਾਨਵਰਾਂ ਦਾ ਰਾਜਾ ਹੈ।"


 • ਹੋਰ ਵਰਜਨ  
 • English
 • Français
 • Deutsch
 • Español
 • Português
 • Italiano
 • Nederlands
 • Român
 • Dansk
 • Svensk
 • Suomi
 • Norsk
 • Čeština
 • русский
 • Український
 • Български
 • Polski
 • Hrvatski
 • Magyar
 • Shqiptar
 • עברית
 • Türk
 • 圣经
 • 聖經
 • 한국의
 • 日本語
 • Tiêng Viêt
 • ภาษาไทย
 • Tagalog
 • Indonesia
 • हिन्दी
 • தமிழ்
 • ਪੰਜਾਬੀ
 • اردو
 • Somali
 • Kiswahili
 • العربية